news

Jagga Chopra

Articles by this Author

ਨੇੜ- ਭਵਿੱਖ 'ਚ ਲੱਗਣ ਵਾਲੇ ਦਿੱਲੀ ਮੋਰਚੇ ਲਈ ਪਿੰਡ - ਪਿੰਡ ਤਿਆਰੀ ਮੁਹਿੰਮ  ਦਾ ਆਗਾਜ਼ - ਦਸਮੇਸ਼ ਯੂਨੀਅਨ 

ਮੁੱਲਾਂਪੁਰ ਦਾਖਾ, 25 ਦਸੰਬਰ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਦੀ ਜਿਲ੍ਹਾ  ਕਾਰਜਕਾਰੀ ਕਮੇਟੀ ਦੇ ਅਹਿਮ ਫੈਸਲੇ ਦੀ ਰੌਸ਼ਨੀ ਵਿੱਚ, ਨੇੜ ਭਵਿੱਖ ਵਿੱਚ ਕੇਂਦਰ ਦੀ ਫਿਰਕੂ ਫਾਸ਼ੀ ਤੇ ਕਿਸਾਨ- ਮਜ਼ਦੂਰ ਵਿਰੋਧੀ ਜ਼ਾਲਮ ਮੋਦੀ ਹਕੂਮਤ ਵਿਰੁੱਧ ਲੱਗਣ ਵਾਲੇ ਦਿੱਲੀ ਮੋਰਚੇ ਦੀ ਸੰਜੀਦਾ ਤੇ ਵੱਡੀ ਤਿਆਰੀ ਵਜੋਂ ਅੱਜ ਤੋਂ ਪਿੰਡ-

ਓਂਟਾਰੀਓ ਪੁਲਿਸ ਨੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਕੋਲੋਂ 52 ਕਿੱਲੋ ਕੋਕੀਨ ਕੀਤੀ ਬਰਾਮਦ

ਓਂਟਾਰੀਓ (ਏਜੰਸੀ) : ਕੈਨੇਡਾ ਦੀ ਓਂਟਾਰੀਓ ਪੁਲਿਸ ਨੇ ਇਸੇ ਮਹੀਨੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਕੋਲੋਂ 52 ਕਿੱਲੋ ਕੋਕੀਨ ਬਰਾਮਦ ਕੀਤੀ ਸੀ। ਬਰੈਂਪਟਨ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਨੂੰ ਇਸ ਮਾਮਲੇ ’ਚ ਰਾਇਲ ਕੈਨੇਡੀਅਨ ਮਾਉਂਟੇਡ ਪੁਲਿਸ ਨੇ ਗਿ੍ਰਫ਼ਤਾਰ ਕੀਤਾ ਗਿਆ ਸੀ। ਉਸ ’ਤੇ ਕੋਕੀਨ ਦੀ ਦਰਾਮਦ ਕਰਨ ਤੇ ਤਸਕਰੀ ਦੇ ਉਦੇਸ਼ ਨਾਲ ਇਸ ਨੂੰ ਰੁੱਖਣ ਦਾ ਦੋਸ਼ ਲਗਾਇਆ ਗਿਆ ਹੈ।

ਦਲਿਤ ਮਜ਼ਦੂਰਾਂ ਨੂੰ ਜਰਨਲ ਵਿਚ ਭੇਜੇ ਬਿਜਲੀ ਬਿੱਲ ਖਤਮ ਕਰੋ : ਪੇਂਡੂ ਮਜ਼ਦੂਰ ਯੂਨੀਅਨ 

ਮੁੱਲਾਂਪੁਰ ਦਾਖਾ 24 ਦਸੰਬਰ (ਸਤਵਿੰਦਰ ਸਿੰਘ ਗਿੱਲ) : ਜ਼ੀਰੋ ਬਿਜਲੀ ਬਿੱਲਾਂ ਦੀ ਮਹਿੰਗੀ ਇਸ਼ਤਿਹਾਰਬਾਜ਼ੀ ਵਿੱਚ ਮਸਤ ਭਗਵੰਤ ਮਾਨ ਹਕੂਮਤ ਨੇ ਮਜ਼ਦੂਰਾਂ ਦੀ ਸੰਘਰਸ਼ ਲੜ ਕੇ ਪ੍ਰਾਪਤ ਕੀਤੀ ਅਤੇ ਲਗਭਗ ਡੇਢ ਦਹਾਕੇ ਤੋਂ ਚੱਲਦੀ ਆ ਰਹੀ ਬਿਜਲੀ ਬਿੱਲ ਮੁਆਫੀ ਨੂੰ ਜਰਨਲ ਵਿੱਚ ਪਾ ਕੇ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਦਲਿਤ, ਪਛੜਿਆ ਅਤੇ ਗਰੀਬ ਪਰਿਵਾਰਾਂ ਨੂੰ ਭੇਜੇ ਹਨ ਅਤੇ

ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ 

ਮੁੱਲਾਂਪੁਰ ਦਾਖਾ 24 ਦਸੰਬਰ (ਸਤਵਿੰਦਰ ਸਿੰਘ ਗਿੱਲ) : ਪਿੰਡ ਪਮਾਲ ਦੇ ਗੁਰਦੁਆਰਾ ਸ੍ਰੀ ਮੇਲਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਨਗਰ ਨਿਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਗਗਨਦੀਪ ਸਿੰਘ, ਪ੍ਰੋਫੈਸਰ ਅਵਤਾਰ ਸਿੰਘ

ਲੋਕਾਂ ਲਈ ਪੁਲ ਬੰਦ ਨਾ ਹੁੰਦੇ ਜੇ ਭਗਵੰਤ ਮਾਨ ਜੀ ਤੁਸੀਂ ਗੈਰ-ਕਾਨੂੰਨੀ ਮਾਇਨਿੰਗ ਬੰਦ ਕੀਤੀ ਹੁੰਦੀ : ਪਰਗਟ ਸਿੰਘ 

ਚੰਡੀਗੜ੍ਹ, 24 ਦਸੰਬਰ : ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਨੂਰਪੁਰ ਬੇਦੀ ਨੇੜਲੇ ਪਿੰਡ ਐਲਗਰਾਂ ਨੇੜਿਓਂ ਲੰਘਦੀ ਸੁਆਂ ਨਦੀ ’ਤੇ ਬਣਿਆ ਪੱਕਾ ਪੁਲ ਗੈਰ-ਕਾਨੂੰਨੀ ਮਾਇਨਿੰਗ ਕਰਕੇ ਨੁਕਸਾਨਿਆ ਗਿਆ ਹੈ। ਇਸ ਨੂੰ ਪੁਲ ਨੂੰ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਲਈ ਪੁਲ ਬੰਦ ਨਾ

ਫਿਰ ਡਰਾਉਣ ਲੱਗਿਆ ਕੋਰੋਨਾ, ਦੇਸ਼ ਵਿੱਚ 24 ਘੰਟਿਆਂ ਵਿੱਚ 656 ਮਾਮਲੇ ਆਏ ਸਾਹਮਣੇ, ਇੱਕ ਮੌਤ

ਨਵੀਂ ਦਿੱਲੀ, 24 ਦਸੰਬਰ : ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਸਬ ਵੇਰੀਐਂਟ JN.1 ਦੇ ਕੁੱਲ 656 ਮਾਮਲੇ ਅਤੇ ਇੱਕ ਮੌਤ ਦੀ ਰਿਪੋਰਟ ਕੀਤੀ ਗਈ ਹੈ। ਦੇਸ਼ ਵਿੱਚ ਕੋਵਿਡ-19 ਦੇ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 3742 ਦਰਜ ਕੀਤੀ ਗਈ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਭਾਰਤ ਵਿੱਚ ਤਾਜ਼ੇ ਕੋਵਿਡ

ਪ੍ਰਧਾਨ ਮੰਤਰੀ ਮੋਦੀ ਮੁਲਕ ਵਿਚ ਗ਼ਰੀਬਾਂ ਸਮੇਤ 140 ਕਰੋੜ ਲੋਕਾਂ ਨੂੰ ਆਤਮ-ਨਿਰਭਰ ਬਣਾਉਣਾ ਚਾਹੁੰਦੇ ਹਨ : ਅਮਿਤ ਸ਼ਾਹ 

ਅਹਿਮਦਾਬਾਦ, 24 ਦਸੰਬਰ : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਲਕ ਵਿਚ ਗ਼ਰੀਬਾਂ ਸਮੇਤ 140 ਕਰੋੜ ਲੋਕਾਂ ਨੂੰ ਆਤਮ-ਨਿਰਭਰ ਬਣਾਉਣਾ ਚਾਹੁੰਦੇ ਹਨ ਤੇ ਉਨ੍ਹਾਂ ਨੇ ਇਸ ਟੀਚੇ ਲਈ ਸਮਰਪਣ ਭਾਵਨਾ ਨਾਲ ਕੰਮ ਕੀਤਾ ਹੈ। ਸ਼ਾਹ ਇੱਥੇ ਪੀਐੱਮ ਸਵੈਨਿਧੀ ਯੋਜਨਾ ਦੇ ਲਾਭਪਾਤਰੀਆਂ ਦੀ ਸਭਾ ਨੂੰ ਸੰਬੋਧਨ ਕਰ ਰਹੇ ਸਨ। ਇਹ ਯੋਜਨਾ ਰੇਹੜੀਆਂ

ਬੀਐਸਐਫ ਅਤੇ ਪੰਜਾਬ ਪੁਲਿਸ ਤਰਨਤਾਰਨ ਨੇ 2 ਡਰੋਨ ਅਤੇ 972 ਗ੍ਰਾਮ ਹੈਰੋਇਨ ਕੀਤੀ ਬਰਾਮਦ 

ਤਰਨਤਾਰਨ, 24 ਦਸੰਬਰ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ। ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸਾਂਝੇ ਸਰਚ ਆਪਰੇਸ਼ਨ ਦੌਰਾਨ ਤਰਨਤਾਰਨ ਤੋਂ 2 ਡਰੋਨ ਅਤੇ 972 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ

ਠੰਡ ਤੋਂ ਹਾਲੇ ਨਹੀਂ ਮਿਲੇਗੀ ਰਾਹਤ, ਸੀਤ ਲਹਿਰ ਤੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦਾ ਕਹਿਰ ਜਾਰੀ 

ਚੰਡੀਗੜ੍ਹ, 24 ਦਸੰਬਰ : ਪਹਾੜਾਂ ’ਤੇ ਬਰਫ਼ਬਾਰੀ, ਵਾਦੀਆਂ ਵਿੱਚ ਸੀਤ ਲਹਿਰ ਤੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਸ ਤੋਂ ਹਾਲੇ ਤਿੰਨ-ਚਾਰ ਦਿਨਾਂ ਤੱਕ ਰਾਹਤ ਨਹੀਂ ਮਿਲਣ ਵਾਲੀ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਕਈ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਜਿਸ

ਇੰਡੋਨੇਸ਼ੀਆ ਵਿੱਚ ਇੱਕ ਪਲਾਂਟ ਵਿੱਚ ਧਮਾਕੇ ਹੋਣ ਕਾਰਨ 13 ਲੋਕਾਂ ਦੀ ਮੌਤ 

ਇੰਡੋਨੇਸ਼ੀਆ, 24 ਦਸੰਬਰ : ਇੰਡੋਨੇਸ਼ੀਆ ਵਿੱਚ ਚੀਨੀ ਦੁਆਰਾ ਫੰਡ ਕੀਤੇ ਗਏ ਇੱਕ ਪਲਾਂਟ ਵਿੱਚ ਧਮਾਕੇ ਹੋਣ ਕਾਰਨ 13 ਲੋਕਾਂ ਦੀ ਮੌਤ ਅਤੇ 40 ਦੇ ਕਰੀਬ ਲੋਕਾਂ ਦੇ ਜਖ਼ਮੀ ਹੋਣ ਦੀ ਖਬਰ ਹੈ। ਇਸ ਸਬੰਧੀ ਡੇਦੀ ਕੁਰਨੀਆਵਾਨ ਨੇ ਦੱਸਿਆ ਕਿ ਪੀੜਤਾਂ ਦੀ ਮੌਜ਼ੂਦਾ ਗਿਣਤੀ 51 ਦੇ ਕਰੀਬ ਹੈ। ਜਦੋਂ ਕਿ 13 ਲੋਕਾਂ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਹੈ। 39 ਲੋਕ ਮਾਮੂਲੀ ਸੱਟਾਂ ਵਾਲੇ ਹਨ