ਚੰਡੀਗੜ੍ਹ, 7 ਜੂਨ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਜੀ.ਟੀ.ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਲਕਾ ਖੰਨਾ ਅਤੇ ਸਮਰਾਲਾ ਦੀ ਬਹੁਤ ਹੀ ਮਹੱਤਵਪੂਰਨ ਤੇ ਵੱਧ ਆਵਾਜਾਈ ਵਾਲੀ ਸੜਕ ਹੈ ਅਤੇ ਹਲਕਾ ਖੰਨਾ ਨੂੰ ਹਲਕਾ ਸਮਰਾਲਾ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਇਸ....
ਚੰਡੀਗੜ੍ਹ
ਚੰਡੀਗੜ੍ਹ, 6 ਜੂਨ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਟਰਾਂਸਪੋਰਟ ਗੱਡੀਆਂ ਨੂੰ ਸਰਟੀਫ਼ਿਕੇਟ ਆਫ਼ ਫ਼ਿਟਨਸ....
ਚੰਡੀਗੜ੍ਹ, 6 ਜੂਨ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ 7 ਜੂਨ (ਬੁੱਧਵਾਰ) ਨੂੰ ਸਾਰੇ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਮੁਹਿੰਮ ਵਿੱਢੀ ਜਾਵੇਗੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ....
ਚੰਡੀਗੜ੍ਹ, 06 ਜੂਨ : ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪੰਜਾਬ ਰਾਜ ਜਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਚਾਰ ਚਰਚਾ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਉਠਾਏ ਗਏ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਯੂਨੀਅਨ ਦੇ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਤੇ ਕ੍ਰਮਵਾਰ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ....
ਚੰਡੀਗੜ੍ਹ, 6 ਜੂਨ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ। ਕਬਿਲੇਗੌਰ ਹੈ ਕਿ ਕਿਸੇ ਠੱਗ ਟਰੈਵਲ ਏਜੰਟ ਰਾਹੀਂ ਇਹ ਵਿਦਿਆਰਥੀ ਕੈਨੇਡਾ ਦੇ ਗਲਤ ਕਾਲਜਾਂ ਵਿਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਤਨ ਵਾਪਸੀ ਰੋਕਣ ਲਈ ਅਤੇ ਇਨ੍ਹਾਂ ਵਿਦਿਆਰਥੀਆਂ....
ਚੰਡੀਗੜ੍ਹ, 6 ਜੂਨ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਪੈਂਦੀਆਂ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਪਿੰਡਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਕੁੱਲ 83.08 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ....
ਚੰਡੀਗੜ੍ਹ, 05 ਜੂਨ : ਸੀਨੀਅਰ ਸਿਆਸਤਦਾਨ ਸਰਦਾਰ ਮੱਖਣ ਸਿੰਘ ਲਾਲਕਾ ਜੋ ਨਾਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਇੰਚਾਰਜ ਰਹੇ ਹਨ, ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਥੇ ਪਾਰਟੀਦੇ ਮੁੱਖ ਦਫਤਰ ਵਿਚ ਸਰਦਾਰ ਲਾਲਕਾ ਨੂੰ ਮੁੜ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਲਾਲਕਾ ਇਕ ਪੰਥਕ ਆਗੂ ਹਨ ਜੋ ਬਹੁਤ ਸੂਝਾਨ ਹਨ ਤੇ ਉਹਨਾਂ ਦੀ ਪਾਰਟੀ....
ਅਜਿਹੀਆਂ ਮਹਿਲਾਵਾਂ ਜਿਨ੍ਹਾਂ ਨੂੰ ਵਿਦੇਸ਼ ਦਾ ਝਾਂਸਾ ਦੇ ਕਿ ਸ਼ੋਸ਼ਣ ਕੀਤਾ ਗਿਆ ਹੋਵੇ ਉਹਨਾ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਚੰਡੀਗੜ੍ਹ, 05 ਜੂਨ : ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ....
ਸਥਾਨਕ ਸਰਕਾਰਾਂ ਮੰਤਰੀ ਨੇ ਪੌਦੇ ਲਾ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ, "ਹਰਾ-ਪੰਜਾਬ ਅਤੇ ਰੰਗਲਾ ਪੰਜਾਬ" ਮੋਬਾਈਲ ਐਪ ਦੀ ਕੀਤੀ ਜਾਰੀ ਮੰਤਰੀ ਨੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸੂਬੇ ਦੇ ਨਾਗਰਿਕਾਂ ਨੂੰ ਜਾਗਰੂਕ ਹੋਣ ਦਾ ਦਿੱਤਾ ਸੱਦਾ ਚੰਡੀਗੜ੍ਹ, 05 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਵਰ੍ਹੇ....
ਚੰਡੀਗੜ੍ਹ, 04 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆਂ ਦੇ ਇਕੱਠੇ ਹੋਣ 'ਤੇ ਤੰਜ ਕਸਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਨੂੰ ਇੱਕੋ ਥਾਲੀ ਦੇ ਚੱਟੇ-ਵੱਟੇ ਕਿਹਾ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਤਿੱਖਾ ਪਲਟਵਾਰ ਕੀਤਾ ਹੈ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਜਦੋਂ…..ਸ਼ਰਾਬ ਨਾਲ ਰੱਜ ਕੇ ਤਖ਼ਤਾਂ ਤੇ ਜਾਣ ਵਾਲੇ, ਸ਼ਹੀਦਾਂ ਦੀਆਂ ਯਾਦਗਾਰਾਂ ਤੇ ਸਿਆਸਤ ਨੂੰ ਚਮਕਾਉਣ ਵਾਲੇ, ਦਰਬਾਰ ਸਾਹਿਬ ਦੇ ਹਮਲੇ ਲਈ ਜਿਮੇਵਾਰ ਪਰਿਵਾਰ ਨੂੰ....
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਯੂਨੀਵਰਸਿਟੀ ਦੇ ਕੰਮਕਾਜ ਵਿਚ ਦਖਲ ਅਤੇ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਕਮਜ਼ੋਰ ਕਰਨ ਦੇ ਯਤਨਾਂ ਦਾ ਵਿਰੋਧ ਕਰਨ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 4 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੇ ਮਾਮਲੇ ਵਿਚ ਆਪਣੇ ਹਰਿਆਣਾ ਹਮਰੁਤਬਾ ਨਾਲ ਗੈਰ ਲੋੜੀਂਦੀਆਂ ਮੀਟਿੰਗਾਂ ਨਾ ਕਰਨ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ਚੰਡੀਗੜ੍ਹ ’ਤੇ ਪੰਜਾਬ ਦੇ....
ਚੰਡੀਗੜ੍ਹ, 4 ਜੂਨ : ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਟਵੀਟ ਦੇ ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਟਵੀਟ ਰਾਹੀਂ ਹੀ ਮੋੜਵਾਂ ਜਵਾਬ ਦਿੱਤਾ ਹੈ। ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ, "God Bless you ਛੋਟੇ ਵੀਰ @BhagwantMann, ਜਦੋ ਤੂ ਸ਼ਹੀਦਾਂ ਵਾਲੀ ਪਗ ਦਾ ਦਿਖਾਵਾ ਨਈ ਸੀ ਕਰਦਾ …… ਮੈ ਓਦੋ ਵੀ ਤੇ ਅਜ ਵੀ ਤੈਨੂੰ ਛੋਟਾ ਭਾਈ ਮੰਨਕੇ ਤੇਰਾ ਸ਼ੁਭਚਿੰਤਕ ਹਾਂ…… ਪਰ ਤੁਸੀਂ ਸੀਐਮ ਸਾਬ ਰੰਗ ਬਦਲ ਗਏ ਹੋ ਕੋੜਕੀਲੇ ਵਾਂਗ…… ਲੜਾਈ ਪੰਜਾਬ ਦੀ ਹੈ …. ਪੰਜਾਬ ਨਾਲ ਖੜ੍ਹ - ਸੂਬਾ ਮਾਫੀਆ ਕੋਲ ਗਿਰਵੀ....
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਹਰ ਇੱਕ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਲਈ ਨਿਵੇਕਲਾ ਉਪਰਾਲਾ: ਹਰਜੋਤ ਸਿੰਘ ਬੈਂਸ ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਠੇਠ ਪੰਜਾਬੀ ਸ਼ਬਦਾਂ ਦੇ ਨਾਲ-ਨਾਲ ਦੇਸੀ ਮਹੀਨਿਆਂ ਦੇ ਨਾਮ (ਬਾਰਾਂ ਮਾਹ) ਅਤੇ ਦੇਸੀ ਮਹੀਨਿਆਂ ਦਾ ਰੁੱਤਾਂ ਨਾਲ ਸਬੰਧ ਯਾਦ ਕਰਵਾਉਣ ਦੇ ਹੁਕਮ ਅਲੋਪ ਹੋ ਰਹੇ ਪੰਜਾਬੀ ਸ਼ਬਦਾਂ ਨੂੰ ਖੋਜਣ ਦੀ ਜਗਿਆਸਾ ਅਤੇ ਉਹਨਾਂ ਬਾਰੇ ਸਮਝ ਵਿਕਸਤ ਹੋਣ ਨਾਲ ਨਵੀਂ ਪੀੜ੍ਹੀ ਪੁਰਾਣੇ ਸੱਭਿਆਚਾਰ ਨਾਲ....
ਮਿਤੀ 4 ਜੂਨ 2023 ਤੋਂ ਪੋਰਟਲ ‘ਤੇ ਅਪਲਾਈ ਕਰ ਸਕਣਗੇ ਚਾਹਵਾਨ ਅਧਿਆਪਕ ਚੰਡੀਗੜ੍ਹ,3 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਅਧਿਆਪਕ ਪੱਖੀ ਫ਼ੈਸਲਾ ਲੈਂਦਿਆਂ ਆਪਣੇ ਘਰਾਂ ਤੋਂ ਦੂਰ ਬੈਠੇ 3704, 2392 ਮਾਸਟਰ ਕਾਡਰ ਭਰਤੀ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ 873 ਡੀ.ਪੀ.ਈ. ਭਰਤੀ ਅਧੀਨ ਭਰਤੀ ਹੋਏ 53 ਡੀ.ਪੀ.ਈ. ਨੂੰ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਬੈਂਸ ਨੇ ਦੱਸਿਆ ਕਿ....
ਚੰਡੀਗੜ੍ਹ, 03 ਜੂਨ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਬੀਰ ਜਯੰਤੀ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਆਪਣੇ ਸੰਦੇਸ਼ ਵਿੱਚ, ਰਾਜਪਾਲ ਨੇ ਕਿਹਾ ਕਿ ਸੰਤ ਕਬੀਰ ਦੀਆਂ ਪਿਆਰ, ਏਕਤਾ ਅਤੇ ਸਦਭਾਵਨਾ ਦੀਆਂ ਸਿੱਖਿਆਵਾਂ ਸਾਨੂੰ ਪੀੜ੍ਹੀ-ਦਰ-ਪੀੜ੍ਹੀ ਪ੍ਰੇਰਨਾ ਦਿੰਦੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਉਨ੍ਹਾਂ ਦੀ ਬਾਣੀ ਮਨ ਦੀ ਸ਼ੁੱਧਤਾ ‘ਤੇ ਵਿਸ਼ੇਸ਼ ਜ਼ੋਰ ਦੇ ਕੇ ਮਾਨਵਜਾਤੀ ਦੀ....