ਚੰਡੀਗੜ੍ਹ

ਪੂਰਨ ਗੁਰਸਿੱਖ ਨੂੰ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਜਾਵੇ : ਢੀਂਡਸਾ
ਚੰਡੀਗੜ੍ਹ, 8 ਅਗਸਤ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ਦੀ ਸਖਤ ਨਿੰਦਾ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਰਾਸ਼ਟਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਕੇ ਅਮ੍ਰਿਤਧਾਰੀ ਪੂਰਨ ਗੁਰਸਿੱਖ ਨੂੰ ਤਖ਼ਤ ਦਾ ਪ੍ਰਬੰਧਕ ਨਿਯੁਕਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ....
ਹਰਚੰਦ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ
ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ ਚੰਡੀਗੜ੍ਹ, 8 ਅਗਸਤ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ।ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ....
ਕੈਬਨਿਟ ਮੰਤਰੀ ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼
ਸੂਬੇ ਵਿੱਚ ਚੱਲ ਰਹੇ ਚਾਰ ਵੱਡੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਚੰਡੀਗੜ੍ਹ, 8 ਅਗਸਤ : ਪੰਜਾਬ ਵਾਸੀਆਂ ਨੂੰ ਪੀਣਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਚੱਲ ਰਹੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਚਵਿੰਡਾ ਕਲਾਂ (ਅੰਮ੍ਰਿਤਸਰ), ਭੁੱਚਰ ਕਲਾਂ (ਅੰਮ੍ਰਿਤਸਰ)....
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਚੋਰੀ ਕਰਦੇ ਡਰਾਈਵਰ ਨੂੰ ਰੰਗੇ-ਹੱਥੀਂ ਕੀਤਾ ਕਾਬੂ : ਮੰਤਰੀ ਭੁੱਲਰ
ਚੰਡੀਗੜ੍ਹ, 8 ਅਗਸਤ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਮਾਰੇ ਛਾਪਿਆਂ ਵਿੱਚ ਜਿੱਥੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ, ਉਥੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰਾਂ ਸਮੇਤ ਅਣਅਧਿਕਾਰਤ ਰੂਟ ‘ਤੇ ਚੱਲਣ ਵਾਲੀਆਂ ਪੰਜ ਬੱਸਾਂ ਨੂੰ ਰਿਪੋਰਟ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ....
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ
ਚੰਡੀਗੜ੍ਹ, 8 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਅੱਜ ਵੱਖ-ਵੱਖ ਟਰੇਡਾਂ ਦੇ ਇੰਸਟ੍ਰਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ, ਸ. ਹਰਜੋਤ ਸਿੰਘ ਬੈਂਸ ਨੇ 105 ਇੰਸਟ੍ਰਕਟਰਾਂ ਦੇ ਤਿੰਨ ਬੈਚਾਂ ਨੂੰ ਪੰਜ ਰੋਜ਼ਾ ਐਡਵਾਂਸ ਟਰੇਨਿੰਗ ਪ੍ਰੋਗਰਾਮਾਂ ਲਈ ਰਵਾਨਾ ਕੀਤਾ, ਹਰ ਇੱਕ ਪ੍ਰੋਗਰਾਮ ਮੌਜੂਦਾ ਉਦਯੋਗਿਕ ਲੋੜਾਂ....
ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ : ਕੈਬਨਿਟ ਮੰਤਰੀ  ਜਿੰਪਾ
ਅਗਲੇ ਸਾਲ ‘ਚ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦਾ ਟੀਚਾ ਚੰਡੀਗੜ੍ਹ, 7 ਅਗਸਤ : ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਵੀ ਪਾਣੀ ਦੀ ਕੁਆਲਿਟੀ ‘ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ ਉੱਥੇ ਭਰਪੂਰ ਮਾਤਰਾ ਵਿਚ ਪਾਣੀ ਸਪਲਾਈ ਯਕੀਨੀ ਬਣਾਈ....
ਹਰਸਿਮਰਤ ਬਾਦਲ ਨੇ ਪੰਜਾਬ ਦੇ ਸ਼ਰਾਬ ਘੁਟਾਲੇ ਦੀ ਜਾਂਚ ਸੀ ਬੀ ਆਈ ਤੇ ਈ ਡੀ ਕੋਲੋਂ ਕਰਵਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੀਤੀ ਅਪੀਲ
ਗ੍ਰਹਿ ਮੰਤਰੀ ਨੂੰ ਅਕਾਲੀ ਦਲ ਦੇ ਦੋ ਮੰਗ ਪੱਤਰਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੀ ਰਿਪੋਰਟ ਵੀ ਭੇਜੀ ਜਿਸ ਵਿਚ ਆਬਕਾਰੀ ਨੀਤੀ ਨੂੰ ਰੱਦ ਕੀਤਾ ਗਿਆ ਗ੍ਰਹਿ ਮੰਤਰੀ ਨੇ ਬਠਿੰਡਾ ਐਮ ਪੀ ਨੂੰ ਸੰਸਦ ਵਿਚ ਆਬਕਾਰੀ ਘੁਟਾਲਾ ਸਾਹਮਣੇ ਲਿਆਉਣ ’ਤੇ ਵਿਸਥਾਰਿਤ ਮੰਗ ਪੱਤਰ ਸੌਂਪਣ ਵਾਸਤੇ ਕਿਹਾ ਸੀ ਚੰਡੀਗੜ੍ਹ, 07 ਅਗਸਤ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਪੰਜਾਬ ਸ਼ਰਾਬ ਘੁਟਾਲੇ....
ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼ : ਹਰਪਾਲ ਸਿੰਘ ਚੀਮਾ
ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀ.ਐਸ.ਟੀ ਵਿੱਚ ਲਗਾਤਰ ਹੋ ਰਿਹਾ ਵਾਧਾ ਜੁਲਾਈ 2022 ਦੇ ਮੁਕਾਬਲੇ ਜੁਲਾਈ 2023 ਵਿੱਚ ਜੀ.ਐਸ.ਟੀ ਵਿੱਚ 36.07 ਫੀਸਦੀ ਵਾਧਾ ’ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਲਦ ਜਾਰੀ ਹੋਵੇਗੀ ਮੁਬਾਈਲ ਐਪ ਚੰਡੀਗੜ੍ਹ, 07 ਅਗਸਤ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਅਤੇ ਆਬਕਾਰੀ ਤੋਂ....
ਅਸ਼ੀਰਵਾਦ ਸਕੀਮ ਤਹਿਤ ਪੈਡਿੰਗ 372 ਕੇਸਾਂ  ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ ਚੰਡੀਗੜ੍ਹ, 7 ਅਗਸਤ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ....
ਸ੍ਰੀ ਹਜ਼ੂਰ ਸਾਹਿਬ ਲਈ ਗੈਰ ਸਿੱਖ ਪ੍ਰਸ਼ਾਸਕ ਲਾਉਣਾ ਵੱਡੀ ਸਾਜ਼ਿਸ਼ : ਸੁਖਬੀਰ ਸਿੰਘ ਬਾਦਲ
ਅਕਾਲੀ ਦਲ ਪ੍ਰਧਾਨ ਨੇ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੂਰਨ ਗੁਰਸਿੱਖ ਨੂੰ ਤਖਤ ਬੋਰਡ ਦਾ ਪ੍ਰਬੰਧਕ ਲਾਉਣ ਦੀ ਕੀਤੀ ਅਪੀਲ ਕੇਂਦਰ ਤੇ ਰਾਜ ਸਰਕਾਰਾਂ ਨੂੰ ਸਿੱਖ ਦੀਆਂ ਭਾਵਨਾਵਾਂ ਪ੍ਰਤੀ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖੁਦਮੁਖ਼ਤਿਆਰੀ ’ਤੇ ਹਮਲੇ ਪਿੱਛੇ ਸਾਜ਼ਿਸ਼ ਹੁਣ ਪੂਰੀ ਤਰ੍ਹਾਂ ਬੇਨਕਾਬ ਹੋਈ: ਸੁਖਬੀਰ ਸਿੰਘ ਬਾਦਲ ਬਾਦਲ ਨੇ ਸਿੱਖਾਂ ਦੀ ਆੜ ਵਿਚ ’ਚ ਸਰਕਾਰੀ ਕਠਪੁਤਲੀਆਂ ਤੇ ਬੀਨ ਵਜਾਉਣ ਵਾਲਿਆਂ ਦੀ ਵੀ....
ਪੰਜਾਬ ਸਰਕਾਰ ਹਸਪਤਾਲਾਂ ਵਿੱਚ ਮਰੀਜ਼ਾ ਨੂੰ ਜ਼ਰੂਰੀ ਅਤੇ ਜੀਵਨ ਰੱਖਿਅਕ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਬੁਰੀ ਤਰਾਂ ਅਸਫਲ : ਬਾਜਵਾ
ਹੈਪੇਟਾਈਟਸ-ਸੀ ਦੇ ਹਜ਼ਾਰਾਂ ਮਰੀਜ਼ ਲੋੜੀਂਦੀ ਦਵਾਈ ਲੈਣ ਲਈ ਭਟਕ ਰਹੇ ਹਨ : ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ, 06 ਅਗਸਤ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿਹਤ ਸੇਵਾਵਾਂ ਪ੍ਰਤੀ ਲਾਪਰਵਾਹੀ ਅਤੇ ਸੁਸਤ ਰਵੱਈਏ ਦਾ ਗੰਭੀਰ ਨੋਟਿਸ ਲੈਂਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾ ਨੂੰ ਜ਼ਰੂਰੀ ਅਤੇ ਜੀਵਨ ਰੱਖਿਅਕ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਬੁਰੀ ਤਰਾਂ ਅਸਫਲ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਇੱਕ....
ਅਜਨਾਲਾ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ : ਕੈਬਨਿਟ ਮੰਤਰੀ ਧਾਲੀਵਾਲ
ਸ਼ਹਿਰ ਵਾਸੀਆਂ ਦੀ ਲੋੜ ਲਈ 6 ਵਾਟਰ ਕੂਲਰ ਲਗਾਏ ਚੰਡੀਗੜ੍ਹ, 6 ਅਗਸਤ : ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਦੀਆਂ ਬੁਨਿਆਦੀ ਲੋੜਾਂ, ਜੋ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਪੂਰੀਆਂ ਨਹੀਂ ਹੋ ਸਕੀਆਂ ਨੂੰ ਆਉਂਦੇ ਚੰਦ ਮਹੀਨਿਆਂ ਵਿਚ ਪੂਰੇ ਕਰਨ ਦਾ ਐਲਾਨ ਕਰਦੇ ਕਿਹਾ ਕਿ ਅਜਨਾਲਾ ਸ਼ਹਿਰ ਦੀ ਕਾਇਆ ਕਲਪ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਅਜਨਾਲਾ ਸ਼ਹਿਰ ਵਿਚ ਲੋਕਾਂ ਨੂੰ ਸਾਫ ਤੇ ਠੰਡਾ ਪਾਣੀ ਮੁਹੱਇਆ ਕਰਵਾਉਣ ਲਈ 6 ਵਾਟਰ ਕੂਲਰ ਲਗਾਉਣ ਦੀ ਸ਼ੁਰੂਆਤ ਸ਼ਹੀਦਾਂ ਵਾਲੇ....
ਆਉਂਦੇ ਦਿਨਾ ਵਿਚ ਵੀ ਰਹਿੰਦੀਆਂ ਇਪਟਾ ਦੀਆਂ ਜ਼ਿਲਾ ਇਕਾਈਆਂ ਵੱਲੋਂ ਮਨੀਪੁਰ ਦੀਆਂ ਘਟਨਾਵਾਂ ਖਿਲਾਫ਼ ਪ੍ਰਦਰਸ਼ਨ ਰਹਿਣਗੇ ਜਾਰੀ : ਇੰਦਰਜੀਤ
ਚੰਡੀਗੜ੍ਹ, 6 ਅਗਸਤ : ਪੰਜਾਬ ਵੱਲੋਂ ਆਪਣੀ ਸਮਾਜਿਕ ਅਤੇ ਇਖ਼ਲਾਕੀ ਜ਼ੁੰਮੇਵਾਰੀ ਸਮਝਦਿਆਂ ਮਨੀਪੁਰ ਵਿਚ ਨਿਰੰਤਰ ਵਾਪਰ ਰਹੀਆਂ ਸ਼ਰਮਨਾਕ ਅਤੇ ਅਣ–ਮਨੁੱਖੀ ਘਟਨਾਵਾਂ ਖਿਲਾਫ਼ ਜ਼ਿਲਾ ਪੱਧਰ ’ਤੇ ਹਮਖਿਆਲ ਜੱਥੇਬੰਦੀਆਂ ਨਾਲ ਮਿਲ ਕੇ ਰੋਹ ਤੇ ਰੋਸ ਪ੍ਰਦਰਸ਼ਨ ਕੀਤੇ ਗਏ।ਇਹ ਜਾਣਕਾਰੀ ਦਿੰਦੇ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਅਤੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਨੇ ਕਿਹਾ ਇਨਾਂ ਰੋਹ ਤੇ ਰੋਸ ਪ੍ਰਦਰਸ਼ਨਾ ਮੌਕੇ ਮਨੀਪੁਰ ਦੇ ਕਾਂਗਪੋਕਪੀ ਜ਼ਿਲੇ ਵਿਚ ਵਹਿਸ਼ੀ ਦਰਿੰਦਿਆਂ ਵੱਲੋਂ ਦੋ ਕਬਾਇਲੀ ਬੱਚੀਆਂ ਨੂੰ....
ਪੰਜਾਬ ਖੇਤੀਬਾੜੀ ਯੁਨੀਵਰਸਿਟੀ ਤੇ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫਸਲਾਂ ਸਬੰਧਤ ਮਹੱਤਵਪੂਰਨ ਸੁਝਾਅ ਦਿੱਤੇ
ਚੰਡੀਗੜ੍ਹ, 6 ਅਗਸਤ : ਪੰਜਾਬ ਖੇਤਬਾੜੀ ਯੂਨੀਵਰਸਿਟੀ, ਲੁਧਿਆਣਾ ਤੇ ਪੰਜਾਬ ਖੇਤਬਾੜੀ ਅਤੇ ਕਿਸਾਨ ਭਲਾਈ, ਜ਼ਿਲ੍ਹਾ ਫਾਜ਼ਿਲਕਾ ਦੇ ਨਰਮਾ ਕਪਾਹ ਖੇਤਰ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਸੱਪਾਂਵਾਲੀ, ਕੁੰਡਲ, ਸਰਦਾਰਪੁਰਾ, ਦੀਵਾਨਖੇੜਾ, ਕੁਲਾਰ, ਢਾਬਾ ਕੋਕਰੀਆ, ਗੋਵਿੰਦਗੜ੍ਹ, ਸਯਦਾਂਵਾਲੀ, ਗਿੱਦੜਾਵਾਲੀ, ਤਾਜਾਪੱਟੀ, ਝੁਮੇਵਾਲੀ,ਆਲਮਗੜ੍ਹ, ਆਦਿ ਦਾ ਸਰਵੇਖਣ ਕੀਤਾ। ਇਸ ਸਰਵੇ ਦੌਰਾਨ ਖੇਤੀਬਾੜੀ ਵਿਭਾਗ ਤੋਂ ਡਾ: ਪੀ ਕੇ ਅਰੋੜਾ, ਡਾ: ਜਗਦੀਸ਼ ਅਰੋੜਾ, ਡਾ: ਮਨਪ੍ਰੀਤ ਸਿੰਘ, ਡਾ: ਸੰਦੀਪ ਰਹੇਜਾ ਅਤੇ....
ਕੇਂਦਰੀ ਫੰਡਾਂ ਦੇ ਆਸਰੇ ਆਪਣੀ ਡੁੱਗ-ਡੁੱਗੀ ਬਜਾ ਰਹੇ ਹਨ ਮੁੱਖ ਮੰਤਰੀ ਮਾਨ : ਅਰਵਿੰਦ ਖੰਨਾ
ਕੇਂਦਰ ਤੋਂ ਮਿਲਦੇ ਫੰਡਾਂ ਨੂੰ ਆਪਣੀ ਪ੍ਰਾਪਤੀ ਦੱਸ ਰਹੇ ਹਨ ਭਗਵੰਤ ਮਾਨ: ਖੰਨਾ ਮੁੱਖ ਮੰਤਰੀ ਦਾ ਆਪਣੇ ਹੀ ਮੰਤਰੀਆਂ ਨਾਲ ਨਹੀਂ ਹੈ ਕੋਈ ਤਾਲਮੇਲ: ਖੰਨਾ ਚੰਡੀਗੜ੍ਹ, 6 ਅਗਸਤ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਤੋਂ ਮਿਲਣ ਵਾਲੇ ਫੰਡਾਂ ਦੇ ਅਧਾਰ ਤੇ ਹੀ ਆਪਣੀ ਡੁੱਗ-ਡੁੱਗੀ ਬਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਉਹ ਕਿਸੇ ਵੀ....