news

Jagga Chopra

Articles by this Author

ਪੰਜਾਬ ਸਟੇਟ ਐਥਲੈਟਿਕਸ ਚੈਂਪੀਅਨਸ਼ੀਪ-2023 ਵਿਚ ਪ੍ਰਵੀਨ ਕੁਮਾਰ ਨੇ ਗੋਲਡ ਮੈਡਲ ਜਿਤ ਕੇ ਜ਼ਿਲੇ ਦਾ ਨਾਮ ਕੀਤਾ ਰੋਸ਼ਨ
  • ਖੇਡਾਂ ਵਿਚ ਨਾਮਨਾ ਖੱਟਣ *ਤੇ ਖਿਡਾਰੀ ਨੂੰ ਕੀਤਾ ਗਿਆ ਸਨਮਾਨਿਤ

ਫਾਜਿਲਕਾ 22 ਦਸੰਬਰ : ਸਰਕਾਰੀ  ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੂਰੜ ਖੇੜਾ ਦੇ ਹੋਣਹਾਰ ਵਿਦਿਆਰਥੀ ਪ੍ਰਵੀਨ ਕੁਮਾਰ ਨੇ ਪੰਜਾਬ ਸਟੇਟ ਐਥਲੈਟਿਕਸ ਚੈਂਪੀਅਨਸ਼ਿਪ-2023 ਵਿਚ ਭਾਗ ਲਿਆ ਜਿਸ ਵਿੱਚ ਉਸ ਨੇ ਕ੍ਰਮਵਾਰ 100 ਮੀਟਰ,200 ਮੀਟਰ ਅਤੇ 400 ਮੀਟਰ ਦੋੜ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਤਿੰਨ ਗੋਲਡ ਮੈਡਲ

ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਸਕੂਲਾਂ ਦੀ ਕੀਤੀ ਗਈ ਚੈਕਿੰਗ

ਫਰੀਦਕੋਟ 22 ਦਸੰਬਰ : ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਮਿਤੀ 22-12-2023 ਨੂੰ ਜ਼ਿਲ੍ਹਾ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਉਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਸਰਕਾਰੀ

ਜਗਰਾਓ ਰੈਲੀ 'ਚ ਪੰਜਾਬ ਦੇ ਸੀਨੀਅਰ ਕਾਂਗਰਸੀਆਂ ਨੇ ਆਪ ਨਾਲ ਗਠਜੋੜ ਦਾ ਕੀਤਾ ਵਿਰੋਧ

ਜਗਰਾਓਂ, 21 ਦਸੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵੱਲੋਂ ਵੀਰਵਾਰ ਨੂੰ ਸੂਬੇ ‘ਚ ਦਿਨ ਬਦਿਨ ਖਰਾਬ ਹੁੰਦੀ ਜਾ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਾਰਤ ਭੂਸਣ ਆਸ਼ੂ, ਪਰਗਟ ਸਿੰਘ ਤੋਂ

ਪਹਿਲਵਾਨ ਸਾਕਸ਼ੀ ਮਲਿਕ ਨੇ ਹੰਝੂਆਂ ਅਤੇ ਭਰੇ ਮਨ ਨਾਲ ਕੁਸ਼ਤੀ ਨੂੰ ਕਿਹਾ ਅਲਵਿਦਾ, ਨਵੇਂ ਪ੍ਰਧਾਨ ਦੀ ਚੋਣ ਤੋਂ ਖਫਾ ਪਹਿਲਵਾਨ  

ਨਵੀਂ ਦਿੱਲੀ, 21 ਦਸੰਬਰ : ਭਾਰਤ ਨੂੰ ਓਲੰਪਿਕ ਵਿੱਚ ਸੋਨ ਤਮਗਾ ਦਿਵਾਉਣ ਵਾਲੀ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਹ ਫੈਸਲਾ ਲੈਂਦੇ ਹੋਏ ਖਿਡਾਰਨ ਬਹੁਤ ਹੀ ਭਾਵੁਕ ਹੋ ਗਈ, ਜਿਸ ਦੌਰਾਨ ਉਸ ਦੀਆਂ ਅੱਖਾਂ ਹੰਝੂਆਂ ਨਾਲ ਭਰ ਆਈਆਂ। ਉਸ ਨੇ ਰੋਂਦੇ ਹੋਏ ਕਿਹਾ ਕਿ ਉਹ ਹੁਣ ਕਦੇ ਵੀ ਪਹਿਲਵਾਨੀ ਦੇ ਮੈਦਾਨ ਵਿੱਚ ਨਹੀਂ ਉਤਰੇਗੀ। ਦੱਸ ਦੇਈਏ ਕਿ ਸਾਕਸ਼ੀ

ਉੱਤਰ-ਪੂਰਬੀ ਚੀਨ ਦੀ ਕੋਲਾ ਖਾਨ 'ਚ ਹਾਦਸੇ ਦੌਰਾਨ 12 ਲੋਕਾਂ ਦੀ ਮੌਤ, 13 ਜ਼ਖਮੀ 

ਜਿਕਸੀ, 21 ਦਸੰਬਰ : ਉੱਤਰ-ਪੂਰਬੀ ਚੀਨ ਵਿੱਚ ਇੱਕ ਮਾਈਨਿੰਗ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ, ਸਰਕਾਰੀ ਮੀਡੀਆ ਨੇ ਵੀਰਵਾਰ ਨੂੰ ਦੱਸਿਆ। ਰਾਜ ਦੇ ਪ੍ਰਸਾਰਕ ਸੀਸੀਟੀਵੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 3:50 ਵਜੇ (0750 GMT) ਹੇਲੋਂਗਜਿਆਂਗ ਸੂਬੇ ਦੇ ਜਿਕਸੀ ਸ਼ਹਿਰ ਦੇ ਬਾਹਰਵਾਰ ਇੱਕ ਕੋਲੇ ਦੀ ਖਾਨ

ਝਾਰਖੰਡ ਵਿੱਚ ਠੰਡ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ਕਾਲ, ਚਾਰ ਵਿਦਿਆਰਥੀਆਂ ਦੀ ਦਮ ਘੁਟਣ ਕਾਰਨ ਮੌਤ

ਝਾਰਖੰਡ, 21 ਦਸੰਬਰ : ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਮ ਘੁਟਣ ਕਾਰਨ 4 ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਠੰਡ ਤੋਂ ਬਚਣ ਲਈ ਵਿਦਿਆਰਥੀਆਂ ਨੇ ਕਮਰੇ ਵਿੱਚ ਕੋਲਿਆਂ ਵਾਲੀ ਅੰਗੀਠੀ ਬਾਲੀ ਤੇ ਕਮਰਾ ਬੰਦ ਕਰਕੇ ਸੌ ਗਏ। ਕਮਰਾ ਬੰਦ ਹੋਣ ਕਾਰਨ ਅਤੇ ਕੋਲਿਆਂ ਦੇ ਧੂੰਏ ਕਾਰਨ ਵਿਦਿਆਰਥੀਆਂ ਦਾ ਦਮਘੁੱਟ ਗਿਆ ਅਤੇ 4 ਦੀ ਮੌਤ ਹੋ ਗਈ। ਘਟਨਾ ਸਿਰਸ਼ੀ

ਵਿਰੋਧੀ ਧਿਰ ਦੇ 141 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨਾ ਲੋਕਤੰਤਰ ਦਾ ਕਤਲ ਹੈ : ਬਾਜਵਾ

ਚੰਡੀਗੜ੍ਹ, 21 ਦਸੰਬਰ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਰੋਧੀ ਪਾਰਟੀਆਂ ਨਾਲ ਸਬੰਧਤ 141 ਸੰਸਦ ਮੈਂਬਰਾਂ ਨੂੰ ਸੰਸਦ ਭਵਨ ਤੋਂ ਮੁਅੱਤਲ ਕੀਤੇ ਜਾਣ ਨੂੰ ਲੋਕਤੰਤਰ ਦਾ ਬੇਰਹਿਮੀ ਨਾਲ ਕਤਲ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੰਡੀਆ ਬਲਾਕ ਦੇ ਸੰਸਦ ਮੈਂਬਰ ਸਿਰਫ ਸੰਸਦ 'ਚ ਸੁਰੱਖਿਆ ਦੀ ਉਲੰਘਣਾ ਦਾ ਵਿਰੋਧ ਕਰ ਰਹੇ ਸਨ। ਉਹ ਸਿਰਫ

ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਦੋ ਮਹੀਨੇ ਅੰਦਰ ਕੀਤੀਆਂ ਜਾਣ, ਮੁੱਖ ਮੰਤਰੀ ਵੱਲੋਂ ਆਦੇਸ਼ ਜਾਰੀ
  • ਮੁੱਖ ਮੰਤਰੀ ਵੱਲੋਂ ਆਦੇਸ਼ ਜਾਰੀ, ਮੁੱਖ ਸਕੱਤਰ ਨੇ ਹਦਾਇਤਾਂ ਦੀ ਪਾਲਣਾ ਲਈ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ

ਅਸੀਂ ਭਾਰਤ ਨਾਲ ਟਕਰਾਅ ਨਹੀਂ ਚਾਹੁੰਦੇ ਅਤੇ ਰਿਸ਼ਤੇ ਸੁਧਾਰਨਾ ਚਾਹੁੰਦੇ ਹਾਂ : ਜਸਟਿਨ ਟਰੂਡੋ 

ਔਟਵਾ, 21 ਦਸੰਬਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਅਚਾਨਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਹ ਬਦਲਾਅ ਅਮਰੀਕਾ ਵੱਲੋਂ ਭਾਰਤ 'ਤੇ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਲਈ ਭਾਰਤੀ ਸਰਕਾਰੀ ਕਰਮਚਾਰੀ ਨਾਲ ਸੰਪਰਕ ਕਰਨ ਦਾ ਦੋਸ਼ ਲਗਾਉਣ ਤੋਂ ਬਾਅਦ ਆਇਆ ਹੈ। ਜਸਟਿਨ ਟਰੂਡੋ ਨੇ ਕੈਨੇਡੀਅਨ ਨਿਊਜ਼

ਪੁੰਛ 'ਚ ਫ਼ੌਜੀ ਗੱਡੀ 'ਤੇ ਹੋਇਆ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ 

ਸੂਰਨਕੋਟ, 21 ਦਸੰਬਰ : ਜੰਮੂ ਕਸ਼ਮੀਰ ਦੇ ਪੁੰਛ ਦੇ ਸੂਰਨਕੋਟ 'ਚ ਇਕ ਫ਼ੌਜੀ ਗੱਡੀ 'ਤੇ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ 'ਚ 3 ਜਵਾਨ ਸ਼ਹੀਦ ਹੋ ਗਏ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਹਮਲਾ ਡੇਰਾ ਦੀ ਗਲੀ, ਪੀਰ ਟੋਪਾ ਇਲਾਕੇ ਦੇ ਨੇੜੇ ਹੋਇਆ ਹੈ। ਜਾਣਕਾਰੀ ਅਨੁਸਾਰ, ਫ਼ੌਜ ਨੇ ਮੋਰਚਾ ਸੰਭਾਲ ਲਿਆ ਹੈ ਅਤੇ ਫਿਲਹਾਲ ਫਾਇਰਿੰਗ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਫ਼ੌਜ ਦੇ