ਚੰਡੀਗੜ੍ਹ, 01 ਫਰਵਰੀ : ਕੇਂਦਰੀ ਬਜਟ 2023-24 ਦੇ ਪ੍ਰਗਤੀਸ਼ੀਲ ਪਹਿਲੂਆਂ ਦੀ ਸ਼ਲਾਘਾ ਕਰਦੇ ਹੋਏ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਨਵੀਂ ਟੈਕਸ ਪ੍ਰਣਾਲੀ ਵਰਗੇ ਕਦਮ, ਜਿਸ ਵਿੱਚ 7 ਲੱਖ ਤੱਕ ਦੀ ਕੁੱਲ ਆਮਦਨ ਵਾਲੇ ਵਿਅਕਤੀਆਂ ਨੂੰ ਆਮਦਨ ਕਰ ਨਹੀਂ ਦੇਣਾ ਪਵੇਗਾ, ਇਸਨੂੰ ਦਰਾਂ ਅਤੇ ਸਲੈਬਾਂ ਵਿਚ ਪ੍ਰਗਤੀਸ਼ੀਲ ਬਣਾਉਂਦਾ ਹੈ, ਜਦਕਿ ਸਪਤਰਿਸ਼ੀ - 7 ਤਰਜੀਹਾਂ ਦਾ ਵਿਚਾਰ ਵੀ ਸੁਧਾਰਵਾਦੀ ਨਜ਼ਰ ਆਉਂਦਾ ਹੈ। ਪਰ ਅਜੇ ਵੀ ਕਈ ਹੋਰ ਖੇਤਰ ਹਨ ਜਿੱਥੇ ਸਰਕਾਰ ਹੋਰ ਵੀ ਕੰਮ ਕਰ ਸਕਦੀ....
ਚੰਡੀਗੜ੍ਹ
ਚੰਡੀਗੜ੍ਹ, 1 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਬਜਟ ਨੂੰ ਦਿਸ਼ਾਹੀਣ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਭਾਰਤ ਦੇ ਲੋਕਾਂ ਖਾਸ ਕਰਕੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਇਹ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਸਰਕਾਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਆਖਰੀ ਆਮ ਬਜਟ ‘ਚ ਰਾਹਤ ਦੇਣ ਲਈ....
ਚੰਡੀਗੜ੍ਹ, 31 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਮੈਗਾ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ।....
ਚੰਡੀਗੜ੍ਹ, 31 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਂਸਿਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ....
ਚੰਡੀਗੜ੍ਹ, 31 ਜਨਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਪੰਜਾਬ ਦੇ ਚਰਚਾਂ ਨੂੰ ਨਿਸ਼ਾਨਾ ਬਣਾਇਆ ਹੈ। ਟੀਮਾਂ ਚਰਚਾਂ ਦੇ ਪਾਸਟਰਾਂ ਦੇ ਘਰਾਂ ਅਤੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਹੋਈ। ਇਸ ਨਾਲ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਤਾਜਪੁਰ ਸਥਿਤ ਪਾਸਟਰ ਬਜਿੰਦਰ ਸਿੰਘ ਅਤੇ ਪਾਸਟਰ ਹਰਪ੍ਰੀਤ ਸਿੰਘ ਖੋਜੇਵਾਲਾ ਕਪੂਰਥਲਾ ਦੇ ਘਰਾਂ 'ਤੇ ਈਡੀ ਵੱਲੋਂ....
ਚੰਡੀਗੜ੍ਹ, 31 ਜਨਵਰੀ : ਪੀਐਸਆਈਈਸੀ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਘੂ ਅਤੇ ਦਰਮਿਆਨੇ ਉਦਯੋਗਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਸੂਬੇ ਵਿੱਚ ਵਧੀਆ ਉਦਯੋਗਿਕ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਢਿੱਲੋਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਯਕੀਨੀ ਬਣਾਉਣ ਲਈ ਪਹਿਲਾਂ ਹੀ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਅਣਥੱਕ....
ਰੇਤ ਅਤੇ ਬੱਜਰੀ ਦੀ ਰੋਜ਼ਾਨਾ ਆਧਾਰ ‘ਤੇ ਵਧ ਰਹੀ ਉਪਲੱਬਧਤਾ ਕਰਕੇ ਕੀਮਤਾਂ ਘਟਣ ਨਾਲ ਕਿਫ਼ਾਇਤੀ ਦਰਾਂ ਤੇ ਮਿਲੇਗੀ ਰੇਤ ਅਤੇ ਬੱਜਰੀ ਚੰਡੀਗੜ੍ਹ, 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖਣਨ ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਰੇਤ ਦੀਆਂ ਖੱਡਾਂ (ਪਬਲਿਕ ਮਾਈਨਿੰਗ ਸਾਈਟਾਂ) ਦੀ ਸਹੂਲਤ ਦੇਣ ਲਈ ਤਿਆਰੀ ਕਰ ਲਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਮ ਲੋਕਾਂ ਨੂੰ ਰੇਤਾ ਅਤੇ ਬੱਜਰੀ ਵਾਜਬ ਦਰਾਂ 'ਤੇ ਲੋੜੀਂਦੀ ਮਾਤਰਾ ਵਿੱਚ ਮਿਲ ਸਕੇ। ਇਸ ਫੈਸਲੇ ਨੂੰ....
ਚੰਡੀਗੜ੍ਹ, 30 ਜਨਵਰੀ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੌਜੂਦਾ....
ਚੰਡੀਗੜ੍ਹ, 30 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀ ਚਾਈਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਖਰੀਦ 'ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਉਪਰੰਤ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਇਸ ਘਾਤਕ ਡੋਰ ਵਿਰੁੱਧ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਹਫ਼ਤਾਵਾਰੀ ਵੇਰਵੇ ਸਾਂਝੇ ਕਰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 50 ਐਫ....
ਚੰਡੀਗੜ੍ਹ, 30 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 198 ਐਫ.ਆਈ.ਆਰਜ਼. ਦਰਜ ਕਰਕੇ, ਜਿਸ ਵਿੱਚ 19 ਵਪਾਰਕ ਮਾਮਲੇ ਹਨ, 257 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ....
ਚੰਡੀਗੜ੍ਹ, 30 ਜਨਵਰੀ : ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਆਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਰ ਵਿਭਾਗ, ਪੰਜਾਬ ਦੇ ਜੀਐਸਟੀ ਵਿੰਗ ਨੇ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ 48 ਕਰੋੜ ਰੁਪਏ ਦੀ ਜੀਐਸਟੀ ਧੋਖਾਧੜੀ ਦੇ ਮਾਮਲੇ ਵਿੱਚ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਕਥਿਤ ਤੌਰ 'ਤੇ ਲੋਹੇ ਦੇ ਸਕਰੈਪ ਨਾਲ ਸਬੰਧਤ ਫਰਜ਼ੀ....
ਚੰਡੀਗੜ੍ਹ, 30 ਜਨਵਰੀ : ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਭਗਵੰਤ ਮਾਨ ਸਰਕਾਰ ਤੇ ਇੱਕ ਵਾਰ ਫਿਰ ਪੰਜਾਬੀਆ ਨੂੰ ਝੂਠ ਬੋਲਣ ਅਤੇ ਧੋਖਾ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ 27 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜਿਹੜੇ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸੌਂਪਣ ਦਾ ਜੋ ਐਲਾਨ ਕੀਤਾ ਹੈ, ਅਸਲ ਵਿੱਚ ਇਹ ਸਾਰੇ ਪੁਰਾਣੀਆਂ ਡਿਸਪੈਂਸਰੀਆਂ ਮੁਢਲੇ ਸਿਹਤ ਕੇਂਦਰ ਵਗੈਰਾ ਹਨ, ਜ਼ਿਹਨਾਂ ਨੂੰ ਮੁਰੰਮਤ ਕਰਕੇ, ਥੋੜ੍ਹਾ ਮੋਟਾ....
ਚੰਡੀਗੜ੍ਹ, 29 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਨਸ਼ਾ ਤਸਕਰ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਪਾਲਾ....
ਚੰਡੀਗੜ੍ਹ, 29 ਜਨਵਰੀ : ਕੁਲਦੀਪ ਚਾਹਲ ਨੂੰ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਅਚਾਨਕ ਹਟਾਏ ਜਾਣ ਤੋਂ ਬਾਅਦ ਸੀਨੀਅਰ ਆਈਪੀਐਸ ਕੰਵਰਦੀਪ ਕੌਰ ਨੂੰ ਛੇਤੀ ਹੀ ਚੰਡੀਗੜ੍ਹ ਦੇ ਨਵੇਂ ਐਸਐਸਪੀ ਦਾ ਚਾਰਜ ਮਿਲ ਸਕਦਾ ਹੈ। ਦੱਸ ਦਈਏ ਕਿ 13 ਦਸੰਬਰ 2009 ਬੈਚ ਦੇ ਚੰਡੀਗੜ੍ਹ ਦੇ ਆਈਪੀਐਸ ਅਧਿਕਾਰੀ ਕੁਲਦੀਪ ਚਾਹਲ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਫਿਲਹਾਲ ਉਨ੍ਹਾਂ ਦੀ ਥਾਂ 'ਤੇ ਐੱਸਐੱਸਪੀ ਟਰੈਫਿਕ ਮਨੀਸ਼ਾ ਚੌਧਰੀ ਨੂੰ ਵਾਧੂ....
ਚੰਡੀਗੜ, 29 ਜਨਵਰੀ : ਚੰਡੀਗੜ੍ਹ ਦੀ ਇੱਕ ਨੌਜਵਾਨ ਡਾਕਟਰ ਨਾਲ ਇੱਕ ਨਾਈਜੀਰੀਅਨ ਗਿਰੋਹ ਨੇ ਲਗਭਗ 48 ਲੱਖ ਰੁਪਏ ਦੀ ਠੱਗੀ ਮਾਰਨ ਦਾ ਸਮਾਚਾਰ ਮਿਲਿਆ ਹੈ।। ਚੰਡੀਗੜ੍ਹ ਪੁਲਿਸ ਨੇ ਦਿੱਲੀ ਅਤੇ ਗ੍ਰੇਟਰ ਨੋਇਡਾ ਵਿੱਚ ਛਾਪੇਮਾਰੀ ਕਰਕੇ 4 ਨਾਈਜੀਰੀਅਨ, ਇੱਕ ਗੁਨੀਆ ਅਤੇ ਇੱਕ ਭਾਰਤੀ ਔਰਤ ਨਾਲ ਸੰਬੰਧਿਤ ਗਰੋਹ ਨੂੰ ਗ੍ਰਿਫਤਾਰ ਕੀਤਾ ਹੈ। ਚੰਡੀਗੜ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਸ਼ੀਆਂ ਨੇ ਵਿਆਹ ਦੀਆਂ ਸਾਈਟਾਂ 'ਤੇ ਆਪਣੇ ਫਰਜ਼ੀ ਪ੍ਰੋਫਾਈਲ ਪੋਸਟ ਕੀਤੇ ਸਨ। ਉਹ ਆਪਣੇ ਆਪ ਨੂੰ ਡਾਕਟਰ ਆਦਿ ਕਹਿੰਦੇ....