news

Jagga Chopra

Articles by this Author

ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਅਹਿਮ ਸਖ਼ਸ਼ੀਅਤਾਂ ਹੋਣਗੀਆਂ ਸ਼ਾਮਿਲ
  • ਕੰਵਰ ਗਰੇਵਾਲ, ਹਰਜੀਤ ਹਰਮਨ, ਲਖਵਿੰਦਰ ਵਡਾਲੀ, ਵਾਰਿਸ ਭਰਾ, ਕੁਲਵਿੰਦਰ ਬਿੱਲਾ ਅਤੇ ਸਿਕੰਦਰ ਸਲੀਮ ਲਾਉਣਗੇ ਰੌਣਕਾਂ

ਅੰਮ੍ਰਿਤਸਰ 20 ਫਰਵਰੀ : ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ

ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਲੇਖਕ ਸੁਖਜੀਤ ਨਮਿਤ ਅੰਤਿਮ ਅਰਦਾਸ 21ਫਰਵਰੀ ਨੂੰ

ਲੁਧਿਆਣਾ, 20 ਫਰਵਰੀ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਕਾਰਜਕਾਰਨੀ ਮੈਂਬਰ ਤੇ ਪਿਛਲੇ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਸੁਖਜੀਤ ਮਾਛੀਵਾੜਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 21ਫਰਵਰੀ ਦੁਪਹਿਰ 12ਵਜੇ ਤੋਂ ਇੱਕ ਵਜੇ ਦਰਮਿਆਨ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ (ਲੁਧਿਆਣਾ) ਵਿਖੇ ਹੋਵੇਗੀ। ਸੁਖਜੀਤ ਦੇ ਨਿਕਟਵਰਤੀ ਮਿੱਤਰਾਂ ਗੁਰਮੀਤ ਸਿੰਘ

ਵਿਸ਼ਵ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਡਾ. ਦਲਬੀਰ ਸਿੰਘ ਕਥੂਰੀਆ, ਬੀਬੀ ਸੁਰਜੀਤ ਕੋਰ ਤੇ ਡਾ. ਮਹਿੰਦਰ ਸਿੰਘ ਰਾਏ ਦਾ ਸਨਮਾਨ

ਲੁਧਿਆਣਾ, 20 ਫਰਵਰੀ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਡਾ. ਦਲਬੀਰ ਸਿੰਘ ਕਥੂਰੀਆ ਬਾਨੀ ਚੇਅਰਮੈਨ, ਵਿਸ਼ਵ ਪੰਜਾਬੀ ਸਭਾ ਟੋਰੰਟੋ, ਬੀਬੀ ਸੁਰਜੀਤ ਕੌਰ ਸੈਕਰਾਮੈਂਟੋ (ਅਮਰੀਕਾ)ਤੇ ਡਾ. ਮਹਿੰਦਰ

ਮਜ਼ਦੂਰਾਂ ਦੇ ਬਿਜਲੀ ਕੁਨੈਕਸ਼ਨ ਨਹੀਂ ਕੱਟਣ ਦਿਆਂਗੇ-ਪੇਂਡੂ ਮਜ਼ਦੂਰ ਯੂਨੀਅਨ 

ਮੁੱਲਾਂਪੁਰ ਦਾਖਾ 19 ਫਰਵਰੀ (ਸਤਵਿੰਦਰ ਸਿੰਘ ਗਿੱਲ) ਦਲਿਤ ਪਰਿਵਾਰਾਂ ਨੂੰ ਅਨੁਸੂਚਿਤ ਜਾਤੀਆਂ ਦੇ ਅਧਾਰ ਤੇ ਪਹਿਲਾਂ ਤੋਂ ਹੀ ਮਿਲਦੀ ਬਿਜਲੀ ਬਿੱਲ ਮੁਆਫੀ ਦੀ ਸਹੂਲਤ ਕੱਟ ਕੇ ਝਾੜੂ ਹਕੂਮਤ ਵੱਲੋਂ ਭੇਜੇ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲਾਂ ਦੀ ਜ਼ਬਰੀ ਵਸੂਲੀ ਦੇ ਵਿਰੁੱਧ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਐਸਡੀਓ ਪਾਵਰਕੌਮ ਸਿੱਧਵਾਂ ਖ਼ੁਰਦ ਨੂੰ ਮਿਲਿਆ।ਫ਼ਵਦ ਵਿੱਚ

ਸੰਭੂ ਬਾਰਡਰ ’ਤੇ ਸਾਬਕਾ ਸਰਪੰਚ ਦਾਖਾ ਐਂਬੂਲੈਂਸ ਲੈ ਕੇ ਹੋਏ ਰਵਾਨਾ

ਮੁੱਲਾਂਪੁਰ ਦਾਖਾ 19 ਫਰਵਰੀ (ਸਤਵਿੰਦਰ ਸਿੰਘ ਗਿੱਲ) : ਖੇਤੀ ਫਸਲਾਂ ’ਤੇ ਐੱਮ.ਐੱਸ.ਪੀ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਦਿੱਲੀ ਦੀ ਕੇਂਦਰ ਸਰਕਾਰ ਨੂੰ ਯਾਦ ਪੱਤਰ ਦਿਵਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਹਰਿਆਣਾ ਪੁਲਿਸ ਵੱਲੋਂ ਰੋਕਾਂ ਲਾ ਕੇ ਜਲੀਲ ਕਰਨ ਉਪਰੰਤ ਜੋ ਤਸ਼ੱਦਦ ਢਾਹਿਆ ਜਾ ਰਿਹਾ ਹੈ, ਇਹ ਨਿੰਦਣ ਤੇ ਅਸਹਿਣਯੋਗ ਹੈ

26ਵੀਂ ਪੈਦਲ  ਕਾਂਵੜ  ਯਾਤਰਾ  ਦੇ ਸਬੰਧ ਵਿੱਚ ਹੋਈ ਮੀਟਿੰਗ

ਮੁੱਲਾਂਪੁਰ ਦਾਖਾ 19 ਫਰਵਰੀ (ਸਤਵਿੰਦਰ ਸਿੰਘ ਗਿੱਲ)   ਸ਼ਿਵ ਸ਼ੰਕਰ ਜੀ ਮਹਾਰਾਜ ਦੇ ਜਨਮ ਉਤਸਵ ਦੀ ਖੁਸ਼ੀ ਨੂੰ ਮੁੱਖ ਰੱਖਦਿਆ ਆ ਰਹੀ ਸ਼ਿਵਰਾਤਰੀ ਨੂੰ ਲੈ ਕੇ ਸ਼ਿਵ ਭਗਤਾਂ ਵਿੱਚ ਕਾਫੀ ਉਤਸ਼ਾਹ ਤੇ ਜੋਸ਼ ਹੈ। ਜਿਸ ਸਬੰਧੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼ਿਵ ਸ਼ਕਤੀ ਕਾਂਵੜ ਸੰਘ ਦੇ ਪ੍ਰਧਾਨ ਸੁਭਾਸ਼ ਗਰਗ ਦੀ ਅਗਵਾਈ ਹੇਠ ਅਹਿਮ ਮੀਟਿੰਗ ਸਥਾਨਕ

ਪੰਜਾਬ ਵਿਚ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਦੀ ਲੋੜ ਹੈ : ਕੈਪਟਨ ਅਮਰਿੰਦਰ ਸਿੰਘ 

ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਜਲਦ ਹੀ ਇਕੱਠੇ ਨਜ਼ਰ ਆ ਸਕਦੇ ਹਨ। ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਦੇ ਗਠਜੋੜ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਗਠਜੋੜ ਦੇ ਹੱਕ ਵਿਚ ਹਨ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਪੱਖ ਵਿਚ ਹਨ। ਉਹ ਇਸ ਬਾਰੇ ਪ੍ਰਧਾਨ ਮੰਤਰੀ

ਪੰਜਾਬ ਕਾਂਗਰਸ ਨੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਇਨਕਮ ਟੈਕਸ ਦਫ਼ਤਰ ਮੋਹਾਲੀ ਦੇ ਬਾਹਰ ਦਿੱਤਾ ਧਰਨਾ

ਮੋਹਾਲੀ, 19 ਫਰਵਰੀ : ਪੰਜਾਬ ਕਾਂਗਰਸ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਅੱਜ ਮੋਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਮੋਹਾਲੀ , ਖਰੜ ਅਤੇ ਡੇਰਾਬੱਸੀ ਤੋਂ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ

ਪੰਜਾਬ ਤੇ ਹਰਿਆਣਾ ਆਰੇਂਜ ਅਲਰਟ ਜਾਰੀ, ਤੇਜ਼ ਹਵਾਵਾਂ ਦੇ ਨਾਲ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ

ਚੰਡੀਗੜ੍ਹ, 19 ਫਰਵਰੀ : ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ

ਹੁਸ਼ਿਆਰਪੁਰ 'ਚ ਵਾਪਰੇ ਸੜਕ ਹਾਦਸੇ ਵਿਚ ਦਾਦੇ ਅਤੇ ਪੋਤੇ ਦੀ ਮੌਤ 

ਹੁਸ਼ਿਆਰਪੁਰ, 19 ਫਰਵਰੀ : ਹੁਸ਼ਿਆਰਪੁਰ 'ਚ ਮਹਿੰਦਰਾ ਐਕਸਯੂਵੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਦਾਦੇ ਅਤੇ ਪੋਤਰੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜ਼ਿਲਾ ਹਸਪਤਾਲ ਦੀ ਮੋਰਚਰੀ 'ਚ