ਚੰਡੀਗੜ੍ਹ, 21 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਜੰਡਿਆਲਾ ਗੁਰੂ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਰਾਜ ਸਿੰਘ ਵਾਸੀ ਪਿੰਡ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣੇ ਪਿੰਡ ਦੇ ਪ੍ਰੀਤਮ ਸਿੰਘ ਤੋਂ ਇੱਕ ਏਕੜ ਜ਼ਮੀਨ ਖਰੀਦੀ ਸੀ ਅਤੇ ਸ਼ਿਕਾਇਤਕਰਤਾ ਦੇ ਦਾਦਾ ਚਰਨ ਸਿੰਘ....
ਚੰਡੀਗੜ੍ਹ
ਕੁੱਲ 10 ਲੱਖ ਰੁਪਏ ਬਣੇਗੀ 500 ਖੇਤੀਬਾੜੀ ਵਿਕਾਸ ਅਫ਼ਸਰਾਂ ਅਤੇ ਬਾਗਬਾਨੀ ਵਿਕਾਸ ਅਫ਼ਸਰਾਂ ਤੋਂ ਪ੍ਰਾਪਤ ਇੱਕ ਦਿਨ ਦੀ ਤਨਖ਼ਾਹ ਚੰਡੀਗੜ੍ਹ, 21 ਜੁਲਾਈ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਤੋਂ ਸੇਧ ਲੈਂਦਿਆਂ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ (ਪੀ.ਡੀ.ਐਸ.ਏ) ਨੇ ਆਪਣੀ ਇੱਕ ਦਿਨ ਦੀ ਤਨਖ਼ਾਹ, ਜੋ ਕੁੱਲ 10 ਲੱਖ ਰੁਪਏ ਬਣਦੀ ਹੈ, ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਦੇਣ ਦਾ ਫ਼ੈਸਲਾ ਕੀਤਾ ਹੈ। ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਨੇ ਇਸੇ ਹਫ਼ਤੇ ਮੁੱਖ ਮੰਤਰੀ ਰਾਹਤ....
ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ ਸਰਕਾਰ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਚੰਡੀਗੜ੍ਹ, 21 ਜੁਲਾਈ : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ....
ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੀਤੇ, ਇੱਕ ਬੱਸ ਜ਼ਬਤ ਕੀਤੀ ਸਵਾਰੀਆਂ ਦੇ ਟਿਕਟ ਦੇ ਪੈਸੇ ਗ਼ਬਨ ਕਰਦਾ ਕੰਡਕਟਰ ਦਬੋਚਿਆ, ਅਣਅਧਿਕਾਰਤ ਰੂਟ ‘ਤੇ ਚਲਦੀਆਂ ਛੇ ਬੱਸਾਂ ਰਿਪੋਰਟ ਕੀਤੀਆਂ ਚੰਡੀਗੜ੍ਹ, 20 ਜੁਲਾਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚੋਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਬੱਸਾਂ ‘ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ ਜਦਕਿ ਇੱਕ....
ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ 1,10,000 ਰੁਪਏ ਦਾ ਚੈੱਕ ਚੰਡੀਗੜ੍ਹ, 20 ਜੁਲਾਈ ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿੱਤੀ । ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ....
ਚੰਡੀਗੜ੍ਹ, 20 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਘਾਪੁਰ ਦੇ ਪਿ੍ਰੰਸੀਪਲਜ਼ ਅਕੈਡਮੀ ਵਿਖੇ ਟਰੇਨਿੰਗ ਹਾਸਲ ਕਰਨ ਲਈ 22 ਜੁਲਾਈ 2023 ਨੂੰ ਰਵਾਨਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 66 ਪ੍ਰਿੰਸੀਪਲ ਪਹਿਲਾਂ ਹੀ 2 ਬੈਚਾਂ ਵਿੱਚ ਇਹ ਟਰੇਨਿੰਗ ਹਾਸਲ ਕਰ ਚੁੱਕੇ ਹਨ ਅਤੇ ਹੁਣ ਤੀਸਰੇ ਅਤੇ ਚੌਥੇ ਬੈਚ ਦੇ 72 ਪ੍ਰਿੰਸੀਪਲਾਂ ਨੂੰ ਸਿੰਘਾਪੁਰ....
ਪੰਜਾਬ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ 155 ਰਾਹਤ ਕੈਂਪਾਂ ਵਿੱਚ ਹਾਲੇ ਵੀ ਰਹਿ ਰਹੇ ਹਨ 4424 ਲੋਕ 19 ਜ਼ਿਲ੍ਹਿਆਂ ਦੇ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਚੰਡੀਗੜ੍ਹ, 20 ਜੁਲਾਈ : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਸਾਰੀ....
ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤੇ ਪਟਵਾਰੀਆਂ ਨੇ ਅਧਿਕਾਰੀ ‘ਤੇ ਮੁਆਵਜ਼ੇ ਦੀਆਂ ਅਦਾਇਗੀਆਂ ਨੂੰ ਮਨਜ਼ੂਰੀ ਦੇਣ ਲਈ ਦਬਾਅ ਪਾਉਣ ਦਾ ਲਗਾਇਆ ਦੋਸ਼ ਚੰਡੀਗੜ੍ਹ, 20 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਸਬੰਧੀ ਅੱਜ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਸਿੰਘ ਜੌਹਲ, ਜੋ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘੁਟਾਲੇ ਵਿੱਚ....
ਚੰਡੀਗੜ੍ਹ, 20 ਜੁਲਾਈ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 21 ਜੁਲਾਈ 2023 ਨੂੰ ਅਰਲੀ ਚਾਈਲਡਹੁੱਡ ਕੇਅਰ ਐਡ ਐਜੂਕੇਸ਼ਨ (ਈ. ਸੀ. ਸੀ. ਈ.) ਦਿਨ ਮਨਾਇਆ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ। ਅਰਲੀ ਚਾਈਲਡਹੁੱਡ ਕੇਅਰ....
ਚੰਡੀਗੜ੍ਹ, 19 ਜੁਲਾਈ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਦੇ ਤਾਨਾਸ਼ਾਹੀ ਫੈਸਲੇ ਦੇ ਖ਼ਿਲਾਫ਼ ਸਮੂਹਿਕ ਅਸਤੀਫ਼ਾ ਦੇਣ ਵਾਲੀਆਂ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਨੂੰ ਹੌਂਸਲੇ ਦੀ ਦਾਦ ਦਿੰਦਿਆਂ ਕਿਹਾ ਕਿ ਜੋ ਕੰਮ ਬਾਦਲ ਦਲ ਵਿਚ ਮਜਬੂਰ ਹੋਏ ਬੈਠੇ ਵੱਡੇ-ਵੱਡੇ ਲੀਡਰ ਨਾ ਕਰ ਸਕੇ ਉਹ ਕੰਮ ਇਨ੍ਹਾਂ ਜੁਝਾਰੂ ਬੀਬੀਆਂ ਨੇ ਕਰਕੇ ਆਪਣੀ ਜਾਗਦੀ ਜ਼ਮੀਰ ਦਾ ਸਬੂਤ ਦਿੱਤਾ ਹੈ। ਸ.ਢੀਂਡਸਾ ਨੇ ਬੀਬੀਆਂ ਵਲੋਂ ਚੁੱਕੇ ਗਏ ਇਸ....
ਕੇਂਦਰ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਪਹਿਲ ਦੇ ਅਧਾਰ `ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ : ਸੁਖਦੇਵ ਸਿੰਘ ਢੀਂਡਸਾ ਚੰਡੀਗੜ੍ਹ, 19 ਜੁਲਾਈ : ਦਿੱਲੀ ਵਿਚ ਐਨ.ਡੀ.ਏ.ਦੀ ਬੀਤੇ ਦਿਨ ਹੋਈ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਅਤੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਸਿੱਖ ਪੰਥ ਅਤੇ ਪੰਜਾਬ ਦੇ ਹੱਕੀ ਮਸਲਿਆਂ ਦੇ ਹੱਲ ਲਈ ਪੁਰਜ਼ੋਰ ਢੰਗ ਨਾਲ ਆਵਾਜ਼ ਉਠਾਈ। ਜਿਸ....
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤਾ ਗਿਆ ਦੋਸ਼ੀ, ਚੰਡੀਗੜ੍ਹ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਸੂਖ਼ਦਾਰ ਲੋਕਾਂ ਨੂੰ ਫਿਰੌਤੀ ਲੈਣ ਲਈ ਕਰਦਾ ਸੀ ਕਾਲ: ਏ.ਆਈ.ਜੀ. ਅਸ਼ਵਨੀ ਕਪੂਰ ਚੰਡੀਗੜ੍ਹ, 19 ਜੁਲਾਈ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਬੁੱਧਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ, ਜੋ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ....
ਬਿਹਤਰੀਨ ਸਿਖਲਾਈ ਲਈ ਕੌਮਾਂਤਰੀ ਗੱਤਕਾ ਟ੍ਰੇਨਿੰਗ ਤੇ ਖੋਜ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ ਗੱਤਕੇ ਦੀ ਪ੍ਰਫੁੱਲਤਾ ਲਈ ਹਰਜੀਤ ਗਰੇਵਾਲ ਤੇ ਦੀਪ ਸਿੰਘ ਦਾ ਅਮਰੀਕਾ ਚ ਸਨਮਾਨ ਚੰਡੀਗੜ੍ਹ 19 ਜੁਲਾਈ : ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ, ਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਤੋਂ ਇਲਾਵਾ ਗੱਤਕਾ....
ਕਮਿਸ਼ਨ ਨੇ ਆਊਟਸੋਰਸ ਕਰਮਚਾਰੀਆਂ ਲਈ ਘੱਟੋ-ਘੱਟ ਉਜਰਤਾਂ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 19 ਜ਼ੁਲਾਈ : ਸੂਬੇ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਨੇ ਆਂਧਰਾ ਪ੍ਰਦੇਸ਼ ਖੁਰਾਕ ਸੁਰੱਖਿਆ ਨਿਯਮ, 2017 ਅਤੇ ਤੇਲੰਗਾਨਾ ਖੁਰਾਕ ਸੁਰੱਖਿਆ ਨਿਯਮਾਂ ਦੀ ਤਰਜ਼ ‘ਤੇ ਪੰਜਾਬ ਖੁਰਾਕ ਸੁਰੱਖਿਆ ਨਿਯਮ, 2016 ਨੂੰ ਸੋਧਣ ਦੀ ਪਹਿਲ ਕੀਤੀ ਹੈ। ਇਸ ਸਬੰਧੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 19 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਸ੍ਰੀ ਬੰਗਾਲੀ ਦਾਸ ਮਕਾਨ ਨੰਬਰ 1829, ਜਨਤਾ ਕਲੋਨੀ,ਆਦਰਸ਼ ਨਗਰ, ਨਯਾ ਗਾਓਂ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ੍ਰੀਮਤੀ ਸ਼ਿੰਦਰ ਕੌਰ ਪਤਨੀ ਸ੍ਰੀ ਅਮਰੀਕ ਸਿੰਘ ਪਿੰਡ ਧਬਲਾਨ....