ਚੰਡੀਗੜ੍ਹ, 26 ਜੂਨ : ਮਾਨਸੂਨ ਦੇ ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿਚ ਮਾਨਸੂਨ ਸਮੇਂ ਤੋਂ ਚਾਰ ਦਿਨ ਪਹਿਲਾਂ ਪਹੁੰਚ ਗਿਆ ਹੈ। 26 ਜੂਨ ਨੂੰ ਜਾਰੀ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਾਨਸੂਨ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿਚ ਪਹੁੰਚ ਗਿਆ ਹੈ ਅਤੇ ਮਾਨਸੂਨ ਮੰਗਲਵਾਰ ਨੂੰ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24....
ਚੰਡੀਗੜ੍ਹ
ਚੰਡੀਗੜ੍ਹ, 26 ਜੂਨ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ਵਿੱਚ ਹੀ ਗ਼ਬਨ ਦੇ ਦੋ ਕੇਸਾਂ ਵਿੱਚ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ....
ਨੋਡਲ ਅਫ਼ਸਰਾਂ ਦੀ ਨੇਵਾ ਐਪ ਤੇ ਵੈਬਸਾਈਟ ਸਬੰਧੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਚੰਡੀਗੜ੍ਹ, 26 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਦਨ ਦਾ ਸਾਰਾ ਕੰਮਕਾਜ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਦੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵੱਲੋਂ ਤੈਨਾਤ ਕੀਤੇ ਗਏ ਨੋਡਲ....
ਭਗਵੰਤ ਮਾਨ ਵੱਲੋਂ ਕੱਲ੍ਹ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਦਿੱਤੇ ਗਏ ਬਿਆਨ ਦਾ ਦਿੱਤਾ ਜਵਾਬ ਮੈਨੂੰ ਮਾਣ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ : ਪ੍ਰਧਾਨ ਧਾਮੀ ਚੰਡੀਗੜ੍ਹ, 26 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਦਿੱਤੇ ਗਏ ਬਿਆਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਵਾਬ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ....
ਚੰਡੀਗੜ੍ਹ, 26 ਜੂਨ : ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ....
ਕਿਹਾ, ਸਿੱਖਾਂ ਦੀ ਸਿਰਮੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਣ ਬਾਦਲ ਪਰਿਵਾਰ ਦੀ ਗ਼ੁਲਾਮੀ 'ਚੋਂ ਮੁਕਤ ਹੋ ਜਾਣਾ ਚਾਹੀਦਾ ਹੈ ਭਗਵੰਤ ਮਾਨ ਨੂੰ ਪੰਜਾਬ ਦੇ ਸਿੱਖਾਂ ਨੇ ਵੀ ਵੋਟ ਪਾਕੇ ਆਪਣਾ ਮੁੱਖ-ਮੰਤਰੀ ਚੁਣਿਆ ਅਤੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਫ਼ੈਸਲਾ ਲੈਣ ਦਾ ਹੱਕ ਦਿੱਤਾ ਹੈ : ਕੰਗ ਇੱਕ ਪਰਿਵਾਰ ਦੀ ਸਿਆਸਤ ਬਚਾਉਣ ਲਈ ਅੱਜ ਇਜਲਾਸ ਸੱਦਣ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਇਹ ਦੱਸਣ ਕਿ ਇਹ ਇਜਲਾਸ ਇੱਕ ਪੰਥ ਦੋਖੀ ਨੂੰ ਮਾਫ਼ੀ ਦਿਵਾਉਣ, ਬੇਅਦਬੀ, ਕੋਟਕਪੂਰਾ ਗੋਲੀ ਕਾਂਡ ਵਖ਼ਤ....
ਚੰਡੀਗੜ੍ਹ, 26 ਜੂਨ : ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਸ੍ਰੀ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਸ੍ਰੀ ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ, ਕਾਨੂੰਨੀ ਤੇ ਵਿਧਾਨਕ....
ਚੰਡੀਗੜ੍ਹ, 26 ਜੂਨ : ਪੰਜਾਬ ਸਰਕਾਰ ਦੇ ਵਲੋਂ ਚੀਫ਼ ਸੈਕਟਰੀ ਸੀਨੀਅਰ ਆਈਏਐਸ ਅਨੁਰਾਗ ਵਰਗਾ ਨੂੰ ਲਾਉਣ ਦਾ ਫ਼ੈਸਲਾ ਕੀਤਾ ਹੈ। ਦੱਸ ਦਈਏ ਕਿ, ਮੌਜੂਦਾ ਚੀਫ਼ ਸੈਕਟਰੀ ਵਿਜੇ ਕੁਮਾਰ 30 ਜੂਨ 2023 ਨੂੰ ਸੇਵਾਮੁਕਤ ਹੋ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ, ਵਿਜੇ ਕੁਮਾਰ ਜੰਜੂਆ ਨੂੰ ਸਰਕਾਰ ਕੋਈ ਵੱਡਾ ਅਹੁਦਾ ਦੇ ਸਕਦੀ ਹੈ। ਦੱਸਣਾ ਬਣਦਾ ਹੈ ਕਿ, ਜਿਹੜੇ ਅਹੁਦੇ ਖ਼ਾਲੀ ਹਨ, ਜਿਨ੍ਹਾਂ ਵਿਚ ਪੀਪੀਐਸਈ ਦਾ ਵੀ ਜਿਕਰ ਆਉਂਦਾ ਹੈ, ਦਾ ਚੇਅਰਮੈਨ ਜੰਜੂਆ ਨੂੰ ਲਾਉਣ ਦੀ ਚਰਚਾ ਹੈ।
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਵਚਨਬੱਧ ਤਰਨਤਾਰਨ ਪੁਲਿਸ ਨੇ ਰਿੰਦਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ ਲੰਡਾ ਅਤੇ ਰਿੰਦਾ ਨਾਲ ਸਬੰਧਤ ਸਾਰੇ ਟਿਕਾਣਿਆਂ ‘ਤੇ 2000 ਪੁਲਿਸ ਮੁਲਾਜ਼ਮਾਂ ਵਾਲੀਆਂ 364 ਪੁਲਿਸ ਟੀਮਾਂ ਨੇ ਕੀਤੀ ਛਾਪੇਮਾਰੀ ਚੰਡੀਗੜ੍ਹ, 25 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ....
ਚੰਡੀਗੜ੍ਹ, 25 ਜੂਨ : ਮਾਨਸੂਨ ਨੇ ਇਕ ਵਾਰ ਫਿਰ ਜ਼ੋਰ ਫੜਨਾ ਸ਼ੁਰੂ ਕਰ ਦਿਤਾ ਹੈ। ਪੰਜਾਬ ਵਿਚ ਇਸ ਵਾਰ ਮਾਨਸੂਨ ਹਿਮਾਚਲ ਵਾਲੇ ਪਾਸੇ ਤੋਂ ਤੇਜ਼ੀ ਨਾਲ ਦਾਖ਼ਲ ਹੋਣ ਦੀ ਤਿਆਰੀ ਕਰ ਰਿਹਾ ਹੈ। ਮਾਨਸੂਨ ਅੱਜ ਟ੍ਰਾਈ-ਸਿਟੀ ਵੱਲ ਵਧ ਸਕਦਾ ਹੈ। ਇਸ ਦੇ ਨਾਲ ਹੀ ਗਰਮੀ ਦੇ ਤਣਾਅ ਕਾਰਨ ਪੰਜਾਬ ਦੇ ਹੋਰ ਰਾਜਾਂ ਵਿਚ ਵੀ ਪ੍ਰੀ-ਮਾਨਸੂਨ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵਲੋਂ ਜਾਰੀ ਤਾਜ਼ਾ ਜਾਣਕਾਰੀ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿਚ ਭਾਰੀ ਮੀਂਹ ਪਵੇਗਾ। ਪਰ ਇਹ ਪ੍ਰੀ-ਮਾਨਸੂਨ ਹੀ ਹੋਵੇਗਾ। ਇਸ ਦੇ....
ਭਾਜਪਾ ਦੀ ਡੂੰਘੀ ਚੁੱਪ ਪਿੱਛੇ ਕਾਰਨ ਕੀ ਹਨ : ਗੁਰਜੀਤ ਸਿੰਘ ਤਲਵੰਡੀ ਚੰਡੀਗੜ੍ਹ, 25 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰਦਾਰ ਗੁਰਜੀਤ ਸਿੰਘ ਤਲਵੰਡੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੀ ਉੱਤਰ ਪੂਰਬੀ ਇਲਾਕੇ ਵਿਚ ਉਦਾਸੀ ਦੇ ਠੋਸ ਇਤਿਹਾਸ ਸਬੂਤ ਪੇਸ਼ ਕਰਦਿਆਂ ਸਿੱਕਮ ਵਿਚ ਗੁਰਦੁਆਰਾ ਡਾਂਗਮਾਰ ਸਾਹਿਬ ਦੇ ਮਾਮਲੇ ਵਿਚ ਸਿੱਖ ਕੌਮ ਲਈ ਨਿਆਂ ਦੀ ਮੰਗ ਕੀਤੀ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਹ ਮਾਮਲਾ ਸਿੱਕਮ ਹਾਈ ਕੋਰਟ ਵਿਚ ਸੁਣਵਾਈ ਅਧੀਨ ਹੈ ਤੇ ਅਦਾਲਤ....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਵੱਲੋਂ ਅਮੀਰ ਵਿਅਕਤੀਆਂ ਨੂੰ ਜਬਰੀ ਵਸੂਲੀ ਅਤੇ ਧਮਕੀ ਭਰੀਆਂ ਕਾਲਾਂ ਕਰਨ ਵਾਲੇ ਇੱਕ ਹੋਰ ਸੰਚਾਲਕ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 25 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਬਦਨਾਮ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਫਿਰੌਤੀ ਮੰਗਣ ਵਾਲੇ ਗਿਰੋਹ ਦੇ....
ਚੰਡੀਗੜ੍ਹ, 24 ਜੂਨ : ਲੋਕਾਂ ਨੂੰ 7 ਦਿਨਾਂ ਵਿਚ ਆਪਣੇ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟ ਲਗਵਾਉਣੀ ਹੋਵੇਗੀ ਨਹੀਂ ਤਾਂ ਇਕ ਜੁਲਾਈ ਤੋਂ ਮੋਟਾ ਚਾਲਾਨ ਕਟਵਾਉਣਾ ਪਵੇਗਾ। ਪੰਜਾਬ ਟਰਾਂਸਪੋਰਟ ਵਿਭਾਗ ਤੇ ਪੁਲਿਸ ਨੇ ਇਸ ਦੀ ਤਿਆਰੀ ਕਰ ਲਈ ਹੈ। ਲੋਕਾਂ ਨੂੰ 30 ਜੂਨ ਤੱਕ ਨੰਬਰ ਪਲੇਟ ਲਗਵਾਉਣ ਦੀ ਹਦਾਇਤ ਦਿੱਤੀ ਗਈ ਹੈ। ਇਸ ਦੇ ਬਾਅਦ ਮੋਟਰ ਵਾਹਨ ਐਕਟ, 1988 ਦੀ ਧਾਰਾ 177 ਤਹਿਤ ਕਾਰਵਾਈ ਹੋਵੇਗੀ। ਇਸ ਵਿਚ ਪਹਿਲੀ ਵਾਰ ਫੜੇ ਜਾਣ ‘ਤੇ 2000 ਰੁਪਏ ਜੁਰਮਾਨਾ ਹੋਵੇਗਾ ਜਦੋਂ ਕਿ ਇਸ ਦੇ ਬਾਅਦ ਫੜੇ....
ਚੰਡੀਗੜ੍ਹ, 24 ਜੂਨ : ਪੰਜਾਬ ਦੇ ਵਿੱਚ ਕਈ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਕੱਚੇ ਮੁਲਾਜ਼ਮਾਂ ਨੂੰ ਗੈਰ ਕਾਨੂੰਨੀ ਤਰੀਕੇ ਦੇ ਨਾਲ ਪੱਕਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਵਿਜੀਲੈਂਸ ਬਿਓਰੋ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਨੂੰ ਜਾਂਚ ਦੇ ਹੁਕਮ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਨੇ ਦਿੱਤੇ ਹਨ ਅਤੇ ਜਲਦ ਹੀ ਕਾਰਵਾਈ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਹੈ। ਇਸ ਸਬੰਧੀ ਪੰਚਾਇਤ ਵਿਭਾਗ ਨੇ 138 ਕਰਮਚਾਰੀਆਂ ਦੀ ਸੂਚੀ ਸੌਂਪੀ ਗਈ ਹੈ। ਜਿਨ੍ਹਾਂ ਨੂੰ ਗੈਰ....
ਮਨੀਪੁਰ 'ਚ ਹਿੰਸਾ ਵਧ ਰਹੀ ਹੈ, ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਪਰ ਭਾਜਪਾ ਸਰਕਾਰ ਦੇ ਮੰਤਰੀ ਅੱਗ ਬੁਝਾਉਣ ਦੀ ਬਜਾਏ ਵਿਰੋਧੀ ਪਾਰਟੀਆਂ ਦੀ ਨਿੰਦਾ ਵਿੱਚ ਮਸਰੂਫ਼ ਹਨ : ਕੰਗ ਰਾਜਨਾਥ ਜੀ, ਚੰਗਾ ਹੋਵੇਗਾ ਜੇਕਰ ਤੁਸੀਂ ਪੰਜਾਬ ਦੀ ਅਮਨ-ਕਾਨੂੰਨ ਦੀ ਚਿੰਤਾ ਛੱਡ ਕੇ ਦਿੱਲੀ ਦੀ ਅਮਨ-ਕਾਨੂੰਨ ਵੱਲ ਵਧੇਰੇ ਧਿਆਨ ਦਿਓ, ਜਿੱਥੇ ਦਿਨ-ਬ-ਦਿਨ ਕਤਲ, ਗੁੰਡਾਗਰਦੀ, ਲੁੱਟ-ਖਸੁੱਟ ਅਤੇ ਬਲਾਤਕਾਰ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ : ਮਲਵਿੰਦਰ ਕੰਗ ਚੰਡੀਗੜ੍ਹ, 24 ਜੂਨ : ਆਮ ਆਦਮੀ ਪਾਰਟੀ ਨੇ ਕੇਂਦਰੀ....