ਇਸ ਕਦਮ ਦਾ ਉਦੇਸ਼ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਡਾਟਾ ਏਕੀਕ੍ਰਿਤ ਕਰਨਾ ਚੰਡੀਗੜ੍ਹ, 02 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਸਬੰਧਤ ਡਾਟਾ ਨੂੰ....
ਚੰਡੀਗੜ੍ਹ
ਮੈਂ ਆਮ ਆਦਮੀ ਨੂੰ ਕੁੱਝ ਲੋਕਾਂ ਦੇ ਰਹਿਮੋ-ਕਰਮ ਤੇ ਨਹੀਂ ਛੱਡਾਂਗਾ, ਲੋਕਾਂ ਦਾ ਕੰਮ ਮੇਰੀ ਤਰਜੀਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਲ ਅਫ਼ਸਰਾਂ ਦੀ ਜ਼ਿੱਦ ਉਤੇ ਸਰਕਾਰ ਨੇ ਦਿਖਾਈ ਸਖ਼ਤੀ ਹੜਤਾਲੀ ਪਟਵਾਰੀਆਂ ਦੀ ਮਨਮਰਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਹਰੇਕ ਪਟਵਾਰੀ ਦੀ ਬਾਇਓ ਮੀਟਰਿਕ ਹਾਜ਼ਰੀ ਹੋਵੇਗੀ ਲਾਜ਼ਮੀ ਚੰਡੀਗੜ੍ਹ, 2 ਸਤੰਬਰ : ਮਾਲੀਆ ਅਫ਼ਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਣੀ ਯਕੀਨੀ ਬਣਾਉਣ ਲਈ ਆਪਣੀ ਯੋਜਨਾ ਦਾ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ....
ਚੰਡੀਗੜ੍ਹ, 1 ਸਤੰਬਰ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਚਇਤਾਂ ਭੰਗ ਕਰਨ ਦਾ ਫੈਸਲਾ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਝਾੜ ਤੋਂ ਬਾਅਦ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈਂਦਿਆਂ ਇਸ ਦਾ ਸਾਰਾ ਦੋਸ਼ ਪੰਚਾਇਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਧੀਰੇਂਦਰ ਤਿਵਾੜੀ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਉੱਤੇ ਮੜ ਦਿੱਤਾ ਅਤੇ ਉਨ੍ਹਾਂ ਨੂੰ ਮੁਅੱਤਲ ਕਰ....
ਆਪ ਸਰਕਾਰ ਵੱਲੋਂ ਲੋਕਾਂ ਦੇ ਫਤਵੇ ਨਾਲ ਚੁਣੀਆਂ ਪੰਚਾਇਤਾਂ ਭੰਗ ਕਰ ਕੇ ਵੱਡਾ ਧੋਖਾ ਕੀਤਾ ਤੇ ਲੋਕਾਂ ਦੇ ਨੁਮਾਇੰਦਿਆਂ ਨੂੰ ਡਾਕੂ ਦੱਸ ਕੇ ਉਹਨਾਂ ਦਾ ਅਪਮਾਨ ਕੀਤਾ ਚੰਡੀਗੜ੍ਹ, 1 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਚਾਇਤਾਂ ਭੰਗ ਕਰ ਕੇ ਜ਼ਮੀਨੀ ਪੱਧਰ ’ਤੇ ਲੋਕਤੰਤਰ ਦਾ ਕਤਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ ਮੰਗਿਆ ਤੇ ਇਸਨੇ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕੀਤਾ। ਅਕਾਲੀ....
ਅਰਜੀਆਂ ਭੇਜਣ ਦੀ ਆਖਰੀ ਮਿਤੀ 15 ਸਤੰਬਰ ਚੰਡੀਗੜ੍ਹ, 1 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਅਸਾਮੀ ਲਈ 15 ਸਤੰਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ....
ਨਵ-ਨਿਯੁਕਤ ਮੁਲਾਜਮਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 1 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 62 ਸੁਪਰਵਾਈਜਰਾਂ ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ....
ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਬਨਣਗੇ ਗਵਾਹ ਚੰਡੀਗੜ੍ਹ, 1 ਸਤੰਬਰ : ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – ਸੀ 57 ਅਦਿੱਤਯ ਐਲ1 ਦੀ ਲਾਂਚ ਦੇ....
948 ਖਪਤਕਾਰਾਂ ਵੱਲੋਂ ਆਪਣੇ ਬਿਲ ਅਪਲੋਡ ਕੀਤੇ ਗਏ ਸੂਬਾ ਭਰ ਵਿੱਚ 105 ਤੋਂ ਵੱਧ ਸਥਾਨਾਂ ‘ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਮ ਲੋਕਾਂ ਨੂੰ ਐਪ ਪ੍ਰਤੀ ਕੀਤਾ ਜਾਗਰੂਕ ਚੰਡੀਗੜ੍ਹ, 1 ਸਤੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ....
ਅਸੀਂ ਹਰ ਹਾਲਤ ਵਿਚ ਕਲਮ ਛੋੜ ਹੜਤਾਲ ਕਰਾਂਗੇ, ESMA ਨੂੰ ਹਾਈਕੋਰਟ ਚ ਚੈਲੰਜ ਕੀਤਾ ਜਾਵੇਗਾ : ਪਟਵਾਰ ਯੂਨੀਅਨ ਸਾਨੂੰ 167 ਰੁਪਏ ਦਿਹਾੜੀ ਮਿਲਦੀ ਹੈ ਅੰਦੋਲਨਕਾਰੀ ਪਟਵਾਰੀ ਚੰਡੀਗੜ੍ਹ, 31 ਅਗਸਤ : ਪੰਜਾਬ ਸਰਕਾਰ ਵਲੋਂ ਸੂਬੇ ਦੇ ਅੰਦਰ ESMA ਲਗਾਉਣ ਤੋਂ ਬਾਅਦ ਅੱਜ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪ੍ਰੈਸ ਕਾਨਫਰੰਸ ਸਰਕਾਰ ਦੇ ਖਿਲਾਫ਼ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ, ਅਸੀਂ ਹਰ ਹਾਲਤ ਵਿਚ ਕਲਮ ਛੋੜ ਹੜਤਾਲ ਕਰਾਂਗੇ। ਉਨ੍ਹਾਂ ਕਿਹਾ ਕਿ, ESMA ਨੂੰ....
ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਮਿਆਰੀ ਦਵਾਈਆਂ ਵਾਜਬ ਭਾਅ ’ਤੇ ਮਿਲਣੀਆਂ ਯਕੀਨੀ ਬਣਾਉਣ ਤੇ ਡਾਕਟਰਾਂ ਤੇ ਰੱਖ ਰੱਖਾਅ ਦੇ ਮਸਲੇ ਵੀ ਹੱਲ ਕਰਵਾਉਣ ਚੰਡੀਗੜ੍ਹ, 31 ਅਗਸਤ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਖੁਦ ਦਖਲ ਦੇ ਕੇ ਏਮਜ਼ ਬਠਿੰਡਾ ਵਿਖੇ ਡੈਡੀਕੇਟਡ ਟਰੋਮਾ ਸੈਂਟਰ ਸਥਾਪਿਤ ਕਰਨ ਦੀ ਹਦਾਇਤ ਦੇਣ ਅਤੇ ਨਾਲ ਹੀ ਸੰਸਥਾ ਵਿਚ ਮਿਆਰੀ ਦਵਾਈਆਂ ਵਾਜਬ ਭਾਅ ’ਤੇ ਮਿਲਣੀਆਂ ਯਕੀਨੀ ਬਣਾਉਣ।....
ਚੰਡੀਗੜ੍ਹ , 31 ਅਗਸਤ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅੱਜ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ਼ ਸਿਵਲ ਸਕੱਤਰੇਤ ਵਿਖੇ ਸੁਖਾਵੇਂ ਮਾਹੌਲ ਚ ਹੋਈ ਮੀਟਿੰਗ ਦੌਰਾਨ ਕੁੱਝ ਅਹਿਮ ਫੈਸਲੇ ਲਏ ਗਏ। ਮੀਟਿੰਗ ਚ ਸ਼ਾਮਲ ਸਾਂਝੇ ਮੋਰਚੇ ਦੇ ਆਗੂਆਂ ਦੇਵੀ ਕੁਮਾਰੀ, ਲਛਮਣ ਸਿੰਘ ਸੇਵੇਵਾਲਾ, ਮੁਕੇਸ਼ ਮਲੌਦ, ਦਰਸ਼ਨ ਨਾਹਰ, ਪ੍ਰਗਟ ਸਿੰਘ ਕਾਲਾਝਾੜ, ਮੱਖਣ ਸਿੰਘ ਰਾਮਗੜ੍ਹ, ਕਸ਼ਮੀਰ ਸਿੰਘ ਘੁੱਗਸੋ਼ਰ ਤੇ ਗੁਰਮੇਸ਼ ਸਿੰਘ ਨੇ....
ਚੰਡੀਗੜ੍ਹ, 31 ਅਗਸਤ : ਸ਼੍ਰੋਮਣੀ ਅਕਾਲੀ ਦਲ ਵੱਲੋਂ 06 ਸਤੰਬਰ ਮਹੀਨੇ ਪੰਜਾਬ ਯੂਨੀਵਰਸਿਟੀ ਦੀਆਂ ਹੋਣ ਜਾ ਰਹੀਆਂ ਵਿਦਿਆਰਥੀ ਵਿੰਗ ਦੀ ਚੋਣਾਂ ਲਈ ਸ਼੍ਰੀ ਯੁਵਰਾਜ ਗਰਗ ਨੂੰ ਐਸ.ਓ.ਆਈ ਵਿੰਗ ਦੇ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਐਸ.ਓ.ਆਈ ਦੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਰਾਜੂਖੰਨਾ ਦੀ ਪ੍ਰਧਾਨਗੀ ਹੇਠ ਹੋਈ ਐਸ.ਓ.ਆਈ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਰਾਜਖੰਨਾਂ ਨੇ ਦੱਸਿਆ ਕਿ ਸ਼੍ਰੀ ਯੁਵਰਾਜ ਗਰਗ ਜਿਹੜੇ ਪਿਛਲੇ 5 ਸਾਲਾਂ ਤੋਂ ਪੰਜਾਬ....
ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦੇਣ ਦੀ ਅਪੀਲ ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ....
ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਏਆਈਜੀ ਏਜੀਟੀਐਫ ਸੰਦੀਪ ਗੋਇਲ ਚੰਡੀਗੜ੍ਹ, 31 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ....
ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ ਚੰਡੀਗੜ੍ਹ, 31 ਅਗਸਤ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ....