news

Jagga Chopra

Articles by this Author

ਐਮਐਸਪੀ ਤੋਂ ਘੱਟ ਫਸਲ ਖਰੀਦਣ ਵਾਲਿਆਂ ਲਈ ਲਿਆਓ 3 ਸਾਲ ਦੀ ਸਜ਼ਾ ਦਾ ਕਾਨੂੰਨ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 25 ਫਰਵਰੀ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਜ਼ਖਮੀ ਕਿਸਾਨਾਂ ਨੂੰ ਮਿਲਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਤੇ ਨਾਲ ਹੀ ਕੇਂਦਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਵੀ ਅਪੀਲ ਕੀਤੀ। ਬਾਜਵਾ ਨੇ ਕਿਹਾ ਕਿ 2020 ਵਿਚ ਪਹਿਲੇ ਕਿਸਾਨ ਅੰਦੋਲਨ ਤੋਂ ਬਾਅਦ ਉਨ੍ਹਾਂ ਨੂੰ ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇਣ

ਪੰਜਾਬ ਦੀਆਂ 13 ਸੀਟਾਂ ਜਿੱਤ ਕੇ ਅਰਵਿੰਦ ਕੇਜਰੀਵਾਲ ਦੇ ਝੋਲੀ 'ਚ ਪਾਉਣ ਦੀ ਕਰਾਂਗੇ ਕੋਸ਼ਿਸ਼ : ਧਾਲੀਵਾਲ

ਅੰਮ੍ਰਿਤਸਰ, 25 ਫਰਵਰੀ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਵੀ ਹੁਣ ਇਸ ਦਾ ਅਸਰ ਨਜ਼ਰ ਆਉਣਾ ਸ਼ੁਰੂ ਹੋ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਸਭ ਤੋਂ ਪਹਿਲਾਂ ਅੰਮ੍ਰਿਤਸਰ ਦੇ ਵਿੱਚ ਆਪਣਾ ਦਫਤਰ ਖੋਲ੍ਹਿਆ ਗਿਆ। ਇਸ ਦਫਤਰ ਦੇ ਉਦਘਾਟਨ ਸਮੇਂ ਅੰਮ੍ਰਿਤਸਰ ਦੇ ਵਿਧਾਇਕਾਂ ਦੇ ਨਾਲ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੁੱਖ ਤੌਰ 'ਤੇ

ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਆਜ਼ਾਦੀ ਵਾਸਤੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ ਅਤੇ ਹੁਣ ਵੀ ਅਨਾਜ ਸੁਰੱਖਿਆ ਵਾਸਤੇ ਸਭ ਤੋਂ ਵੱਡਾ ਯੋਗਦਾਨ ਪਾ ਰਹੇ ਹਨ : ਹਰਸਿਮਰਤ ਕੌਰ ਬਾਦਲ 
  • ਹਰਸਿਮਰਤ ਵੱਲੋਂ ਰਾਜਪਾਲ ਨੂੰ  ਕਿਸਾਨੀ ਸੰਘਰਸ਼ ਖਤਮ ਕਰਵਾਉਣ ਦੀ ਅਪੀਲ

ਬਠਿੰਡਾ, 25 ਫਰਵਰੀ : ਐਮਪੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਹੈ ਕਿ ਉਹ ਸੰਘਰਸ਼ੀਲ ਕਿਸਾਨਾਂ ਅਤੇ ਕੇਂਦਰ ਸਰਦਾਰ ਦਰਮਿਆਨ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢ ਕੇ ਪੰਜਾਬ ਦੇ ਆਰਥਿਕ ਰੁਕਾਵਟ ਨੂੰ ਦੂਰ ਕਰਨ। ਇਥੇ ਰਾਜਪਾਲ ਅਤੇ ਕੇਂਦਰੀ ਮੰਤਰੀ

ਅਮਰੀਕਾ 'ਚ ਹੈਲੀਕਾਪਟਰ ਕਰੈਸ਼ ਹੋਣ ਕਾਰਨ 2 ਸੈਨਿਕਾਂ ਦੀ ਹੋਈ ਮੌਤ

ਵਾਸ਼ਿੰਗਟਨ, 25 ਫਰਵਰੀ : ਅਮਰੀਕਾ ਦੇ ਮਿਸੀਸਿਪੀ ਸੂਬੇ ਵਿੱਚ ਸਿਖਲਾਈ ਦੌਰਾਨ ਇੱਕ ਫੌਜੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਸੈਨਿਕਾਂ ਦੀ ਮੌਤ ਹੋ ਗਈ। ਐਕਸ ਨੂੰ ਲੈ ਕੇ, ਮਿਸੀਸਿਪੀ ਦੇ ਗਵਰਨਰ ਟੇਟ ਰੀਵਜ਼ ਨੇ ਪੋਸਟ ਕੀਤਾ: "ਮਿਸੀਸਿਪੀ ਨੈਸ਼ਨਲ ਗਾਰਡ ਨੇ ਪ੍ਰੈਂਟਿਸ ਕਾਉਂਟੀ ਵਿੱਚ ਇੱਕ ਰੁਟੀਨ ਸਿਖਲਾਈ ਉਡਾਣ ਦੇ ਦੌਰਾਨ ਇੱਕ ਅਪਾਚੇ AH-64 ਹੈਲੀਕਾਪਟਰ ਕਰੈਸ਼ ਦਾ

ਪ੍ਰਧਾਨ ਮੰਤਰੀ ਮੋਦੀ ਜਨਤਾ ਦਾ ਧਿਆਨ ਵੰਡ ਕੇ ਅਤੇ ਲੋਕਾਂ ਦੀਆਂ ਜੇਬਾਂ ਭਰ ਕੇ ਅਡਾਨੀ-ਅੰਬਾਨੀ ਦਾ ਖਜ਼ਾਨਾ ਭਰਨ 'ਚ ਲੱਗੇ ਹੋਏ ਹਨ : ਰਾਹੁਲ ਗਾਂਧੀ

ਮੁਰਾਦਾਬਾਦ, 25 ਫਰਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਅਤੇ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਵਾਡਰਾ ਨੇ ਮੁਰਾਦਾਬਾਦ ਵਿੱਚ ਭਾਰਤ ਜੋੜੋ ਨਿਆਯਾ ਯਾਤਰਾ ਕੱਢੀ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਰਾ-ਭੈਣ ਦੋਵਾਂ ਦੇ ਨਿਸ਼ਾਨੇ 'ਤੇ ਰਹੇ। ਰਾਹੁਲ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਜਨਤਾ ਦਾ ਧਿਆਨ ਵੰਡ ਕੇ

ਪੀਐਮ ਮੋਦੀ ਨੇ ਫਿਰੋਜ਼ਪੁਰ ਤੇ ਸੰਗਰੂਰ ਸਮੇਤ 4 ਹੋਰਨਾਂ ਰਾਜਾਂ ਨੂੰ ਸੁਪਰ ਸਪੈਸ਼ਲਿਟੀ ਏਮਜ਼ ਹਸਪਤਾਲ ਕੀਤੇ ਸਮਰਪਿਤ 

ਰਾਜਕੋਟ, 25 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਰਾਸ਼ਟਰ ਨੂੰ ਸਮਰਪਿਤ ਕੀਤੇ ਹਨ। ਪੰਜਾਬ ਦੇ ਫ਼ਿਰੋਜ਼ਪੁਰ ਤੇ ਸੰਗਰੂਰ ਤੋਂ ਇਲਾਵਾ ਰਾਜਕੋਟ (ਗੁਜਰਾਤ), ਰਾਏਬਰੇਲੀ (ਉੱਤਰ ਪ੍ਰਦੇਸ਼), ਕਲਿਆਣੀ (ਪੱਛਮੀ ਬੰਗਾਲ) ਅਤੇ ਮੰਗਲਾਗਿਰੀ (ਆਂਧਰਾ ਪ੍ਰਦੇਸ਼) ਦੇ ਏਮਜ਼ ਸ਼ਾਮਲ ਹਨ। ਇਸ ਦੌਰਾਨ ਪੀਐਮ ਮੋਦੀ ਨੇ ਕਈ

ਕੌਸ਼ਾਂਬੀ ‘ਚ ਪਟਾਖੇ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, 6 ਮੌਤਾਂ

ਕੌਸ਼ਾਂਬੀ, 25 ਫਰਵਰੀ : ਪ੍ਰਯਾਗਰਾਜ ਕਾਨਪੁਰ ਹਾਈਵੇਅ 'ਤੇ ਕੌਸ਼ਾਂਬੀ ‘ਚ ਪਟਾਖੇ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 6 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਅੱਗ ਲੱਗਣ ਤੋਂ ਬਾਅਦ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ। ਹਾਦਸੇ ‘ਚ 6 ਤੋਂ ਵੱਧ ਮਜ਼ਦੂਰ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਫਿਲਹਾਲ

ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ : ਮੁੱਖ ਮੰਤਰੀ ਮਾਨ
  • ਸੰਨੀ ਦਿਓਲ ਦੇ ਸੰਸਦ ‘ਚ ਨਾ ਜਾਣ ਅਤੇ ਇਲਾਕੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਨਿਖੇਧੀ
  • ਪੰਜਾਬ ਵਿੱਚ ਦੂਜੀ ਸਰਕਾਰ-ਵਪਾਰ ਮਿਲਣੀ ਕਰਵਾਈ
  • ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦਾ ਲਿਆ ਅਹਿਦ

ਪਠਾਨਕੋਟ, 25 ਫਰਵਰੀ : ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ

12ਵਾਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਪੰਜਾਬ ਤੇ ਕਡਿਆਣਾ ਦੀਆਂ ਟੀਮਾਂ ਨੇ ਜਿੱਤਿਆ 
  • ਗੋਪੀ ਮਹੌਲੀ ਸਰਵੋਤਮ ਰੇਡਰ ਅਤੇ ਸੁੱਖਾ ਘਲੋਟੀ ਸਰਵੋਤਮ ਜਾਫੀ ਬਣਿਆ

ਖੰਨਾ, 25 ਫਰਵਰੀ : ਪੰਜਾਬ ਦੀ ਟੀਮ ਨੇ ਹਰਿਆਣਾ ਨੂੰ ਹਰਾ ਕੇ 12ਵਾਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਜਿੱਤਿਆ। ਪੰਜਾਬ ਭਰ ਵਿੱਚੋਂ ਚੁਣ ਕੇ ਉੱਭਰਦੀਆਂ ਖਿਡਾਰੀਆਂ ਦੀਆਂ ਬਣਾਈਆਂ ਅੱਠ ਟੀਮਾਂ ਦੇ ਮੁਕਾਬਲੇ ਵਿੱਚ ਕਡਿਆਣਾ ਨੇ ਰੇਰੂ ਸਾਹਿਬ ਨੰਦਪੁਰ ਨੂੰ ਹਰਾ ਕੇ ਕੱਪ ਜਿੱਤਿਆ। ਇਨ੍ਹਾਂ ਟੀਮਾਂ

ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਣ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫਰਵਰੀ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਅੱਜ ਮੁਫਤ ਟੀਕਾਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡਾ. ਸ਼ਿਵਕਾਂਤ ਗੁਪਤਾ ਨੇ ਦੱਸਿਆ ਕਿ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਧੀਨ ਤੇ ਵਧੀਕ ਮੁੱਖ ਸਕੱਤਰ ਵਿਕਾਸ