ਚੰਡੀਗੜ੍ਹ

ਅੰਮ੍ਰਿਤਪਾਲ ਸਿੰਘ ਦੀ 18 ਮਾਰਚ ਤੋਂ ਬਾਅਦ ਪਹਿਲੀ ਵੀਡੀਓ ਆਈ ਸਾਹਮਣੇ, ਸਿੱਖ ਸੰਗਤ ਨੂੰ ਅਪੀਲ ਕੀਤੀ ਅਪੀਲ
ਚੰਡੀਗੜ੍ਹ, 29 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ 18 ਮਾਰਚ ਤੋਂ ਬਾਅਦ ਪਹਿਲੀ ਵੀਡੀਓ ਸਾਹਮਣੇ ਆਈ ਹੈ। ਅੰਮ੍ਰਿਤਪਾਲ ਨੇ ਕਿਹਾ ਕਿ 18 ਮਾਰਚ ਤੋਂ ਬਾਅਦ ਪਹਿਲੀ ਵਾਰ ਮੈਂ ਸਾਹਮਣੇ ਆਇਆ ਹਾਂ। ਇਕ ਨਿੱਜੀ ਟੀਵੀ ਚੈਨਲ ਉਤੇ ਚੱਲੀ ਵੀਡੀਓ ਮੁਤਾਬਕ ਉਨ੍ਹਾਂ ਕਿਹਾ ਕਿ 18 ਮਾਰਚ ਤੋਂ ਪਹਿਲਾਂ ਪਹਿਲੀ ਵਾਰ ਸਾਂਝ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਮਨਸਾ ਗ੍ਰਿਫਤਾਰੀ ਹੁੰਦੀ ਤਾਂ ਸਾਨੂੰ ਘਰੋਂ ਗ੍ਰਿਫਤਾਰ ਕਰ ਸਕਦੀ ਸੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਘੇਰਾ....
ਪੰਜਾਬ ਦੀਆਂ ਨਹਿਰਾਂ ਵਿੱਚ 4 ਅਪਰੈਲ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ, 29 ਮਾਰਚ : ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਤੋਂ 4 ਅਪਰੈਲ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ। ਬੁਲਾਰੇ ਨੇ ਨਹਿਰੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ....
ਅੰਮ੍ਰਿਤਪਾਲ ਨਾਲ ਕਾਫੀ ਸਮੇਂ ਤੋਂ ਕੋਈ ਸੰਪਰਕ ਨਹੀਂ ਹੋਇਆ : ਕਿਰਨਦੀਪ ਕੌਰ
ਚੰਡੀਗੜ੍ਹ, 28 ਮਾਰਚ : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਪਣਾ ਪੱਖ ਰੱਖਿਆ। ਕਿਰਨਦੀਪ ਨੇ ਕਿਹਾ ਕਿ ਉਸ ਨੂੰ ਨਹੀਂ ਪਤਾ ਕਿ ਅੰਮ੍ਰਿਤਪਾਲ ਹੁਣ ਕਿੱਥੇ ਹੈ। ਉਸ ਦਾ ਅੰਮ੍ਰਿਤਪਾਲ ਨਾਲ ਕਾਫੀ ਸਮੇਂ ਤੋਂ ਕੋਈ ਸੰਪਰਕ ਨਹੀਂ ਹੋਇਆ। ਜੇਕਰ ਉਹ ਪੁਲਿਸ ਕੋਲ ਹੈ ਤਾਂ ਉਸ ਨੂੰ ਪੇਸ਼ ਕੀਤਾ ਜਾਵੇ। ਇੱਕ ਅਖ਼ਬਾਰ ਦੀ ਖ਼ਬਰ ਅਨੁਸਾਰ ਉਸਨੇ ਕਿਹਾ ਕਿ ਮੈਂ ਅੰਮ੍ਰਿਤਪਾਲ ਲਈ ਆਪਣੀ ਨੌਕਰੀ ਅਤੇ ਪਰਿਵਾਰ ਛੱਡਿਆ ਹੈ। ਹੁਣ ਮੈਂ ਉਸਨੂੰ ਇਸ ਹਾਲਤ ਵਿੱਚ ਛੱਡ ਕੇ ਨਹੀਂ ਜਵਾਂਗੀ।....
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਨੂੰ ਕੀਤਾ ਖਾਰਜ 
ਚੰਡੀਗੜ੍ਹ, 28 ਮਾਰਚ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਸ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਦਾਖਲ ਕੀਤੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਮਹੀਨੇ ਅਹੁਦੇ ਤੋਂ ਹਟਾ ਦਿੱਤਾ ਗਿਆ....
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਮੁੱਖ ਮੰਤਰੀ ਮਾਨ ਨਿਯੁਕਤੀ ਪੱਤਰ
ਚੰਡੀਗੜ੍ਹ, 28 ਮਾਰਚ : ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈ ਕਰਵਾਉਣ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 29 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹਨਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋ ਮੁਕੰਮਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ....
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਬੈਂਸ
28 ਤੋਂ 31 ਮਾਰਚ 2023 ਤੱਕ ਕਰ ਸਕਣਗੇ ਅਪਲਾਈ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ: ਸਿੱਖਿਆ ਮੰਤਰੀ ਚੰਡੀਗੜ੍ਹ, 28 ਮਾਰਚ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 28 ਤੋਂ 31 ਮਾਰਚ 2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ....
ਹਾਈਕੋਰਟ ਤੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 28 ਮਾਰਚ : ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਿਸ ਜਸਟਿਸ ਰਾਜਮੋਹਨ ਸਿੰਘ ਨੇ ਸੁਣਵਾਈ ਕਰਦਿਆਂ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਵੱਲੋਂ ਵਿਜੀਲੈਂਸ ਦੇ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਭਲਕੇ
ਚੰਡੀਗੜ੍ਹ, 27 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਸਾਰੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਫਿਲਹਾਲ ਇਸ ਕੈਬਨਿਟ ਮੀਟਿੰਗ 'ਚ ਕਿਹੜੇ ਮੁੱਦਿਆਂ 'ਤੇ ਚਰਚਾ ਹੋਵੇਗੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਕੈਬਨਿਟ ਮੀਟਿੰਗ ਕੁਝ ਸਮਾਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਕਾਰਨ ਲੱਗਦਾ ਹੈ ਕਿ ਇਸ ਮੀਟਿੰਗ ਵਿੱਚ ਕੁਝ ਖਾਸ ਫੈਸਲੇ ਲਏ ਜਾ ਸਕਦੇ ਹਨ।
ਅੰਮ੍ਰਿਤਪਾਲ ਸਿੰਘ ਦੀ ਇਕ ਤਾਜ਼ਾ ਸੈਲਫੀ ਆਈ ਸਾਹਮਣੇ
ਚੰਡੀਗੜ੍ਹ, 27 ਮਾਰਚ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਲਗਾਤਾਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਪੁਲਿਸ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਹੁਣ ਇਕ ਤਾਜ਼ਾ ਸੈਲਫੀ ਸਾਹਮਣੇ ਆਈ ਹੈ। ਮੀਡੀਆ ਵਿੱਚ ਆਈ ਇਸ ਸੈਲਫੀ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦਿਖਾਈ ਦੇ ਰਹੇ ਹਨ। ਸੈਲਫੀ ਵਿੱਚ ਕੋਈ ਕੁਝ ਪੀਂਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਸੈਲਫੀ ਬਾਰੇ ਅਜੇ ਤੱਕ ਇਹ ਸਾਹਮਣੇ ਨਹੀਂ ਆਇਆ ਕਿ ਇਹ ਕਿੱਥੇ ਲਈ ਗਈ ਹੈ।ਜ਼ਿਕਰਯੋਗ....
ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਚੰਡੀਗੜ੍ਹ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24, 000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ....
ਪੁਰਾਣੀ ਪੈਨਸ਼ਨ ਦੇ ਮੁੱਦੇ ’ਤੇ ਯੂਨੀਅਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ
ਚੰਡੀਗੜ੍ਹ, 27 ਮਾਰਚ : CPFEU/NMOPS ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਵਿੱਚ ਸ਼ੰਘਰਸ਼ ਕਰ ਰਹੀ ਹੈ। CPFEU ਵੱਲੋ ਜਲੰਧਰ ਜ਼ਿਮਨੀ ਚੋਣ ਦਾ ਵਿਰੋਧ ਕੀਤੇ ਜਾਣ ਦੇ ਐਲਾਨ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੇ ਫੈਸਲੇ ਕਾਰਨ ਜਲੰਧਰ ਪ੍ਰਸ਼ਾਸ਼ਨ ਵੱਲੋ ਅੱਜ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਤਿਆਰ ਹੈ ਪਰ ਸੂਬਾ....
ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕੀ
ਸੰਕਟ ਦੀ ਇਸ ਘੜੀ 'ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਸਰਕਾਰ ਚੰਡੀਗੜ੍ਹ, 27 ਮਾਰਚ : ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ....
ਪੰਜਾਬ ’ਚ 307219  ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ
ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ 'ਤੇ ਹਾਸਲ ਹੋਇਆ 10ਵਾਂ ਸਥਾਨ ਚੰਡੀਗੜ੍ਹ, 27 ਮਾਰਚ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ....
ਸਰਕਾਰ ਨੁਕਸਾਨੀਆਂ ਫਸਲਾਂ ਦਾ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਵੇ : ਢੀਂਡਸਾ
ਚੰਡੀਗੜ੍ਹ, 26 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਪਏ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਗਿਰਦਾਵਰੀ ਮੁਕੰਮਲ ਕਰਵਾ ਕੇ ਪੀੜਤ ਕਿਸਾਨਾਂ ਨੂੰ ਮੁਆਵਜਾ ਜਾਰੀ ਕਰਨਾ ਚਾਹੀਦਾ ਹੈ। ਸ: ਢੀਂਡਸਾ ਨੇ ਕਿਹਾ ਕਿ ਸੂਬੇ ਵਿਚ ਕਈ ਦਿਨ ਤੱਕ....
ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਅਫਸਰਾਂ ਦੀ ਮੀਟਿੰਗ ਸੱਦੀ
ਚੰਡੀਗੜ੍ਹ, 26 ਮਾਰਚ : ਪੰਜਾਬ ਵਿੱਚ ਪਏ ਮੀਂਹ, ਗੜੇਮਾਰ ਅਤੇ ਚਲੇ ਤੂਫਾਨ ਨਾਲ ਖਰਾਬ ਹੋਈਆਂ ਫਸਲਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ ਹਨ। ਮੁੱਖ ਮੰਤਰੀ ਭਗਵੰਤ ਮਾਨ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਜਾਇਜ਼ਾ ਲਿਆ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 27 ਮਾਰਚ ਨੂੰ ਅਫਸਰਾਂ ਦੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਖਰਾਬ ਫਸਲਾਂ ਦੇ ਮੁਆਵਜ਼ੇ ਨੂੰ ਲੈਕੇ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਵਿਸ਼ੇਸ਼....