news

Jagga Chopra

Articles by this Author

ਮੌਸਮ ਵਿਭਾਗ ਨੇ ਅਗਲੇ 3-4 ਦਿਨ ਸੰਘਣੀ ਧੁੰਦ ਦੀ ਚਿਤਾਵਨੀ

ਫਾਜ਼ਿਲਕਾ, 26 ਦਸੰਬਰ : ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ 3 —4 ਦਿਨ ਲਈ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। ਜਿਸ ਦੇ ਮੱਦੇਨਜਰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ 27 ਦਸੰਬਰ ਲਈ ਓਰੇਂਜ ਅਲਰਟ ਅਤੇ ਉਸਤੋਂ ਅਗਲੇ ਤਿੰਨ ਦਿਨ ਲਈ ਫਾਜ਼ਿਲਕਾ ਜਿ਼ਲ੍ਹੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਜਿ਼ਲ੍ਹੇ ਦੇ

ਗੁਰਦਾਸਪੁਰ ‘ਚ ਤੇਜ਼ ਰਫਤਾਰ ਟਿੱਪਰ ਨੇ ਇੱਕ ਔਰਤ ਅਤੇ ਦੋ ਬੱਚਿਆਂ ਨੂੰ ਚਪੇਟ ‘ਚ ਲਿਆ, ਔਰਤ ਅਤੇ ਮਾਸ਼ੂਮ ਬੱਚੀ ਦੀ ਮੌਤ

ਗੁਰਦਾਸਪੁਰ, 26 ਦਸੰਬਰ : ਸਥਾਨਕ ਸ਼ਹਿਰ ਤੋਂ ਹਰਦੋਸ਼ਨੀਆਂ ਨੂੰ ਜਾਂਦੀ ਸੜਕ ਤੇ ਇੱਕ ਟਿੱਪਰ ਅਤੇ ਈ-ਰਿਕਸ਼ਾ ਵਿਚਕਾਰ ਹੋਈ ਭਿਆਨਕ ਟੱਕਰ ‘ਚ ਇੱਕ ਔਰਤ ਅਤੇ ਮਾਸੂਮ ਬੱਚੀ ਦੀ ਮੌਤ ਅਤੇ ਇੱਕ ਬੱਚੇ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਹਾਦਸੇ ਦੀ ਸੂਚਨਾਂ ਮਿਲਣ ਤੇ ਪੁੱਜੀ ਪੁਲਿਸ ਨੇ ਜਖ਼ਮੀ ਬੱਚੇ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਅਤੇ ਟਿੱਪਰ ਨੂੰ ਕਬਜੇ ਵਿੱਚ ਲੈ ਕੇ ਅਗਲੀ

ਆਨਲਾਈਨ ਤਕਨੀਕ ਨੇ ਖੇਤੀਬਾੜੀ ਵਪਾਰ ਵਿੱਚ ਲਿਆਂਦੀ ਕ੍ਰਾਂਤੀ : ਬਰਸਟ
  • ਈ-ਨੈਮ ਟ੍ਰੇਨਿੰਗ ਪ੍ਰੋਗਰਾਮ ਵਿੱਚ 17000 ਸਟੇਕਹੋਲਡਰਸ ਨੇ ਲਿਆ ਭਾਗ

ਚੰਡੀਗੜ, 26 ਦਸੰਬਰ : ਈ-ਨੈਮ (ਇਲੈਕਟ੍ਰੋਨਿਕ ਨੈਸ਼ਨਲ ਐਗਰੀਕਲਚਰ ਮਾਰਕੀਟ) ਇੱਕ ਆਨਲਾਈਨ ਵਪਾਰਕ ਪਲੇਟਫਾਰਮ ਹੈ, ਜੋ ਕਿਸਾਨਾਂ, ਵਪਾਰੀਆਂ, ਐਫਪੀਓਜ਼ ਅਤੇ ਹੋਰ ਸਟੇਕਹੋਲਡਰਜ਼ ਨੂੰ ਖੇਤੀਬਾੜੀ ਵਸਤੂਆਂ ਦੀ ਆਨਲਾਈਨ ਖ਼ਰੀਦ-ਵੇਚ ਦੀ ਸਹੂਲਤ ਦਿੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ

ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼
  • ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ

ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ

ਵਿਜੀਲੈਂਸ ਬਿਊਰੋ ਵੱਲੋਂ ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 26 ਦਸੰਬਰ : ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ

ਵਿਜੀਲੈਂਸ ਬਿਊਰੋ ਵੱਲੋਂ ਐਕਸੀਅਨ ਪੁੱਡਾ ਬੂਥ ਅਲਾਟ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 26 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ

ਵਿਧਾਇਕ ਕੁਲਵੰਤ ਸਿੰਘ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦੇ ਪੰਜਵੇਂ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਐਸ.ਏ.ਐਸ.ਨਗਰ, 26 ਦਸੰਬਰ : ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਤੀਰਥ ਯਾਤਰਾ ਦਾ ਪ੍ਰਬੰਧ ਕਰਨ ਦਾ ਨੇਕ ਉਪਰਾਲਾ ਉਨ੍ਹਾਂ ਲੋਕਾਂ ਲਈ ਲਾਭਕਾਰੀ ਸਾਬਤ ਹੋਇਆ ਹੈ ਜੋ ਤੀਰਥ ਯਾਤਰਾ ‘ਤੇ ਜਾਣ ਦੀ ਤੀਬਰ ਇੱਛਾ ਰੱਖਦੇ ਸਨ ਪਰ ਕਿਸੇ ਨਾ ਕਿਸੇ ਮਜਬੂਰੀ ਕਾਰਨ ਹੁਣ ਤੱਕ ਨਹੀਂ ਜਾ ਸਕੇ। ਉਹ ਅੱਜ

ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ : ਜੌੜਾਮਾਜਰਾ 

ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ ਕੀਤੇ ਗਏ। ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਨ੍ਹਾਂ ਨਿਯਮਾਂ ਨੂੰ ਜਾਰੀ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਰੂਲਾਂ ਤਹਿਤ ਨਰਸਰੀਆਂ ਨੂੰ ਟਰੂ-ਟੂ

ਮੁੱਖ ਮੰਤਰੀ ਵੱਲੋਂ ਵਿਆਪਕ ਫੰਡਾਂ ਰਾਹੀਂ ਸ਼ਾਹੀ ਸ਼ਹਿਰ ਪਟਿਆਲਾ ਦਾ ਮੁਹਾਂਦਰਾ ਬਦਲਣ ਦਾ ਐਲਾਨ
  • ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪਟਿਆਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
  • ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ

ਵਿਧਾਇਕ ਪਰਾਸ਼ਰ ਨੇ ਟਰਾਂਸਪੋਰਟ ਨਗਰ ਵਿੱਚ ਕੰਕਰੀਟ ਦੀਆਂ ਸੜਕਾਂ ਬਣਾਉਣ ਲਈ 1.55 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

ਲੁਧਿਆਣਾ, 26 ਦਸੰਬਰ : ਟਰਾਂਸਪੋਰਟ ਨਗਰ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਟਰਾਂਸਪੋਰਟ ਨਗਰ ਵਿੱਚ ਕੰਕਰੀਟ ਦੀਆਂ ਸੜਕਾਂ ਬਣਾਉਣ ਲਈ 1.55 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਟਰਾਂਸਪੋਰਟਰਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਪਰਾਸ਼ਰ ਨੇ