ਚੰਡੀਗੜ੍ਹ

ਮਾਨ ਸਰਕਾਰ ਦਾ ਪਹਿਲਾ ਮੁਕੰਮਲ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਿਤ ਹੋਇਆ: ਬੀਬੀ ਗੁਲਸ਼ਨ
ਬਜਟ ਵਿੱਚ ਵਾਅਦਿਆਂ ਮੁਤਾਬਕ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ ਕਰਨਾ ਚਾਹੀਦਾ ਸੀ ਚੰਡੀਗੜ੍ਹ, 11 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਪਹਿਲਾ ਮੁਕੰਮਲ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਿਤ ਹੋਇਆ ਹੈ।ਬੀਬੀ ਗੁਲਸ਼ਨ ਨੇ ਇਸ ਬਜਟ ਨੂੰ ਸਰਕਾਰ ਦੀ ਫ਼ੌਕੀ ਲਿਫ਼ਾਫ਼ੇਬਾਜ਼ੀ ਕਰਾਰ ਦਿੱਤਾ ਹੈ।....
ਪੰਜਾਬ ਸਰਕਾਰ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਲਈ ਬਜਟ ਵਿੱਚ 258 ਕਰੋੜ ਰੁਪਏ ਰਾਖ਼ਵੇਂ ਰੱਖੇ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਧੰਨਵਾਦ; ਕਿਹਾ, ਅਲਾਟ ਕੀਤੀ ਰਾਸ਼ੀ ਵਿਭਾਗ ਦੀਆਂ ਵੱਖ-ਵੱਖ ਵਾਤਾਵਰਣ ਪੱਖੀ ਪਹਿਲਕਦਮੀਆਂ ਨੂੰ ਕਰੇਗੀ ਉਤਸ਼ਾਹਤ ਚੰਡੀਗੜ੍ਹ, 11 ਮਾਰਚ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਾ ਛੱਡਣ ਸਬੰਧੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੇ ਬਜਟ ਵਿੱਚ ਵਿਭਾਗ ਲਈ 258 ਕਰੋੜ ਰੁਪਏ ਰਾਖ਼ਵੇਂ ਰੱਖੇ....
ਵਿਜੀਲੈਂਸ ਬਿਊਰੋ ਨੇ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਏ.ਐਸ.ਆਈ.ਨੂੰ 8, 500 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 10 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਰਾਜ ਸਿੰਘ ਨੂੰ 8, 500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਵਿਵੇਕ ਕੁਮਾਰ ਵਾਸੀ ਪਟਿਆਲਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਵੇਰਵਿਆਂ....
ਪਹਿਲੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਦਿੱਤੀ ਬਜਟ ਪ੍ਰਣਾਲੀ ਬਾਰੇ ਟ੍ਰੇਨਿੰਗ, ਸਪੀਕਰ ਸੰਧਵਾਂ ਨੇ ਟ੍ਰੇਨਿੰਗ ਸੈਸ਼ਨ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 10 ਮਾਰਚ : ਪੰਜਾਬ ਵਿਧਾਨ ਸਭਾ ਵਿਚ ਪਹਿਲੀ ਵਾਰ ਚੁਣ ਕੇ ਆਏ ਵਿਧਾਇਕਾਂ ਨੂੰ ਅੱਜ ਬਜਟ ਪ੍ਰਣਾਲੀ ਬਾਰੇ ਵਿਧਾਨ ਸਭਾ ਦੇ ਕਮੇਟੀ ਹਾਲ ਵਿਚ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਸੈਸ਼ਨ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਦੇਸ਼ ਦੀ ਨਾਮੀ ਸੰਸਥਾ ਲੈਜਿਸਲੇਟਿਵ ਰਿਸਰਚ ਇੰਸਟੀਚਿਊਟ, ਨਵੀਂ ਦਿੱਲੀ ਵੱਲੋਂ ਦਿੱਤੀ ਜਾ ਰਹੀ ਇਹ ਟ੍ਰੇਨਿੰਗ ਪਹਿਲੀ ਵਾਰ ਚੁਣ ਕੇ ਆਏ ਵਿਧਾਇਕਾਂ ਲਈ....
ਪੰਜਾਬ ਦੇ ਗਵਰਨਰ ਦੀ ਪ੍ਰਿੰਸੀਪਲ ਸੈਕਟਰੀ ਦਾ ਤਬਾਦਲਾ
ਚੰਡੀਗੜ੍ਹ, 10 ਮਾਰਚ : ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਰਾਜਪਾਲ ਬਨ੍ਹਵਾਰੀ ਲਾਲ ਪ੍ਰੋਹਿਤ ਵਿਚਕਾਰ ਚੱਲ ਰਹੇ ਟਕਰਾਅ ਤੋਂ ਬਾਅਦ ਹੁਣ ਗਵਰਨਰ ਦੀ ਪ੍ਰਿੰਸੀਪਲ ਸੈਕਟਰੀ ਰਾਖੀ ਭੰਡਾਰੀ ਦਾ ਵੀ ਤਬਾਦਲਾ ਕਰ ਦਿੱਤੇ ਗਿਆ ਹੈ। ਉਨ੍ਹਾਂ ਦੀ ਜਗਾ ਐਡੀਸ਼ਨਲ ਚੀਫ਼ ਸੈਕਟਰੀ ਕੇ ਸਿਵਾ ਪ੍ਰਸਾਦ ਨੂੰ ਐਡੀਸ਼ਨਲ ਚੀਫ਼ ਸੈਕਟਰੀ ਤੋਂ ਗਵਰਨਰ ਲਾਇਆ ਗਿਆ ਹੈ, ਸਿਵਾ ਪ੍ਰਸਾਦ ਕੋਲ ਦਿਹਾਤੀ ਅਤੇ ਪੰਚਾਇਤ ਮਹਿਕਮੇ ਦਾ ਮੌਜੂਦਾ ਚਾਰਜ ਐਡੀਸ਼ਨਲ ਚਾਰਜ ਵਜੋਂ ਰਹਿਣ ਦਿੱਤਾ ਗਿਆ ਹੈ। ਰਾਖੀ ਭੰਡਾਰੀ....
ਬਜਟ ਵਿਚ ਔਰਤਾਂ ਨੂੰ ਦਿੱਤੇ ਜਾਣ ਵਾਲੇ ਇਕ-ਇਕ ਹਜ਼ਾਰ ਰੁਪਏ ਦਾ ਕਿਤੇ ਵੀ ਜ਼ਿਕਰ ਨਹੀਂ : ਅਸ਼ਵਨੀ ਸ਼ਰਮਾ
ਚੰਡੀਗੜ੍ਹ, 10 ਮਾਰਚ : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਬੱਜਟ ਪੂਰੀ ਤਰ੍ਹਾਂ ਨਿਰਾਸ਼ਾਜਨਕ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ, ਉਨ੍ਹਾਂ ਕਿਹਾ ਕਿ ਬੱਜਟ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਪਾਰੀ ਵਰਗ ਨੂੰ ਨਿਰਾਸ਼ ਕਰਨ ਵਾਲਾ ਹੈ। ਉਨ੍ਹਾਂ ਨੇ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਵਾਲੇ ਸਰਕਾਰ ਦੇ ਵਾਅਦੇ 'ਤੇ ਵੀ ਸਵਾਲ ਚੁੱਕੇ ਤੇ ਕਿਹਾ ਕਿ ਇਹ ਬਜਟ ਔਰਤਾਂ ਨੂੰ ਵੀ ਪੂਰੀ ਤਰ੍ਹਾਂ ਨਿਰਾਸ਼ ਕਰਨ ਵਾਲਾ....
‘ਆਪ’ ਸਰਕਾਰ ਦਾ ਬਜਟ ਨਾ ਉਮੀਦ ਵਾਲਾ ਹੈ : ਮਨਪ੍ਰੀਤ ਸਿੰਘ ਬਾਦਲ
ਚੰਡੀਗੜ੍ਹ, 10 ਮਾਰਚ : ਅੱਜ ਭਗਵੰਤ ਮਾਨ ਸਰਕਾਰ ਨੇ ਅਪਣਾ ਪਹਿਲਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਕੁੱਲ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਬਜਟ ਪੇਸ਼ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂਆਂ ਨੇ ਇਸ ਬਜਟ ਦੀ ਆਲੋਚਨਾ ਕੀਤੀ। ਬਜਟ ਬਾਰੇ ਸਾਬਕਾ ਖਜਾਨਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਦਾ ਬਜਟ ਨਾ ਉਮੀਦ ਵਾਲਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦਾ ਬਜਟ ਬਹੁਤਾ ਰੰਗੀਨ ਤੇ ਦਿਲਕਸ਼ ਨਹੀਂ ਸੀ। ਮਨਪ੍ਰੀਤ ਬਾਦਲ ਨੇ....
ਆਪ ਸਰਕਾਰ ਨੇ ਬਜਟ ਅੰਕੜਿਆਂ ਦਾ ਹੇਰਫੇਰ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਤੇ ਅਸਲ 'ਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪਿਆ : ਸੁਖਬੀਰ ਬਾਦਲ
ਕਿਹਾ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਵੱਧ ਕੇ 3.47 ਲੱਖ ਕਰੋੜ ਹੋ ਗਿਆ ਜੋ ਜੀ ਐਸ ਡੀ ਪੀ ਦਾ 46.81 ਫੀਸਦੀ ਬਣਦਾ ਹੈ ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਤੋਂ ਇਨਕਾਰ ਕੀਤਾ ਗਿਆ ਤੇ ਓ ਪੀ ਐਸ ਤੇ ਬਿਜਲੀ ਪੈਦਾਵਾਰ ਵਾਸਤੇ ਕੋਈ ਪੈਸਾ ਅਲਾਟ ਨਹੀਂ ਕੀਤਾ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਕੀਤੇ ਵਾਅਦੇ ਅਨੁਸਾਰ ਰੇਤ ਮਾਇਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮਾਂ ਤੋਂ 35000 ਕਰੋੜ ਰੁਪਏ ਇਕੱਤਰ ਕਿਉਂ ਨਹੀਂ ਕਰ ਸਕੀ....
ਪੰਜਾਬ ਸਰਕਾਰ ਸਿੱਖਿਆ, ਹੁਨਰ ਵਿਕਾਸ, ਸਿਹਤ ਅਤੇ ਖੇਤੀਬਾੜੀ 'ਚ ਕਰ ਰਹੀ ਵੱਧ ਨਿਵੇਸ਼, ਬਜਟ ਮਨੁੱਖੀ ਵਿਕਾਸ ਨੂੰ ਉਤਸ਼ਾਹਿਤ ਕਰਦਾ: ਸਾਹਨੀ
ਚੰਡੀਗੜ੍ਹ, 10 ਮਾਰਚ : ਪੰਜਾਬ ਸਰਕਾਰ ਦੇ ਬਜਟ 'ਤੇ ਪ੍ਰਤੀਕਿਰਿਆ ਦਿੰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਇਹ ਇਕ ਅਗਾਂਹਵਧੂ ਬਜਟ ਹੈ, ਜਿਸ ਵਿਚ ਸਿੱਖਿਆ, ਹੁਨਰ ਵਿਕਾਸ, ਸਿਹਤ ਅਤੇ ਖੇਤੀਬਾੜੀ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਇਸ ਤਹਿਤ ਸਿੱਖਿਆ ਖੇਤਰ ਨੂੰ 17072 ਕਰੋੜ ਰੁਪਏ ਦੀ ਅਲਾਟਮੈਂਟ ਮਿਲੀ, ਜੋ ਪਿਛਲੇ ਸਾਲ ਨਾਲੋਂ 12 ਫੀਸਦੀ ਵੱਧ ਹੈ। ਵਿੱਤ ਮੰਤਰੀ ਵੱਲੋਂ ਨਵੀਂ ਖੇਡ ਨੀਤੀ ਦਾ ਐਲਾਨ ਵੀ ਸ਼ਲਾਘਾਯੋਗ ਕਦਮ ਹੈ। ਸਾਹਨੀ ਨੇ ਵੱਖ-ਵੱਖ ਖੇਤਰਾਂ ਵਿੱਚ ਵਧੇ ਹੋਏ....
ਲਾਲਜੀਤ ਸਿੰਘ ਭੁੱਲਰ ਨੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਵਿੱਚ ਨਵੀਂ ਰੂਹ ਭਰਨ ਵਾਲਾ ਕਰਾਰ ਦਿੱਤਾ
ਪਸ਼ੂ ਪਾਲਣ ਲਈ ਵਿੱਤੀ ਸਾਲ 2022-23 ਨਾਲੋਂ 9 ਫ਼ੀਸਦੀ ਵਾਧੇ ਨਾਲ 605 ਕਰੋੜ ਰੁਪਏ ਰੱਖੇ ਮੋਬਾਈਲ ਵੈਟਰਨਰੀ ਯੂਨਿਟਾਂ ਨਾਲ ਪਸ਼ੂਆਂ ਦੀ ਸਿਹਤ-ਸੰਭਾਲ ਦੇ ਖੇਤਰ ਵਿੱਚ ਹੋਵੇਗੀ ਨਵੇਂ ਯੁੱਗ ਦੀ ਸ਼ੁਰੂਆਤ ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀ....
ਲੋਕਾਂ ਦੀ ਉਮੀਦਾਂ ਤੇ ਪੂਰੀ ਤਰ੍ਹਾਂ ਖ਼ਰਾ ਉਤਰੇਗਾ ਪੰਜਾਬ ਦਾ ਬਜਟ : ਅਨਮੋਲ ਗਗਨ ਮਾਨ
ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰ ਨੂੰ 281 ਕਰੋੜ ਰੁਪਏ ਨਾਲ ਮਿਲੇਗਾ ਵੱਡਾ ਹੁਲਾਰਾ ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਨੂੰ ਪਿਛਲੇ ਸਾਲ ਨਾਲੋਂ 8% ਵਾਧੇ ਨਾਲ ਮਿਲਿਆ 281 ਕਰੋੜ ਰੁਪਏ ਦਾ ਬਜਟ ਵੱਖ ਵੱਖ ਸਮਾਰਕਾਂ ਦੇ ਨਿਰਮਾਣ, ਰੱਖ-ਰਖਾਵ ਅਤੇ ਪੁਨਰ ਬਹਾਲੀ ਲਈ 110 ਕਰੋੜ ਰੁਪਏ ਦਾ ਹੈ ਰਾਖਵੇਂਕਰਨ ਟੂਰੀਜ਼ਮ ਖੇਤਰ ਨੂੰ ਇਕ ਬ੍ਰਾਂਡ ਵਜੋਂ ਵਿਕਸਿਤ ਕਰਨ ਲਈ 5 ਕਰੋੜ ਰੁਪਏ ਰਾਖਵੇਂ ਚੰਡੀਗੜ੍, 10 ਮਾਰਚ : ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ....
ਬਜਟ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਹੁਲਾਰਾ ਦੇਵੇਗਾ : ਬਲਬੀਰ ਸਿੰਘ
ਹਰ ਸਰਕਾਰੀ ਹਸਪਤਾਲ ਵਿੱਚ ਬੁਨਿਆਦੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਵਿਸ਼ੇਸ਼ ਭਰਤੀ ਮੁਹਿੰਮ ਤਹਿਤ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀਆਂ 363 ਖਾਲੀ ਅਸਾਮੀਆਂ ਅਤੇ ਮੈਡੀਕਲ ਅਫ਼ਸਰ (ਜਨਰਲ) ਦੀਆਂ 470 ਅਸਾਮੀਆਂ ਭਰੀਆਂ ਜਾਣਗੀਆਂ : ਸਿਹਤ ਮੰਤਰੀ ਚੰਡੀਗੜ੍ਹ, 10 ਮਾਰਚ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਬਜਟ 2023-24 ਨੂੰ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ....
ਬਜਟ 'ਚ 33.26 ਲੱਖ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5650 ਕਰੋੜ ਰੱਖੇ : ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ ਅਤੇ ਨਿਆਂ ਲਈ 7172 ਕਰੋੜ ਰੁਪਏ ਦਾ ਬਜਟ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ : ਡਾ. ਬਲਜੀਤ ਕੌਰ ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2023-24 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ 33.26 ਲੱਖ ਬਜ਼ੁਰਗਾਂ....
ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਸਰਾਹਨਾ
ਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ਵਿੱਚ 15 ਫੀਸਦੀ ਦਾ ਵਾਧਾ ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ।ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ।ਇਹ ਬਜਟ ਪੰਜਾਬ ਨੂੰ ਅੱਗੇ ਲੈ....
ਪੰਜਾਬ ਦੇ ਬਜਟ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਲਈ 80 ਕਰੋੜ ਰੁਪਏ ਦੀ ਸੌਗਾਤ : ਹਰਜੋਤ ਬੈਂਸ
ਹਲਕੇ ਦੇ ਵੱਖ ਵੱਖ ਖੇਤਰਾਂ ਵਿਚ ਜਲ ਸਪਲਾਈ ਸਬੰਧੀ ਮੰਗਾਂ ਦਾ ਹੋਵੇਗਾ ਨਿਪਟਾਰਾ ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਵਿੱਤੀ ਵਰ੍ਹੇ 2023 -24 ਲਈ ਪੇਸ਼ ਕੀਤੇ ਗਏ ਬਜ਼ਟ ਵਿਚ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੱਖ ਵੱਖ ਖੇਤਰਾਂ ਦੀ ਸਿੰਚਾਈ ਸੁਵਿਧਾਵਾਂ ਨੂੰ ਬਿਹਤਰ ਬਨਾਉਣ ਲਈ 80 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਚੰਗਰ ਇਲਾਕੇ ਦੇ ਹਰ ਖੇਤ ਤੱਕ ਪਾਣੀ....