
- ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ
ਚੰਡੀਗੜ੍ਹ,15 ਜਨਵਰੀ 2025 : ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ, ਜਿਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਤੁਲਨਾਤਮਕ ਰਿਪੋਰਟ ਮੰਗੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 51 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਸਾਰੀਆਂ ਪੁਰਾਣੀਆਂ ਅਤੇ ਮੌਜੂਦਾ ਮੈਡੀਕਲ ਰਿਪੋਰਟਾਂ ਉਨ੍ਹਾਂ ਨੂੰ ਦਿੱਤੀਆਂ ਜਾਣ। ਜਸਟਿਸ ਸੂਰਿਆ ਕਾਂਤ ਅਤੇ ਐਨਕੇ ਸਿੰਘ ਦੇ ਬੈਂਚ ਸਾਹਮਣੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਿੱਚ ਪ੍ਰੋਗਰੈਸ ਹੋ ਰਹੀ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਨਾਲ ਜੁੜੀਆਂ ਪਹਿਲੀਆਂ ਅਤੇ ਮੌਜੂਦਾ ਸਮੇਂ ਦੀਆਂ ਰਿਪੋਰਟਾਂ ਮੰਗੀਆਂ ਹਨ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।