ਮੀਟਿੰਗ ਵਿੱਚ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਦੀ ਕੀਤੀ ਸਮੀਖਿਆ ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਕੀਤੀ ਵਿਚਾਰ-ਚਰਚਾ ਸ਼ਾਨਦਾਰ ਕਾਰਗੁਜਾਰੀ ਲਈ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ ਚੰਡੀਗੜ੍ਹ, 2 ਅਪ੍ਰੈਲ 2025 : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੋਰ ਬਿਹਰਤ ਢੰਗ ਨਾਲ ਪ੍ਰਫੁੱਲਿਤ....
ਚੰਡੀਗੜ੍ਹ

ਬਹੁਤ ਹੈਰਾਨੀ ਦੀ ਗੱਲ ਹੈ ਕਿ ਇਕ ਵਿਅਕਤੀ ਦੀ ਸੁਰੱਖਿਆ ਘਟਣ 'ਤੇ ਅਕਾਲੀ-ਭਾਜਪਾ-ਕਾਂਗਰਸ ਤਿੰਨੋਂ ਪਾਰਟੀਆਂ ਐਨੀ ਬੇਚੈਨ ਅਤੇ ਚਿੰਤਤ ਕਿਉਂ ਹਨ : ਚੀਮਾ ਚੰਡੀਗੜ੍ਹ, 2 ਅਪ੍ਰੈਲ 2025 : ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ 'ਚ ਕਟੌਤੀ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਦੀ ਗੱਲ ਹੈ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਤਿੰਨੋਂ ਪਾਰਟੀਆਂ ਇਕ ਵਿਅਕਤੀ ਦੀ ਸੁਰੱਖਿਆ 'ਚ ਕਟੌਤੀ ਹੋਣ ਕਾਰਨ ਬੇਚੈਨ ਹੋ ਗਈਆਂ ਹਨ। ਹਰਪਾਲ....

ਚੰਡੀਗੜ੍ਹ, 2 ਅਪ੍ਰੈਲ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਟਿਆਲਾ ਦੇ ਇੱਕ ਵਸਨੀਕ....

'ਆਪ' ਪ੍ਰਧਾਨ ਅਮਨ ਅਰੋੜਾ ਨੇ ਬਿਕਰਮ ਮਜੀਠੀਆ ਦੀ ਸੁਰੱਖਿਆ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਘੇਰਿਆ ਪੁੱਛਿਆ - ਵਿਰੋਧੀ ਪਾਰਟੀਆਂ ਨੂੰ ਡਰੱਗ ਮਾਫੀਆ ਪ੍ਰਤੀ ਐਨੀ ਹਮਦਰਦੀ ਕਿਉਂ ? ਚੰਡੀਗੜ੍ਹ, 2 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਆਪਣੇ ਵਿਰੋਧੀਆਂ ਨੂੰ ਘੇਰਦਿਆਂ ਸਵਾਲ ਉਠਾਇਆ ਹੈ ਕਿ ਵਿਰੋਧੀ ਪਾਰਟੀਆਂ ਨੂੰ ਇਕ ਡਰੱਗ ਮਾਫੀਆ ਪ੍ਰਤੀ ਇੰਨੀ ਹਮਦਰਦੀ ਕਿਉਂ ਹੋ ਰਹੀ ਹੈ? ਅਮਨ ਅਰੋੜਾ....

ਕੋਲਾ ਖਾਨ ਦੀ ਪੁਨਰ ਸੁਰਜੀਤੀ ਨਾਲ ਪੰਜਾਬ ਬਿਜਲੀ ਖੇਤਰ ਨੂੰ ਹੋਈ 950 ਕਰੋੜ ਰੁਪਏ ਦੀ ਬੱਚਤ ਚੰਡੀਗੜ੍ਹ, 1 ਅਪ੍ਰੈਲ 2025 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ ਆਪਣੀ ਪਛਵਾੜਾ ਕੇਂਦਰੀ ਕੋਲਾ ਖਾਨ ਵਿਖੇ 70 ਲੱਖ ਟਨ ਕੋਲਾ ਕੱਢ ਕੇ ਪੀਕ ਰੇਟਿਡ ਕਪੈਸਟੀ ਪ੍ਰਾਪਤ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ। ਇਹ....

ਭਗਵੰਤ ਮਾਨ ਜੀ ਜਿਹੜਾ ਮਰਜ਼ੀ ਪਰਚਾ ਪਾ ਲਓ ਮਜੀਠੀਏ ਨੂੰ ਤੁਸੀਂ ਚੁੱਪ ਨਹੀਂ ਕਰਾ ਸਕਦੇ: ਮਜੀਠੀਆ. ਚੰਡੀਗੜ੍ਹ, 1 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਾਲ ਸਬੰਧਤ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਮੁਖੀ ਅਤੇ ਦੋ ਮੈਂਬਰਾਂ ਨੂੰ ਬਦਲ ਦਿੱਤਾ ਗਿਆ ਹੈ। ਐਸਆਈਟੀ ਦੇ ਸਾਬਕਾ ਮੈਂਬਰ ਏਆਈਜੀ (ਪ੍ਰੋਵੀਜ਼ਨਿੰਗ) ਵਰੁਣ ਸ਼ਰਮਾ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਡੀਆਈਜੀ ਐਚਐਸ ਭੁੱਲਰ ਦੀ ਥਾਂ ਲੈਣਗੇ। ਇਸ ਤੋਂ ਇਲਾਵਾ 2....

ਚੰਡੀਗੜ੍ਹ, 1 ਅਪਰੈਲ 2025 : ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ। ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ ਉਸ ਨੇ ਇਹ ਨੌਕਰੀ ਹਾਸਲ ਕਰ ਕੇ ਆਪਣੇ ਦਾਦਾ ਜੀ ਦਾ ਸੁਪਨਾ ਸਾਕਾਰ ਕੀਤਾ ਹੈ। ਉਸ ਨੇ ਕਿਹਾ ਕਿ ਇਸ ਦਾ ਸਾਰਾ ਸਿਹਰਾ ਮੁੱਖ ਮੰਤਰੀ ਨੂੰ ਜਾਂਦਾ ਹੈ....

ਚੰਡੀਗੜ੍ਹ, 1 ਅਪਰੈਲ 2025 : ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਜ਼ੀਰਕਪੁਰ ਦੀ ਇੱਕ ਔਰਤ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਮਿਲੀ ਹੈ। ਦੱਸ ਦਈਏ ਕਿ ਏਡੀਐੱਸਜੇ ਗੁਪਤਾ ਨੇ ਪਾਦਰੀ ਨੂੰ ਇੱਕ ਔਰਤ ਨੂੰ ਨਸ਼ਾ ਦੇ ਕੇ, ਉਸ ਨੂੰ ਬਲੈਕਮੇਲ ਕਰਨ ਲਈ ਵੀਡੀਓ ਰਿਕਾਰਡ ਕਰਕੇ ਅਤੇ ਵਿਦੇਸ਼ ਜਾਣ ਦੇ ਵੀਜ਼ੇ ਦਾ ਪ੍ਰਬੰਧ ਕਰਨ ਦੇ ਬਹਾਨੇ ਪਾਸਟਰ ਬਜਿੰਦਰ ਨੂੰ 28 ਮਾਰਚ ਨੂੰ ਮੁਹਾਲੀ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਜਿਸ ਤੋਂ ਬਾਅਦ ਉਸਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ....

ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ ਚੰਡੀਗੜ੍ਹ, 31 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ....

ਚੰਡੀਗੜ੍ਹ, 31 ਮਾਰਚ 2025 : ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਦੇ ਮਾਮਲੇ ਵਿੱਚ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੀੜਤ ਪਰਿਵਾਰ ਵੱਲੋਂ ਮੁਲਾਕਾਤ ਕਰਕੇ ਇਨਸਾਫ ਦੀ ਮੰਗ ਕੀਤੀ ਗਈ। ਮੁਲਾਕਾਤ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਜਸਵਿਦਰ ਕੌਰ ਨੇ ਮੁੱਖ ਮੰਤਰੀ ਨਾਲ ਮਿਲਣੀ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀ ਸਾਰੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਸ਼ਾਮ ਨੂੰ ਉਹ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਉਨ੍ਹਾਂ ਦੀ....

16 ਸਰਕਾਰੀ ਮੱਛੀ ਬੀਜ ਫਾਰਮਾਂ ਤੋਂ ਸਾਲਾਨਾ 14 ਕਰੋੜ ਮਿਆਰੀ ਮੱਛੀ ਪੂੰਗ ਤਿਆਰ ਕੀਤਾ ਮੱਛੀ ਪਾਲਣ ਮੰਤਰੀ ਨੇ ਰਾਜ ਪੱਧਰੀ ਸੈਮੀਨਾਰ ਦੌਰਾਨ ਸਫ਼ਲ ਮੱਛੀ ਪਾਲਕਾਂ ਦਾ ਸਨਮਾਨ ਕੀਤਾ ਚੰਡੀਗੜ੍ਹ, 30 ਮਾਰਚ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ ਖੇਤਰ ‘ਚ ਮਹੱਤਵਪੂਰਨ ਪ੍ਰਗਤੀ ਕਰਦਿਆਂ ਸੂਬਾ ਕੁਦਰਤੀ ਪਾਣੀਆਂ, ਨਿੱਜੀ ਤਲਾਬਾਂ ਅਤੇ ਪੰਚਾਇਤੀ ਛੱਪੜਾਂ ਤੋਂ ਸਾਲਾਨਾ ਕੁੱਲ 1,81,188 ਟਨ ਮੱਛੀ ਪੈਦਾ ਕਰ ਰਿਹਾ ਹੈ।....

ਚੰਡੀਗੜ੍ਹ, 31 ਮਾਰਚ 2025 : ਸ. ਮਨਿੰਦਰਜੀਤ ਸਿੰਘ ਬੇਦੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ. ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਰਨਲ ਲਾਇਆ ਗਿਆ ਹੈ। ਸ. ਬੇਦੀ ਪਹਿਲਾਂ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਲਾਅ ਗ੍ਰੈਜੂਏਟ, ਸ. ਬੇਦੀ ਪਹਿਲਾਂ ਪੰਜਾਬ ਸਰਕਾਰ ਦੇ ਪ੍ਰਸ਼ਾਸਕ ਜਨਰਲ ਅਤੇ ਅਧਿਕਾਰਤ ਟਰੱਸਟੀ ਦਾ ਅਹੁਦਾ ਵੀ....

ਚੰਡੀਗੜ੍ਹ, 31 ਮਾਰਚ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ....

PUNJAB ਅਤੇ CALIFORNIA ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ PSFC ਦੇ ਚੇਅਰਮੈਨ ਅਤੇ ਮਾਹਿਰਾਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ ‘ਤੇ ਚਰਚਾ ਚੰਡੀਗੜ੍ਹ, 30 ਮਾਰਚ 2025 : ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ ਸਮੱਸਿਆ ਵਾਸਤੇ ਕੋਈ ਟਿਕਾਊ ਹੱਲ ਕੱਢਣ ਲਈ ਪੰਜਾਬ ਦੇ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਸ਼ੈਰਨ ਐਲਿਜ਼ਾਬੈਥ....

ਮੈਗਾ ਪੀ.ਟੀ.ਐਮ. ਦੌਰਾਨ ਵਿਧਾਇਕਾਂ ਨੇ 100 ਤੋਂ ਵੱਧ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਹਰਜੋਤ ਬੈਂਸ ਵੱਲੋਂ ਸਿੱਖਿਆ ਦੇ ਇਸ ਉਤਸਵ ਦੀ ਸ਼ਾਨਦਾਰ ਸਫ਼ਲਤਾ ਲਈ ਮੁੱਖ ਮੰਤਰੀ ਭਗਵੰਤ ਮਾਨ, ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਚੰਡੀਗੜ੍ਹ, 30 ਮਾਰਚ 2025 : ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸੂਬੇ....