ਅੰਡੇਮਾਨ ਦੀ ਸੈਲੂਲਰ ਜੇਲ੍ਹ ’ਚ ਪੰਜਾਬੀਆਂ ਦੀ ਕੁਰਬਾਨੀ ਨੂੰ ਬਣਦਾ ਸਥਾਨ ਦਿਵਾਉਣ ਲਈ ਭਾਰਤ ਸਰਕਾਰ ਪਾਸ ਕੀਤੀ ਜਾਵਗੀ ਪਹੁੰਚ : ਐਡਵੋਕੇਟ ਧਾਮੀ ਚੰਡੀਗੜ੍ਹ, 10 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਦੇ ਸੈਕਟਰ 26 ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਹਰੀ ਸਿੰਘ ਨਲਵਾ ਆਡੀਟੋਰੀਅਮ ਵਿਖੇ ਕਰਵਾਏ ਸਮਾਗਮ ਦੌਰਾਨ ‘ਕਾਲਾਪਾਣੀ: ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦਾ ਯੋਗਦਾਨ’ ਸਿਰਲੇਖ ਵਾਲੀ ਪੁਸਤਕ ਜਾਰੀ ਕੀਤੀ ਹੈ।....
ਚੰਡੀਗੜ੍ਹ
ਕੈਬਨਿਟ ਮੰਤਰੀ ਅਰੋੜਾ ਵੱਲੋਂ ਰੱਖਿਆ ਸੇਵਾਵਾਂ ਲਈ ਚੁਣੇ ਜਾਣ 'ਤੇ ਕੈਡਿਟਾਂ ਨੂੰ ਸ਼ੁਭਕਾਮਨਾਵਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਸਿਖਲਾਈ ਪ੍ਰਾਪਤ 136 ਕੈਡਿਟਾਂ ਦਾ ਰੱਖਿਆ ਸੇਵਾਵਾਂ ਵਿੱਚ ਜਾਣ ਦਾ ਸੁਪਨਾ ਸਾਕਾਰ ਹੋਇਆ ਚੰਡੀਗੜ੍ਹ, 10 ਜੂਨ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇੰਸਟੀਚਿਊਟ ਦੇ 10 ਹੋਰ ਕੈਡਿਟਾਂ ਨੂੰ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਭਾਰਤੀ ਫੌਜ ਵਿੱਚ....
ਵਿਜੀਲੈਂਸ ਵੱਲੋਂ ਇਸ ਬਹੁ-ਕਰੋੜੀ ਘਪਲੇ ਵਿੱਚ ਹੁਣ ਤੱਕ ਕੁੱਲ 16 ਮੁਲਜ਼ਮ ਗ੍ਰਿਫਤਾਰ ਚੰਡੀਗੜ੍ਹ, 10 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲੇ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ....
ਚੰਡੀਗੜ੍ਹ, 10 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿਚ ਵਿਰੋਧੀ ਪਾਰਟੀਆਂ ਦੇ ਸੀਨੀਅਰ ਆਗੂਆਂ ਨੂੰ ਵਿਅਕਤੀਗਤ ਅਤੇ ਬੇਬੁੁਨਿਆਦੀ ਟਿੱਪਣੀਆਂ ਕਰਨ `ਤੇ ਆੜੇ ਹੱਥੀ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਦੀ ਇਕ ਗਰਿਮਾ ਹੁੰਦੀ ਹੈ। ਜਿਸ ਨੂੰ ਬਣਾਈ ਰੱਖਣਾ ਬੇੱਹਦ ਲਾਜ਼ਮੀ ਹੁੰਦਾ ਹੈ, ਪ੍ਰੰਤੂ ਜਿਸ ਤਰੀਕੇ ਨਾਲ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ਦੇ....
ਡਾਇਰੈਕਟਰ, ਖੁਰਾਕ, ਸਿਵਲ ਸਪਲਾਈ ਨੇ ਕੋਲਕਾਤਾ ਦੌਰੇ ’ਤੇ ਵੱਖ-ਵੱਖ ਭਾਈਵਾਲਾਂ ਨਾਲ ਚੁੱਕੇ ਅਹਿਮ ਮੁੱਦੇ ਚੰਡੀਗੜ੍ਹ, 9 ਜੂਨ : ਆਗਾਮੀ ਖ਼ਰੀਫ ਮੰਡੀਕਰਨ ਸੀਜ਼ਨ 2023-24 ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਲੋੜੀਂਦੀਆਂ ਨਵੀਆਂ ਪਟਸਨ ਗੰਢਾਂ (ਜੂਟ ਬੇਲਜ਼)ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਲਈ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਦੇ ਡਾਇਰੈਕਟਰ ਡਾ. ਘਨਸ਼ਿਆਮ ਥੋਰੀ ਨੇ ਜੂਟ ਕਮਿਸ਼ਨਰ ਆਫ ਇੰਡੀਆ(ਜੇ.ਸੀ....
ਚੰਡੀਗੜ੍ਹ, 09 ਜੂਨ : ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਸ.ਡੀ.ਐਮ.ਏ.), ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ, ਪੰਜਾਬ ਸਰਕਾਰ ਵੱਲੋਂ ਘਟਨਾ ਪ੍ਰਤੀਕ੍ਰਿਆ ਟੀਮ (ਇੰਸੀਡੈਂਟ ਰਿਸਪਾਂਸ ਟੀਮ) ਦੇ ਮੈਂਬਰਾਂ ਨੂੰ ਜਾਗਰੂਕ ਕਰਨ ਅਤੇ ਹੋਰ ਸੰਵੇਦਨਸ਼ੀਲ ਕਰਨ ਲਈ ਅੱਜ ਇਥੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ....
ਪੰਜ ਹੋਰ ਜ਼ਿਲ੍ਹਿਆਂ ਵਿੱਚ ਭਾਰਤੀ ਹਾਈਪਰਟੈਨਸ਼ਨ ਕੰਟਰੋਲ ਪਹਿਲਕਦਮੀ ਦੀ ਸ਼ੁਰੂਆਤ, 15 ਜ਼ਿਲ੍ਹੇ ਕਵਰ ਕੀਤੇ ਜਾਣਗੇ ਹਾਈਪਰਟੈਨਸ਼ਨ ਕੰਟਰੋਲ ਪਹਿਲਕਦਮੀ ਸਦਕਾ ਸੂਬੇ ਵਿੱਚ ਬਲੱਡ ਪ੍ਰੈਸ਼ਰ ਕੰਟਰੋਲ ਵਾਲੇ 62 ਫੀਸਦ ਮਰੀਜ਼ ਰਿਪੋਰਟ ਕੀਤੇ ਗਏ ਚੰਡੀਗੜ੍ਹ, 9 ਜੂਨ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹਾਈਪਰਟੈਨਸ਼ਨ ਕੰਟਰੋਲ ਗਤੀਵਿਧੀਆਂ ਨੂੰ ਤੇਜ਼ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਇੱਥੇ ਭਾਰਤੀ ਹਾਈਪਰਟੈਨਸ਼ਨ....
ਫੰਡਾਂ ਤੇ ਸਟਾਫ ਦੀ ਘਾਟ ਕਾਰਨ ਸਿਹਤ ਖੇਤਰ ਦੀ ਹਾਲਤ ਨਾਜ਼ੁਕ ਬਣੀ: ਇਕਬਾਲ ਸਿੰਘ ਝੂੰਦਾ ਚੰਡੀਗੜ੍ਹ, 9 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਆਯੂਸ਼ਮਾਨ ਭਾਰਤ ਵੈਲਨੈਸ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਪਾਰਟੀ ਕਲੀਨਿਕ ਰੱਖਣ ਅਤੇ ਉਹਨਾਂ ’ਤੇ ਆਪਣੀ ਤਸਵੀਰ ਲਗਾਉਣ ਦੀ ਜ਼ਿੱਦ ਸਿਹਤ ਖੇਤਰ ਲਈ ਬਹੁਤ ਮਹਿੰਗੀ ਸਾਬਤ ਹੋਈ ਹੈ ਅਤੇ ਕੇਂਦਰ ਸਰਕਾਰ ਨੇ ਇਸ ਸਕੀਮ ਤਹਿਤ 800 ਕਰੋੜ ਰੁਪਏ ਦੇ ਫੰਡ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਥੇ ਜਾਰੀ ਕੀਤੇ ਇਕ....
ਗੁਣਵੱਤਾ ਯਕੀਨੀ ਬਣਾਉਂਦਿਆਂ ਕੰਮ ਨੂੰ ਸਮਾਂ-ਬੱਧ ਢੰਗ ਨਾਲ ਕਰਵਾਉਣ ਲਈ ਆਖਿਆ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ ਇਹ ਵੱਡ-ਆਕਾਰੀ ਸੰਸਥਾ ਚੰਡੀਗੜ੍ਹ, 8 ਜੂਨ : ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਏ ਵੇਨੂਪ੍ਰਸਾਦ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਏ.ਐਸ. ਨਗਰ ਵਿੱਚ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।....
ਐਸ.ਏ.ਐਸ ਨਗਰ 8 ਜੂਨ : ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਫ਼ਸਲ ਦਾ ਸਹੀ ਮੁੱਲ ਦੇਣਾ ਅਤਿ ਜ਼ਰੂਰੀ ਹੈ। ਫ਼ਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਹੋਰ ਵੀ ਬਿਹਤਰ ਕਰ ਸਕਦੇ ਹਨ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਫ਼ਸਲੀ ਵਿਭਿੰਨਤਾ ਵਿਸ਼ੇ ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਪੰਜਾਬ ਨੂੰ....
ਪਾਰਟੀ ਦੀ ਮੀਟਿੰਗ `ਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੀ ਰੂਪ-ਰੇਖਾ ਤਿਆਰ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਜਗਮੀਤ ਸਿੰਘ ਬਰਾੜ ਨੂੰ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਚੰਡੀਗੜ੍ਹ, 8 ਜੂਨ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਰੂਪ-ਰੇਖਾ ਤਿਆਰ ਕਰਨ ਬਾਰੇ ਵਿਸਥਾਰਪੂਰਵਕ ਚਰਚਾ....
ਚੰਡੀਗੜ੍ਹ, 7 ਜੂਨ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ (ਪੀ.ਐਸ.ਆਰ.ਐਲ.ਐਮ) ਤਹਿਤ ਗ਼ਰੀਬ ਦਿਹਾਤੀ ਔਰਤਾਂ ਲਈ....
ਅੰਕੜਿਆਂ ਦੇ ਉਲਟ ਕਪਾਹ ਦਾ ਰਕਬਾ ਘਟਿਆ : ਖੰਨਾ ਚੰਡੀਗੜ੍ਹ, 7 ਜੂਨ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ ਦੇ ਬਾਵਜੂਦ ਕਿਸਾਨ ਖੇਤੀ ਵਿਭਿੰਨਤਾ ਵੱਲ ਨਹੀਂ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2023-2024 ਲਈ ਸਾਉਣੀ ਦੇ ਚੱਕਰ ਵਿੱਚ 3 ਲੱਖ ਹੈਕਟੇਅਰ ਰਕਬਾ ਕਪਾਹ ਹੇਠ ਲਿਆਉਣਾ ਰੱਖਿਆ ਸੀ ਪਰ ਉਹ ਪਿਛਲੇ ਅੰਕੜੇ ਦੇ ਨੇੜੇ ਵੀ ਨਹੀਂ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਅੰਕੜਿਆਂ....
ਸਿੱਖਿਆ ਮੰਤਰੀ ਬਰਖ਼ਾਸਤ ਕੀਤਾ ਜਾਵੇ, ਅੱਧੇ ਸਕੂਲਾਂ ਵਿਚ ਪ੍ਰਿੰਸੀਪਲ ਨਹੀ਼ ਹਨ, ਅਧਿਆਪਕਾਂ ਦੀਆਂ 14000 ਪੋਸਟਾਂ ਭਰੀਆਂ ਜਾਣ: ਹਰਸਿਮਰਤ ਕੌਰ ਬਾਦਲ ਚੰਡੀਗੜ੍ਹ, 7 ਜੂਨ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਸਕੀਮ ਵਿਚੋਂ ਬਾਹਰ ਕਰਨ ਅਤੇ 2.43 ਲੱਖ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਦੇਣ ਵਿਚ ਅਸਫਲ ਰਹਿਣ ਦੀ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ....
ਅਰਜ਼ੀਆਂ ਭਰਨ ਦੀ ਆਖਰੀ ਮਿਤੀ 21 ਜੂਨ ਚੰਡੀਗੜ੍ਹ, 7 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ....