ਐੱਸ.ਏ.ਐੱਸ ਨਗਰ, 8 ਜਨਵਰੀ 2025 : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸੁਰੂ ਕਰਵਾਈ ਜਾਣੀ ਹੈ।ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ। ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ, ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ।