ਚੰਡੀਗੜ੍ਹ

ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸਿੰਘ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਰੂਣ ਹੱਤਿਆ ਰੋਕਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਡਾਕਟਰ ਬਲਬੀਰ ਸਿੰਘ ਨੇ ਵਿਸ਼ਵ ਆਬਾਦੀ ਦਿਵਸ ਮਨਾਉਣ ਲਈ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 24 ਜੁਲਾਈ : ਵਿਸ਼ਵ ਜਨਸੰਖਿਆ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਔਰਤਾਂ ਨੂੰ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਆਬਾਦੀ ਨੂੰ ਕੰਟਰੋਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।....
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਚੰਡੀਗੜ੍ਹ, 24 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਪਿੰਡ ਰਾਮੇਵਾਲ ਨੇ ਮਿਤੀ 30-06-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਮਾਮੇ ਨੂੰ ਨਕਸ਼ੇ....
ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਚਸ (ਡਾਈਰੀਆ )ਤੋਂ ਪੀੜਤ ਲੋਕਾਂ ਨੂੰ ਮੁਫ਼ਤ ਮਿਆਰੀ ਇਲਾਜ ਦੇਣ ਲਈ ਵਚਨਬੱਧ ਸਿਹਤ ਟੀਮਾਂ ਵੱਲੋਂ ਵੰਡੀਆਂ ਜਾ ਰਹੀਆਂ ਹਨ ਕਲੋਰੀਨ ਦੀਆਂ ਗੋਲੀਆਂ ਅਤੇ ਭੇਜੇ ਜਾ ਰਹੇ ਹਨ ਪੀਣ ਵਾਲੇ ਸਾਫ਼ ਪਾਣੀ ਦੇ ਟੈਂਕਰ : ਡਾਕਟਰ ਬਲਬੀਰ ਸਿੰਘ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੀ ਜਾ ਰਹੀ ਹੈ ਪਾਣੀ ਦੀ ਜਾਂਚ : ਸਿਹਤ ਮੰਤਰੀ ਕਿਸੇ ਵਿਅਕਤੀ ਵਿੱਚ ਪੇਚਸ ਦੇ ਲੱਛਣ ਮਿਲਣ ਦੀ ਸਥਿਤੀ ਵਿੱਚ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ: ਡਾ ਬਲਬੀਰ ਸਿੰਘ....
ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਜਿੰਪਾ ਰਾਹੀਂ ਮੁੱਖ ਮੰਤਰੀ ਨੂੰ ਮਿਲ ਕੇ ‘ਮੁੱਖ ਮੰਤਰੀ ਰਾਹਤ ਫੰਡ’ ਵਿਚ ਪਾਇਆ ਯੋਗਦਾਨ ਚੰਡੀਗੜ੍ਹ, 24 ਜੁਲਾਈ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਇਕ ਦਿਨ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦਿੱਤੀ ਹੈ। ਐਸੋਸੀਏਸ਼ਨ ਦੇ ਲਗਭਗ 600 ਮੈਂਬਰ ਹਨ ਅਤੇ ਇਨ੍ਹਾਂ ਵੱਲੋਂ ਇਕ ਦਿਨ ਦੀ ਕਰੀਬ 15 ਲੱਖ ਰੁਪਏ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ ਗਈ ਹੈ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ....
ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ, ਗੋਲਡਨ ਟੈਂਪਲ ਪਲਾਜ਼ਾ 31 ਜੁਲਾਈ ਤੱਕ ਸੈਲਾਨੀਆਂ ਲਈ ਰਹਿਣਗੇ ਬੰਦ
ਚੰਡੀਗੜ੍ਹ, 24 ਜੁਲਾਈ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ‘ਚ....
ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ ਤੋਂ
ਚੰਡੀਗੜ੍ਹ, 24 ਜੁਲਾਈ : ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ,2023 ਤੋਂ ਆਰੰਭ ਕੀਤੀ ਜਾ ਰਹੀ ਹੈ। ਇਹ ਰਜਿਸਟ੍ਰੇਸ਼ਨ 17 ਅਗਸਤ, 2023 ਤੱਕ ਜਾਰੀ ਰਹੇਗੀ ਅਤੇ 13 ਅਕਤੂਬਰ, 2023 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ....
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ 16.3 ਫੀਸਦੀ ਵਾਧਾ : ਹਰਜੋਤ ਸਿੰਘ ਬੈਂਸ 
ਤਰਨਤਾਰਨ ਪ੍ਰੀ ਪ੍ਰਾਇਮਰੀ ਸਕੂਲ ਦਾਖਲਾ ਮੁਹਿੰਮ ਸਿਖ਼ਰ ਤੇ ਚੰਡੀਗੜ੍ਹ, 24 ਜੁਲਾਈ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ 16.3 ਫੀਸਦੀ ਵਾਧਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਦਾਖਲਿਆਂ ਵਿੱਚ 16.3% ਦਾ ਸ਼ਾਨਦਾਰ ਵਾਧਾ ਇੱਕ ਇਤਿਹਾਸਕ ਪ੍ਰਾਪਤੀ ਹੈ ਕਿਉਂਕਿ ਇਹ ਦੇਸ਼ ਦੇ ਸਾਰੇ....
ਸ਼੍ਰੋਮਣੀ ਅਕਾਲੀ ਦਲ ਵੱਲੋਂ "ਹਰ ਸੱਥ ਵਿਚ ਸ਼੍ਰੋਮਣੀ ਅਕਾਲੀ ਦਲ " ਮੁਹਿੰਮ ਦੀ ਸ਼ੁਰੂਆਤ ਅੱਜ ਤੋਂ ਹੋਵੇਗੀ ਸ਼ੁਰੂ : ਬਰਾੜ
ਚੰਡੀਗੜ੍ਹ, 23 ਜੁਲਾਈ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਲੋਕਾਂ ਨਾਲ ਸਬੰਧਿਤ ਮੁੱਦਿਆਂ ਉੱਤੇ ਚੇਤਨਾ ਪੈਦਾ ਕਰਨ ਅਤੇ ਇਹਨਾਂ ਮੁੱਦਿਆਂ ਤੇ ਸਥਾਨਿਕ ਸਮੱਸਿਆਂ ਨੂੰ ਹੱਲ ਕਰਵਾਉਣ ਵਾਸਤੇ ਸਰਕਾਰ ਉੱਤੇ ਦਬਾਅ ਪਾਉਣ ਲਈ 24 ਜੁਲਾਈ ਤੋਂ ਲੋਕ ਲਹਿਰ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਂ ਰਹੀ ਹੈ, ਪਾਰਟੀ ਵੱਲੋਂ ਇਸ ਲੋਕ ਲਹਿਰ ਨੂੰ "ਹਰ ਸੱਥ ਵਿਚ ਸ਼੍ਰੋਮਣੀ ਅਕਾਲੀ ਦਲ " ਦਾ ਨਾਮ ਦਿੱਤਾ ਗਿਆ ਹੈ ਅਤੇ ਇਸ ਦਾ ਪਹਿਲਾ ਪੜਾਅ ਕੱਲ ਤੋਂ ਸ਼ੁਰੂ ਹੋ ਕੇ 31 ਅਗਸਤ ਤੱਕ ਜਾਰੀ ਰਹੇਗਾ। ਪਹਿਲੇ ਪੜਾਅ ਚ ਪਾਰਟੀ....
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24 ਘੰਟੇ ਜੰਗੀ ਪੱਧਰ ’ਤੇ ਰਾਹਤ ਕਾਰਜ ਜਾਰੀ, 27 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ 
ਡਰਾਈ ਫੂਡ ਪੈਕਟਾਂ ਦੀ ਵੰਡ ਜਾਰੀ, ਰੂਪਨਗਰ ਵਿੱਚ 22,896 ਅਤੇ ਪਟਿਆਲਾ ਵਿੱਚ 64,000 ਪੈਕਟ ਵੰਡੇ 170 ਰਾਹਤ ਕੈਂਪਾਂ ’ਚ ਰਹਿ ਰਹੇ ਹਨ 4871 ਲੋਕ ਚੰਡੀਗੜ੍ਹ, 23 ਜੁਲਾਈ : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਵਜੋਂ ਰਾਜ ਸਰਕਾਰ ਨੇ ਆਪਣੀ ਸਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ....
ਸਮੈਕ ਨਾਲ ਫੜੇ ਗਏ ਐਸਓਆਈ ਦੇ ਜ਼ਿਲ੍ਹਾ ਪ੍ਰਧਾਨ ਤੇਜਬੀਰ ਗਿੱਲ ਦਾ ਬਾਦਲ ਤੇ ਮਜੀਠੀਆ ਨਾਲ ਸੰਬੰਧ : ਕੰਗ
ਅਕਾਲੀ ਦਲ ਦੀ ਵਿਦਿਆਰਥੀ ਯੂਨੀਅਨ 'ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ' ਅਸਲ ਵਿੱਚ 'ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ' ਹੈ - ਕੰਗ ਮਜੀਠੀਆ ਅਤੇ ਸੁਖਬੀਰ ਬਾਦਲ ਨਾਲ ਮੁਲਜ਼ਮ ਦੀਆਂ ਤਸਵੀਰਾਂ ਸਾਬਤ ਕਰਦੀਆਂ ਹਨ ਕਿ ਉਨ੍ਹਾਂ ਦਾ ਰਿਸ਼ਤਾ ਕਿੰਨਾ ਡੂੰਘਾ ਹੈ : ਕੰਗ ਚੰਡੀਗੜ੍ਹ, 23 ਜੁਲਾਈ : ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸਓਆਈ) ਦੇ ਜ਼ਿਲ੍ਹਾ ਪ੍ਰਧਾਨ ਤੇਜਬੀਰ ਸਿੰਘ ਗਿੱਲ ਤੋਂ ਸਮੈਕ ਅਤੇ ਤਿੰਨ ਲੱਖ ਰੁਪਏ ਦੀ ਬਰਾਮਦਗੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ....
ਮਨੀਪੁਰ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ : ਸਪੀਕਰ ਸੰਧਵਾਂ 
ਮਨੀਪੁਰ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਘਿਨਾਉਣੇ ਕਾਰੇ ਲਈ ਸਪੀਕਰ ਸੰਧਵਾਂ ਨੇ ਗ੍ਰਹਿ ਮੰਤਰੀ ਸ਼ਾਹ ਨੂੰ ਲਿਖਿਆ ਪੱਤਰ ਔਰਤਾਂ ਦੀ ਇੱਜ਼ਤ ਅਤੇ ਸਨਮਾਨ ਦੀ ਰੱਖਿਆ ਲਈ ਤੁਹਾਡੇ ਤੋਂ ਮਦਦ ਦੀ ਆਸ ਕਰਦਾ ਹਾਂ : ਸਪੀਕਰ ਸੰਧਵਾਂ ਚੰਡੀਗੜ੍ਹ, 23 ਜੁਲਾਈ : ਮਨੀਪੁਰ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਕਾਨੂੰਨੀ ਵਿਵਸਥਾਵਾਂ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ....
19 ਜ਼ਿਲ੍ਹਿਆਂ ਦੇ 1457 ਪਿੰਡ ਹਾਲੇ ਵੀ ਹੜ੍ਹ ਨਾਲ ਪ੍ਰਭਾਵਿਤ, ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ ਰਾਹਤ ਕਾਰਜ
27221 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ 170 ਰਾਹਤ ਕੈਂਪਾਂ ’ਚ ਰਹਿ ਰਹੇ ਹਨ 4909 ਲੋਕ, ਹੁਣ ਤੱਕ 40 ਲੋਕਾਂ ਦੀ ਮੌਤ, 15 ਜ਼ਖਮੀ ਚੰਡੀਗੜ੍ਹ, 22 ਜੁਲਾਈ : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਆਪਣੀ ਸਾਰੀ ਸਕਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ....
ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ
ਚੰਡੀਗੜ੍ਹ, 22 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਵਿੰਦਰ ਕੁਮਾਰ ਨੇ ਮਿਤੀ 14-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ....
ਪੰਜਾਬ ਦੇ ਆਂਗਣਵਾੜੀ ਸੈਂਟਰਾਂ ‘ਚ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਿਨ ਮਨਾਇਆ
ਚੰਡੀਗੜ੍ਹ, 22 ਜੁਲਾਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ਈਸੀਸੀਈ) ਦਿਨ ਮਨਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਦਿਨ....
ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਮੁੜ ਭਰੋਸਾ ਬਣਿਆ: ਹਰਜੋਤ ਬੈਂਸ
7 ਦਿਨਾ ਟਰੇਨਿੰਗ ਲਈ ਸਿੰਘਾਪੁਰ ਜਾ ਰਹੇ ਪ੍ਰਿੰਸੀਪਲਾਂ ਨਾਲ ਕੀਤੀ ਸਿੱਖਿਆ ਮੰਤਰੀ ਨੇ ਮੁਲਾਕਾਤ ਚੰਡੀਗੜ੍ਹ, 21 ਜੁਲਾਈ : ਪੰਜਾਬ ਵਾਸੀਆਂ ਦਾ ਸਰਕਾਰੀ ਸਕੂਲਾਂ ਵਿੱਚ ਮੁੜ ਭਰੋਸਾ ਬਣ ਗਿਆ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਸਾਨ ਭਵਨ ਵਿਖੇ ਸਿੰਘਾਪੁਰ ਦੀ ਪਿ੍ਰੰਸੀਪਲਜ਼ ਅਕੈਡਮੀ ਵਿਖੇ ਟਰੇਨਿੰਗ ਹਾਸਲ ਕਰਨ ਜਾ ਰਹੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨਾਲ ਮੁਲਾਕਾਤ ਕਰਨ ਦੌਰਾਨ ਕੀਤਾ। ਆਪਣੇ ਸੰਬੋਧਨ ਨੇ ਸ.ਬੈਂਸ ਨੇ ਕਿਹਾ ਕਿ ਮੁੱਖ....