news

Jagga Chopra

Articles by this Author

ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕੋਚਿੰਗ ਕਲਾਸਾਂ 18 ਮਾਰਚ ਤੋਂ 22 ਮਾਰਚ 2024 ਤੱਕ ਲਗਾਈਆਂ ਜਾਣਗੀਆਂ : ਡਿਪਟੀ ਕਮਿਸ਼ਨਰ
  • ਹੁਣ ਤੱਕ ਕੁੱਲ 45 ਉਮੀਦਵਾਰਾਂ ਦੇ  ਕੋਚਿੰਗ ਕਲਾਸਾਂ ਲਈ ਬਿਨੈਪਤਰ ਪ੍ਰਾਪਤ ਹੋਏ।

ਫ਼ਰੀਦਕੋਟ, 24 ਫ਼ਰਵਰੀ : ਪੰਜਾਬ ਸਰਕਾਰ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ  ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਪ੍ਰੀਖਿਆ ਦੇਣ ਦੇ ਇੱਛੁਕ ਉਮੀਦਵਾਰਾਂ ਲਈ ਜਿਲ੍ਹਾ ਫਰੀਦਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ

2.15 ਕਰੋੜ ਰੁਪਏ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ  ਬਣੇਗਾ ਵੈਂਡਰ ਬਲਾਕ- ਵਿਧਾਇਕ ਸੇਖੋਂ
  • ਟਾਈਪਿਸਟ, ਵਸੀਕਾਨਵੀਸ, ਨਕਸ਼ਾਨਵੀਸ, ਅਤੇ ਨੋਟਰੀ ਪਬਲਿਕ ਲਈ ਬਣਾਈ ਜਾਵੇਗੀ ਦੋ ਮੰਜ਼ਿਲਾ ਇਮਾਰਤ

ਫ਼ਰੀਦਕੋਟ 24 ਫ਼ਰਵਰੀ : ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਟਾਈਪਿਸਟ, ਵਸੀਕਾਨਵੀਸ, ਨਕਸ਼ਾਨਵੀਸ, ਨੋਟਰੀ ਪਬਲਿਕ ਅਤੇ ਫੋਟੋ ਸਟੈਟ ਵਾਲਿਆਂ ਦੀ ਸਹੂਲਤ ਲਈ ਜਲਦ ਹੀ ਦੋ ਮੰਜ਼ਿਲਾ ਹਵਾਦਾਰ ਇਮਾਰਤ ਦੀ ਉਸਾਰੀ ਕੀਤੀ ਜਾਵੇਗੀ । ਇਨ੍ਹਾਂ

ਸਪੀਕਰ ਸੰਧਵਾਂ ਵੱਲੋਂ ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ ਧਰਮਸ਼ਾਲਾ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ

ਕੋਟਕਪੂਰਾ 24 ਫਰਵਰੀ : ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ ਧਰਮਸ਼ਾਲਾ ਦੀ ਇਮਾਰਤ ਕਈ ਸਾਲਾਂ ਤੋਂ ਅਧੂਰੀ ਪਈ ਸੀ। ਇਸ ਇਮਾਰਤ ਨੂੰ ਪੂਰਾ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 2 ਲੱਖ ਰੁਪਏ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਸੌਂਪਿਆ। ਸਪੀਕਰ ਸੰਧਵਾਂ ਨੇ ਸਰਪੰਚ ਗ੍ਰਾਮ ਪੰਚਾਇਤ

ਸਪੀਕਰ ਸੰਧਵਾ ਨੇ ਭਗਤ ਰਵਿਦਾਸ ਜੈਯੰਤੀ ਮੌਕੇ ਕੱਢੇ ਗਏ ਨਗਰ ਕੀਰਤਨ ਵਿਚ ਕੀਤੀ ਸ਼ਿਰਕਤ
  • ਭਗਤ ਰਵਿਦਾਸ ਜੈਯੰਤੀ ਮੌਕੇ ਖੂਨਦਾਨ ਕੈਂਪ ਵੀ ਲਗਾਇਆ ਗਿਆ

ਕੋਟਕਪੂਰਾ 24 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾ ਨੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੂਰਬ ਮੌਕੇ ਭਗਤ ਰਵੀਦਾਸ ਮੰਦਿਰ ਕੋਟਕਪੂਰਾ ਵਿਖੇ ਸ਼੍ਰੀ ਗੁਰੂ ਰਵੀਦਾਸ ਜੈਯੰਤੀ ਤੇ ਕੱਢੇ ਗਏ ਨਗਰ ਕੀਰਤਨ ਵਿਚ ਕੀਤੀ ਸ਼ਿਰਕਤ। ਉਨ੍ਹਾਂ ਧਾਰਮਿਕ ਪ੍ਰੋਗਰਾਮ ਵਿਚ ਸ਼ਿਰਕਤ ਕਰਦਿਆਂ ਸਮੂਹ ਦੇਸ਼

ਸਪੀਕਰ ਸੰਧਵਾਂ ਨੇ ਪਿੰਡ ਮਚਾਕੀ ਮੱਲ ਸਿੰਘ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਵਿਚ ਕੀਤੀ ਸ਼ਮੂਲੀਅਤ

ਕੋਟਕਪੂਰਾ 24 ਫਰਵਰੀ : ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮਚਾਕੀ ਮੱਲ ਸਿੰਘ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਦੇ ਵਿੱਚ ਸ਼ਮੂਲੀਅਤ ਕੀਤੀ ਅਤੇ ਨੌਜਵਾਨਾਂ ਤੇ ਇਲਾਕਾ ਵਾਸੀਆਂ ਦੇ ਰੂਬਰੂ ਹੋ ਕੇ ਨੌਜਵਾਨਾਂ ਨੂੰ ਖੇਡਾਂ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਸ. ਸੰਧਵਾ ਨੇ ਦੱਸਿਆ ਕਿ ਜੋ ਵੀ ਕਬੱਡੀ ਦਾ ਖਿਡਾਰੀ ਸੂਬੇ ਦਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰੇਗਾ, ਉਸ ਨੂੰ

ਆਪ ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਸੁਵਿਧਾ ਕੈਂਪਾ ਵਿੱਚ ਲੋਕਾਂ ਨੂੰ ਮੌਕੇ ਤੇ ਮਿਲ ਰਿਹਾ ਸਰਕਾਰੀ ਸੇਵਾਵਾਂ ਦਾ ਲਾਭ
  • ਬਲਾਕ ਜੈਤੋ ਵਿਖੇ ਲੱਗ ਰਹੇ ਵੱਖ ਵੱਖ ਕੈਂਪਾਂ ਵਿੱਚ ਐਮ.ਐਲ.ਏ ਅਮੋਲਕ ਸਿੰਘ ਨੇ ਕੀਤੀ ਸ਼ਿਰਕਤ

ਫ਼ਰੀਦਕੋਟ 24 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿੱਚ 6 ਫ਼ਰਵਰੀ ਤੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ

ਕਾਂਗਰਸ ਅਤੇ ਆਮ ਆਦਮੀ ਦੋਵੇਂ ਪਾਰਟੀਆਂ ਦਿੱਲੀ, ਗੁਜਰਾਤ, ਚੰਡੀਗੜ੍ਹ, ਗੋਆ ਅਤੇ ਹਰਿਆਣਾ 'ਚ ਗਠਜੋੜ ਦਾ ਕਰ ਸਕਦੀਆਂ ਐਲਾਨ, 'ਆਪ' 4, ਕਾਂਗਰਸ 3 ਸੀਟਾਂ ਤੇ ਲੜ ਸਕਦੀ ਚੋਣ 

ਨਵੀਂ ਦਿੱਲੀ, 23 ਫਰਵਰੀ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਹਾਮਣੇ ਆ ਰਹੀ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਗਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਸੂਤਰ ਅੱਜ ਸ਼ਾਮ 'ਆਪ' ਅਤੇ ਕਾਂਗਰਸ ਦੇ ਸੀਨੀਅਰ ਆਗੂ ਸਾਂਝੀ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਦੋਵੇਂ ਪਾਰਟੀਆਂ ਦਿੱਲੀ, ਗੁਜਰਾਤ, ਚੰਡੀਗੜ੍ਹ, ਗੋਆ ਅਤੇ ਹਰਿਆਣਾ 'ਚ ਗਠਜੋੜ ਦਾ ਐਲਾਨ ਕਰ ਸਕਦੀਆਂ ਹਨ। ਜਾਣਕਾਰੀ

ਪੰਜਾਬ ਭਾਜਪਾ ਦੇ ਪ੍ਰਧਾਨ ਕਿਸਾਨਾਂ ਨਾਲ ਖੜ੍ਹੇ, ਸ਼ੁਭਕਰਨ ਦੇ ਕਾਤਲਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਕੀਤੀ ਮੰਗ 

ਚੰਡੀਗੜ੍ਹ, 23 ਫਰਵਰੀ : ਖਨੌਰੀ ਤੇ ਸ਼ੰਭੂ ਸਰਹੱਦ ਉੱਤੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ 21 ਫਰਵਰੀ ਨੂੰ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਵਿੱਚ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਜਦੋਂ ਕਿ 150 ਤੋਂ ਜ਼ਿਆਦਾ ਕਿਸਾਨ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਗੁੱਸਾ ਫੁੱਟਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ

ਵੀਅਤਨਾਮ ਸਮੁੰਦਰ ਵਿੱਚ ਮਛੇਰੇ ਦੀ ਕਿਸ਼ਤੀ ਦੇ ਮਾਲਵਾਹਕ ਜਹਾਜ਼ ਨਾਲ ਟਕਰਾਈ, 1 ਮੌਤ ,6 ਜ਼ਖ਼ਮੀ 

ਹਨੋਈ, 23 ਫਰਵਰੀ : ਵੀਅਤਨਾਮ ਦੇ ਕੁਆਂਗ ਨਗਾਈ ਸੂਬੇ ਦੇ ਨੇੜੇ ਸਮੁੰਦਰ ਵਿੱਚ ਇੱਕ ਮਛੇਰੇ ਦੀ ਕਿਸ਼ਤੀ ਦੇ ਇੱਕ ਮਾਲਵਾਹਕ ਜਹਾਜ਼ ਨਾਲ ਟਕਰਾਉਣ ਕਾਰਨ ਇੱਕ ਮਛੇਰੇ ਦੀ ਮੌਤ ਹੋ ਗਈ, ਛੇ ਜ਼ਖ਼ਮੀ ਹੋ ਗਏ ਅਤੇ ਦੋ ਹੋਰ ਲਾਪਤਾ ਹੋ ਗਏ। ਮੱਛੀ ਫੜਨ ਵਾਲੀ ਕਿਸ਼ਤੀ ਜਿਸ ਵਿੱਚ ਨੌਂ ਸਮੁੰਦਰੀ ਸਵਾਰ ਸਨ, ਦੇ ਦੋ ਟੁਕੜੇ ਹੋ ਗਏ। ਸਥਾਨਕ ਅਧਿਕਾਰੀ ਲਾਪਤਾ ਦੋ ਮਛੇਰਿਆਂ ਦੀ ਭਾਲ ਕਰ ਰਹੇ

ਖਨੌਰੀ ਬਾਰਡਰ ਤੋਂ ਫਿਰ ਦੁਖਦਾਈ ਖਬਰ ਆਈ ਸਾਹਮਣੇ, ਇਕ ਹੋਰ ਕਿਸਾਨ ਦੀ ਮੌਤ 

ਖਨੌਰੀ, 23 ਫਰਵਰੀ : ਐਮਐਸਪੀ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਇਸ ਦਰਮਿਆਨ ਬਹੁਤ ਸਾਰੇ ਕਿਸਾਨ ਜ਼ਖਮੀ ਵੀ ਹੋਏ ਹਨ ਤੇ ਹੁਣ ਤੱਕ ਇਸ