ਚੰਡੀਗੜ੍ਹ

ਦਰਬਾਰਾ ਸਿੰਘ ਗੁਰੂ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ, ਸੁਖਬੀਰ ਸਿੰਘ ਬਾਦਲ ਕੀਤਾ ਸਵਾਗਤ
ਮੁੱਲਾਂਪੁਰ, 02 ਜੂਨ : ਸਿਆਸਤਦਾਨ ਅਤੇ ਸਾਬਕਾ ਅਹੁਦੇਦਾਰ ਦਰਬਾਰਾ ਸਿੰਘ ਗੁਰੂ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਲਾਂਪੁਰ ਨੇੜੇ ਦਰਬਾਰਾ ਸਿੰਘ ਗੁਰੂ ਦੀ ਰਿਹਾਇਸ਼ ’ਤੇ ਪੁੱਜੇ, ਜਿੱਥੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ ਸ਼ਤਾਬਦੀ ਯਾਦਗਾਰੀ ਟਰੱਸਟ ਦੇ ਸਾਬਕਾ ਮੈਂਬਰ ਸਕੱਤਰ ਨੂੰ ਮੁੜ ਪਾਰਟੀ ’ਚ ਸ਼ਾਮਲ ਕੀਤਾ। ਪੰਜਾਬ ਨੂੰ ਬਚਾਉਣ ਦਾ ਹੋਕਾ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਛੇ ਸਾਲਾਂ ਵਿੱਚ ਪੰਜਾਬ....
ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਵੋਟਰ ਸੂਚੀਆਂ ਬਣਾਉਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਦੇ ਫੈਸਲੇ ਦਾ ਭਰਵਾਂ ਸੁਆਗਤ : ਮਨਜੀਤ ਸਿੰਘ ਭੋਮਾ
ਚੰਡੀਗੜ੍ਹ, 2 ਜੂਨ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਦਿੱਲੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੇਂਦਰ ਸਰਕਾਰ ਵੱਲੋਂ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਨੂੰ ਹਰੀ ਝੰਡੀ ਦੇ ਕੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਵੱਲੋ ਡਿਪਟੀ ਕਮਿਸ਼ਨਰਾਂ ਨੂੰ ਵੋਟਰ ਸੂਚੀਆਂ ਮੁਕੰਮਲ ਕਰਨ ਦੇ ਹੁਕਮ ਦੇਣਾ ਬਹੁਤ ਹੀ ਵਧੀਆਂ ਤੇ ਸਲਾਘਾਯੋਗ ਫੈਸਲਾ ਲਿਆ ਹੈ।ਉਕਨਾਂ ਕਿਹਾ ਜੇਕਰ ਸਰਕਾਰ ਸ਼੍ਰੋਮਣੀ ਕਮੇਟੀ ਦੀਆ ਚੋਣਾਂ ਕਰਵਾ ਦਿੰਦੀ ਹੈ ਤਾਂ ਵਿਧਾਨ....
ਪੰਜਾਬ ਯੂਨੀਵਰਸਿਟੀ ਬਾਰੇ ਰਾਜਪਾਲ ਨੇ ਦਿੱਤਾ ਫਾਰਮੂਲਾ 
ਚੰਡੀਗੜ੍ਹ, 1 ਜੂਨ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਪੰਜਾਬ ਯੂਨੀਵਰਸਿਟੀ ਮਾਮਲੇ ’ਤੇ ਮੀਟਿੰਗ ਵਿਚ ਸੁਝਾਅ ਦਿੱਤਾ ਹੈ ਕਿ ਪੰਜਾਬ ਯੂਨੀਵਰਸਿਟੀ ਲਈ ਗਰਾਂਟ ਪੰਜਾਬ ਅਤੇ ਹਰਿਆਣਾ ਦੋਵੇਂ 20-20 ਫੀਸਦੀ ਦੇਣ ਅਤੇ 60 ਫੀਸਦੀ ਗ੍ਰਾਂਟ ਯੂ ਟੀ ਦਿੰਦਾ ਹੈ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਦੱਸਿਆ ਕਿ ਹਰਿਆਣਾ ਨੇ ਮੰਗ ਕੀਤੀ ਹੈ ਕਿ ਪੰਜਾਬ ਯੂਨੀਵਰਸਿਟੀ ਉਸਦੇ ਕਾਲਜਾਂ ਨੂੰ ਵੀ ਮਾਨਤਾ ਦੇਵੇ। ਉਹਨਾਂ ਦੱਸਿਆ ਕਿ....
ਹਾਈਕੋਰਟ ਵੱਲੋਂ ਬਰਜਿੰਦਰ ਹਮਦਰਦ ਦਾ ਕੇਸ ਸੀ.ਬੀ.ਆਈ. ਨੂੰ ਟਰਾਂਸਫਰ ਕਰਨ ਤੋਂ ਇਨਕਾਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਨਹੀਂ ਦਿੱਤਾ ਜਾਵੇਗਾ ਕੋਈ ਨੋਟਿਸ ਭ੍ਰਿਸ਼ਟਾਚਾਰ ਸਬੰਧੀ ਮਾਮਲੇ ਦੀ ਜਾਂਚ ਜਾਰੀ ਰਹੇਗੀ ਚੰਡੀਗੜ੍ਹ, 1 ਜੂਨ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਅਜੀਤ ਸਮੂਹ ਅਖਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਕੇਸ ਸੀਬੀਆਈ ਨੂੰ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਬਰਜਿੰਦਰ ਸਿੰਘ ਹਮਦਰਦ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਵਿਜੀਲੈਂਸ ਬਿਊਰੋ ਪੰਜਾਬ....
ਬਾਲ ਮਜ਼ਦੂਰੀ ਆਧੁਨਿਕ ਸਮਾਜ ਵਿੱਚ ਬਦਨੁਮਾ ਧੱਬਾ : ਡਾ. ਬਲਜੀਤ ਕੌਰ
ਚੰਡੀਗੜ੍ਹ, 1 ਜੂਨ : ਬਾਲ ਮਜ਼ਦੂਰੀ ਆਧੁਨਿਕ ਸਮਾਜ ਦੇ ਮੱਥੇ ਤੇ ਬਦਨੁਮਾ ਧੱਬਾ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਕੀਤਾ ਗਿਆ। ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਲੈਵਲ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਸੈਕਟਰ-26, ਚੰਡੀਗੜ੍ਹ ਵਿਖੇ ਬਾਲ ਵਿਕਾਸ ਵਿਭਾਗ ਵੱਲੋਂ ਨਿੱਜੀ ਸੰਸਥਾ ਬਚਪਨ ਬਚਾਓ ਅੰਦੋਲਨ (ਬੀ.ਬੀ.ਏ.) ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਇਹਨ੍ਹਾਂ ਬੱਚਿਆਂ ਦੇ ਮੁੜ ਵਸੇਬੇ ਬਾਰੇ ਇੱਕ ਰੋਜ਼ਾ....
ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਬਲਕਾਰ ਸਿੰਘ ਨੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
ਚੰਡੀਗੜ੍ਹ, 1 ਜੂਨ : ਬਲਕਾਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ, ਸ੍ਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸ. ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਨਵੀਂ....
2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਦੋਸ਼ੀ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਚੰਡੀਗੜ੍ਹ, 1 ਜੂਨ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਕ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਮ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ....
ਨਵ-ਨਿਯੁਕਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਭਾਲਿਆ ਅਹੁਦਾ 
ਚੰਡੀਗੜ੍ਹ, 1 ਜੂਨ : ਪੰਜਾਬ ਮੰਤਰੀ ਮੰਡਲ ਵਿਚ ਸ਼ਾਮਲ ਕੀਤੇ ਗਏ ਨਵ-ਨਿਯੁਕਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦਾ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਅਮਨ ਅਰੋੜਾ, ਕੁਲਦੀਪ ਧਾਲੀਵਾਲ, ਚੇਤਨ ਸਿੰਘ ਚੌੜਮਾਜਰਾ ਆਦਿ ਨੇ ਗੁਰਮੀਤ ਸਿੰਘ ਖੁੱਡੀਆ ਨੂੰ ਮੂੰਹ ਮਿੱਠਾ ਕਰਵਾਉਂਦੇ ਹੋਏ ਵਧਾਈ ਦਿੱਤੀ।
ਜਰਨੈਲ ਸਿੰਘ ਦੇ ਕਤਲ ਦਾ ਮਾਮਲਾ: ਏਜੀਟੀਐਫ ਵੱਲੋਂ ਬੰਬੀਹਾ ਗੈਂਗ ਦਾ ਕਾਰਕੁੰਨ ਗੁਰਵੀਰ ਗੁਰੀ ਨੂੰ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤਾ ਦੋਸ਼ੀ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਅਤੇ ਭਗੌੜਾ ਵੀ ਐਲਾਨਿਆ ਗਿਆ ਸੀ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ਜਰਨੈਲ ਸਿੰਘ ਦੇ ਕਤਲ ਵਿੱਚ ਬੰਬੀਹਾ ਗੈਂਗ ਦੀ ਭੂਮਿਕਾ ਪਹਿਲਾਂ ਹੀ ਕੀਤੀ ਸਪੱਸ਼ਟ ਚੰਡੀਗੜ੍ਹ, 31 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ....
ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਕੀਤੀਆਂ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ 30 ਜੂਨ ਤੱਕ ਕੀਤੀਆਂ 
ਚੰਡੀਗੜ੍ਹ, 31 ਮਈ : ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜੁਲਾਈ 2023 ਨੂੰ....
ਮਹਾਰਾਸ਼ਟਰ ’ਚ ਸਿਕਲੀਗਰ ਸਿੱਖਾਂ ਦੇ ਕਤਲ ਦਾ ਮਾਮਲਾ, ਅਕਾਲੀ ਦਲ ਨੇ ਪੀੜਤਾਂ ਦੇ ਪਰਿਵਾਰ ਦੀ ਕੀਤੀ ਵਿੱਤੀ ਮਦਦ
ਬਾਦਲ ਨੇ ਪ੍ਰਭਾਵਤ ਸਿੱਖ ਪਰਿਵਾਰਾਂ ਦੇ ਮੈਂਬਰਾਂ ਲਈ ਸਰਕਾਰੀ ਨੌਕਰੀ ਮੰਗੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਫਿਰਕੂ ਸਦਭਾਵਨਾ ਲਈ ਸਮਾਜਿਕ ਜਾਗਰੂਕਤਾ ਮੁਹਿੰਮ ਚਲਾਉਣ ਦੀ ਕੀਤੀ ਅਪੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੀੜਤਾਂ ਦੀ ਮਦਦ ਵਾਸਤੇ ਅੱਗੇ ਆਉਣ ਦੀ ਕੀਤੀ ਅਪੀਲ ਚੰਡੀਗੜ੍ਹ, 31 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਉਹਨਾਂ ਨੂੰ ਸੂਬੇ ਵਿਚ ਲੋਕਾਂ ਵਿਚ ਵਧੇਰੇ ਆਪਸੀ ਸਮਠ....
ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ., ਤੇ ਲਾਈਨਮੈਨ ਕਾਬੂ
ਚੰਡੀਗੜ, 31 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ. ਫੋਕਲ ਪੁਆਇੰਟ ਡਿਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ ਡਿਵੀਜ਼ਨਲ ਅਫਸਰ (ਐਸ.ਡੀ.ਓ.) ਮੋਹਨ ਲਾਲ ਅਤੇ ਇਕ ਲਾਈਨਮੈਨ ਹਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਓ ਅਤੇ....
ਪੰਜਾਬ ਪੁਲਿਸ ਨੇ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ, 31 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਭਾਰਦਵਾਜ ਉਰਫ਼ ਰਿੰਮੀ ਵਾਸੀ....
ਪਹਿਲਵਾਨਾਂ ਦਾ ਕੇਂਦਰ ਸਰਕਾਰ ਤੋਂ ਦੁਖੀ ਹੋ ਕੇ ਆਪਣੇ ਮੈਡਲਾਂ ਨੂੰ ਗੰਗਾ ‘ਚ ਵਹਾਉਣਾ ਬੇਹੱਦ ਸ਼ਰਮਨਾਕ : ਭਗਵੰਤ ਮਾਨ 
ਚੰਡੀਗੜ੍ਹ, 30 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹਿਲਵਾਨਾਂ ਦੇ ਸਮਰਥਨ ਵਿਚ ਅੱਗੇ ਆਏ ਹਨ। ਉਨ੍ਹਾਂ ਦੇ ਹੱਕ ਵਿਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ-ਪਹਿਲਵਾਨਾਂ ਦਾ ਕੇਂਦਰ ਸਰਕਾਰ ਤੋਂ ਦੁਖੀ ਹੋ ਕੇ ਆਪਣੇ ਮੈਡਲਾਂ ਨੂੰ ਗੰਗਾ ‘ਚ ਵਹਾਉਣਾ ਬੇਹੱਦ ਸ਼ਰਮਨਾਕ ਹੈ। ਜੇਕਰ ਸਮੇਂ ਸਿਰ ਅਵਾਜ਼ ਨਾ ਚੁੱਕੀ ਤਾਂ ਅਗਲੀ ਵਾਰੀ ਦੇਸ਼ ਦੇ ਲੋਕਤੰਤਰ ਦੀ ਅਸਥੀਆਂ ਨੂੰ ਵਹਾਉਣ ਦੀ ਹੋਵੇਗੀ।
ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਇਲਾਕੇ ਦੇ ਕਈ ਸਥਾਨਕ ਆਗੂ
ਰਵਾਇਤੀ ਪਾਰਟੀਆਂ ਦੇ ਸਤਾਏ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਖੁਸ਼- ਹਰਚੰਦ ਸਿੰਘ ਬਰਸਟ ਪੰਜਾਬ ਦਾ ਉਜਾੜਾ ਕਰਨ ਵਾਲੇ ਅਕਾਲੀ-ਭਾਜਪਾ ਅਤੇ ਕਾਂਗਰਸ ਦਾ ਸਿਆਸਤ ਵਿੱਚੋਂ ਉਜਾੜਾ ਹੁਣ ਪੱਕਾ ਹੈ- ਸ. ਬਰਸਟ ਚੰਡੀਗੜ੍ਹ, 30 ਮਈ : ਹਲਕਾ ਮਜੀਠਾ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਅੱਜ ਚੰਡੀਗੜ੍ਹ ਵਿਖੇ ਸਥਿਤ ‘ਆਪ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਮਜੀਠਾ ਹਲਕੇ ਦੇ ਕਈ ਸਥਾਨਕ ਆਗੂ ‘ਆਪ ਵਿੱਚ ਸ਼ਾਮਲ ਹੋ ਗਏ। ਜਿੰਨ੍ਹਾਂ ਨੂੰ ‘ਆਪ ਪੰਜਾਬ ਦੇ ਜਰਨਲ ਸਕੱਤਰ ਹਰਚੰਦ....