
ਚੰਡੀਗੜ੍ਹ, 12 ਅਪ੍ਰੈਲ 2025 : ਕਾਂਗਰਸ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ (ਆਪ) ਨੂੰ ਛੱਡ ਕੇ ਮੁੜ ਕਾਂਗਰਸ ਦਾ ਪੱਲਾ ਫੜ ਲਿਆ। ਗੋਲਡੀ ਨੂੰ ਅੱਜ ਰਾਸ਼ਟਰੀ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਭੂਪੇਸ਼ ਬਘੇਲ, ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਗੋਲਡੀ ਕੁਝ ਸਮਾਂ ਪਹਿਲਾਂ ਆਪ ਵਿੱਚ ਸ਼ਾਮਲ ਹੋਏ ਸਨ ਪਰ ਅੱਜ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਵਿੱਚ ਘਰ ਵਾਪਸੀ ਕਰ ਲਈ। ਇਹ ਕਦਮ ਪੰਜਾਬ ਵਿੱਚ ਚੋਣੀ ਹਲਚਲ ਦੌਰਾਨ ਕਾਂਗਰਸ ਲਈ ਨਵਾਂ ਉਤਸ਼ਾਹ ਬਣ ਕੇ ਸਾਹਮਣੇ ਆਇਆ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਗੋਲਡੀ ਦਾ ਸਵਾਗਤ ਕੀਤਾ। ਉਨ੍ਹਾਂ ਲਿਖਿਆ, “ਛੋਟੇ ਭਰਾ ਦਲਬੀਰ ਗੋਲਡੀ ਦਾ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕਰਦਾ ਹਾਂ। ਉਹ ਅੱਜ ਭੂਪੇਸ਼ ਬਘੇਲ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿੱਚ ਰਸਮੀ ਤੌਰ ‘ਤੇ ਕਾਂਗਰਸ ਵਿੱਚ ਸ਼ਾਮਲ ਹੋਏ।”