ਚੰਡੀਗੜ੍ਹ, 21 ਜੂਨ : ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ 21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਨੂੰ ਉੱਤਰੀ ਗਰਿੱਡ ਤੋਂ ਕੁੱਲ 8716 ਮੈਗਾਵਾਟ ਬਿਜਲੀ ਲੈਂਦਿਆਂ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ....
ਚੰਡੀਗੜ੍ਹ
ਚੰਡੀਗੜ੍ਹ, 20 ਜੂਨ : ਸ਼ੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਸਿੱਖ ਗੁਰਦਵਾਰਾ ਐਕਟ ਤਰਮੀਮ ਬਿੱਲ ਨੂੰ ਆਮ ਅਦਮੀ ਪਾਰਟੀ ਦੇ "ਸਿੱਖ ਵਿਰੋਧੀ" ਆਗੂ ਅਰਵਿੰਦ ਕੇਜਰੀਵਾਲ ਦੀ ਸ਼ਹਿ ਉਤੇ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿਚ ਦਖਲ-ਅੰਦਾਜ਼ੀ ਅਤੇ ਖਾਲਸਾਈ ਪ੍ਰੰਪਰਾਵਾਂ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਅਤੇ ਐਲਾਨ ਕੀਤਾ ਕਿ ਇਸ ਨੂੰ ਕਿਸੇ ਭੀ ਹਾਲਤ ਵਿਚ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਅੱਜ ਦੇ ਘਟਨਾਂ ਚੱਕਰ ਨੂੰ ਬੇਹੱਦ "ਖਤਰਨਾਕ" ਕਰਾਰ ਦਿੰਦਿਆਂ ਪਾਰਟੀ ਦੇ....
ਚੰਡੀਗੜ੍ਹ, 20 ਜੂਨ, : ਆਈਐਨਆਈਐਫਡੀ ਚੰਡੀਗੜ੍ਹ ਦੇ ਤਿੰਨ ਵਿਦਿਆਰਥੀ ਡਿਜ਼ਾਈਨਰਾਂ ਨੇ ਵੱਕਾਰੀ ਪੇਪੇ ਜੀਨਸ ਲੰਡਨ ਫੈਸ਼ਨ ਡਿਜ਼ਾਈਨਰ ਅਵਾਰਡਜ਼ 2023 - ਦ ਸਟੂਡੈਂਟ ਐਡੀਸ਼ਨ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕਰਕੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ। ਮਾਰਕ ਰੌਬਿਨਸਨ ਦੇ ਸਹਿਯੋਗ ਨਾਲ ਡੈਨੀਮ ਪੇਪੇ ਜੀਨਸ ਇੰਡੀਆ ਦੇ ਪਾਇਨੀਅਰਾਂ ਦੁਆਰਾ ਆਯੋਜਿਤ ਇਸ ਸਮਾਗਮ ਨੇ ਪੂਰੇ ਭਾਰਤ ਪੱਧਰ 'ਤੇ ਪੁਰਸਕਾਰਾਂ ਦੇ ਉਦਘਾਟਨੀ ਸੰਸਕਰਨ ਨੂੰ ਚਿੰਨ੍ਹਿਤ ਕੀਤਾ। ਅੰਕਿਤਾ ਜਾਂਗੜਾ , ਸਤਿਅਮ ਗੁੱਜਰ ਅਤੇ ਮੁਸਕਾਨ ਪਰਾਸ਼ਰ....
ਚੰਡੀਗੜ੍ਹ, 20 ਜੂਨ : ਪੰਜਾਬ ਸਰਕਾਰ ਦੇ ਵਲੋਂ ਕਾਰਜਕਾਰੀ ਇੰਜੀਨੀਅਰ, ਐਸਡੀਓ, ਜੇਈ, ਪਟਵਾਰੀ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਜਲ ਸਰੋਤਾਂ ਲਈ ਟੌਲ ਫਰੀ ਕਰ ਦਿੱਤੇ ਗਏ ਹਨ।
ਚੰਡੀਗੜ੍ਹ, 20 ਜੂਨ : ਪੰਜਾਬ ਰਾਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਹਰ ਜ਼ਿਲੇ ਦੇ 5-5 ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੇਖਣ ਆਉਣ ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ। ਬੈਂਸ ਨੇ ਵਿਧਾਨ ਸਭਾ ਦਾ ਸੈਸ਼ਨ ਦੇਖਣ ਆਏ ਵਿਦਿਆਰਥੀਆਂ ਦਾ ਵਿਧਾਨ ਸਭਾ ਦੇ ਬਾਹਰ ਪਹੁੰਚ ਕੇ ਭਰਵਾਂ ਸਵਾਗਤ ਕੀਤਾ।ਬੈਂਸ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਜ਼ਿਲ੍ਹਾ ਵਾਰ ਅੱਵਲ ਰਹੇ....
ਮੁੱਖ ਮੰਤਰੀ, ਸਪੀਕਰ ਅਤੇ ਸਿੱਖਿਆ ਮੰਤਰੀ ਨਾਲ ਖਿਚਵਾਈ ਯਾਦਗਾਰੀ ਤਸਵੀਰ ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦਿਖਾਉਣ ਦੇ ਉਲੀਕੇ ਗਏ ਨਿਵੇਕਲੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੇਖਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਸ. ਭਗਵੰਤ ਮਾਨ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ....
ਚੰਡੀਗੜ੍ਹ, 19 ਜੂਨ : ਸਮਾਜਿਕ ਨਿਆਂ,ਅਧਿਕਾਰਤਾ ਤੇ ਘੱਟ-ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਵਾਸੀ ਹਾਊਸ ਨੰਬਰ-3, ਓਂਕਾਰ ਨਗਰ, ਜ਼ਿਲ੍ਹਾ ਕਪੂਰਥਲਾ ਦਾ ਫਰਜ਼ੀ ਅਨੁਸੂਚਿਤ ਜਾਤੀ ਪ੍ਰਮਾਣ ਪੱਤਰ ਪੰਜਾਬ ਸਰਕਾਰ ਵੱਲੋਂ ਗਠਿਤ ਸੂਬਾ ਪੱਧਰੀ ਪੜਤਾਲ ਨੇ ਸਰਟੀਫਿਕੇਟ ਰੱਦ ਕਰ ਦਿੱਤਾ ਹੈ। ਜ਼ਿਆਦਾ ਜਾਣਕਾਰੀ ਦਿੰਦੇ ਹੋਏ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਪਿੰਡ ਲਖਨਪੁਰ ਵਾਸੀ ਰਾਜੇਸ਼ ਕੁਮਾਰ ਮੇਹਰਾ ਨੇ ਭਾਰਤ ਸਰਕਾਰ, ਸਮਾਜਿਕ ਨਿਆਂ....
ਚੰਡੀਗੜ੍ਹ, 19 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ। 16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ, ਸਾਬਕਾ ਵਿਧਾਇਕ ਰੁਮਾਲ ਚੰਦ....
ਚੰਡੀਗੜ੍ਹ, 19 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ....
ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਵੀ ਚੁੱਕੀਆਂ ਤੇ ਕਿਸਾਨਾਂ ਲਈ ਵਿਆਪਕ ਪੂਰਨ ਕਰਜ਼ਾ ਮੁਆਫੀ ਦੀ ਮੰਗ ਵੀ ਕੀਤੀ ਚੰਡੀਗੜ੍ਹ, 18 ਜੂਨ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਉਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀਬਾੜੀ ਜਿਣਸਾਂ ’ਤੇ ਲਾਗਤ ’ਤੇ 50 ਫੀਸਦੀ ਮੁਨਾਫੇ ਅਨੁਸਾਰ ਐਸ ਐਮ ਪੀ ਦੀ ਗਰੰਟੀ ਦੇਣ ਅਤੇ ਆਖਿਆ ਕਿ ਨਵੰਬਰ 2021 ਵਿਚ ਜਦੋਂ ਤਿੰਨ ਕਾਲੇ....
ਚੰਡੀਗੜ੍ਹ, 18 ਜੂਨ : ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਪੰਜਾਬ ਭਾਰਤ ਵਿੱਚ ਆਪਣੀ ਕਿਸਮ ਦੀ ਪਹਿਲੀ ਸਟੇਟ ਸਕਿੱਲ ਯੂਨੀਵਰਸਿਟੀ ਹੈ ਜਿਸ ਨੂੰ ਐਂਕਰ ਪਾਰਟਨਰ ਵਜੋਂ IBM ਦੁਆਰਾ, TATA Technologies & Ansys ਦੁਆਰਾ ਉਦਯੋਗਿਕ ਭਾਈਵਾਲਾਂ ਵਜੋਂ ਸ਼ਾਮਲ ਕੀਤਾ ਗਿਆ ਹੈ। ਯੂਨੀਵਰਸਿਟੀ ਦੀ ਸਥਾਪਨਾ ਸਰਕਾਰ ਦੁਆਰਾ ਕੀਤੀ ਗਈ ਸੀ। 2021 ਦੇ ਸਟੇਟ ਐਕਟ ਨੰਬਰ 22 ਦੇ ਅਧੀਨ ਪੰਜਾਬ ਅਤੇ ਯੂਜੀਸੀ, ਨਵੀਂ ਦਿੱਲੀ ਦੁਆਰਾ ਮਾਨਤਾ ਪ੍ਰਾਪਤ ਹੈ। ਪ੍ਰਮੁੱਖ ਉਦਯੋਗ ਮਾਹਿਰਾਂ, ਪ੍ਰੈਕਟੀਸ਼ਨਰਾਂ ਅਤੇ ਅਕਾਦਮਿਕਾਂ....
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਦੇ 185 ਟਿਕਾਣਿਆਂ ‘ਤੇ 132 ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 18 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਉਨਾਂ ਵਿਅਕਤੀਆਂ ਦੇ ਟਿਕਾਣਿਆਂ ‘ਤੇ ਰਾਜ ਵਿਆਪੀ ਛਾਪੇਮਾਰੀ ਕੀਤੀ....
ਅੰਮ੍ਰਿਤਸਰ, 18 ਜੂਨ : ਕੇਜਰੀਵਾਲ ਦੀ "ਆਪ" ਸਰਕਾਰ ਦੇ ਮੁੱਖ ਮੰਤਰੀ ਦਾ ਪਾਵਨ ਸਿੱਖ ਗੁਰਬਾਣੀ ਸੰਬੰਧੀ ਐਲਾਨ ਸਿੱਧਾ ਸਿੱਧਾ ਖਾਲਸਾ ਪੰਥ ਅਤੇ ਸਿੱਖ ਗੁਰਧਾਮਾਂ ਉੱਤੇ ਸਰਕਾਰੀ ਹੱਲਾ ਹੈ। ਇਹ ਘਿਨਾਉਣਾ ਫ਼ੈਸਲਾ ਸਿੱਖ ਸੰਗਤ ਕੋਲੋਂ ਗੁਰਬਾਣੀ ਪ੍ਰਚਾਰ ਦਾ ਹੱਕ ਖੋਹ ਕੇ ਗੁਰਧਾਮਾਂ ਦੇ ਸੰਭਾਲ ਸਰਕਾਰੀ ਕਬਜ਼ੇ ਵਿਚ ਲੈਣ ਵੱਲ ਪਹਿਲਾ ਖ਼ਤਰਨਾਕ ਅਤੇ ਹਿਮਾਕਤ ਭਰਿਆ ਕਦਮ ਹੈ। ਇਸ ਫੈਸਲੇ ਨੇ ਸ੍ਰੀ ਹਰਮੰਦਿਰ ਸਾਹਿਬ ਉੱਤੇ ਮੁਗਲਾਂ, ਅੰਗਰੇਜ਼ਾਂ ਤੇ ਇੰਦਰਾ ਗਾਂਧੀ ਦੇ ਜਬਰ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ, ਪਰ....
ਚੰਡੀਗੜ੍ਹ, 18 ਜੂਨ : ਪੰਜਾਬ ਦੇ ਪੂਰਬੀ ਮਾਲਵੇ 'ਚ ਅੱਜ ਬਿਪਰਜੋਏ ਤੂਫਾਨ ਦਾ ਅਸਰ ਦਿਖਾਈ ਦੇਵੇਗਾ। ਜਿਸ ਤੋਂ ਬਾਅਦ ਮੌਸਮ ਵਿਭਾਗ ਨੇ ਅੱਜ ਤੋਂ ਮੰਗਲਵਾਰ ਤੱਕ ਪੂਰਬੀ ਮਾਲਵੇ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਕਿਸਾਨਾਂ ਨੂੰ ਖੇਤਾਂ ਵਿਚ ਨਾ ਜਾਣ, ਕੱਚੇ ਅਤੇ ਕਮਜ਼ੋਰ ਘਰਾਂ ਵਿਚ ਨਾ ਰਹਿਣ ਅਤੇ ਝੱਖੜ ਦੌਰਾਨ ਸ਼ੀਸ਼ੇ ਦੀਆਂ ਖਿੜਕੀਆਂ ਤੋਂ ਦੂਰ ਰਹਿਣ ਦੀ ਹਦਾਇਤ ਕੀਤੀ ਗਈ ਹੈ....
ਚੰਡੀਗੜ੍ਹ, 18 ਜੂਨ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਮਨਜੀਤ ਧਨੇਰ ਗਰੁੱਪ ਨੇ ਪੰਜਾਬ ਦੀ ਖੇਤੀ ਨੂੰ ਕਿਸਾਨ, ਮਜਦੂਰ ਅਤੇ ਵਾਤਾਵਰਣ ਪੱਖੀ ਬਣਾਉਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਵਫਦ ਨੇ ਅੱਜ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਪਿੰਡ ਖੁਡੀਆਂ ਵਿਖੇ ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਖੇਤੀ ਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ। ਜਥੇਬੰਦੀ ਦੇ....