ਚੰਡੀਗੜ, 23 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸੰਗਰੂਰ ਜ਼ਿਲੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਸਬੰਧੀ ਟੈਂਡਰਾਂ ਦੀ ਅਲਾਟਮੈਂਟ, ਅਨਾਜ ਮੰਡੀਆਂ ਵਿੱਚ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਕਲੱਸਟਰਾਂ ਨੂੰ ਕਲੱਬ ਕਰਨ ਸਬੰਧੀ ਟੈਂਡਰ ਵਿੱਚ ਧੋਖਾਧੜੀ ਦੇ ਦੋਸ਼ ਹੇਠ ਤਿੰਨ ਠੇਕੇਦਾਰਾਂ ਅਤੇ ਤਿੰਨ ਫਰਮਾਂ ਵਿਰੁੱਧ ਫੌਜਦਾਰੀ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਚੰਡੀਗੜ੍ਹ
ਚੰਡੀਗੜ੍ਹ, 23 ਫਰਵਰੀ : ਅੱਜ ਅਜਨਾਲਾ ਦੀ ਘਟਨਾ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ, ਜੋ ਕਿ ਅੰਮ੍ਰਿਤਪਾਲ ਸਿੰਘ ਤੇ ਉਹਨਾਂ ਦੇ ਸਮਰਥਕ ਪੁਲਿਸ ਨਾਲ ਹੱਥੋਪਾਈ ਵੀ ਹੋਈ ਤੇ ਕਈ ਪੁਲਿਸ ਮੁਲਾਜ਼ਮ ਜਖ਼ਮੀ ਵੀ ਹੋਏ ਸਨ। ਇਸ ਸਬੰਧੀ ਕੈਪਟਨ ਅਮਰਿੰਦਰ ਨੇ ਕਿਹਾ, “ਇਹ ਨਾ ਸਿਰਫ਼ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣਾ ਹੈ, ਸਗੋਂ ਇਸ ਤੋਂ ਵੀ ਵੱਧ ਗੰਭੀਰ ਹੈ”, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਘਟਨਾ ਦੇ ਸੂਬੇ ਅਤੇ....
ਚੰਡੀਗੜ, 23 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਵਿਜੇ ਪਾਲ ਨੂੰ 50, 000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਵਾਸੀ ਪਿੰਡ ਭਰਥਲਾ ਮੰਡੇਰ, ਮਾਲੇਰਕੋਟਲਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ, ਤਹਿਸੀਲ ਅਮਰਗੜ....
ਚੰਡੀਗੜ੍ਹ, 22 ਫਰਵਰੀ : ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਵਰਦੀਆਂ ਦੀਆਂ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਵਿੱਚ ਤਿੰਨ ਬੀ ਪੀ ਈ ਓ ਨੂੰ ਮੁਅੱਤਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਯਸ਼ਪਾਲ ਬੀ.ਪੀ.ਈ.ਓ. ਬਲਾਕ ਵੇਰਕਾ, ਰਵਿੰਦਰਜੀਤ ਕੌਰ ਬੀ.ਪੀ.ਈ.ਓ. ਬਲਾਕ ਅੰਮ੍ਰਿਤਸਰ ਅਤੇ ਦਲਜੀਤ ਸਿੰਘ ਬੀ.ਪੀ.ਈ.ਓ. ਬਲਾਕ ਚੋਗਾਵਾਂ ਨੂੰ ਮੁਅੱਤਲ ਕੀਤਾ ਗਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ....
ਚੰਡੀਗੜ੍ਹ, 22 ਫਰਵਰੀ : ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਾ. ਜਵੰਧਾ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ....
ਚੰਡੀਗੜ੍ਹ, 22 ਫ਼ਰਵਰੀ : ਪੰਜਾਬ ਰਾਜ ਦੇ ਸਰਕਾਰੀ ਸਕੂਲ ਵਿੱਚ ਦਾਖਲੇ ਵਧਾਉਣ ਲਈ ਸ਼ੁਰੂ ਕੀਤੀ ਗਈ ਦਾਖਲਾ ਮੁਹਿੰਮ-2023' ਦਾ ਆਗਾਜ਼ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਖੁਦ ਪਹੁੰਚਕੇ ਦਾਖਲਾ ਵੈਨਾਂ ਨੂੰ ਹਰੀ ਝੰਡੀ ਦਿਖਾਈ।ਇਹ ਮੁਹਿੰਮ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ....
ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ – ਕੈਦੀ ਸਿੱਖਾਂ ਨੂੰ ਪੈਰੋਲ ਤੋਂ ਇਲਾਵਾ ਛੋਟ ਨਹੀਂ ਮਿਲ ਸਕਦੀ ਚੰਡੀਗੜ੍ਹ ਸਮੇਤ ਹੋਰ ਰਾਜਾਂ ਵਿੱਚ ਆਨੰਦਕਾਰਜ ਐਕਟ ਲਾਗੂ ਕਰਨ ਦੀ ਮੰਗ ਉਠਾਈ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੁਝਾਅ ਦਿੱਤੇ। ਚੰਡੀਗੜ੍ਹ, 22 ਫਰਵਰੀ : ਘੱਟ ਗਿਣਤੀਆਂ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਵੀ ਕੰਮ ਕਰ ਰਿਹਾ ਹੈ ਪਰ....
ਚੰਡੀਗੜ੍ਹ, 22 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਵੱਲੋਂ 10 ਮਾਰਚ ਨੂੰ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਦੀ ਆਰਥਿਕਤਾ ਬਾਰੇ ਵਾਈਟ ਪੇਪਰ ਦੀ ਮੰਗ ਕੀਤੀ। ਬਾਜਵਾ ਨੇ ਕਿਹਾ ਕਿ ਵੱਖ-ਵੱਖ ਆਰਥਿਕ ਸਰਵੇਖਣਾਂ ਦੇ ਨਾਲ-ਨਾਲ ਪਿਛਲੇ ਕੁਝ ਮਹੀਨਿਆਂ ਦੌਰਾਨ ਪ੍ਰਕਾਸ਼ਤ ਮੀਡੀਆ ਰਿਪੋਰਟਾਂ ਨੇ ਸੂਬੇ ਦੇ ਵਿੱਤ ਦੀ ਕੋਈ ਬਹੁਤੀ ਚੰਗੀ ਤਸਵੀਰ ਪੇਸ਼ ਨਹੀਂ ਕੀਤੀ ਜਦਕਿ ਭਗਵੰਤ ਮਾਨ ਸਰਕਾਰ ਇਸ....
ਕੁਲਥਮ ਨੇੜੇ ਕੈਨੇਡਾ ’ਚ ਚਲਦੀ ਹਰਮਨ ਟ੍ਰਾਂਸਪੋਰਟ ਦੇ ‘ਬੈਕ ਆਫ਼ਿਸ’ ਦੀ ਸ਼ੁਰੂਆਤ ਚੰਡੀਗੜ੍ਹ, 22 ਫ਼ਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ, ਲਾਲਜੀਤ ਸਿੰਘ ਭੁੱਲਰ ਨੇ ਵਿਦੇਸ਼ਾਂ ’ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਕੁਲਥਮ (ਬੰਗਾ) ਨੇੜੇ, ਕੈਨੇਡਾ ਆਧਾਰਿਤ ਹਰਮਨ ਟਰਾਂਸਪੋਰਟ ਦੀਆਂ ਇਨ੍ਹਾਂ ਸੇਵਾਵਾਂ ਨਾਲ ਸਬੰਧਤ ‘ਬੈਕ ਆਫ਼ਿਸ’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਪੰਜਾਬ....
ਚੰਡੀਗੜ, 21 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ .32 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗਿਰਫ਼ਤਾਰ ਕਰਕੇ ਕੰਟਰੈਕਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਪ੍ਰਗਟਾਵਾ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਕੀਤਾ।ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ....
ਚੰਡੀਗੜ, 21 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਜੀਲੈਂਸ ਜਾਂਚ ਦੀ ਤਫ਼ਤੀਸ਼ ਦੌਰਾਨ ਵਿਜੀਲੈਂਸ ਨੇ....
ਚੰਡੀਗੜ੍ਹ, 21 ਫਰਵਰੀ : ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ। ਪੋਰਟਲ www.ePunjabschools. gov.in/ school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ। ਉਨ੍ਹਾਂ....
ਚੰਡੀਗੜ੍ਹ 21 ਫ਼ਰਵਰੀ : ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਭਗਵੰਤ ਮਾਨ ਸਰਕਾਰ ਵਲੋਂ ਡਾ. ਸਤਬੀਰ ਬੇਦੀ ਵਾਸੀ ਸਿਵਲ ਲਾਇਨ ਦਿੱਲੀ ਨੂੰ ਪੰਜਾਬ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਏ ਜਾਣ ਦੀ ਘੋਰ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ‘ਤੇ ਸਿਰਫ਼ ਪੰਜਾਬੀਆ ਦਾ ਹੱਕ ਹੈ, ਗੈਰ ਪੰਜਾਬੀਆਂ ਜਾਂ ਪੰਜਾਬੀ ਭਾਸ਼ਾ ਦਾ ਗਿਆਨ ਨਾ ਹੋਣ ਵਾਲਿਆਂ ਨੂੰ ਪੰਜਾਬ ਵਿੱਚ ਅਹੁਦੇਦਾਰੀਆਂ ਅਤੇ ਚੇਅਰਮੈਨੀਆਂ ਦੇਣਾ ਕਰੋੜਾਂ ਪੰਜਾਬੀਆ ਨਾਲ ਸਰੇਆਮ ਧੋਖਾ ਹੈ। ਗੁਪਤਾ ਨੇ ਕਿਹਾ ਕਿ ਡਾ. ਸਤਬੀਰ ਨੂੰ ਪੰਜਾਬੀ....
ਚੰਡੀਗੜ੍ਹ, 21 ਫ਼ਰਵਰੀ : ਕੇਂਦਰ ਸਰਕਾਰ ਦੀ ਏਜੰਸੀ ਸੀਬੀਆਈ ਵੱਲੋਂ ਅੱਜ ਪੰਜਾਬ ਦੇ ਕਿਸਾਨ ਆਗੂਆਂ ਅਤੇ ਦਫਤਰਾਂ ਤੇ ਭਾਰੀ ਫੋਰਸ ਨਾਲ ਰੇਡ ਕੀਤੀ ਗਈ । ਜਿਸਦੀ ਸੰਯੁਕਤ ਕਿਸਾਨ ਮੋਰਚਾ ਵਲੋਂ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕੇਂਦਰ ਸਰਕਾਰ ਨੂੰ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚੇਤਵਨੀ ਦਿੱਤੀ। ਸੰਯੁਕਤ ਮੋਰਚੇ ਦੇ ਆਗੂ ਡਾ ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਰਾਏ, ਰਮਿੰਦਰ ਸਿੰਘ ਪਟਿਆਲਾ, ਫੁਰਮਾਨ ਸਿੰਘ ਸੰਧੂ ਆਦਿ ਆਗੂਆਂ ਨੇ ਦੱਸਿਆ ਕੀ ਅੱਜ ਕੇਂਦਰੀ....
ਚੰਡੀਗੜ੍ਹ, 20 ਫਰਵਰੀ : ਪੰਜਾਬ ਵਿੱਚ ਯੂਥ ਕਾਂਗਰਸ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੀ ਆਨਲਾਈਨ ਵੋਟਿੰਗ 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਵੋਟਿੰਗ ਆਨਲਾਈਨ ਹੋਣ ਜਾ ਰਹੀ ਹੈ। ਨਾਲ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ਅਪ੍ਰੈਲ ਮਹੀਨੇ ਵਿੱਚ ਹੋ ਸਕਦਾ ਹੈ। ਨਤੀਜਿਆਂ ਤੋਂ ਪਹਿਲਾਂ ਮੌਜੂਦਾ ਟੀਮਾਂ ਆਪਣੇ ਪੱਧਰ ‘ਤੇ ਸੰਸਥਾ ਦੀਆਂ ਗਤੀਵਿਧੀਆਂ ਨੂੰ ਜਾਰੀ ਰੱਖਣਗੀਆਂ। ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ....