news

Jagga Chopra

Articles by this Author

ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ
  • ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ

ਫਾਜ਼ਿਲਕਾ, 1 ਜਨਵਰੀ : ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਮਨਜੀਤ ਸਿੰਘ ਚੀਮਾ ਪੀ.ਸੀ.ਐਸ ਨੇ ਜ਼ਿਲੇ੍ਹ ਦੇ ਸਮੂਹ

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ 10681 ਲੋਕਾਂ ਦੀ ਕੀਤੀ ਜਾਂਚ
  • 26 ਜਨਵਰੀ ਤੱਕ ਚੱਲੇਗੀ ਮੁਹਿੰਮ

ਫਾਜ਼ਿਲਕਾ 1 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾ ਵਿਚ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਾਗਰੂਕਤਾ ਵੈਨ ਰਾਹੀਂ ਸਰਕਾਰ ਦੀਆਂ 17 ਮਹੱਤਵਪੂਰਨ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ

31 ਜਨਵਰੀ 2024 ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30ਵਜੇ ਤੱਕ-ਡਿਪਟੀ ਕਮਿਸ਼ਨਰ

ਫਾਜਿਲਕਾ 1 ਜਨਵਰੀ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ  ਸਰਦੀ ਦੇ ਮੌਸਮ ਅਤੇ ਧੁੰਦ ਦੇ ਮੱਦੇਨਜ਼ਰ ਰੱਖਦਿਆ ਜਿਲਾ ਫਾਜ਼ਿਲਕਾ ਦੇ  ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਜਨਵਰੀ 2024 ਤੱਕ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ

ਪਸ਼ੂ ਪਾਲਣ ਵਿਭਾਗ ਪੰਜਾਬ ਡਾਇਰੈਕਟਰ ਵਲੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ
  • ਜ਼ਿਲ੍ਹੇ ਅੰਦਰ ਸਕੀਮਾਂ ਨੂੰ ਸਫਲਤਾਪੂਰਨ ਲਾਗੂ ਕਰਨ *ਤੇ ਸਟਾਫ ਦੀ ਸ਼ਲਾਘਾ

ਫਾਜ਼ਿਲਕਾ, 1 ਜਨਵਰੀ : ਪਸ਼ੂ ਪਾਲਣ ਵਿਭਾਗ ਪੰਜਾਬ ਡਾਇਰੈਕਟਰ ਡਾ ਗੁਰਸ਼ਰਨਜੀਤ ਸਿੰਘ ਬੇਦੀ ਵਲੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਸਿਵਲ ਪਸ਼ੂ ਹਸਪਤਾਲ ਫਾਜ਼ਿਲਕਾ ਵਿਖੇ ਜ਼ਿਲ੍ਹੇ ਦੇ ਸਮੂਹ ਵੈਟਨਰੀ ਅਫਸਰਾਂ ਨਾਲ

ਸਿਹਤ ਵਿਭਾਗ ਨੇ ਫਾਜ਼ਿਲਕਾ ਵਿੱਚ ਔਰਤਾਂ ਦੇ ਛਾਤੀ ਦੇ ਕੈਂਸਰ ਦੇ ਸਕਰੀਨਿੰਗ ਟੈਸਟ ਦੀ ਕੀਤੀ ਸ਼ੁਰੂਆਤ

ਫਾਜ਼ਿਲਕਾ 1 ਜਨਵਰੀ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਔਰਤਾਂ ਦੀ ਛਾਤੀ ਦੇ ਕੈਂਸਰ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਮੌਕੇ ’ਤੇ ਹੀ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਸਬੰਧੀ ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਸਮੂਹ ਆਸ਼ਾ ਫੈਸੀਲੀਟੇਟਰਾਂ ਅਤੇ ਆਸ਼ਾ ਵਰਕਰਾਂ ਨੂੰ

ਨਵੇਂ ਸਾਲ 2024 ਦੀ ਆਮਦ ਨੂੰ ਲੈ ਪਿੰਡ ਬੱਲੂਆਣਾ ਵਿਖ਼ੇ ਕਰਵਾਇਆ ਗਿਆ ਸੁਖਮਨੀ ਸਾਹਿਬ ਦਾ ਪਾਠ
  • 2024 ਵਿਚ ਵੀ ਹਲਕੇ ਦੇ ਵਿਕਾਸ ਲਈ ਨਵੇਂ-ਨਵੇਂ ਵਿਕਾਸ ਪ੍ਰੋਜ਼ੈਕਟ ਲਿਆਉਣ ਦੀ ਰਹੇਗੀ ਕੋਸ਼ਿਸ਼-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਬਲੂਆਣਾ , 1 ਜਨਵਰੀ : ਨਵੇਂ ਸਾਲ 2024 ਦੇ ਸ਼ੁਭ ਮੌਕੇ ਪਿੰਡ ਬੱਲੂਆਣਾ ਵਿਖ਼ੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਵਿਚ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਾਠ ਵਿਚ ਸ਼ਮੂਲੀਅਤ ਕਰਦਿਆਂ

ਡਿਪਟੀ ਕਮਿਸ਼ਨਰ ਨੇ ਸਾਦਕੀ ਬਾਰਡਰ ’ਤੇ ਪਹੁੰਚ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਮਨਾਇਆ ਨਵਾਂ ਸਾਲ
  • ਜਵਾਨਾਂ ਨੂੰ ਮਿਠਾਈਆਂ ਕੀਤੀਆਂ ਭੇਂਟ

ਫਾਜ਼ਿਲਕਾ 1 ਜਨਵਰੀ : ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਨਵੇਂ ਸਾਲ ਦੀ ਸ਼ੁਰੂਆਤ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਦੇਸ਼-ਭਗਤੀ ਦੇ ਰੰਗ ਵਿਚ ਰੰਗਦਿਆਂ ਕੀਤੀ। ਇਸ ਦੌਰਾਨ ਉਨ੍ਹਾ ਜਵਾਨਾਂ ਨੁੰ ਮਿਠਾਈਆਂ ਵੀ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਆਪਣੇ-ਆਪ

ਸਕਾਟਲੈਂਡ ਪਾਰਲੀਮੈਂਟ ਦੀ ਪਹਿਲੀ ਭਾਰਤੀ ਸਿੱਖ ਮਹਿਲਾ ਨੂੰ ‘ਮੈਂਬਰ ਆਫ ਬ੍ਰਿਟਿਸ਼ ਆਰਡਰ’ ਨਾਲ ਕੀਤਾ ਜਾਵੇਗਾ ਸਨਮਾਨਿਤ

ਸਕਾਟਲੈਂਡ, 31 ਦਸੰਬਰ : ਸਕਾਟਲੈਂਡ ਪਾਰਲੀਮੈਂਟ ਦੀ ਪਹਿਲੀ ਭਾਰਤੀ ਸਿੱਖ ਪੈਮ ਗੋਸਲ ਨੂੰ ਮੈਂਬਰ ਆਫ ਬ੍ਰਿਟਿਸ਼ ਆਰਡਰ ਦਾ ਖਿਤਾਬ ਮਿਲੇਗਾ। ਪੈਮ ਗੋਸਲ ਸਕਾਟਲੈਂਡ ਦੀ ਪਾਰਲੀਮੈਂਟ ਲਈ ਚੁਣੇ ਜਾਣ ਵਾਲੀ ਪਹਿਲੀ ਭਾਰਤੀ ਸਿੱਖ ਹੈ। ਦੱਸ ਦੇਈਏ ਕਿ ਬ੍ਰਿਟੇਨ ਵਿਚ ਨਵੇਂ ਸਾਲ ਮੌਕੇ ਕਈ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।ਇਸ ਵਾਰ ਇਸ ਲਿਸਟ ਵਿਚ 10 ਤੋਂ ਵੱਧ ਸਿੱਖ ਸ਼ਖਸੀਅਤਾਂ

ਤਰਨਤਾਰਨ ‘ਚ ਬੀਐਸਐਫ ਨੇ 500 ਗ੍ਰਾਮ ਹੈਰੋਇਨ ਕੀਤੀ ਬਰਾਮਦ

ਭਿੱਖੀਵਿੰਡ, 31 ਦਸੰਬਰ : ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ। ਤਰਨਤਾਰਨ ਦੇ ਭਿੱਖੀਵਿੰਡ ਥਾਣਾ ਖਾਲੜਾ ਅਤੇ ਸੀਮਾ ਸੁਰੱਖਿਆ ਬਲ ਨੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਡ੍ਰੋਨ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪੰਜਾਬੀ ਗਾਇਕ ਗੁਰਮਨ ਮਾਨ ਖਿਲਾਫ ਕੇਸ ਦਰਜ

ਚੰਡੀਗੜ੍ਹ, 31 ਦਸੰਬਰ : ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲੀਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ। ਇਹ ਵਿਵਾਦ ਗੁਰਮਨ ਵੱਲੋਂ ਆਪਣੀ ਐਲਬਮ ‘ਚੱਕਲੋ-ਰਖਲੋ’ ਦੇ ਗੀਤ ‘ਕਨਵੋ’ ਵਿੱਚ ਭਗਵਾਨ ਸ਼ਨੀ ਦੇਵ ਬਾਰੇ ਕੀਤੀ ਟਿੱਪਣੀ ਦੇ ਆਲੇ-ਦੁਆਲੇ ਘੁੰਮਦਾ