ਚੰਡੀਗੜ੍ਹ, 29 ਜਨਵਰੀ : ਪੰਜਾਬ ਵਿੱਚ ਦੋ ਦਿਨ ਲਗਾਤਾਰ ਮੀਂਹ ਪੈ ਸਕਦਾ ਹੈ। ਇਸ ਬਾਰੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਟਵਿਟਰ ਹੈਂਡਲ ‘ਤੇ ਵੀਡਿਓ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਵਿੱਚ 29 ਜਨਵਰੀ ਅਤੇ 30 ਜਨਵਰੀ ਨੂੰ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਠੰਡੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ।ਮੌਸਮ ਵਿਭਾਗ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾਂ ਹੈ ਕਿ ਪਹਾੜੀ ਖੇਤਰਾਂ ਵਿਚ ਹੋ ਰਹੀ ਬਰਫਬਾਰੀ ਦੇ ਕਾਰਨ ਦੇਸ਼ ਦੇ ਕਈ ਸੂਬਿਆਂ ਦਾ ਤਾਪਮਾਨ ਕਾਫੀ ਜ਼ਿਆਦਾਂ....
ਚੰਡੀਗੜ੍ਹ
ਮੱਛੀ ਪਾਲਣ ਵਿੱਚ ਰੁਜ਼ਗਾਰ ਦੀਆਂ ਅਥਾਹ ਸੰਭਾਵਨਾਵਾਂ ਦੇ ਮੱਦੇਨਜ਼ਰ ਕਿਸਾਨਾਂ ਤੇ ਨੌਜਵਾਨਾਂ ਨੂੰ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਮਦਨ ਵਧਾਉਣ ਦੀ ਅਪੀਲ ਚੰਡੀਗੜ੍ਹ, 29 ਜਨਵਰੀ : ਸੂਬੇ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਵੱਖੋ-ਵੱਖ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਪ੍ਰਦਾਨ ਕਰਦਾ ਪੋਸਟਰ ਪੰਜਾਬ ਦੇ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਇੱਥੇ ਜਾਰੀ ਕੀਤਾ ਗਿਆ। ਪੀ.ਐਮ.ਐਮ.ਐਸ. ਯੋਜਨਾ ਦਾ ਪੋਸਟਰ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੱਛੀ ਪਾਲਣ....
ਚੰਡੀਗੜ੍ਹ, 28 ਜਨਵਰੀ : ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ 90 ਸਾਬਕਾ ਵਿਧਾਇਕਾਂ ਨੂੰ ਕਾਰ ਪਾਰਕਿੰਗ ਦੇ ਸਟਿੱਕਰ ਵਾਪਸ ਲਈ ਪੱਤਰ ਜਾਰੀ ਕੀਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਪੱਤਰ ਵਿਚ ਕਿਹਾ ਕਿ ਨਿੱਜੀ ਅਤੇ ਸਰਕਾਰੀ ਵਾਹਨਾਂ ਦੀ ਪਾਰਕਿੰਗ ਲਈ ਜਾਰੀ ਕੀਤੇ ਗਏ ਸਟਿੱਕਰ 15 ਦਿਨਾਂ ਦੇ ਅੰਦਰ ਜਮ੍ਹਾਂ ਕਰਵਾਏ ਜਾਣ। ਕਾਬਿਲੇਗੌਰ ਹੈ ਕਿ ਪਿਛਲੀ ਕਾਂਗਰਸ ਦੀ ਸਰਕਾਰ ਵੱਲੋਂ ਵਿਧਾਇਕ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਵਾਹਨਾਂ ਦੀ ਪਾਰਕਿੰਗ ਲਈ....
ਚੰਡੀਗੜ੍ਹ, 28 ਜਨਵਰੀ : ਵਿਜੀਲੈਂਸ ਬਿਓਰੋ ਪੰਜਾਬ ਵਲੋਂ ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 12 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇੰਮਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਇੰਨਕਲੇਵ ਐਕਟੈਂਸ਼ਨ ਵਿੱਚ 94.97....
ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਪ੍ਰਾਹੁਣਚਾਰੀ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਲਕਾ ਖਰੜ੍ਹ ਦੇ ਪਿੰਡ ਮੁੱਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਕਾਂ ਦਾ ਉਦਘਾਟਨ ਕੀਤਾ....
ਚੰਡੀਗੜ੍ਹ, 28 ਜਨਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਨੂੰ ਮਹਿਜ਼ ਪਬਲੀਸਿਟੀ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹੈ, ਕਿਉਂਕਿ ਸਰਕਾਰ ਪਹਿਲਾਂ ਤੋਂ ਉਪਲਬਧ ਸਿਹਤ ਸਹੂਲਤਾਂ ਦਾ ਨਾਮ ਬਦਲ ਰਹੀ ਹੈ। ਇਸ ਤੋਂ ਇਲਾਵਾ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਕਲੀਨਿਕ ਹੈਲਥ ਕਲੀਨਿਕਾਂ ਨਾਲੋਂ ਆਮ ਆਦਮੀ ਪਾਰਟੀ ਦੇ ਦਫ਼ਤਰ ਅਤੇ ਐਕਸਟੈਂਸ਼ਨ ਕਾਊਂਟਰ ਵੱਧ ਜਾਪਦੇ ਹਨ। ਪੰਜਾਬ....
ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲੇ ਹਰੇਕ ਸ਼ਖ਼ਸ ਨਾਲ ਕਰੜੇ ਹੱਥੀਂ ਨਜਿੱਠਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ। ਇਸ ਸਬੰਧੀ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉੱਚ ਅਦਾਲਤਾਂ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਅਤੇ ਹੁਕਮਾਂ ਨੂੰ ਸਰਕਾਰ ਵਲੋਂ ਗੰਭੀਰਤਾ ਨਾਲ ਲਿਆ....
ਚੰਡੀਗੜ੍ਹ, 28 ਜਨਵਰੀ : ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ 'ਤੇ ਵਰ੍ਹਦਿਆਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਤਾਂ ਉਨ੍ਹਾਂ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਬੰਦ ਕਰ ਦੇਣੀ ਚਾਹੀਦੀ ਹੈ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅਫਸੋਸ....
- ਕਿਹਾ ਕਿ ਸਾਰੀ ਸਕੀਮ ਇਕ ਵੱਡਾ ਘੁਟਾਲਾ ਤੇ ਇਸਦੀ ਨਿਰਪੱਖ ਜਾਂਚ ਮੰਗੀ - ਪੰਜ ਪਿਆਰਿਆਂ ਪ੍ਰਤੀ ਵਿਖਾਏ ਅਪਮਾਨ ਦੀ ਕੀਤੀ ਨਿਖੇਧੀ ਚੰਡੀਗੜ੍ਹ, 27 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੀ ਆਬਾਦੀ ਵਿਚੋਂ 50 ਫੀਸਦੀ ਤੋਂ ਪ੍ਰਾਇਮਰੀ ਹੈਲਥ ਸੇਵਾਵਾਂ ਲਾਂਭੇ ਕਰ ਕੇ ਲੋਕਾਂ ਦੀ ਜਾਨ ਨਾਲ ਖੇਡ ਰਹੀ ਹੈ ਅਤੇ ਪੰਜਾਬ ਵਿਚ ਪਾਰਟੀ ਦੇ ਡੁੱਬਦੇ ਬੇੜੇ ਨੂੰ ਬਚਾਉਣ ਵਾਸਤੇ ਪੀ ਆਰ ਮੁਹਿੰਮ ਚਲਾ ਰਹੀ ਹੈ। ਇਥੇ ਇਕ....
ਚੰਡੀਗਗੜ੍ਹ, 27 ਜਨਵਰੀ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸਰਾਹਨਾ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦਾ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ। ਸੂਬੇ ਸਰਕਾਰ ਵੱਲੋਂ ਪੰਜ ਸੌ ਆਮ ਆਦਮੀ....
ਚੰਡੀਗੜ੍ਹ, 27 ਜਨਵਰੀ : ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪੁਲਿਸ ਵਿਭਾਗ ਦੇ ਇਕ ਸਬ ਇੰਸਪੈਕਟਰ, ਇਕ ਸਹਾਇਕ ਸਬ ਇੰਸਪੈਕਟਰ ਅਤੇ ਚੱਕਬੰਦੀ ਦਫਤਰ ਦੇ ਕਲਰਕ ਨੂੰ ਕ੍ਰਮਵਾਰ 80, 000 ਰੁਪਏ ਅਤੇ 50, 000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਸਾਂਝੇ ਕਰਦੇ ਹੋਏ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਪਹਿਲੇ ਮਾਮਲੇ ਵਿਚ ਬਿਊਰੋ ਦੀ ਟੀਮ ਨੇ ਐਫ.ਆਈ.ਆਰ. ਦੇ ਨਾਂ ਹਟਾਉਣ ਦੇ ਬਦਲੇ ਵਿਚ ਸ਼ਿਕਾਇਤ ਕਰਤਾ ਤੋਂ 80, 000 ਰੁਪਏ ਰਿਸ਼ਵਤ ਮੰਗਣ....
ਚੰਡੀਗੜ੍ਹ, 27 ਜਨਵਰੀ : ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਗਵਰਨਰ ਬਣਨ ਸਕਦੇ ਹਨ। ਜ਼ਿਕਰਯੋਗ ਹੈ ਕਿ ਮਹਾਰਸ਼ਟਰ ਦੇ ਗਵਰਨਰ ਭਗਤ ਸਿੰਘ ਕੋਸ਼ਿਆਰੀ ਨੇ ਬੀਤੇ ਦਿਨੀਂ ਰਾਜਪਾਲ ਦੇ ਅਹੁਦੇ ਉਤੇ ਕੰਮ ਕਰਨ ਵਿੱਚ ਅਸਮਰਥਾ ਪ੍ਰਗਟਾਈ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧੀ ਕਿਹਾ ਸੀ ਕਿ ਉਹ ਆਪਣੇ ਅਹੁਦੇ ਤੋਂਅਸਤੀਫ਼ਾ ਦੇਣਾ ਚਾਹੁੰਦੇ ਹਨ। ਹੁਣ ਇਹ ਚਰਚਾ ਗਰਮ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ....
ਚੰਡੀਗੜ੍ਹ, 18 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਬੁੱਧਵਾਰ ਨੂੰ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਲਾਏ ਗਏ ਕੌਮੀ ਇਨਸਾਫ਼ ਮੋਰਚੇ ਦਰਮਿਆਨ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਧਾਮੀ ਧਰਨੇ ਨੂੰ ਸੰਬੋਧਨ ਕਰਕੇ ਵਾਪਸ ਜਾ ਰਹੇ ਸਨ ਜਦੋਂ ਕੁਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦੀ ਗੱਡੀ 'ਤੇ ਹਮਲਾ ਕਰ ਦਿੱਤਾ ਅਤੇ ਪਥਰਾਅ ਵੀ ਕੀਤਾ, ਜਿਸ ਵਿੱਚ ਕਈ ਵਾਹਨ ਨੁਕਸਾਨੇ ਗਏ। ਜਿਸ ਤੋਂ....
ਜੇਕਰ ਰਾਜਨੀਤਿਕ ਇੱਛਾ ਸ਼ਕਤੀ ਹੋਵੇ ਅਤੇ ਸਰਕਾਰ ਇਮਾਨਦਾਰ ਹੋਵੇ ਤਾਂ ਕੋਈ ਵੀ ਫੈਸਲਾ ਅਸੰਭਵ ਨਹੀਂ : ਨੀਲ ਗਰਗ ਚੰਡੀਗੜ੍ਹ, 18 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਬੁੱਧਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਅਤੇ ਗੋਵਿੰਦਰ ਮਿੱਤਲ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਚੰਦ....
- ਇਸਨੂੰ ਸ਼੍ਰੋਮਣੀ ਕਮੇਟੀ ਅਤੇ ਪੰਥਕ ਸੰਸਥਾਵਾਂ ਨੁੰ ਕਮਜ਼ੋਰ ਕਰਨ ਲਈ ਸਾਜ਼ਿਸ ਕਰਾਰ ਦਿੱਤਾ - ਕਿਹਾ ਕਿ ਖਾਲਸਾ ਪੰਥ ਕਦੇ ਵੀ ਅਜਿਹੀਆਂ ਕਾਇਰਾਨਾ ਹਰਕਤਾਂ ਨੂੰ ਬੰਦੀ ਸਿੰਘਾਂ ਦੀ ਛੇਤੀ ਰਿਹਾਈ ਮੰਗਣ ਦੇ ਰਾਹ ਵਿਚ ਅੜਿਕਾ ਨਹੀਂ ਬਣਨ ਦੇਵੇਗਾ ਚੰਡੀਗੜ੍ਹ, 18 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰਸਿੰਘ ਧਾਮੀ ’ਤੇ ਮੁਹਾਲੀ ਵਿਚ ਇਕ ਗੁਰਦੁਆਰਾ ਸਾਹਿਬ ਵਿਚ ਹੋਏ ਹਮਲੇ ਦੀ ਜ਼ੋਰਦਾਰ....