ਚੰਡੀਗੜ੍ਹ

ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ ਚੰਡੀਗੜ੍ਹ, 21 ਨਵੰਬਰ 2024 : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ....
ਪੀਐਸਡੀਐਮ ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ
ਸਾਲਾਨਾ 200 ਨੌਜਵਾਨਾਂ ਨੂੰ ਹੈਲਥ ਸਕਿੱਲ ਡਿਵੈੱਲਪਮੈਂਟ ਕੋਰਸਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ ਹੈਲਥ ਸਕਿੱਲ ਡਿਵੈੱਲਪਮੈਂਟ ਸੈਂਟਰ, ਫਰੀਦਕੋਟ ਵਿਖੇ ਸੈਂਟਰ ਆਫ ਐਕਸੀਲੈਂਸ ਕੀਤਾ ਜਾਵੇਗਾ ਸਥਾਪਤ ਚੰਡੀਗੜ੍ਹ, 20 ਨਵੰਬਰ 2024 : ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ....
ਬਲਵੰਤ ਸਿੰਘ ਰਾਜੋਆਣਾ ਨੂੰ 3 ਘੰਟੇ ਦੀ ਮਿਲੀ ਪੈਰੋਲ
ਚੰਡੀਗੜ੍ਹ, 19 ਨਵੰਬਰ 2024 : ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਗਈ ਹੈ....
ਪਰਾਲੀ ਨੁੰ ਅੱਗ ਲਗਾਉਣ ਦੇ ਮਾਮਲੇ ਵਧੇ, ਇੱਕੋ ਦਿਨ 1251 ਰਿਪੋਰਟ ਦਰਜ
ਚੰਡੀਗੜ੍ਹ, 19 ਨਵੰਬਰ 2024 : ਪੰਜਾਬ ’ਚ ਸਭ ਤੋਂ ਵੱਧ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਹਨ, ਜਾਣਕਾਰੀ ਅਨੁਸਾਰ ਹੈ। ਸੋਮਵਾਰ ਨੂੰ ਪਰਾਲੀ ਸਾੜਨ ਦੇ 1,251 ਮਾਮਲੇ ਦਰਜ ਹੋਏ ਹਨ, ਜੋ ਕਿ ਪਿਛਲੇ ਦੋ ਸਾਲਾਂ ’ਚ ਦਰਜ ਹੋਏ ਮਾਮਲਿਆਂ ’ਚੋਂ ਸਭ ਤੋਂ ਜਿਆਦਾ ਮੰਨੇ ਜਾ ਰਹੇ ਹਨ। ਸਾਲ 2023 ਵਿਚ ਇਸ ਦਿਨ ਸੂਬੇ ਵਿਚ 637 ਥਾਵਾਂ ਤੇ ਸਾਲ 2022 ’ਚ 701 ਥਾਵਾਂ ’ਤੇ ਪਰਾਲੀ ਸੜੀ ਸੀ। ਸੋਮਵਾਰ ਨੂੰ ਜ਼ਿਲ੍ਹਾ ਮੁਕਤਸਰ ਵਿਚ ਸਭ ਤੋਂ ਵੱਧ 247 ਮਾਮਲੇ ਤੇ ਜ਼ਿਲ੍ਹਾ ਮੋਗਾ ਵਿਚ 149 ਮਾਮਲੇ ਦਰਜ....
ਔਰਤਾਂ 'ਤੇ ਟਿੱਪਣੀ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਚੰਨੀ ਨੇ ਮੰਗੀ ਮਾਫ਼ੀ
ਚੰਡੀਗੜ੍ਹ, 19 ਨਵੰਬਰ 2024 : ਔਰਤਾਂ ‘ਤੇ ਵਿਵਾਦਤ ਟਿੱਪਣੀ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮਾਫ਼ੀ ਮੰਗ ਲਈ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮਾਫ਼ੀ ਮੰਗਦਾ ਹਾਂ। ਆਪਣੇ ਮੁਆਫੀਨਾਮੇ ਵਿੱਚ ਉਨ੍ਹਾਂ ਕਿਹਾ ਹੈ ਕਿ ਮੇਰੇ ਸ਼ਬਦਾਂ ਨਾਲ ਜੇ ਕਿਸੇ ਦੀ ਭਾਵਨਾ ਨੂੰ ਠੇਸ ਪਹੰਚੀ ਹੈ ਤਾਂ ਮੈਂ ਹੱਥ ਜੋੜ ਕੇ ਅਤੇ ਸਿਰ ਝੁਕਾਅ ਕੇ ਮੁਆਫੀ ਮੰਗਦਾ ਹਾਂ। ਨਾ ਮੇਰੇ ਸੰਸਕਾਰ ਹਨ ਅਤੇ ਨਾ ਹੀ ਮੈਂ ਕਿਸੇ ਦੇ ਖਿਲਾਫ....
ਪੰਜਾਬ ਦੇ 14 ਜ਼ਿਲ੍ਹਿਆਂ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ 
ਚੰਡੀਗੜ੍ਹ, 18 ਨਵੰਬਰ 2024 : ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਠੰਢਾ ਹੋਣ ਲੱਗਾ ਹੈ। ਆਉਣ ਵਾਲੇ 5 ਦਿਨਾਂ 'ਚ ਤਾਪਮਾਨ 2 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਪੰਜਾਬ 'ਚ ਅੱਜ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਹੈ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਧੁੰਦ ਦੀ ਅਲਰਟ ਨਹੀਂ ਹੈ, ਪਰ ਪ੍ਰਦੂਸ਼ਣ ਨੇ ਦਮ ਘੁੱਟ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ....
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਐਲਾਨ, 6 ਦਸੰਬਰ ਨੂੰ ਦਿੱਲੀ ਵੱਲ ਕਰਨਗੇ ਮਾਰਚ 
ਚੰਡੀਗੜ੍ਹ, 18 ਨਵੰਬਰ 2024 : ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨਾਂ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਉਹ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਚੇਤਾਵਨੀ ਦਿੱਤੀ ਕਿ ਉਹ 26 ਨਵੰਬਰ ਨੂੰ ਭੁੱਖ ਹੜਤਾਲ ਕਰਨਗੇ। ਜਿਸ ਦਿਨ....
ਪੰਜਾਬ ਮਹਿਲਾ ਕਮਿਸ਼ਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ
ਚੰਡੀਗੜ੍ਹ, 18 ਨਵੰਬਰ 2024 : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਵਿੱਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਉਦਾਹਰਣ ਦੇ ਕੇ ਭਾਜਪਾ ਅਤੇ ‘ਆਪ’ ‘ਤੇ ਨਿਸ਼ਾਨਾ ਸਾਧਦੇ ਹੋਏ ਵਿਵਾਦਿਤ ਬਿਆਨ ਦਿੱਤਾ। ਜਿਸ ਦੀ ਵੀਡੀਓ ਸੋਸ਼ਲ....
ਪੰਜਾਬ ਪੁਲਿਸ ਨੇ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ, ਇੱਕ ਪਿਸਤੌਲ ਬਰਾਮਦ
ਨੈਸ਼ਨਲ ਹਾਈਵੇਅ ’ਤੇ ਹਾਲ ਹੀ ਵਿੱਚ ਦੇਰ ਰਾਤ ਨੂੰ ਹੋਈਆਂ ਹਥਿਆਰਬੰਦ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸੀ ‘ਸੱਤੀ ਗੈਂਗ’ : ਡੀਜੀਪੀ ਗੌਰਵ ਯਾਦਵ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਲੱਗੀ ਗੋਲੀ : ਐੱਸ.ਐੱਸ.ਪੀ. ਦੀਪਕ ਪਾਰੀਕ ਚੰਡੀਗੜ੍ਹ, 17 ਨਵੰਬਰ 2024 : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਹਾਈਵੇਅ ਲੁਟੇਰਾ ਗਿਰੋਹ ਦੇ....
43 ਸਕੂਲਾਂ ‘ਚ ਘਟੀਆ ਆਰ.ਓ. ਲਗਾਉਣ ਦਾ ਮਾਮਲਾ ; ਨਿਯਮਾਂ ਦੀ ਉਲੰਘਣਾ ਕਰਨ ਤੇ ਬੀਡੀਪੀਓ ਬੁਢਲਾਡਾ ਮੁਅੱਤਲ
ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਵਿਜੀਲੈਂਸ ਜਾਂਚ ਦੀ ਮੰਗ ਚੰਡੀਗੜ੍ਹ, 17 ਨਵੰਬਰ 2024 : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਆਰ ਓ ਲਗਾਉਣ ਦੇ ਮਾਮਲੇ ‘ਚ ਰਿਸ਼ਵਤ ਅਤੇ ਘਪਲਾ ਕਰਨ ਦੇ ਦੋਸ਼ ਹੇਠ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਬੁਢਲਾਡਾ ਦੇ 43 ਪਿੰਡਾਂ ਵਿੱਚ ਵਿਭਾਗ ਵੱਲੋਂ ਸ਼ੁੱਧ ਪਾਣੀ ਲਈ ਆਰ ਓ ਲਗਾਏ....
ਸੂਬੇ ਦੀਆਂ 4 ਸੀਟਾਂ 'ਤੇ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਅਹਿਮ ਫ਼ੈਸਲਾ
ਚੰਡੀਗੜ੍ਹ, 16 ਨਵੰਬਰ 2024 : ਪੰਜਾਬ ਦੇ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸੀਟਾਂ 'ਤੇ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। 20 ਨਵੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਿੱਧਾ ਵੈੱਬ ਪ੍ਰਸਾਰਨ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ’ਤੇ ਵੋਟ ਪਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਸਾਹਿਬ ਅਤੇ ਗੁਰਦਾਸਪੁਰ....
ਮੁੱਖ ਮੰਤਰੀ ਮਾਨ ਨੇ ਨਵ ਨਿਯੁਕਤ ਪੁਲਿਸਕਰਮੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 16 ਨਵੰਬਰ 2024 : ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਨਵ ਨਿਯੁਕਤ ਪੁਲਿਸਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਟਵੀਟ ਕੀਤਾ ਕਿ “ਅੱਜ ਚੰਡੀਗੜ੍ਹ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੁਲਿਸ ਵਿਭਾਗ ਦੇ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ....
ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਗੁਰੇਜ਼ ਕਰੇ ਕੇਂਦਰ ਸਰਕਾਰ : ਪ੍ਰਿੰਸੀਪਲ ਬੁੱਧ ਰਾਮ
ਚੰਡੀਗੜ੍ਹ, 15 ਨਵੰਬਰ 2024 : ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਅਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਇਸ ਦੀ ਸਥਿਤੀ ਨੂੰ ਬਦਲਣ ਵਾਲੀ ਕਿਸੇ ਵੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ। ਪ੍ਰਿੰਸੀਪਲ ਬੁੱਧ....
ਮੌਸਮ ਕੇਂਦਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ, ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ 
ਚੰਡੀਗੜ੍ਹ, 15 ਨਵੰਬਰ 2024 : ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ 'ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਮੌਸਮ ਕੇਂਦਰ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ....
ਕੇਂਦਰ ਸਰਕਾਰ, ਜੋ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਏਕੇ ਅੱਗੇ ਝੁਕ ਗਈ ਸੀ, ਵੱਲੋਂ ਇਸ ਫੈਸਲੇ ਨੂੰ ਦੋਵਾਂ ਰਾਜਾਂ 'ਚ ਟਕਰਾਅ ਲਈ ਵਰਤਿਆ ਜਾ ਰਿਹਾ ਹੈ : ਈਟੀਓ 
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ ਇਸ ਕਦਮ ਨੂੰ ਦੋ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਚੰਡੀਗੜ੍ਹ, 15 ਨਵੰਬਰ 2024 : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ....