news

Jagga Chopra

Articles by this Author

ਅਜਨਾਲਾ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਲਗਾਏ ਜਾਣਗੇ ਸੀ.ਸੀ.ਟੀ.ਵੀ. ਕੈਮਰੇ
  • ਨਗਰ ਪੰਚਾਇਤ ਰਾਹੀਂ ਰੱਖੇ ਜਾਣਗੇ ਚੌਂਕੀਦਾਰ

ਅੰਮ੍ਰਿਤਸਰ 1 ਦਸੰਬਰ : ਪਿਛਲੇ ਦਿਨੀ ਅਜਨਾਲਾ ਸ਼ਹਿਰ ਵਿੱਚ ਤਿੰਨ ਚਾਰ ਦੁਕਾਨਾਂ ਵਿੱਚ ਹੋਈਆਂ ਚੋਰੀਆਂ ਦੇ ਮੱਦੇਨਜ਼ਰ ਅੱਜ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਸ਼ਹਿਰ ਦੇ ਦੁਕਾਨਦਾਰ ਭਰਾਵਾਂ ਨੂੰ ਮਿਲੇ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਪੁਲਿਸ ਦੀ ਗਸ਼ਤ ਵਧਾਈ ਜਾਵੇਗੀ ਅਤੇ ਰਾਤ ਵੇਲੇ ਦਾ ਨਾਕਾ ਵੀ

ਦੇਸ਼ ਭਰ ਨਾਲੋ ਗੰਨੇ ਦਾ ਭਾਅ ਸੂਬੇ ਵਿੱਚ ਸਭ ਤੋਂ ਵੱਧ : ਧਾਲੀਵਾਲ
  • ਸਹਿਕਾਰੀ ਮਿੱਲਾਂ ਦੇ ਮੁਲਾਜ਼ਮਾਂ ਲਈ ਛੇਵਾਂ ਪੇ ਕਮਿਸ਼ਨ ਲਾਗੂ

ਅੰਮ੍ਰਿਤਸਰ 1 ਦਸੰਬਰ : ਦੇਸ਼ ਭਰ ਨਾਲੋਂ ਗੰਨੇ ਦਾ ਭਾਅ ਸੂਬੇ ਵਿੱਚ ਸਭ ਤੋਂ ਵੱਧ ਹੈ ਅਤੇ ਜਿਨਾਂ ਰਾਜਾਂ ਬੀ.ਜੇ.ਪੀ. ਦੀ ਸਰਕਾਰ ਹੈ ਅਤੇ ਉੱਥੇ ਕਮਾਦ ਵੀ ਜਿਆਦਾ ਹੁੰਦਾ ਹੈ ਪਰ ਸਭ ਤੋਂ ਵੱਧ 391 ਰੁਪਏ ਕਵਿੰਟਲ ਗੰਨੇ ਦਾ ਭਾਅ ਸਾਡੇ ਪੰਜਾਬ ਵਿੱਚ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ

ਕਜ਼ਾਕਿਸਤਾਨ ਦੇ ਸ਼ਹਿਰ ਅਲਮਾਟੀ ਵਿੱਚ ਹੋਸਟਲ 'ਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ

ਅਲਮਾਟੀ, 30 ਨਵੰਬਰ : ਕਜ਼ਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਅਲਮਾਟੀ ਵਿੱਚ ਵੀਰਵਾਰ ਨੂੰ ਇੱਕ ਹੋਸਟਲ ਵਿੱਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ, ਸ਼ਹਿਰ ਦੇ ਐਮਰਜੈਂਸੀ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ। ਸਥਾਨਕ ਨਿਊਜ਼ ਵੈੱਬਸਾਈਟ ਜ਼ਕੋਨ ਡਾਟਕੇਜ਼ ਨੇ ਅਲਮਾਟੀ ਦੇ ਮੇਅਰ ਯਰਬੋਲਾਤ ਦੋਸਾਯੇਵ ਦੇ ਹਵਾਲੇ ਨਾਲ ਕਿਹਾ ਕਿ 11 ਪੀੜਤ ਕਜ਼ਾਕ ਸਨ, ਇੱਕ ਵਿਅਕਤੀ ਰੂਸ ਦਾ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਚੰਡੀਗੜ੍ਹ, 30 ਨਵੰਬਰ : ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 01

ਦੋ ਬੰਦੂਕਧਾਰੀਆਂ ਨੇ ਯੇਰੂਸ਼ਲਮ ਦੇ ਬੱਸ ਸਟਾਪ 'ਤੇ ਤਿੰਨ ਲੋਕਾਂ ਦੀ ਕੀਤੀ ਹੱਤਿਆ 

ਯੇਰੂਸ਼ਲਮ, 30 ਨਵੰਬਰ : ਹਮਾਸ ਦੇ ਦੋ ਬੰਦੂਕਧਾਰੀਆਂ ਨੇ ਵੀਰਵਾਰ ਨੂੰ ਸਵੇਰ ਦੇ ਭੀੜ-ਭੜੱਕੇ ਦੌਰਾਨ ਯੇਰੂਸ਼ਲਮ ਦੇ ਬੱਸ ਸਟਾਪ 'ਤੇ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਅਤੇ ਇਜ਼ਰਾਈਲ ਨੇ ਫਲਸਤੀਨੀ ਇਸਲਾਮੀ ਧੜੇ ਦਾ ਸਫਾਇਆ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ, ਜਿਸ ਦੇ 7 ਅਕਤੂਬਰ ਨੂੰ ਕਤਲੇਆਮ ਨੇ ਗਾਜ਼ਾ ਯੁੱਧ ਸ਼ੁਰੂ ਕੀਤਾ ਸੀ। ਪੁਲਿਸ ਨੇ ਦੱਸਿਆ ਕਿ ਹਮਲਾਵਰ, ਪੂਰਬੀ

ਕੈਨੇਡਾ ਸਰਕਾਰ ਵੱਲੋਂ ਕਰਵਾਈ ਜਾ ਰਹੀ ਨਿੱਝਰ ਦੀ ਮੌਤ ਦੀ ਜਾਂਚ 'ਚ ਭਾਰਤ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ : ਪੀਐਮ ਟਰੂਡੋ 

ਓਟਾਵਾ, 30 ਨਵੰਬਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਖਿਲਾਫ ਜ਼ਹਿਰ ਉਗਲ ਰਹੇ ਹਨ। ਇਕ ਪਾਸੇ ਜਿੱਥੇ ਉਹ ਭਾਰਤ 'ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ, ਉਥੇ ਹੀ ਦੂਜੇ ਪਾਸੇ ਪੀਐਮ ਟਰੂਡੋ ਕੈਨੇਡਾ ਸਰਕਾਰ ਵੱਲੋਂ ਕਰਵਾਈ ਜਾ ਰਹੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦੀ ਜਾਂਚ 'ਚ ਭਾਰਤ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕਰ ਰਹੇ ਹਨ। ਪ੍ਰਧਾਨ ਮੰਤਰੀ ਟਰੂਡੋ

ਗ਼ਰੀਬ, ਨੌਜਵਾਨ, ਔਰਤਾਂ ਤੇ ਕਿਸਾਨ ਮੇਰੇ ਲਈ ਸਭ ਤੋਂ ਵੱਡੀਆਂ ਚਾਰ ਜਾਤਾਂ, ਜਦੋਂ ਤੱਕ ਮੈਂ ਇਨ੍ਹਾਂ ਨੂੰ ਮੁਸ਼ਕਲਾਂ ’ਚੋਂ ਕੱਢ ਨਹੀਂ ਦਿੰਦਾ, ਚੈਨ ਨਾਲ ਬੈਠਣ ਵਾਲਾ ਨਹੀਂ ਹਾਂ : ਪੀਐਮ ਮੋਦੀ 

ਝਾਰਖੰਡ, 30 ਨਵੰਬਰ : ਝਾਰਖੰਡ ਦੇ ਦੇਵਘਰ ਏਮਜ਼ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 'ਵਿਕਾਸ ਭਾਰਤ ਸੰਕਲਪ ਯਾਤਰਾ' ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਜਨ ਔਸ਼ਧੀ ਕੇਂਦਰਾਂ ਦੀ ਗਿਣਤੀ 10,000 ਤੋਂ ਵਧਾ ਕੇ 25,000 ਕਰਨ ਲਈ ਇੱਕ ਪ੍ਰੋਗਰਾਮ ਵੀ ਸ਼ੁਰੂ ਕੀਤਾ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਮਹਿਲਾ ਕਿਸਾਨ ਡਰੋਨ ਕੇਂਦਰ ਦਾ ਉਦਘਾਟਨ ਵੀ

ਮੱਧ ਪ੍ਰਦੇਸ਼ 'ਚ ਭਾਜਪਾ ਨੂੰ ਭਾਰੀ ਬਹੁਮਤ ਮਿਲਣ ਦੀ ਉਮੀਦ, ਰਾਜਸਥਾਨ, ਛੱਤੀਸਗੜ੍ਹ ਅਤੇ ਤੇਲੰਗਾਨਾ 'ਚ ਕਾਂਗਰਸ ਦੀ ਬਣ ਸਕਦੀ ਸਰਕਾਰ 

ਨਵੀਂ ਦਿੱਲੀ, 30 ਨਵੰਬਰ : ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ। ਐਗਜ਼ਿਟ ਪੋਲ ਦੇ ਨਤੀਜੇ ਆ ਰਹੇ ਹਨ। ਹਾਲਾਂਕਿ ਤਸਵੀਰ 3 ਦਸੰਬਰ ਨੂੰ ਹੀ ਸਪੱਸ਼ਟ ਹੋਵੇਗੀ। ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ। ਐਗਜ਼ਿਟ ਪੋਲ 2023 ਮੱਧ ਪ੍ਰਦੇਸ਼, ਰਾਜਸਥਾਨ

ਅਮਰੀਕਾ ਅਤੇ ਕੈਨੇਡਾ ਤੋਂ ਆਈ ਦੁਖਦਾਈ ਖ਼ਬਰ, 2 ਪੰਜਾਬੀ ਨੌਜਵਾਨਾਂ ਦੀ ਮੌਤ

ਚੰਡੀਗੜ੍ਹ, 30 ਨਵੰਬਰ : ਥਾਣਾ ਸਦਰ ਅਧੀਨ ਪੈਂਦੇ ਪਿੰਡ ਥਿੱਗਲੀ ਦੇ ਸਰਪੰਚ ਕੁਲਵੰਤ ਰਾਏ ਭੱਲਾ ਦੇ ਨੌਜਵਾਨ ਪੁੱਤਰ ਤੇ ਨੰਬਰਦਾਰ ਲਾਭ ਚੰਦ ਦੇ ਭਤੀਜੇ ਸੁਖਦੇਵ ਸ਼ਰਮਾ ਉਰਫ਼ ਸੁੱਖਾ ਥਿੱਗਲੀ (28 ਸਾਲ) ਕੈਨੇਡਾ ਦੀ ਧਰਤੀ ਉੱਤੇ ਅਚਨਚੇਤ ਮੌਤ ਹੋ ਜਾਣ ਦੀ ਬੇਹੱਦ ਦੁਖਦਾਇਕ ਖ਼ਬਰ ਪ੍ਰਾਪਤ ਹੋਈ ਹੈ, ਜਿਸ ਦਾ ਪਤਾ ਪੀੜਤ ਪਰਿਵਾਰ ਨੂੰ ਕੈਨੇਡਾ ਤੋਂ ਆਈ ਇਕ ਫੋਨ ਕਾਲ ਤੋਂ ਜਿਉਂ ਹੀ

ਪਟਿਆਲਾ ਦੇ ਚੀਕਾ ਰੋਡ ਤੇ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ

ਪਟਿਆਲਾ, 30 ਨਵੰਬਰ : ਸਥਾਨਕ ਸ਼ਹਿਰ ਦੇ ਚੀਕਾ ਰੋਡ ਤੇ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਸੰਜੂ (23) ਵਾਸੀ ਚਰਾਸੋ ਅਤੇ ਗੁਰਤੇਜ ਸਿੰਘ ਵਾਸੀ ਬਲਬੇੜਾ ਵਜੋਂ ਹੋਈ ਹੈ। ਮੌਕੇ ਤੇ ਪੁੱਜੀ ਪੁਲਿਸ ਚੌਂਕੀ ਬਲਬੇੜਾ ਨੇ ਲਾਸ਼ਾਂ