ਲੋਕ-ਪੱਖੀ ਨੀਤੀਆਂ ਦੇ ਲਾਭ ਜ਼ਮੀਨੀ ਪੱਧਰ ਉਤੇ ਜਨਤਾ ਤੱਕ ਪੁੱਜਣਾ ਯਕੀਨੀ ਬਣਾਉਣਾ ਸਮੇਂ ਦੀ ਲੋੜ ਚੰਡੀਗੜ੍ਹ, 24 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ ਤਾਂ ਕਿ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪੁੱਜਣਾ ਯਕੀਨੀ ਬਣੇ। ਆਪਣੀ ਅਧਿਕਾਰਕ ਰਿਹਾਇਸ਼ ਉਤੇ ਕੈਬਨਿਟ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਭਗਵੰਤ....
ਚੰਡੀਗੜ੍ਹ
ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ....
ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕੀਤਾ ਕਿ....
ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਓੈਐਸਡੀ ਨੂੰ ਕਿਉਂ ਹਟਾਇਆ ਗਿਆ ਹੈ ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦਾ ਹੈ। ਉਹ ਮੁੱਖ ਮੁੱਦਿਆਂ ‘ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦਾ ਹੈ। ਓਮਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।....
ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ....
ਚੰਡੀਗੜ੍ਹ, 22 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੈਬਨਿਟ ਵਿੱਚ ਬਦਲਾਓ ਕਰਨ ਅਤੇ ਸੋਮਵਾਰ ਨੂੰ ਨਵੇਂ ਮੰਤਰੀਆਂ ਨੂੰ ਸਹੁੰ ਚੁਕਵਾਉਣ ਲਈ ਰਾਜ ਭਵਨ ਵਿੱਚ ਸਮਾਗਮ ਕਰਵਾਏ ਜਾਣ ਦੀ ਸੰਭਾਵਨਾ ਹੈ। ਪਤਾ ਲੱਗਾ ਹੈ ਕਿ ਸਰਕਾਰ ਦੇ ਮੌਜ਼ੂਦਾ ਮੰਤਰੀਆਂ ਵਿੱਚ 3-4 ਮੰਤਰੀਆਂ ਦੀ ਛੁੱਟੀ ਕਰਕੇ ਨਵੇਂ ਮੰਤਰੀਆਂ ਨੂੰ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ ਅਤੇ ਜਿਸ ਵਿੱਚ ਜਲੰਧਰ ਵਿੱਚ ਪਿਛਲੇ ਸਮੇਂ ਹੋਈ ਜਿਮਨੀ ਚੋਣ ‘ਚ ਜੇਤੂ ਰਹੇ ਵਿਧਾਇਕ ਮਹਿੰਦਰ....
ਚੰਡੀਗੜ੍ਹ, 22 ਸਤੰਬਰ 2024 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਨੂੰ ਲਾਗੂ ਕਰਨ ਅਤੇ ਇਸ ਨੂੰ ਵਧਾਉਣ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਜਵਾਬ ਦਿੰਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਰਿਹਾਈ ਨੂੰ ਮੁੱਖ ਮੰਤਰੀ ਲਈ ਖਤਰਾ ਕਰਾਰ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਥਾਣੇ ‘ਤੇ ਹਮਲੇ ਤੋਂ ਬਾਅਦ ਇੱਕ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਮੁੱਖ ਮੰਤਰੀ ਮਾਨ ਦੀ ਹਾਲਤ ਬੇਅੰਤ ਸਿੰਘ....
74.6 ਫੀਸਦ ਦੀ ਸਫ਼ਲ ਦਰ ਨਾਲ ਦੇਸ਼ ਭਰ ‘ਚੋਂ ਮੋਹਰੀ ਰਹੀ ਸੰਸਥਾ ਅਮਨ ਅਰੋੜਾ ਨੇ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਸਤੰਬਰ 2024 : ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ....
ਚੰਡੀਗੜ੍ਹ, 21 ਸਤੰਬਰ 2024 : ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਹੈਂਡ....
ਚੰਡੀਗੜ੍ਹ, 21 ਸਤੰਬਰ 2024 : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ 1 ਦੇ 55,000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ ਹੈ। ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਜੋ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਹਨ; ਨੇ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੰਜਾਬ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਬਾਰੇ ਆਪਣਾ ਪੱਖ ਰੱਖਿਆ....
ਚੰਡੀਗੜ੍ਹ, 21 ਸਤੰਬਰ 2024 : ਖੇਤੀ ਦੇ ਸਹਾਇਕ ਕਿੱਤਿਆਂ ਨਾਲ ਜੁੜੇ ਉਤਪਾਦ ਆਪਣੇ ਬ੍ਰਾਂਡ ਤਹਿਤ ਬਾਜ਼ਾਰ ਵਿੱਚ ਵੇਚ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਹੁਣ ਆਪਣੇ ਬ੍ਰਾਂਡ ਅਧੀਨ ਸੂਬੇ ਦੇ ਰੇਸ਼ਮ ਉਤਪਾਦ ਮਾਰਕੀਟ ਵਿੱਚ ਉਤਾਰਨ ਵੱਲ ਵੱਡੀ ਪਹਿਲਕਦਮੀ ਕੀਤੀ ਹੈ। ਇਥੇ ਮੈਗਸੀਪਾ ਵਿਖੇ ਸਿਲਕ ਦਿਵਸ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰੇਸ਼ਮ ਉਤਪਾਦਾਂ ਲਈ ਵਿਭਾਗ ਦਾ ਲੋਗੋ ਜਾਰੀ ਕਰਕੇ ਇਸ ਦੀ....
ਬਰਨਾਲਾ 'ਚ ਮਜ਼ਬੂਤ ਹੋਈ ਆਪ, ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਦਾ ਪਾਰਟੀ 'ਚ ਕੀਤਾ ਸਵਾਗਤ ਚੰਡੀਗੜ੍ਹ, 20 ਸਤੰਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ੁੱਕਰਵਾਰ ਨੂੰ ਬਰਨਾਲਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ ਕੁਲਵੰਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ....
ਚੰਡੀਗੜ੍ਹ 20 ਸਤੰਬਰ 2024 : ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਸੂਬੇ ਭਰ ਦੇ ਵਿੱਚ 600 ਤੋਂ ਵੱਧ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਹੈ ਕਿ 2007 ਤੋਂ 2017 ਤੱਕ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਦਰਮਿਆਨ ਇਹ ਸਾਰਾ ਗੈਰ ਕਾਨੂੰਨੀ ਕੰਮ ਹੋਇਆ ਸੀ। ਉਹਨਾਂ ਦੱਸਿਆ ਕਿ ਪਰਮਿਟ ਗੈਰ ਕਾਨੂੰਨੀ ਤਰੀਕੇ ਦੇ ਨਾਲ ਜਾਰੀ ਕੀਤੇ ਗਏ ਸਨ। ਜਾਰੀ ਕੀਤੇ ਗਏ ਇਹਨਾਂ ਪਰਮਟਾਂ ਦੇ ਵਿੱਚ ਕਈ ਵੱਡੇ....
38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲੀ ਨੌਕਰੀ ਚੰਡੀਗੜ੍ਹ, 20 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ....
ਬਿੱਟੂ 'ਤੇ ਨਿਸ਼ਾਨਾ ਸਾਧਦਿਆਂ ਵੜਿੰਗ ਨੇ ਕਿਹਾ ਬਿੱਟੂ ਅਹਿਸਾਨ ਫਰਾਮੋਸ਼ ਆਦਮੀ ਹੈ। ਚੰਡੀਗੜ੍ਹ, 16 ਸਤੰਬਰ 2024 : ਪੰਜਾਬ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਰਾਹੁਲ ਗਾਂਧੀ ਬਾਰੇ ਕੀਤੀ ਟਿੱਪਣੀ 'ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ 'ਤੇ ਨਿਸ਼ਾਨਾ ਸਾਧਦਿਆਂ ਵੜਿੰਗ ਨੇ ਕਿਹਾ ਕਿ ਬਿੱਟੂ ਅਹਿਸਾਨ ਫਰਾਮੋਸ਼ ਆਦਮੀ ਹੈ। ਉਹ ਆਪਣੇ ਆਕਾ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਹ ਆਪਣੇ ਆਕਾ....