ਚੰਡੀਗੜ੍ਹ

ਐਨ.ਐਫ.ਐਸ.ਏ., 2013 ਨੂੰ ਲਾਗੂ ਕਰਨ ਸੰਬੰਧੀ ਜ਼ਮੀਨੀ ਹਕੀਕਤ ਦਾ ਜਾਇਜਾ ਲੈਣ ਲਈ ਖੇਤਰੀ ਦੌਰੇ ਵਧਾਏ ਜਾਣ : ਡੀ.ਪੀ. ਰੈਡੀ
ਏ.ਡੀ.ਸੀ. ਅਤੇ ਡੀ.ਜੀ.ਆਰ.ਓਜ. ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਫੂਡ ਕਮਿਸ਼ਨ ਨੂੰ ਸ਼ਿਕਾਇਤ ਨਿਪਟਾਰਾ ਰਿਪੋਰਟ ਦੇਣ ਦੇ ਨਿਰਦੇਸ਼ ਚੰਡੀਗੜ੍ਹ, 16 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਨੁਸਾਰ ਸੂਬੇ ਦੇ ਲੋਕਾਂ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈੱਡੀ ਨੇ ਏ.ਡੀ.ਸੀਜ (ਵਿਕਾਸ) ਕਮ ਜ਼ਿਲਾ ਸ਼ਿਕਾਇਤ ਨਿਵਾਰਨ ਅਫਸਰਾਂ (ਡੀ.ਜੀ.ਆਰ.ਓਜ)....
ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ 
ਚੰਡੀਗੜ੍ਹ, 16 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਗੱਲ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜਿਲਾ....
ਲਾਲਜੀਤ ਭੁੱਲਰ ਵੱਲੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਚ ਇਕਸਾਰਤਾ ਲਿਆਉਣ ਅਤੇ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ
ਕਿਹਾ, ਬਾਕੀ ਮੰਗਾਂ 'ਤੇ ਵੀ ਤੇਜ਼ੀ ਨਾਲ ਕੀਤਾ ਜਾ ਰਿਹੈ ਵਿਚਾਰ ਚੰਡੀਗੜ੍ਹ, 15 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਇਥੇ ਪੰਜਾਬ ਭਵਨ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ....
ਬਿਜਲੀ ਦਰਾਂ 'ਚ ਕੀਤਾ ਚੋਖਾ ਵਾਧਾ ਤੁਰੰਤ ਵਾਪਸ ਲਵੇ ਸਰਕਾਰ : ਸੁਖਬੀਰ ਬਾਦਲ 
ਕਿਹਾ ਕਿ ਆਪ ਸਰਕਾਰ ਨੇ ਜਲੰਧਰ ਜ਼ਿਮਨੀ ਚੋਣ ਵਿਚ ਇਸ ’ਤੇ ਵਿਸ਼ਵਾਸ ਕਰਨ ਲਈ ਪੰਜਾਬੀਆਂ ਨੂੰ ਸਜ਼ਾ ਦਿੱਤੀ 300 ਯੂਨਿਟ ਮੁਫਤ ਬਿਜਲੀ ਸਕੀਮ ਅਸਿੱਧੇ ਤੌਰ ’ਤੇ ਆਪਣੇ ਆਪ ਹੀ ਖਤਮ ਹੋ ਗਈ: ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 15 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਤੁਰੰਤ ਬਾਅਦ ਹਰ ਵਰਗ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਚੋਖਾ ਵਾਧਾ ਕਰਕੇ ਝੂਠ ਤੇ ਧੋਖੇ ਦੀ ਰਾਜਨੀਤੀ....
ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 15 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ. ਗੁਪਤਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲਖਪਤ ਰਾਏ ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ....
ਕੌਮੀ ਲੋਕ ਅਦਾਲਤਾਂ ‘ਚ ਫਰਵਰੀ 2023 ਦੇ ਮੁਕਾਬਲੇ 12680 ਵੱਧ ਕੇਸਾਂ ਦੀ ਕੀਤਾ ਨਿਪਟਾਰਾ
ਚੰਡੀਗੜ੍ਹ, 15 ਮਈ : ਪੰਜਾਬ ਰਾਜ ਵਿੱਚ ਮਾਣਯੋਗ ਜਸਟਿਸ ਐਮ.ਐਸ. ਰਾਮਚੰਦਰ ਰਾਓ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਰਾਜ ਅਥਾਰਟੀ ਵੱਲੋਂ 3.05.2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 1,47,423 ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ ਗਿਆ ਜਿਸ ਵਿਚ ਲੱਗਭਗ 612 ਕਰੋੜ ਰੁਪਏ ਦੀ ਰਾਸ਼ੀ ਦੇ ਅਵਾਰਡ ਪਾਸ ਕੀਤੇ ਗਏ। ਪਿਛਲੀ ਲੋਕ ਅਦਾਲਤ 11 ਫਰਵਰੀ 2023 ਵਿੱਚ....
ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ, ਟੈਂਡਰ ਪ੍ਰਕਿਰਿਆ ਸ਼ੁਰੂ, ਪ੍ਰਾਜੈਕਟ 6 ਮਹੀਨਿਆਂ ‘ਚ ਮੁਕੰਮਲ ਕਰਨ ਦਾ ਟੀਚਾ
ਚੰਡੀਗੜ੍ਹ, 14 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਸਰਕਟ ਹਾਊਸ ਦਾ ਕੁੱਲ ਖੇਤਰ 22800 ਵਰਗ ਫੁੱਟ ਹੋਵੇਗਾ, ਜਿੱਥੇ ਗਰਾਊਂਡ ਤੋਂ ਇਲਾਵਾ ਦੋ ਮੰਜ਼ਿਲਾਂ ਉਸਾਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇੱਥੇ ਕੁੱਲ....
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ
ਚੰਡੀਗੜ੍ਹ, 14 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪਨਸਪ ਦੇ ਮੁਲਾਜ਼ਮਾਂ ਸਬੰਧੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਲਈ ਤੁਰੰਤ....
ਅਸੀਂ ਰੁਝਾਨਾਂ ‘ਚ ਨਹੀਂ ਆਉਂਦੇ, ਅਸੀਂ ਸਿੱਧੇ ਸਰਕਾਰ ‘ਚ ਆਉਂਦੇ ਹਾਂ : ਭਗਵੰਤ ਮਾਨ
ਚੰਡੀਗੜ੍ਹ, 13 ਮਈ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ। ‘ਆਪ’ ਦੇ ਸੁਸ਼ੀਲ ਸਿੰਘ ਰਿੰਕੂ ਨੇ ਇਤਿਹਾਸ ਰਚਦਿਆਂ ਕਾਂਗਰਸ ਦਾ ਗੜ੍ਹ ਢਾਹ ਦਿੱਤਾ। ਇਸ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਜਸ਼ਨ ਦਾ ਮਾਹੌਲ ਹੈ। ਵਰਕਰ ਢੋਲ ਵਜਾ ਕੇ ਜਸ਼ਨ ਮਨਾ ਰਹੇ ਹਨ, ਜਦੋਂ ਕਿ ਆਗੂ ਖੁਸ਼ੀ ਵਿੱਚ ਨੱਚ ਰਹੇ ਹਨ। ਜਲੰਧਰ ਉਪ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਰੁਝਾਨਾਂ ‘ਚ ਨਹੀਂ ਆਉਂਦੇ, ਅਸੀਂ ਸਿੱਧੇ....
ਪੰਜਾਬ ਦੀ ਜਨਤਾ ਨੇ ਮਾਨ ਸਰਕਾਰ ਦੇ ਕੰਮਾਂ ‘ਤੇ ਠੱਪਾ ਲਾਇਆ ਹੈ : ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 13 ਮਈ : ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਸੀਟ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਕਾਂਗਰਸ ਦੇ ਗੜ੍ਹ ਵਿੱਚ ਸਾਡੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਨੇ ਜੋ ਕੰਮ ਕੀਤੇ ਹਨ, ਇਹ ਉਨ੍ਹਾਂ ਦੀ ਜਿੱਤ ਹੈ। ਨਾ ਹੀ ਧਰਮ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਇੱਕ ਤਰ੍ਹਾਂ ਤੋਂ ਪੰਜਾਬ ਦੀ ਜਨਤਾ ਨੇ ਮਾਨ ਸਰਕਾਰ ਦੇ ਕੰਮਾਂ ‘ਤੇ ਠੱਪਾ ਲਾਇਆ ਹੈ....
ਸਿੱਖਿਆ ਬੋਰਡ ਦੀ ਵਿੱਤੀ ਹਾਲਤਾਂ ਨੂੰ ਲੈ ਕੇ ਸਮਾਜਿਕ ਸੁਰੱਖਿਆ ਮੰਤਰੀ ਨੂੰ ਮਿਲਿਆ ਕਰਮਚਾਰੀ ਐਸੋਸੀਏਸ਼ਨ ਦਾ ਵਫ਼ਦ
ਚੰਡੀਗੜ੍ਹ, 13 ਮਈ : ਪੰਜਾਬ ਸਰਕਾਰ ਵੱਲ ਖੜ੍ਹੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰੋੜਾਂ ਰੁਪਏ ਕਾਰਨ ਬੋਰਡ ਦੀ ਵਿੱਤੀ ਹਾਲਤ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਬੋਰਡ ਦੀ ਵਿੱਤੀ ਹਾਲਤ ਨੂੰ ਜਾਣੂ ਕਰਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦਾ ਇਕ ਵਫ਼ ਸਮਾਜਿਕ ਸੁਰੱਖਿਆ, ਇਸਤਰੀ ਵਿਕਾਸ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲਿਆ। ਵਫ਼ਦ ਨੇ ਬੋਰਡ ਦੇ ਵਿੱਤੀ ਹਾਲਤਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਵਫ਼ਦ ਵੱਲੋਂ ਸਮਾਜਿਕ ਸੁਰੱਖਿਆ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ....
ਬਨਵਾਰੀਲਾਲ ਪੁਰੋਹਿਤ ਨੇ ਚੰਡੀਗੜ੍ਹ ਯੂਟੀ ਦੇ ਸਕੂਲਾਂ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ ਵੈਲਫੇਅਰ ਟਰੱਸਟ ਅਤੇ ਯੂਟੀ ਪ੍ਰਸ਼ਾਸਨ ਨੇ ਸਕੂਲੀ ਸਿੱਖਿਆ ਵਿੱਚ ਇੱਕ ਵਾਰ ਫਿਰ ਸਿਖਰ ’ਤੇ ਲਿਜਾਣ ਲਈ ਮਿਲਾਇਆ ਹੱਥ ਦੇਸ਼ ਵਿੱਚ ਸਕੂਲੀ ਸਿੱਖਿਆ ਵਿੱਚ ਚੰਡੀਗੜ੍ਹ ਨੂੰ ਨੰਬਰ 1 ਬਣਾਉਣ ਲਈ ਚੰਡੀਗੜ੍ਹ ਵੈਲਫੇਅਰ ਟਰੱਸਟ ਅਤੇ ਯੂਟੀ ਪ੍ਰਸ਼ਾਸਨ ਤਤਪਰ, ਕੋਸ਼ਿਸ਼ਾਂ ਜ਼ੋਰਾਂ 'ਤੇ ਹਨ ਚੰਡੀਗੜ੍ਹ ਨੂੰ ਮੁੜ ਨੰਬਰ 1 ਬਣਾਉਣ ਲਈ ਐਕਸਸ ਅਤੇ ਗਵਰਨੈਂਸ ਵਰਗੇ ਮਾਪਦੰਡਾਂ ਵਿੱਚ ਸੁਧਾਰ ਕਰਨ ਦੀ ਲੋੜ ਹੈ: ਸਤਨਾਮ ਸਿੰਘ ਸੰਧੂ, ਸੰਸਥਾਪਕ ਸੀ.ਡਬਲਿਊ.ਟੀ. ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਨੇ ਯੂਟੀ....
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 323 ਬੈਂਚਾਂ ਅੱਗੇ ਲੱਗਭਗ 2.31 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼
ਚੰਡੀਗੜ੍ਹ, 13 ਮਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323 ਬੈਂਚਾਂ ਵਿੱਚ ਲੱਗਭਗ 2,31,456 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ....
ਅਕਾਲੀ ਦਲ ਨੇ ਆਪ ਸਰਕਾਰ ਤੇ ਇਸਦੇ ਆਗੂਆਂ ਵੱਲੋਂ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ ਦੀ ਕੀਤੀ ਲਿਖਤੀ ਸ਼ਿਕਾਇਤ
ਅਸੀਂ ਪੰਜਾਬ ਦੇ ਮੁੱਖ ਚੋਣ ਅਫਸਰ ਨੂੰ ਕਾਪੀ ਰਸੀਵ ਕਰਵਾਈ: ਅਰਸ਼ਦੀਪ ਕਲੇਰ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਦੀ ਥਾਂ ਆਪ ਸਰਕਾਰ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਹੀ ਵੱਖ-ਵੱਖ ਝੂਠੇ ਕੇਸਾਂ ਵਿਚ ਫਸਾ ਦਿੱਤਾ ਚੰਡੀਗੜ੍ਹ, 12 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਚੋਣ ਕਮਿਸ਼ਨਰ, ਚੋਣ ਕਮਿਸ਼ਨ ਭਾਰਤ ਸਰਕਾਰ, ਕੋਲ ਲਿਖਤੀ ਸ਼ਿਕਾਇਤ ਕਰ ਕੇ ਆਪ ਸਰਕਾਰ, ਇਸਦੇ ਵਿਧਾਇਕਾਂ ਤੇ ਹੋਰ ਆਗੂਆਂ ਵੱਲੋ਼ ਜਲੰਧਰ ਹਲਕੇ ਦੀ ਜ਼ਿਮਨੀ ਚੋਣ ਵਿਚ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ....
ਅੰਨ੍ਹੇਪਣ ਦੇ ਖਿਲਾਫ ਵਾਕਾਥਾਨ-2023, ਆਓ ਆਪਾਂ ਸਾਰੇ ਹੱਥ ਜੋੜ ਕੇ ਅੱਖਾਂ ਦਾਨ ਕਰਨ ਲਈ ਸਹਿਯੋਗ ਕਰੀਏ
ਚੰਡੀਗੜ੍ਹ, 12 ਮਈ : ਡਾ: ਅਗਰਵਾਲ ਅੱਖਾਂ ਦੇ ਹਸਪਤਾਲ ਦੀ ਇੱਕ ਯੂਨਿਟ “ਜੇ.ਪੀ. ਆਈ ਹਸਪਤਾਲ” ਨੇ ਮੋਹਾਲੀ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਨੇਤਰਦਾਨ ਦਾ ਸਮਰਥਨ ਕਰਨ ਲਈ ਮੁਹਿੰਮ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ ਅਤੇ ਐਲਾਨ ਕੀਤਾ ਗਿਆ ਕਿ ਅੱਖਾਂ ਦਾਨ ਨੂੰ ਉਤਸ਼ਾਹਿਤ ਕਰਨ ਲਈ 14 ਮਈ ਐਤਵਾਰ ਨੂੰ % ਕਿਲੋਮੀਟਰ ਦੀ ਵਾਕਾਥਨ ਕਰਨਗੇ। ਅੱਖਾਂ ਦਾਨ ਨੂੰ ਉਤਸ਼ਾਹਿਤ ਕਰਨ ਲਈ 14 ਮਈ ਦਿਨ ਐਤਵਾਰ ਨੂੰ ਆਯੋਜਿਤ ਕੀਤਾ ਗਿਆ। ਜੀਵਨ ਦੇ ਵੱਖ-ਵੱਖ ਖੇਤਰਾਂ ਅਤੇ ਟ੍ਰਾਈਸਿਟੀ ਦੇ ਹਰ ਉਮਰ ਵਰਗ ਦੇ....