ਦਫ਼ਤਰਾਂ ਅੱਗੇ ਲੱਗੀਆਂ ਲੰਬੀਆਂ ਕਤਾਰਾਂ ਚੰਡੀਗੜ੍ਹ, 4 ਅਕਤੂਬਰ 2024 : ਪੰਚਾਇਤੀ ਚੋਣਾਂ ਲਈ ਪ੍ਰਸਾਸ਼ਨ ਵਲੋਂ ਤੇ ਉਮੀਦਵਾਰਾਂ ਵੱਲੋਂ ਪੂਰੀ ਤਿਆਰੀ ਖਿੱਚੀ ਹੋਈ ਹੈ, ਪ੍ਰਸਾਸ਼ਨ ਵਲੋਂ ਹਰ ਸੰਭਵ ਤਿਆਰੀ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਪਰ ਅੱਜ ਨਾਮਜ਼ਦਗੀ ਦਾਖਲ ਕਰਨ ਦੇ ਆਖ਼ਰੀ ਦਿਨ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਹਨ। ਸ਼੍ਰੀ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਦੇ ਬਾਹਰ ਵੀ ਸਥਿਤੀ ਅਜਿਹੀ ਹੈ, ਜਿੱਥੇ ਲੋਕ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪਹੁੰਚੇ ਹਨ। ਜਾਣਕਾਰੀ ਦੇ....
ਚੰਡੀਗੜ੍ਹ
ਚੰਡੀਗੜ੍ਹ, 4 ਅਕਤੂਬਰ 2024 : ਈਡੀ ਵੱਲੋਂ ਅੱਜ ਸ਼ੁੱਕਰਵਾਰ ਸਵੇਰੇ ਅਚਾਨਕ ਲੁਧਿਆਣਾ ਵਿੱਚ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਮਸ਼ਹੂਰ ਕਾਲੋਨਾਈਜ਼ਰ ਅਤੇ ਕਾਰੋਬਾਰੀ ਵਿਕਾਸ ਪਾਸੀ ਦੇ ਸਾਰੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਈਡੀ ਵੱਲੋਂ ਕਾਰੋਬਾਰੀ ਵਿਕਾਸ ਪਾਸੀ ਤੋਂ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਕਾਰੋਬਾਰੀ ਅਤੇ ਕਾਲੋਨਾਈਜ਼ਰ ਵਿਕਾਸ ਪਾਸੀ ਦੀ ਐਪਲ ਹਾਈਟਸ ਨਾਮ ਦੀ ਆਪਣੀ ਕੰਪਨੀ ਹੈ। ਵਿਕਾਸ ਪਾਸੀ ਸ਼ਹਿਰ ਦਾ ਇੱਕ ਮਸ਼ਹੂਰ ਕਲੋਨਾਈਜ਼ਰ ਅਤੇ ਰੀਅਲ ਅਸਟੇਟ ਵਿੱਚ....
ਚੰਡੀਗੜ੍ਹ, 4 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ, 2024ਨੇ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਇਹ ਬਿੱਲ ਲਿਆ ਕੇ ਗ਼ੈਰਕਾਨੂੰਨੀ ਕਲੋਨੀਆਂ ਵਿੱਚ ਪਲਾਟ ਖ਼ਰੀਦਣ ਵਾਲਿਆਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਹੈ ਅਤੇ ਭਵਿੱਖ ਵਿੱਚ ਸਾਰੀਆਂ ਗ਼ੈਰ-ਕਾਨੂੰਨੀ ਕਲੋਨੀਆਂ ’ਤੇ....
ਚੰਡੀਗੜ੍ਹ, 4 ਅਕਤੂਬਰ 2024 : ਹਰਿਆਣਾ ‘ਚ ਭਲਕੇ ਵਿਧਾਨਸਭਾ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ ਇਸਤੋਂ ਪਹਿਲਾਂ ਹੀ ਪ੍ਰਸਾਸ਼ਨ ਵੱਲੋਂ ਪੁਖ਼ਤਾ ਬੰਦੋਬਸਤ ਦੇ ਦਾਅਵੇ ਕੀਤੇ ਜਾ ਰਹੇ ਹਨ। ਚੋਣ ਕਮਿਸ਼ਨ ਨੇ ਵੀ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਸੰਬਧੀ ਚੋਣ ਕਮਿਸ਼ਨ ਨੇ ਜਿਲ੍ਹਾ ਚੋਣ ਅਧਿਕਾਰੀ ਨੂੰ ਵੀ ਆਦੇਸ਼ ਜਾਰੀ ਕਰ ਦਿੱਤੇ ਹਨ। ਜੀਂਦ ਦੇ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡੀਸੀ ਮੁਹੰਮਦ ਇਮਰਾਨ ਰਜ਼ਾ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ 5....
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼ ਛੋਟੇ ਅਤੇ ਮੱਧਮ ਵਰਗ ਦੇ ਉਦਯੋਗਾਂ ਲਈ ਕਾਰਗਰ ਕਦਮ ਉਠਾੳੇੁਣ ਲਈ ਕਿਹਾ ਉਦਯੋਗ ਵਿਭਾਗ, ਇਨਵੈਸਟ ਪੰਜਾਬ ਤੇ ਬੋਰਡਾਂ-ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੀ ਕਾਰਗੁਜ਼ਾਰੀ ਹੋਰ ਬੇਹਤਰ ਕਰਨ ਦੀਆਂ ਹਦਾਇਤਾਂ ਚੰਡੀਗੜ੍ਹ, 4 ਅਕਤੂਬਰ 2024 : ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ....
ਚੰਡੀਗੜ੍ਹ, 03 ਅਕਤੂਬਰ 2024 : ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਮੌਕੇ ਕਰਵਾਈ ਗਈ ਵੱਕਾਰੀ ‘ਇੰਡੀਆ ਬਲੱਡ ਡੋਨੇਸ਼ਨ ਐਨਜੀਓ ਕਨਕਲੇਵ’ ਦੌਰਾਨ ਭਾਰਤ ਸਰਕਾਰ ਦੇ....
ਚੰਡੀਗੜ੍ਹ, 3 ਅਕਤੂਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਪੰਜਾਬੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀ ਤਾਜ਼ਾ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਕੰਗ ਨੇ ਕਿਹਾ ਕਿ ਕੰਗਨਾ ਦੇ ਇਸ ਤਰ੍ਹਾਂ ਦੇ ਵਿਵਾਦਤ ਬਿਆਨ ਲੋਕਾਂ ਵਿੱਚ ਵੰਡ ਅਤੇ ਨਫ਼ਰਤ ਨੂੰ ਵਧਾਉਂਦਾ ਹੈ। ਕੰਗ ਨੇ ਭਾਜਪਾ ਸ਼ਾਸਿਤ ਰਾਜਾਂ, ਖਾਸ ਤੌਰ ‘ਤੇ ਗੁਜਰਾਤ, ਜਿੱਥੇ ਪਿਛਲੇ ਕੁਝ ਸਾਲਾਂ ਦੌਰਾਨ ਨਸ਼ਿਆਂ ਦੇ ਵੱਡੇ ਪਰਦਾਫਾਸ਼ਾਂ ਦੀ....
ਚੰਡੀਗੜ੍ਹ, 3 ਅਕਤੂਬਰ 2024 : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਚ ਮੀਟਿੰਗ ਕਰਕੇ ਪੰਜਾਬ ਦੇ ਮੁੱਦਿਆਂ ਪ੍ਰਤੀ ਭਾਜਪਾ ਅਤੇ ਕੇਂਦਰ ਦੀ ਪਹੁੰਚ ਨੂੰ ਬਦਲਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀਆਂ ਨਾਲ ਜੁੜੇ ਭਾਵਨਾਤਮਕ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਅਤੇ ਸ਼ਾਹ ਨਾਲ ਆਪਣੀਆਂ ਹਾਲੀਆ ਮੀਟਿੰਗਾਂ ਵਿੱਚ, ਜਾਖੜ ਨੇ ਸੂਬੇ ਪ੍ਰਤੀ ਪਾਰਟੀ ਅਤੇ ਕੇਂਦਰ ਦੇ....
ਚੰਡੀਗੜ੍ਹ, 3 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤ ਚੋਣਾਂ ਸਬੰਧੀ ਦਾਇਰ 170 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਚੋਣਾਂ ਵਿੱਚ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ ਜਿਨ੍ਹਾਂ ਪਟੀਸ਼ਨਾਂ ਵਿੱਚ ਵੋਟਾਂ ਕੱਟਣ ਜਾਂ ਗਲਤ ਵਾਰਡ ਬੰਦ ਕਰਨ ਦੀ ਗੱਲ ਸੀ, ਉਨ੍ਹਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਦੀਆਂ ਵੋਟਾਂ....
ਚੰਡੀਗੜ੍ਹ, 3 ਅਕਤੂਬਰ 2024 : ਪੰਜਾਬ ਵਿੱਚ ਬਿਜਲੀ ਚੋਰੀ ਚਿੰਤਾਜਨਕ ਹੱਦ ਤੱਕ ਵਧ ਗਈ ਹੈ ਕਿਉਂਕਿ ਘਰੇਲੂ ਖਪਤਕਾਰਾਂ ਨੂੰ ਮੁਫਤ ਬਿਜਲੀ ਦੇਣ ਦੇ ਬਾਵਜੂਦ ਇਹ ਚੋਰੀ ਹਰ ਸਾਲ ਵਧਦੀ ਜਾ ਰਹੀ ਹੈ ਅਤੇ ਹੁਣ ਇਹ 2600 ਕਰੋੜ ਰੁਪਏ ਨੂੰ ਛੂਹ ਗਈ ਹੈ। ਮੁਫਤ 300 ਯੂਨਿਟ ਬਿਜਲੀ ਦੇ ਬਦਲੇ ਪੰਜਾਬ ਸਰਕਾਰ 2023-24 ਦੌਰਾਨ 7 ਕਿਲੋਵਾਟ ਲੋਡ ਤੱਕ ਘਰੇਲੂ ਖਪਤਕਾਰਾਂ ਲਈ 6000 ਕਰੋੜ ਤੋਂ ਵੱਧ ਦੀ ਸਬਸਿਡੀ ਅਤੇ 1400 ਕਰੋੜ ਰੁਪਏ ਦੀ 2.50 ਰੁਪਏ ਦੀ ਛੋਟ ਦਿੰਦੀ ਹੈ। ਇੱਕ ਸਾਲ ਵਿੱਚ 2600 ਕਰੋੜ ਰੁਪਏ ਦੀ ਬਿਜਲੀ....
ਚੰਡੀਗੜ੍ਹ 3 ਅਕਤੂਬਰ 2024 : ਜੱਜਾਂ ਦੀ ਸੁਰੱਖਿਆ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈਕੋਰਟ ਦਾ ਰੁੱਖ ਕੀਤਾ ਹੈ। ਸਰਕਾਰ ਨੇ ਇੱਕ ਅਰਜੀ ਦਾਇਰ ਕਰਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 27 ਸਤੰਬਰ ਨੂੰ ਜਾਰੀ ਕੀਤੇ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਹੈ। ਇਹਨਾਂ ਹੁਕਮਾਂ ਦੇ ਵਿੱਚ ਹਾਈਕੋਰਟ ਨੇ ਜੱਜਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਤਾਇਨਾਤ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਪੰਜਾਬ ਦੇ ਵਿੱਚ ਜੱਜਾਂ ਦੀ ਸੁਰੱਖਿਆ ਨੂੰ ਲੈ ਕੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ....
ਚੰਡੀਗੜ੍ਹ, 01 ਅਕਤੂਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਸਤੰਬਰ 2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ। ਜਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ 27 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ ਜੋ 4 ਅਕਤੂਬਰ ਤੱਕ ਜਾਰੀ ਰਹਿਣਗੀਆਂ। ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਇੱਕ....
ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ: ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨੇ ਹੁਣ ਤੱਕ 8635 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ ਚੰਡੀਗੜ੍ਹ, 1 ਅਕਤੂਬਰ 2024 : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ....
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਸੱਦਾ ਸਮੂਹ ਮਾਲ ਅਧਿਕਾਰੀਆਂ ਨੂੰ ਸਮੇਂ ਸਿਰ ਦਫਤਰਾਂ ਵਿਖੇ ਹਾਜ਼ਰ ਹੋਣ ਅਤੇ ਆਮ ਲੋਕਾਂ ਦੇ ਕੰਮਾਂ ਨੂੰ ਇਮਾਨਦਾਰੀ ਨਾਲ ਕਰਨ ਦੇ ਹੁਕਮ ਸਾਰੇ ਪੰਜਾਬ ‘ਚ ਰੋਜ਼ਾਨਾ ਰਜਿਸਟਰੀਆਂ ਕਰਨ ਦੇ ਨਿਰਦੇਸ਼ ਸ਼ਿਕਾਇਤ ਦਰਜ ਕਰਵਾਉਣ ਲਈ ਮਾਲ ਵਿਭਾਗ ਦੇ ਹਰ ਦਫਤਰ ਦੇ ਬਾਹਰ ਬੋਰਡ ‘ਤੇ ਵੱਟਸਅੱਪ ਨੰ: 84276 90000 ਲਿਖਣ ਦੀ ਦਿੱਤੀ ਹਦਾਇਤ ਮੁੰਡੀਆਂ ਵੱਲੋਂ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨਾਲ ਆਨ ਲਾਈਨ ਸਮੀਖਿਆ ਮੀਟਿੰਗ....
ਚੰਡੀਗੜ੍ਹ, 30 ਸਤੰਬਰ 2024 : ਪੰਜਾਬ ਵਿੱਚ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ। ਜਿਸ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਦੀਵਾਲੀ ਵਰਗੇ....