news

Jagga Chopra

Articles by this Author

ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਚੁਟਕਲੇ ਸੁਣਾ ਕੇ ਭਰਮਾਉਣਾ ਚਾਹੁੰਦੀ ਹੈ : ਬਲਵਿੰਦਰ ਸਿੰਘ ਭੂੰਦੜ 
  • ਬਰਨਾਲਾ ਦੀ ਜ਼ਿਮਨੀ ਚੋਣ ਅਕਾਲੀ ਦਲ ਵੱਲੋਂ ਕੁਲੰਵਤ ਸਿੰਘ ਕੀਤੂ ਲੜੇਗਾ : ਭੂੰਦੜ 

ਬਰਨਾਲਾ, 20 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਸੂਬਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤੇਲ, ਬਿਜਲੀ ਅਤੇ ਟ੍ਰਾਂਸਪੋਰਟ ਦਰਾਂ ਵਿੱਚ ਕੀਤੇ

ਮੁੱਖ ਮੰਤਰੀ ਮਾਨ ਨੇ ਹਵਾਬਾਜ਼ੀ ਮੰਤਰੀ ਨਾਇਡੂ ਨੂੰ ਲਿਖੀ ਚਿੱਠੀ, ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਣ ਦੀ ਕੀਤੀ ਮੰਗ

ਚੰਡੀਗੜ੍ਹ, 20 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਹਲਵਾਰਾ ਏਅਰ ਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ‘ਤੇ ਰੱਖਣ ਲਈ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਇੱਕ ਚਿੱਠੀ ਲਿਖੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਹਵਾਈ ਅੱਡੇ ਦੇ ਟਰਮੀਨਲ ਦਾ ਕੰਮ ਲੱਗਭੱਗ ਪੂਰਾ ਹੋ ਚੁੱਕਾ ਹੈ। ਜਿਸ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਿਆ

ਅਮਰੀਕਾ ਵਿੱਚ ਜ਼ਖ਼ਮੀ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਰਾਹੁਲ ਗਾਂਧੀ 

ਕਰਨਾਲ, 20 ਸਤੰਬਰ 2024 : ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਸ਼ੁੱਕਰਵਾਰ ਸਵੇਰੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਘੋਗੜੀਪੁਰ ਪਹੁੰਚੇ। ਇੱਥੇ ਉਹ ਅਮਰੀਕਾ ਵਿੱਚ ਜ਼ਖ਼ਮੀ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ। ਦਰਅਸਲ ਘੋਗੜੀਪੁਰ ਪਿੰਡ ਦਾ ਅਮਿਤ ਅਮਰੀਕਾ ਰਹਿੰਦਾ ਹੈ ਅਤੇ ਉੱਥੇ ਇੱਕ ਹਾਦਸੇ ਵਿੱਚ ਜ਼ਖਮੀ ਹੋ ਗਿਆ ਸੀ। ਆਪਣੀ ਅਮਰੀਕਾ ਫੇਰੀ

ਜਾਲਨਾ 'ਚ ਵੱਟਰੱਕ ਅਤੇ ਬੱਸ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ, 17 ਜ਼ਖਮੀ

ਜਾਲਨਾ, 20 ਸਤੰਬਰ 2024 : ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਟਰੱਕ ਅਤੇ ਬੱਸ ਦੀ ਟੱਕਰ ਵਿੱਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੇਵਰਾਈ ਤੋਂ ਅੰਬੇਡ ਜਾ ਰਹੀ ਬੱਸ ਅਤੇ ਮੌਸੰਬੀ ਤੋਂ ਆ ਰਹੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਘਟਨਾ ਵਾਲੀ ਥਾਂ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਸਵਰਗ ਆਸ਼ਰਮ ਸਤੀ ਮੰਦਿਰ ‘ਚ ਲੋਕਾਂ ਦੇ ਸੈਰ ਕਰਨ ਲਈ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਫੁਟਪਾਥ ਤੇ ਓਪਨ ਜਿੰਮ ਦਾ ਉਦਘਾਟਨ
  • ਕਿਸਾਨ ਪਰਾਲੀ ਸਾੜਨ ਦੀ ਬਜਾਇ ਇਸ ਨੂੰ ਜਮੀਨ ‘ਚ ਹੀ ਮਿਲਾਉਣ ਜਾਂ ਸਰਕਾਰ ਵੱਲੋਂ ਪ੍ਰਦਾਨ ਮਸ਼ੀਨਾਂ ਨਾਲ ਸੰਭਾਲਣ-ਜੌੜਾਮਾਜਰਾ

ਸਮਾਣਾ, 20 ਸਤੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਵਿਖੇ ਅੱਜ ਸਵਰਗ ਆਸ਼ਰਮ ਸਤੀ ਮੰਦਿਰ ਦੇ ਵਾਤਾਵਰਣ ਪਾਰਕ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਲੋਕਾਂ ਦੇ ਸੈਰ ਕਰਨ ਲਈ ਤਿਆਰ ਕਰਵਾਏ ਫੁਟਪਾਥ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ
  • ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੋਟਾਸ਼ ਆਦਿ ਜਿਹੇ ਕੀਮਤੀ ਖਣਿਜਾਂ ‘ਤੇ ਧਿਆਨ ਕੇਂਦਰਿਤ ਕਰਨ ਲਈ ਭੂ-ਵਿਗਿਆਨੀਆਂ ਨੂੰ ਸੱਦਾ

ਚੰਡੀਗੜ੍ਹ, 20 ਸਤੰਬਰ 2024 : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ

ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ
  • ਬਰਨਾਲਾ 'ਚ ਮਜ਼ਬੂਤ ਹੋਈ ਆਪ, ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਦਾ ਪਾਰਟੀ 'ਚ ਕੀਤਾ ਸਵਾਗਤ

ਚੰਡੀਗੜ੍ਹ, 20 ਸਤੰਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ੁੱਕਰਵਾਰ ਨੂੰ ਬਰਨਾਲਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ ਕੁਲਵੰਤ ਸਿੰਘ ‘ਆਪ’

ਪੰਜਾਬ ਸਰਕਾਰ ਦਾ ਆਯੂਸ਼ਮਾਨ ਕਾਰਡ ਨੂੰ ਲੈ ਕੇ ਆ ਰਹੀਆਂ ਖ਼ਬਰਾਂ ਸੰਬੰਧੀ ਵੱਡਾ ਬਿਆਨ

ਚੰਡੀਗੜ੍ਹ, 20 ਸਤੰਬਰ 2024 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ (ਐੱਫ.ਐੱਚ.ਏ.ਐੱਨ.ਏ.) ਪੰਜਾਬ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜ ਲਈ ਸੂਬਾ ਸਰਕਾਰ ਵੱਲ 600 ਕਰੋੜ ਰੁਪਏ ਦੇ ਬਕਾਏ ਸਬੰਧੀ ਕੀਤੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ

450 ਸਾਲਾ ਸ਼ਤਾਬਦੀ ਮੌਕੇ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ ਲਗਾਏ ਗਏ ਲੰਗਰਾਂ ਦੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਪਤੀ  

ਅੰਮ੍ਰਿਤਸਰ, 20 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਅਤੇ ਸੰਗਤਾਂ ਵੱਲੋਂ ਲੰਗਰ ਲਗਾਏ ਗਏ ਸਨ। ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ 1 ਸਤੰਬਰ ਤੋਂ ਲਗਾਏ ਗਏ

ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ : ਬ੍ਰਮ ਸ਼ੰਕਰ ਜਿੰਪਾ 
  • ਮਾਲ ਵਿਭਾਗ ਦੇ ਕੰਮਾਂ ਸੰਬੰਧਿਤ ਸ਼ਿਕਾਇਤਾਂ ਬੇਝਿਜਕ ਹੈਲਪਲਾਈਨ ਨੰਬਰਾਂ ‘ਤੇ ਕਰਵਾਉਣ ਦਰਜ : ਜਿੰਪਾ 

ਚੰਡੀਗੜ੍ਹ, 20 ਅਗਸਤ 2024 : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ‘ਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ