news

Jagga Chopra

Articles by this Author

1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਿਲੀ ਹਰੀ ਝੰਡੀ, ਹਾਈਕੋਰਟ ਤੋਂ ਸਰਕਾਰ ਨੂੰ ਵੱਡੀ ਰਾਹਤ

ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਸਰਕਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਡਬਲ ਬੈਂਚ ਨੇ ਸਿੰਗਲ ਬੈਂਚ ਵੱਲੋਂ ਇਸ ਭਰਤੀ ਨੂੰ ਰੱਦ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ।

ਹਾਈ ਕੋਰਟ ਵੱਲੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਬਹਾਲ 

ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ

ਪੰਜਾਬ ਕੈਬਨਿਟ ਨੂੰ ਮਿਲੇ 5 ਨਵੇਂ ਮੰਤਰੀ, ਚੁੱਕੀ ਸਹੁੰ 

ਚੰਡੀਗੜ੍ਹ, 23 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੰਜਾਬ ਕੈਬਨਿਟ ਦਾ ਵਿਸਤਾਰ ਕੀਤਾ ਹੈ। ਪੰਜਾਬ ਕੈਬਨਿਟ 'ਚ 5 ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ। ਜਿਨ੍ਹਾਂ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਹੈ। ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ 6 ਹੋਰ ਆਮ ਆਦਮੀ ਕਲੀਨਿਕਾਂ ਦਾ ਵਰਚੂਅਲੀ ਕੀਤਾ ਉਦਘਾਟਨ 
  • ਪਟਿਆਲਾ ਜ਼ਿਲ੍ਹੇ ਵਿੱਚ 71 ਹੋਏ ਆਮ ਆਦਮੀ ਕਲੀਨਿਕ, ਹੁਣ ਤੱਕ 14 ਲੱਖ ਮਰੀਜਾਂ ਨੇ ਲਿਆ ਲਾਭ

ਪਟਿਆਲਾ 23 ਸਤੰਬਰ 2024 : ਪੰਜਾਬ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਅਤੇ ਵਧੀਆ ਸਿਹਤ ਸੇਵਾਵਾਂ ਦੇਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਪਿੰਡ ਚਾਉਕੇ ਤੋਂ ਆਮ ਆਦਮੀ ਕਲੀਨਿਕਾਂ ਦੇ ਵਰਚੂਅਲ ਉਦਘਾਟਨ ਕਰਨ ਮੌਕੇ ਪਟਿਆਲਾ ਜ਼ਿਲ੍ਹੇ ਦੇ

ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ 'ਚ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ

ਸੁਖਬੀਰ ਤਾਂ ਕੱਦੂ ਅਤੇ ਲੌਕੀ ਦਾ ਫਰਕ ਵੀ ਨਹੀਂ ਦੱਸ ਸਕਦਾ : ਭਗਵੰਤ ਮਾਨ
  • ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ : ਮੁੱਖ ਮੰਤਰੀ
  • ਗੁੰਮਰਾਹਕੁਨ ਅਤੇ ਬੇਬੁਨਿਆਦ ਪ੍ਰਚਾਰ ਲਈ ਵਿਰੋਧੀ ਧਿਰ ਦੀ ਸਖ਼ਤ ਅਲੋਚਨਾ
  • ਪੰਚਾਇਤੀ ਚੋਣਾਂ ਵਿੱਚ ਸੂਝਵਾਨ ਅਤੇ ਇਮਾਨਦਾਰ ਲੋਕਾਂ ਨੂੰ ਚੁਣਨ ਦਾ ਸੱਦਾ
  • ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ ਸਰਕਾਰ

ਚਾਉਕੇ (ਬਠਿੰਡਾ), 23

ਕਲੀਨਿਕਾਂ ਵਿੱਚ ਹੁਣ ਤੱਕ 2.07 ਕਰੋੜ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਇਆ ; ਮੁੱਖ ਮੰਤਰੀ ਮਾਨ
  • ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
  • ਸੂਬੇ ਵਿੱਚ ਕੁੱਲ 872 ਆਮ ਆਦਮੀ ਕਲੀਨਿਕ ਕਾਰਜਸ਼ੀਲ

ਬਠਿੰਡਾ, 23 ਸਤੰਬਰ 2024 : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ

ਮੁੱਖ ਮੰਤਰੀ ਭਗਵੰਤ ਮਾਨ ਨੇ ਹਟਾਇਆ ਓਐਸਡੀ ਓਂਕਾਰ ਸਿੰਘ 

ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਓੈਐਸਡੀ ਨੂੰ ਕਿਉਂ ਹਟਾਇਆ ਗਿਆ ਹੈ ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦਾ ਹੈ। ਉਹ ਮੁੱਖ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ : ਡਾ. ਬਲਜੀਤ ਕੌਰ
  • ਕਿਹਾ, ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਦਿੱਤੀ ਜਾਵੇਗੀ ਸਿਖਲਾਈ
  • ਪਟਿਆਲਾ 'ਚ ਹੋਇਆ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦਾ ਰਾਜ ਪੱਧਰੀ ਸਮਾਗਮ
  • ਹਰ ਇਨਸਾਨ 'ਚ ਕੋਈ ਨਾ ਕੋਈ ਅਪੰਗਤਾ ਕੁਦਰਤ ਦਾ ਅਸੂਲ, ਇਸ ਲਈ ਬੋਲ ਜਾਂ ਸੁਣ ਨਾ ਸਕਣਾ ਤਰੱਕੀ ਦੇ ਰਾਹ 'ਚ ਰੁਕਾਵਟ ਨਹੀਂ-ਡਾ. ਬਲਜੀਤ ਕੌਰ
  • ਕਿਹਾ
ਵਿਜੀਲੈਂਸ ਬਿਊਰੋ ਵੱਲੋਂ 20,000 ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ