ਚੰਡੀਗੜ੍ਹ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਕੀਤਾ ਤਲਬ 
ਚੰਡੀਗੜ੍ਹ, 11 ਅਪ੍ਰੈਲ : ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੁੱਛਗਿੱਛ ਲਈ ਤਲਬ ਕੀਤਾ ਹੈ। ਉਹਨਾਂ ਨੂੰ 12 ਅਪ੍ਰੈਲ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਚੰਨੀ ਖਿਲਾਫ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਸਾਬਕਾ ਸੀਐਮ ਚੰਨੀ ਦੀ ਜਾਇਦਾਦ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰ ਲਈ ਗਈ ਹੈ। ਜਦੋਂ ਉਹ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ ਤਾਂ....
ਪੀ.ਐਸ.ਪੀ.ਸੀ.ਐਲ ਦਾ ਡਿਸਕੌਮਸ ਤਹਿਤ ਆਪਣੇ ਪ੍ਰਦਰਸ਼ਨ ਵਿਚ ਸੁਧਾਰ
ਚੰਡੀਗੜ੍ਹ, 11 ਅਪ੍ਰੈਲ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਡਿਸਕੌਮਸ (ਬਿਜਲੀ ਵੰਡ ਕੰਪਨੀਆਂ) ਦੇ ਤਹਿਤ ਆਪਣੀ ਪਰਫੌਰਮੈਂਸ ਰੈੰਕਿੰਗ ਵਿਚ ਸ਼ਾਨਦਾਰ ਸੁਧਾਰ ਕੀਤਾ ਗਿਆ ਹੈ। ਜਿਹੜੀ ਰੈੰਕਿੰਗ ਭਾਰਤ ਸਰਕਾਰ ਵੱਲੋਂ ਪੀ.ਐਫ.ਸੀ ਤੇ ਆਰ.ਈ.ਸੀ ਰਾਹੀਂ ਤਿਆਰ ਕੀਤੀ ਗਈ ਹੈ। ਇਸ ਲੜੀ ਹੇਠ, ਪੀ.ਐਫ਼.ਸੀ ਵੱਲੋਂ ਵਿੱਤੀ ਵਰ੍ਹੇ 2021-22 ਦੌਰਾਨ ਡਿਸਕੌਮਸ ਦੀ 11ਵੀਂ ਇੰਟੇਗਰੇਟਿਡ ਰੇਟਿੰਗ ਅਧੀਨ 51 ਡਿਸਕੌਮਸ ਵਿੱਚੋਂ ਇਸ ਸਾਲ ਬੀ-ਗ੍ਰੇਡ ਤਹਿਤ ਆਪਣੇ 16ਵੇਂ ਰੈਂਕ ਨੂੰ ਸੁਧਾਰ ਕਰਕੇ ਏ-ਗ੍ਰੇਡ ਅਧੀਨ....
ਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਮੌਕ ਡਰਿੱਲਾਂ
ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ, ਇੱਕ-ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖਣ ਦੀ ਕੀਤੀ ਅਪੀਲ ਡਾ. ਬਲਬੀਰ ਸਿੰਘ ਵੱਲੋਂ ਕੋਵਿਡ ਮਾਮਲਿਆਂ ਵਿੱਚ ਸੰਭਾਵਿਤ ਵਾਧੇ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਚੰਡੀਗੜ੍ਹ, 11 ਅਪ੍ਰੈਲ : ਦੇਸ਼ ਭਰ ਵਿੱਚ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੱਲ੍ਹ ਅਤੇ....
ਡਾ. ਬਲਜੀਤ ਕੌਰ ਅਤੇ ਲਾਲਜੀਤ ਭੁੱਲਰ ਨੇ ਪਿੰਡ ਉਸਮਾਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਰੱਖਿਆ ਨੀਂਹ ਪੱਥਰ
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਕੀਤੇ ਜਾ ਰਹੇ ਹਨ ਬਹੁਪੱਖੀ ਉਪਰਾਲੇ- ਡਾ. ਬਲਜੀਤ ਕੌਰ ਬਾਲ ਘਰ ਦੇ ਬਣਨ ਨਾਲ ਇਲਾਕੇ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਪੜਾਈ ਆਦਿ ਦੀ ਮਿਲੇਗੀ ਮੁਫ਼ਤ ਸਹੂਲਤ-ਸ੍ਰ. ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ,11 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ....
ਵਾਅਦਿਆਂ ਤੋਂ ਮੁਕਰਨਾ ਭਗਵੰਤ ਮਾਨ ਸਰਕਾਰ ਦਾ ਰਿਕਾਰਡ : ਅਰਵਿੰਦ ਖੰਨਾ 
ਆਪਣੇ ਹੀ ਐਲਾਨ ਤੋਂ ਪਾਸਾ ਵੱਟ ਰਹੀ ਹੈ ਸੂਬਾ ਸਰਕਾਰ : ਖੰਨਾ ਆਪ ਸਰਕਾਰ ਕੋਲ ਕਿਸਾਨ ਅਤੇ ਕਿਸਾਨੀ ਨਾਲ ਕੋਈ ਸਰੋਕਾਰ ਅਤੇ ਤਜ਼ਰਬਾ ਨਹੀਂ ਚੰਡੀਗੜ੍ਹ, 11 ਅਪ੍ਰੈਲ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਵਾਅਦਿਆਂ ਤੋਂ ਮੁਕਰਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵੱਡਾ ਰਿਕਾਰਡ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਜੇਕਰ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੁੰਦਾ ਹੈ ਤਾਂ....
ਕੈਬਨਿਟ ਮੰਤਰੀ ਅਰੋੜਾ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸੰਪਰਕ ਸਾਧਣ ਦੇ ਆਦੇਸ਼
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਫੀਲਡ ਸਟਾਫ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 11 ਅਪ੍ਰੈਲ : ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਦਯੋਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ ਨੌਜਵਾਨਾਂ....
ਪੱਤਰਕਾਰਾਂ ਦੇ ਹਿੱਤ ਵਿਚ ਹਰਿਆਣਾ ਸਰਕਾਰ ਨੇ ਕੀਤਾ ਵੱਡਾ ਫੈਸਲਾ- ਪੈਨਸ਼ਨ ਵਧਾਈ 
ਚੰਡੀਗੜ੍ਹ, 11 ਅਪ੍ਰੈਲ : ਹਰਿਆਣਾ ਸਰਕਾਰ ਨੇ ਪੱਤਰਕਾਰਾਂ ਦੇ ਹਿੱਤ ਵਿਚ ਇਕ ਹੋਰ ਫੈਸਲਾ ਲੈਂਦੇ ਹੋਏ ਪੱਤਰਕਾਰ ਪੈਂਸ਼ਨ ਯੋਜਨਾ ਦੇ ਤਹਿਤ ਸੂਬੇ ਦੇ 60 ਸਾਲ ਤੋਂ ਵੱਧ ਉਮਰ ਦੇ ਮਾਨਤਾ ਪ੍ਰਾਪਤ ਮੀਡੀਆ ਕਰਮਚਾਰੀਆਂ ਨੂੰ ਮਿਲਣ ਵਾਲੀ ਪੈਨਸ਼ਨ ਰਕਮ ਵਿਚ ਵਾਧਾ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਫੈਸਲੇ ਨੂੰ ਅੱਜ ਮੰਜੂਰੀ ਪ੍ਰਦਾਨ ਕਰ ਦਿੱਤੀ ਹੈ। ਮੁੱਖ ਮੰਤਰੀ ਦੇ additional ਪ੍ਰਿੰਸੀਪਲ ਸਕੱਤਰ ਅਤੇ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡੀ ਜੀ ਡਾ. ਅਮਿਤ ਅਗਰਵਾਲ ਨੇ ਦਸਿਆ ਕਿ....
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ 10 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ....
ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ਵਿੱਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ
ਕਿਹਾ, ਜ਼ਿਲ੍ਹਾ ਦਫ਼ਤਰਾਂ ਵਿੱਚ ਬਿਨੈਕਾਰਾਂ ਨੂੰ ਆਨ-ਲਾਈਨ ਪੋਰਟਲ ਤੇ ਅਪਲਾਈ ਕਰਨ ਦੀ ਮਿਲੇਗੀ ਮੁਫ਼ਤ ਸਹੂਲਤ ਚੰਡੀਗੜ੍ਹ, 10 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰੀਕ੍ਰਿਆ ਹੋਰ ਸੁਖਾਲਾ ਬਣਾਉਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ....
'ਆਪ' ਦੀ ਵਿਦਿਆਰਥੀ ਜਥੇਬੰਦੀ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ 'ਚ 'ਮੋਦੀ ਹਟਾਓ ਦੇਸ਼ ਬਚਾਓ' ਦੀ ਮੁਹਿੰਮ ਚਲਾਈ
ਚੰਡੀਗੜ੍ਹ, 10 ਅਪ੍ਰੈਲ : ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੱਦੇ 'ਤੇ 'ਆਪ' ਦੀ ਵਿਦਿਆਰਥੀ ਜਥੇਬੰਦੀ CYSS (ਛਾਤਰ ਯੁਵਾ ਸੰਘਰਸ਼ ਸਮਿਤੀ) ਨੇ ਸੂਬੇ ਭਪ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ 'ਮੋਦੀ ਹਟਾਓ ਦੇਸ਼ ਬਚਾਓ' ਮੁਹਿੰਮ ਚਲਾਈ। ਪਠਾਨਕੋਟ ਵਿਖੇ ਪੰਜਾਬ ਯੂਥ ਡਿਵੈਲਪਮੈਂਟ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਲੋਕਾਂ ਦੀ ਭੀੜ ਨੂੰ ਸੰਬੋਧਨ ਕਰਦੇ ਹੋਏ “ਪਹਿਲੇ ਡਿਗਰੀ ਦਿਖਾਓ ਫਿਰ ਦੇਸ਼ ਚਲਾਓ” ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੀਵਾਈਐਸਐਸ ਦੇ ਸੀਨੀਅਰ ਆਗੂ....
ਅਕਾਲੀ ਦਲ ਨੇ ਐਨ ਸੀ ਈ ਆਰ ਟੀ ਦੀਆਂ ਕਿਤਾਬਾਂ ਵਿਚ ਆਨੰਦਪੁਰ ਸਾਹਿਬ ਮਤੇ ਦੀ ਗਲਤ ਵਿਆਖਿਆ ਕਰਨ ਦੀ ਕੀਤੀ ਨਿਖੇਧੀ
ਅਕਾਲੀ ਦਲ ਦਾ ਵਫਦ ਕੇਂਦਰੀ ਸਿੱਖਿਆ ਮੰਤਰੀ ਨੂੰ ਮਿਲ ਕੇ ਗਲਤ ਵਿਆਖਿਆ ਵਾਪਸ ਲੈਣ ਅਤੇ ਐਨ ਸੀ ਈ ਆਰ ਟੀ ਦੀਆਂ ਕਿਤਾਬਾਂ ਵਿਚ ਪੰਜਾਬ ਦੇ ਇਤਿਹਾਸ ਨੂੰ ਬਣਦਾ ਸਥਾਨ ਦੇਣ ਦੀ ਮੰਗ ਕਰੇਗਾ ਸਾਰੀਆਂ ਪਾਰਟੀਆਂ ਨੂੰ ਸਹੀ ਸੰਘੀ ਢਾਂਚਾ ਸਥਾਪਿਤ ਕਰਨ ਲਈ ਇਕ ਮੰਚ ’ਤੇ ਇਕਜੁੱਟ ਹੋਣ ਦਾ ਸੱਦਾ ਚੰਡੀਗੜ੍ਹ, 10 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ ਸੀ ਈ ਆਰ ਟੀ ਦੀਆਂ ਕਿਤਾਬਾਂ ਵਿਚ ਆਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਏਜੰਡਾ ਦੱਸਣ ਦੀ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ....
ਜਮੀਤ ਕੌਰ ਤੇਜੀ ਨੂੰ ਮਿਲਿਆ ਪੀ.ਪੀ.ਐਸ.ਸੀ. ਦੀ ਚੇਅਰਪਰਸਨ ਦਾ ਚਾਰਜ 
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਸਰਕਾਰ ਵਲੋਂ ਪੀ.ਪੀ.ਐਸ.ਸੀ. ਦੀ ਮੌਜੂਦਾ ਮੈਂਬਰ ਜਮੀਤ ਕੌਰ ਤੇਜੀ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੀ ਚੇਅਰਪਰਸਨ ਵਜੋਂ ਚਾਰਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਗਵਰਨਰ ਪੰਜਾਬ ਵਲੋਂ ਪ੍ਰੋਫ਼ੈਸਰ ਡਾ. ਜਮੀਤ ਕੌਰ ਤੇਜੀ ਜੋ ਕਿ ਪੀ.ਪੀ.ਐਸ.ਸੀ. ਦੇ ਮੌਜੂਦਾ ਮੈਂਬਰ ਹਨ, ਨੂੰ ਤਤਕਾਲ ਪ੍ਰਭਾਵ ਤੋਂ ਚੇਅਰਪਰਸਨ ਪੀਪੀਐਸਸੀ ਵਜੋਂ ਚਾਰਜ ਨਿਭਾਉਣ ਵਾਸਤੇ ਆਰਜ਼ੀ ਤੌਰ 'ਤੇ ਆਫ਼ੀਸ਼ੇਟਿੰਗ ਚਾਰਜ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਨਾਲ ਪੀਪੀਐਸਸੀ ਦੇ ਕੁੱਝ....
ਭਾਜਪਾ ਜਾਣ ਦੀਆਂ ਫੈਲਾਈਆਂ ਜਾ ਰਹੀਆਂ ਖ਼ਬਰਾਂ ਝੂਠੀਆਂ ਹਨ : ਸਾਬਕਾ ਮੁੱਖ ਮੰਤਰੀ ਚੰਨੀ 
ਚੰਡੀਗੜ੍ਹ, 09 ਅਪ੍ਰੈਲ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਜਪਾ ‘ਚ ਜਾਣ ਦੀਆਂ ਅਫਵਾਹਾਂ ਸੁਣਨ ਨੂੰ ਮਿਲ ਰਹੀਆਂ ਸਨ, ਜਿਸ ਤੇ ਚਰਨਜੀਤ ਸਿੰਘ ਚੰਨੀ ਨੇ ਆਪਣਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਜੋ ਉਨ੍ਹਾਂ ਬਾਰੇ ਭਾਜਪਾ ਜਾਣ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਝੂਠੀਆਂ ਖ਼ਬਰਾਂ ਹਨ। ਚਰਨਜੀਤ ਸਿੰਘ ਚੰਨੀ ਨੇ ਸਾਫ ਸਾਫ ਕਿਹਾ ਕਿ ਉਹ ਕਾਂਗਰਸੀ ਹਨ ਅਤੇ ਹਮੇਸ਼ਾਂ ਕਾਂਗਰਸ ਦੇ ਸਮਰੱਥਨ ਵਿੱਚ ਹੀ ਰਹਿਣਗੇ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ....
ਮੈਂ ਜਿੰਦਗੀ ਦੀ ਇੱਕ ਅਲੱਗ ਯਾਤਰਾ ਤੇ ਸੀ : ਸੋਨੀ ਠੁੱਲੇਵਾਲ 
ਪਿੱਛਲੇ ਬਾਰਾਂ ਤੇਰਾਂ ਦਿਨਾਂ ਤੋ ਯੋਗੀ ਅਮਨਦੀਪ ਸਿੰਘ ਜੀ ਵੱਲੋਂ ਲਗਾਏ ਮੈਡੀਟੇਸਨ ਕੈਪ ਦੌਰਾਨ ਮੈਂ ਅਲੱਗ ਅਲੱਗ ਦੇਸ਼ਾਂ ਜਿੰਨਾਂ ਵਿੱਚ ਅਮੇਰਕਾ, ਜਪਾਨ, ਤਾਈਵਾਨ, ਅਰਜਨਟੀਨਾ , ਕਨੇਡਾ, ਉਬਜੇਕਿਸਤਾਨ,ਚਾਇਨਾ, ਰਸੀਆ, ਦੁਬਈ, ,ਅਸਟਰੇਲੀਆ, ਜਰਮਨੀ,ਇਸਰਾਇਲ, ਸਵੀਡਨ, ਕਜਾਜਿਸਤਾਨ, ਕਰੋਏਸੀਆ ਤੇ ਹੋਰ ਵੀ ਬਹੁਤ ਸਾਰੀਆਂ ਥਾਵਾਂ ਤੋਂ ਆਏ ਲੋਕਾਂ ਨਾਲ ਸੀ। ਇੰਨਾਂ ਦਿਨਾਂ ਵਿੱਚ ਮੈਂ ਜਿੰਦਗੀ ਦੀ ਇੱਕ ਅਲੱਗ ਯਾਤਰਾ ਤੇ ਸੀ ਇਸ ਪੂਰੇ ਸਮੇਂ ਦੌਰਾਨ ਮੈਂ ਨਾ ਨਫ਼ਰਤ ਨਾ ਜੈਲਸੀ ਨਾ ਨੇਗੈਟਿਵਿਟੀ ਨਾ ਨਿੰਦਾ....
ਰਾਘਵ ਚੱਢਾ ਨੇ ਪੰਜਾਬ ਵਿੱਚ ਖਰਾਬ ਹੋਈ ਫਸਲ ਦਾ ਕੀਤਾ ਮੁਆਇਨਾ, ਮੁਆਵਜ਼ੇ ਲਈ ਕੇਂਦਰ ਨੂੰ ਲਿਖਿਆ ਪੱਤਰ
ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਬੇਮੌਸਮੀ ਬਾਰਸ਼ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਕੀਤੀ ਮੰਗ। ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਮੰਗ ਕਰਦਿਆਂ ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਭੇਜੇ ਖਰਾਬ ਕਣਕ ਦੇ ਨਮੂਨੇ ਚੰਡੀਗੜ੍ਹ, 8 ਅਪਰੈਲ : ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਚੱਢਾ ਨੇ ਵੱਖ-ਵੱਖ....