news

Jagga Chopra

Articles by this Author

ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਗੁਰਮਤਿ ਸਮਾਗਮ

ਤਲਵੰਡੀ ਸਾਬੋ, 17 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ਦਾ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ

ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਹਾਈ ਕੋਰਟ ਦੇ ਫੈਸਲੇ ’ਤੇ ਕੀਤਾ ਇਤਰਾਜ਼, ਕਿਹਾ : ਸਿੱਖ ਦਾ ਨਾਮ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ  

ਅੰਮ੍ਰਿਤਸਰ, 17 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ, ਸਗੋਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ
  • ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ

ਅੰਮ੍ਰਿਤਸਰ, 17 ਜਨਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ

ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-5 ‘ਚ ਦਮ ਘੁੱਟਣ ਨਾਲ ਪਤੀ-ਪਤਨੀ ਦੀ ਮੌਤ

ਲੁਧਿਆਣਾ, 17 ਜਨਵਰੀ : ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-5 ਵਿੱਚ ਦੇਰ ਰਾਤ ਇੱਕ ਜੋੜੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ  ਕਿ ਉਹਨਾਂ ਦੇ ਕਮਰੇ ਵਿੱਚ ਇੱਕ ਬੱਠਲ ਵਿੱਚ ਕੋਲੇ ਦੀ ਰਾਖ ਪਈ ਹੋਈ ਮਿਲੀ। ਮੰਨਿਆ ਜਾ ਰਿਹਾ ਹੈ ਕਿ ਪਤੀ-ਪਤਨੀ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ। ਜਦੋਂ ਉਹ ਵਿਅਕਤੀ ਫੈਕਟਰੀ ਨਹੀਂ ਗਿਆ ਤਾਂ ਉਸ ਦੇ ਸਾਥੀਆਂ ਨੇ ਉਸ

ਟਰਾਲੇ ਨਾਲ ਟਕਰਾਈ ਪੰਜਾਬ ਪੁਲਿਸ ਦੀ ਬੱਸ, 4 ਦੀ ਮੌਤ, 15 ਹੋਰ ਜਖ਼ਮੀ

ਮੁਕੇਰੀਆਂ ,17 ਜਨਵਰੀ : ਜਲੰਧਰ-ਪਠਾਨਕੋਟ ਹਾਈਵੇ ‘ਤੇ ਮੁਕੇਰੀਆਂ ਦੇ ਪਿੰਡ ਈਮਾ ਮਾਂਗਟ ਨੇੜੇ ਅੱਜ ਬੁੱਧਵਾਰ ਸਵੇਰੇ ਪੰਜਾਬ ਪੁਲਿਸ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੀ ਬੱਸ ਸੜਕ ਕੰਢੇ ਖੜ੍ਹੇ ਟਰਾਲੇ ‘ਚ ਜਾ ਵੱਜੀ, ਇਸ ਹਾਦਸੇ ਵਿੱਚ ਇਕ ਮਹਿਲਾ ਮੁਲਾਜ਼ਮ ਸਮੇਤ 4 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਤੇ 15 ਹੋਰ ਜ਼ਖ਼ਮੀ ਹੋ ਗਏ

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ। ਮੀਤ ਹੇਅਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕਬੱਡੀ ਖੇਡ ਨੂੰ ਦੇਵੀ ਦਿਆਲ ਦੀ ਦੇਣ ਭੁਲਾਈ ਨਹੀਂ ਜਾ ਸਕਦੀ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
  • ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ
  • ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ

ਚੰਡੀਗੜ੍ਹ, 17 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ

ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂ : ਮੁੱਖ ਮੰਤਰੀ ਮਾਨ
  • ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ
  • ‘ਭਗੌੜੇ ਸਿੱਧੂ’ ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ
  • ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਸੀਟਾਂ ਜਿੱਤਣ ਦੀ ਗੱਲ ਦੁਹਰਾਈ

ਚੰਡੀਗੜ੍ਹ, 17 ਜਨਵਰੀ : ਕੁੱਝ ਕੱਟੜਪੰਥੀ

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ
  • ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ
  • ਮੁਫਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ
  • 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਹੋਣਗੇ
  • 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ ਤੇ 14.85 ਕਰੋੜ
ਠੰਢ ਤੋਂ ਬਚਾਅ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ 250 ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਈ ਮਦਦ
  • ਡਿਪਟੀ ਕਮਿਸ਼ਨਰ ਨੇ ਪਿੰਡ ਮਹਿਲਾਂਵਾਲੀ ਅਤੇ ਬਜਵਾੜਾ ਬਾਈਪਾਸ ’ਤੇ ਬਣੀਆਂ ਝੁੱਗੀਆਂ ’ਚ ਪਹੁੰਚ ਕੇ ਵੰਡੇ ਗਰਮ ਕੱਪੜੇ ਤੇ ਜ਼ਰੂਰਤ ਦਾ ਸਾਮਾਨ

ਹੁਸ਼ਿਆਰਪੁਰ, 17 ਜਨਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਅਗਵਾਈ ਵਿਚ ਅੱਜ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ’ਤੇ ਝੁੱਗੀ-ਝੌਪੜੀ ਵਿਚ ਰਹਿਣ ਵਾਲੇ