ਚੰਡੀਗੜ੍ਹ

25 ਮਾਰਚ ਨੂੰ ਹੋਵੇਗਾ ਤਿੰਨ ਪੀੜ੍ਹੀਆਂ, ਤਿੰਨ ਵਕੀਲਾਂ ਦੀਆਂ ਤਿੰਨ ਪੁਸਤਕਾਂ ਦਾ ਲੋਕ-ਅਰਪਣ ਚੰਡੀਗੜ੍ਹ 
ਚੰਡੀਗੜ੍ਹ,17 ਮਾਰਚ : ਸਾਹਿਤ ਦੇ ਖੇਤਰ ਵਿਚ ਇਕ ਨਵੇਕਲੀ ਮਿਸਾਲ ਪੈਦਾ ਕਰਦਿਆਂ ਸਰਘੀ ਕਲਾ ਕੇਂਦਰ (ਰਜਿ.) ਮੁਹਾਲੀ ਵੱਲੋਂ ਤਿੰਨ ਪੀੜ੍ਹੀਆਂ, ਤਿੰਨ ਵਕੀਲਾਂ ਦੀਆਂ ਤਿੰਨ ਪੁਸਤਕਾਂ ਦਾ ਲੋਕ-ਅਰਪਣ 25 ਮਾਰਚ 2023 ਸਵੇਰੇ 10.30 ਵਜੇ, ਲਾਅ ਭਵਨ, ਨੇੜੇ ਪੈਟਰੋਲ ਪੰਪ ਸੈਕਟਰ 37-ਏ, ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ। ਇਨ੍ਹਾਂ ਪੁਸਤਕਾਂ ਵਿਚ ਸ੍ਰੀ ਰਿਪੁਦਮਨ ਸਿੰਘ ਰੂਪ ਦਾ ਸਿਖਿਆ ਸੰਸਥਾਵਾਂ ਵਿਚ ਪਣਪ ਰਹੇ ਗੈਂਗਸਟਰਵਾਦ ਦੀ ਗੱਲ ਕਰਦਾ ਨਾਵਲ ‘ਪ੍ਰੀਤੀ’, ਉੇਨਾਂ ਦੇ ਪੁੱਤਰ ਰੰਜੀਵਨ ਸਿੰਘ ਦਾ ਭੱਖਦੇ....
ਪੰਜਾਬ ਕਾਂਗਰਸ ਵਿਧਾਨ ਸਭਾ ਦਾ 22 ਮਾਰਚ ਨੂੰ ਕਰੇਗੀ ਘਿਰਾਓ : ਰਾਜਾ ਵੜਿੰਗ
ਚੰਡੀਗੜ੍ਹ, 17 ਮਾਰਚ : ਪੰਜਾਬ ਸਰਕਾਰ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰ ਚੁੱਕੀ ਹੈ, ਪਰ ਸੂਬਾ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਕਈ ਵਾਅਦੇ ਬਜਟ ਵਿੱਚ ਸ਼ਾਮਲ ਨਹੀਂ ਕੀਤੇ ਗਏ। ਇਸ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ 22 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰੇਗੀ। ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹੋਰਨਾਂ ਸਮੇਤ ਸਮੂਹ ਮਹਿਲਾ ਵਰਕਰਾਂ ਨੂੰ 22 ਮਾਰਚ ਨੂੰ ਸਵੇਰੇ 10 ਵਜੇ ਚੰਡੀਗੜ੍ਹ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚਣ ਦੀ ਅਪੀਲ ਕੀਤੀ ਹੈ।....
ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ
ਚੰਡੀਗੜ੍ਹ, 17 ਮਾਰਚ : ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਸ ਨੂੰ ਤਿੰਨ ਵਾਰ ਨੋਟਿਸ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ ਸੀ। ਉਨ੍ਹਾਂ ਵਲੋਂ ਦਲੀਲ ਦਿੱਤੀ ਗਈ ਸੀ ਕਿ ਉਹ ਠੀਕ ਨਹੀਂ ਹਨ।ਇਸ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਚੀਫ ਵਿਜੀਲੈਂਸ ਕਮਿਸ਼ਨ ਕੋਲ ਪਟੀਸ਼ਨ ਦਾਇਰ ਕਰਕੇ ਵਿਜੀਲੈਂਸ ਦੀ ਕਾਰਵਾਈ ਨੂੰ ਗਲਤ....
ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਭਗਵੰਤ ਮਾਨ ਸਰਕਾਰ ਦਾ ਪਹਿਲਾ ਸਾਲ : ਹਰਜੋਤ ਬੈਂਸ
ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਸਾਲ ਮੁਕੰਮਲ ਹੋਣ ਤੇ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੰਦਿਆਂ ਕੀਤਾ। ਸ. ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ਵਿਚ ਸਭ ਤੋਂ ਵੱਡਾ ਕ੍ਰਾਂਤੀਕਾਰੀ ਕਦਮ....
ਕੈਨੇਡਾ ਤੋਂ 700 ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਤੋਂ ਰੋਕਣ ਲਈ ਵਿਦੇਸ਼ ਮੰਤਰੀ ਦੇਣ ਦਖ਼ਲ : ਸੁਖਬੀਰ ਬਾਦਲ  
ਚੰਡੀਗੜ੍ਹ, 17 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਬੇਕਸੂਰ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਅਧਿਕਾਰੀਆਂ ਵੱਲੋਂ ਵਾਪਸ ਭੇਜੇ ਜਾਣ ਦੀ ਕਾਰਵਾਈ ਰੋਕਣ ਤੇ ਉਹਨਾਂ ਨੂੰ ਵਾਪਸ ਨਾ ਭੇਜੇ ਜਾਣਾ ਯਕੀਨੀ ਬਣਾਉਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀ....
24 ਮਾਰਚ ਤੋਂ ਐਸਓਆਈ ਵਿਸ਼ੇਸ਼ ਸਮਾਜਿਕ ਤੇ ਸਿਆਸੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰੇਗੀ : ਰਾਜੂ ਖੰਨਾ
ਚੰਡੀਗੜ੍ਹ, 16 ਮਾਰਚ : ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਜੋ ਸ਼੍ਰੋਮਣੀ ਅਕਾਲੀ ਦਲ ਦਾ ਵਿਦਿਆਰਥੀ ਵਿੰਗ ਹੈ, ਵੱਲੋਂ 24 ਮਾਰਚ ਤੋਂ ਸੂਬੇ ਭਰ ਵਿਚ ਇਕ ਵਿਸ਼ੇਸ਼ ਸਮਾਜਿਕ ਤੇ ਸਿਆਸੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਜਿਸ ਦੌਰਾਨ ਅਨੇਕਾਂ ਸਮਾਜਿਕ ਪਹਿਲਕਦਮੀਆਂ ਸ਼ੁਰੂ ਕਰਦਿਆਂ ਨੌਜਵਾਨਾਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਬਾਰੇ ਫੈਸਲਾ ਅੱਜ ਐਸ ਓ ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ।....
ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ।: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਸ਼ੁਰੂ ਕੀਤੇ ਗਏ ਡਾ. ਅੰਬੇਦਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਕਮਿਊਨਿਟੀ ਸੈਂਟਰ ਦੀ....
ਜਲੰਧਰ ਤੋਂ  ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ : ਬ੍ਰਮ ਸ਼ੰਕਰ ਜਿੰਪਾ
ਚੰਡੀਗੜ੍ਹ, 16 ਮਾਰਚ : ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਦਫ਼ਤਰਾਂ ਆਦਿ ਦਾ ਨਿਰੀਖਣ ਵੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ....
'ਆਪ' ਨੇ ਪੇਸ਼ ਕੀਤਾ ਇਕ ਸਾਲ ਦਾ ਰਿਪੋਰਟ ਕਾਰਡ - ਕਿਹਾ ਇੱਕ ਸਾਲ 'ਚ ਹੀ ਵੱਡੇ ਚੋਣ-ਵਾਅਦਿਆਂ ਨੂੰ ਕੀਤਾ ਪੂਰਾ, ਬਾਕੀ ਰਹਿੰਦੀਆਂ ਗਾਰੰਟੀਆਂ ਵੀ ਜਲਦ ਹੋਣਗੀਆਂ ਪੂਰੀਆਂ
ਮਾਨ ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ, ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਸਿਹਤ, ਖੇਡਾਂ ਅਤੇ ਸਿੱਖਿਆ ਖੇਤਰਾਂ ਦੇ ਵਿਕਾਸ ਲਈ ਕੀਤੇ ਵੱਡੇ ਇਤਿਹਾਸਕ ਫੈਸਲੇ: ਹਰਚੰਦ ਸਿੰਘ ਬਰਸਟ ਕਿਹਾ, 'ਆਪ' ਸਰਕਾਰ ਨੇ ਕੱਸਿਆ ਭ੍ਰਿਸ਼ਟਾਚਾਰ 'ਤੇ ਸ਼ਿਕੰਜਾ, ਭ੍ਰਿਸ਼ਟਾਚਾਰ ਮਾਮਲਿਆਂ ਵਿੱਚ ਹੋਈਆਂ 380 ਗ੍ਰਿਫ਼ਤਾਰੀਆਂ, ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ 567 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੇ ਪੰਜਾਬ ਨੂੰ ਕਰਜ਼ੇ ਹੇਠ....
ਜੇ ਪੰਜਾਬ ਦੀ ਕਿਸੇ ਜੇਲ੍ਹ ਅੰਦਰ ਲਾਰੈਂਸ ਬਸ਼ਨੋਈ ਦਾ ਇੰਟਰਵਿਊ ਨਹੀਂ ਹੋਇਆ ਤਾਂ ਡੀਜੀਪੀ ਸਾਫ਼ ਕਰਨ ਕਿ ਆਖ਼ਰ ਇਹ ਇੰਟਰਵਿਊ ਕਿਥੇ  ਹੋਇਆ :ਬੀਬੀ ਗੁਲਸ਼ਨ
ਮਾਨ ਸਰਕਾਰ ਵਿਚ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਵਿਗੜੀ: ਬੀਬੀ ਗੁਲਸ਼ਨ ਚੰਡੀਗੜ੍ਹ, 16 ਮਾਰਚ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਜੇਲ ਦੇ ਅੰਦਰ ਦਿੱਤੇ ਗਏ ਇੰਟਰਵਿਊ ਤੋਂ ਬਾਅਦ ਪੰਜਾਬ ਦੇ ਡੀ;ਜੀ;ਪੀ ਗੌਰਾਵ ਯਾਦਵ ਵਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਗਈ ਸਫਾਈ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਪੁਲਿਸ....
ਮਨੀਸ਼ਾ ਗੁਲਾਟੀ ਪੰਜਾਬ ਸਰਕਾਰ ਦੇ ਫੈਸਲੇ ਖਿਲਾਫ ਪਹੁੰਚੀ ਹਾਈਕੋਰਟ
ਚੰਡੀਗੜ੍ਹ, 15 ਮਾਰਚ : ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਵੂਮੈਨ ਕਮਿਸ਼ਨ ਦੇ ਚੇਅਰਪ੍ਰਸਨ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਪਟੀਸ਼ਨ 'ਤੇ ਬੁੱਧਵਾਰ ਨੂੰ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਸੁਣਵਾਈ ਕੀਤੀ ਪਰ ਸੁਣਵਾਈ ਵੀਰਵਾਰ ਤੱਕ ਟਾਲ ਦਿੱਤੀ ਗਈ। ਇਸ ਤੋਂ ਪਹਿਲਾਂ ਗੁਲਾਟੀ ਨੂੰ ਪੰਜਾਬ ਸਰਕਾਰ ਨੇ 31 ਜਨਵਰੀ, 2023 ਨੂੰ ਹਟਾ ਦਿੱਤਾ ਗਿਆ ਸੀ, ਪਰ ਬਾਅਦ ਵਿੱਚ....
ਮੰਡੀਆਂ ਵਿੱਚ ਵੱਡੇ ਪੱਧਰ 'ਤੇ ਸੁਧਾਰ ਲਗਾਤਾਰ ਜਾਰੀ, ਸੰਪਤੀਆਂ ਦੀ ਸਹੀ ਵਰਤੋਂ ਕਰ ਮੰਡੀ ਬੋਰਡ ਦੀ ਆਮਦਨੀ ਵਿਚ ਕੀਤਾ ਜਾਵੇਗਾ ਵਾਧਾ: ਬਰਸਟ
ਮੰਡੀਆਂ ਨਾਲ ਪਈ ਖਾਲੀ ਜ਼ਮੀਨ ਦੀ ਸਾਫ਼ ਸਫ਼ਾਈ ਕਰ 12000 ਰੁੱਖ ਲਗਾਏ ਜਾਣਗੇ, ਗੈਸਟ ਹਾਊਸਾਂ ਦੀ ਮੁਰੰਮਤ ਕਰ ਉਨ੍ਹਾਂ ਨੂੰ ਵਰਤੋਂ ਵਿੱਚ ਲਿਆਂਦਾ ਜਾਵੇਗਾ: ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਵੱਲੋਂ ਰੂਰਲ ਡੇਵਲੈਪਮੈਂਟ ਫੰਡ ਜਾਰੀ ਨਾ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਨਿੰਦਾ 'ਆਪ' ਸਰਕਾਰ ਦੇ ਇੱਕ ਸਾਲ ਪੂਰਾ ਹੋਣ 'ਤੇ ਜਨਰਲ ਸਕੱਤਰ ਵੱਲੋਂ ਸੰਗਠਨ ਦੇ ਆਹੁਦੇਦਾਰਾਂ ਨੂੰ ਵਧਾਈ, ਕਿਹਾ, 'ਆਪ' ਦਾ ਭਾਰੀ ਬਹੁਮਤ ਹਰ ਵਲੰਟੀਅਰ ਅਤੇ ਵਰਕਰ ਦੀ ਮਿਹਨਤ ਦਾ ਨਤੀਜਾ ਚੰਡੀਗੜ੍ਹ, 15 ਮਾਰਚ : ਆਮ....
ਵਿਜੀਲੈਂਸ ਬਿਊਰੋ ਵੱਲੋਂ ਕਪੂਰਥਲਾ ਵਿੱਚ ਤਾਇਨਾਤ ਪਟਵਾਰੀ ਨੂੰ 15,000 ਦੀ ਰਿਸ਼ਵਤ ਮੰਗਣ ਦੇ ਦੋਸ਼ 'ਚ ਕੀਤਾ ਗ੍ਰਿਫਤਾਰ   
ਚੰਡੀਗੜ੍ਹ, 15 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਜਿਲਾ ਕਪੂਰਥਲਾ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ....
'ਆਪ' ਨੇ ਪਣ-ਬਿਜਲੀ ਉਤਪਾਦਨ 'ਤੇ ਜਲ ਸੈੱਸ ਲਗਾਉਣ ਦੇ ਪ੍ਰਸਤਾਵ ਲਈ ਹਿਮਾਚਲ ਸਰਕਾਰ ਦੀ ਕੀਤੀ ਨਿੰਦਾ
ਪ੍ਰਤਾਪ ਬਾਜਵਾ ਅਤੇ ਬਾਕੀ ਪੰਜਾਬ ਕਾਂਗਰਸ ਲੀਡਰਸ਼ਿਪ ਦੀ ਇਸ ਗੰਭੀਰ ਮੁੱਦੇ 'ਤੇ ਚੁੱਪ ਨੇ ਫਿਰ ਉਨ੍ਹਾਂ ਦਾ ਪੰਜਾਬ ਵਿਰੋਧੀ ਪੱਖ ਕੀਤਾ ਉਜਾਗਰ: ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 15 ਮਾਰਚ : ਕਾਂਗਰਸ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਪਣ-ਬਿਜਲੀ ਉਤਪਾਦਨ 'ਤੇ ਜਲ ਸੈੱਸ ਲਗਾਉਣ ਦੇ ਪ੍ਰਸਤਾਵ 'ਤੇ ਪੰਜਾਬ ਵੱਲੋਂ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਲੀਡਰਸ਼ਿਪ ਨੂੰ ਗੁਆਂਢੀ ਸੂਬੇ ਵਿੱਚ ਆਪਣੀ ਸਰਕਾਰ 'ਤੇ ਦਬਾਅ ਬਣਾਉਣ ਲਈ ਕਿਹਾ ਹੈ ਕਿ....
ਰਾਖੀ ਗੁਪਤਾ ਭੰਡਾਰੀ ਨੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 15 ਮਾਰਚ : ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ. ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾਇਰੈਕਟਰ ਅਮਿਤ ਤਲਵਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ।