ਬਿਜਲੀ ਚੋਰੀ ਰੋਕਣ ਲਈ ਲਗਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 10 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ। ਪੰਜਾਬ ਦੇ ਬਿਜਲੀ....
ਚੰਡੀਗੜ੍ਹ
ਚੰਡੀਗੜ੍ਹ, 10 ਸਤੰਬਰ 2024 : ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ। ਵਿਭਾਗ ਵੱਲੋਂ ਹੁਣ ਤੱਕ 11,052 ਖੇਤੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ 6,377 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ ਤਾਂ ਜੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ....
ਪੰਜਾਬ ਪੁਲਿਸ ਨੇ ਛੇ ਹਮਲਾਵਰਾਂ, ਜਿਨ੍ਹਾਂ ਨੂੰ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦੀ ਮਦਦ ਨਾਲ ਔਰੰਗਾਬਾਦ ਤੋਂ ਕਾਬੂ ਕੀਤਾ ਸੀ, ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤਾ ਸੀ ‘ਅਪਰੇਸ਼ਨ ਡੈਜ਼ਰਟ’ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਲਿਆਂਦਾ ਜਾ ਰਿਹਾ ਹੈ ਫਿਰੋਜ਼ਪੁਰ, ਅੱਜ ਸ਼ਾਮ ਤੱਕ ਪਹੁੰਚਣ ਦੀ ਉਮੀਦ ਗ੍ਰਿਫ਼ਤਾਰ ਛੇ ਸ਼ੂਟਰ ਭਗੌੜੇ ਆਸ਼ੀਸ਼ ਚੋਪੜਾ ਦੇ ਨਜ਼ਦੀਕੀ ਸਾਥੀ, ਉਸ....
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਮੌਕੇ ਤੇ ਹੀ ਕੀਤਾ ਨਿਪਟਾਰਾ ਚੰਡੀਗੜ੍ਹ, 9 ਸਤੰਬਰ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੰਡੀਆਂ ਦੇ ਵਿਕਾਸ, ਸੀਜ਼ਨਲ ਪ੍ਰਬੰਧਾਂ ਅਤੇ ਫੀਲਡ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ।....
ਚੰਡੀਗੜ੍ਹ, 9 ਸਤੰਬਰ, 2024 : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਲਈ 10,000 ਕਰੋੜ ਰੁਪਏ ਦੀ ਵਾਧੂ ਉਧਾਰ ਸੀਮਾ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਜ਼ੋਰਦਾਰ ਵਕਾਲਤ ਕੀਤੀ ਕਿ 'ਆਪ' ਸਰਕਾਰ ਨੂੰ ਸੂਬੇ ਨੂੰ ਦਰਪੇਸ਼ ਗੰਭੀਰ ਆਰਥਿਕ ਸੰਕਟ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨੇ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਭੇਜ....
ਚੰਡੀਗੜ੍ਹ, 9 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਸਤੰਬਰ ਤੋਂ 23 ਸਤੰਬਰ ਤੱਕ ਸੂਬੇ ਭਰ ਦੇ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਇਹਨਾਂ ਪ੍ਰਦਰਸ਼ਨ ਰਾਹੀਂ ਸੂਬਾ ਸਰਕਾਰ ਤੇ ਦਬਾਅ ਪਾਇਆ ਜਾਵੇਗਾ। ਜਲਦੀ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ....
ਚੰਡੀਗੜ੍ਹ, 8 ਸਤੰਬਰ 2024 : ਪੰਜਾਬ ’ਚ ਬੱਸ ਕਿਰਾਏ ਵਿਚ ਵੀ ਹੁਣ ਵਾਧਾ ਕਰ ਦਿਤਾ ਗਿਆ ਹੈ। ਟ੍ਰਾਂਸਪੋਰਟ ਵਿਭਾਗ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਅੱਜ ਤੋਂ ਇਹ ਵਾਧਾ ਚੁੱਪ ਚੁਪੀਤੇ ਲਾਗੂ ਕਰ ਦਿਤਾ ਹੈ। ਨੋਟੀਫ਼ਿਕੇਸ਼ਨ ਅਨੁਸਾਰ 23 ਪੈਸੇ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਆਮ ਬਸਾਂ ਦਾ ਕਿਰਾਇਆ ਵਧਾਇਆ ਗਿਆ ਹੈ। ਸਾਧਾਰਨ ਏਸੀ ਬਸ ਦਾ ਕਿਰਾਇਆ 28 ਪੈਸੇ ਪ੍ਰਤੀ ਕਿਲੋਮੀਟਰ, ਇੰਟਰੇਗਲ ਕੋਚ ਦਾ 41 ਅਤੇ ਸੁਪਰ ਇੰਟਰੇਗਲ ਬਸ ਦਾ ਕਿਰਾਇਆ 46 ਪੈਸੇ ਪ੍ਰਤੀ ਕਿਲੋਮੀਟਰ ਵਧਾਇਆ ਹੈ। ਇਸ ਨਾਲ ਸਰਕਾਰ ਨੂੰ 150....
ਚੰਡੀਗੜ੍ਹ, 8 ਸਤੰਬਰ 2024 : ਗੁਰਦਾਸਪੁਰ ਦੇ ਪਿੰਡ ਖਹਿਰਾ ਕਲਾਂ ਵਿੱਚ 5 ਨਕਾਬਪੋਸ਼ ਨੌਜਵਾਨਾਂ ਵੱਲੋਂ ਇੱਕ ਕੰਪਿਊਟਰ ਸੈਂਟਰ ਵਿੱਚ ਆ ਕੇ ਡੇਢ ਲੱਖ ਰੁਪਏ ਦੀ ਨਕਦੀ ਅਤੇ 5 ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੁਕਾਨਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਸੈਂਟਰ ‘ਚ ਆਪਣਾ ਕੰਮ ਕਰ ਰਿਹਾ ਸੀ ਕਿ ਅਚਾਨਕ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ 5 ਨੌਜਵਾਨ ਆਏ, ਜਿਨ੍ਹਾਂ ‘ਚੋਂ ਤਿੰਨ ਨਕਾਬਪੋਸ਼ ਨੌਜਵਾਨ ਪਿਸਤੌਲ ਦੀ ਨੋਕ ‘ਤੇ ਅੰਦਰ ਦਾਖਲ ਹੋ ਗਏ ਅਤੇ ਨਕਦੀ ਲੈ....
ਚੰਡੀਗੜ੍ਹ, 8 ਸਤੰਬਰ 2024 : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ....
ਨੈਬੁਲਾ ਗਰੁੱਪ ਫੂਡ ਪ੍ਰੋਸੈਸਿੰਗ ਅਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੀ ਰੀਸਾਈਕਲਿੰਗ ਵਿੱਚ ਨਿਵੇਸ਼ ਕਰਨ ਲਈ ਵੀ ਸਹਿਮਤ ਬੁੱਢੇ ਨਾਲੇ ਦੀ ਸਫਾਈ ਲਈ ਵੀ ਕੰਪਨੀ ਦੇਵੇਗੀ ਮੁਹਾਰਤ ਚੰਡੀਗੜ੍ਹ, 7 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਗਰੁੱਪ ਦੇ ਪ੍ਰਧਾਨ ਅਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ....
ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੀ ਅਸਫਲਤਾ ਕਾਰਨ ਪੰਜਾਬ ਦੋ ਦਹਾਕੇ ਪਛੜ ਗਿਆ : ਬਲਵਿੰਦਰ ਸਿੰਘ ਭੂੰਦੜ ਚੰਡੀਗੜ੍ਹ, 7 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਧਰਨੇ ਦੇਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਧਰਨੇ 10 ਸਤੰਬਰ ਨੂੰ ਲੁਧਿਆਣਾ ਤੋਂ ਸ਼ੁਰੂ ਹੋਣਗੇ ਜਿਸ....
ਚੰਡੀਗੜ੍ਹ, 07 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਬੇਡਕਰ....
ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਜ਼ਿਲ੍ਹਾ ਪੱਧਰੀ ਧਰਨੇ ਲਗਾ ਕੇ ਆਪ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰੇਗੀ ਚੰਡੀਗੜ੍ਹ, 06 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਵਜੋਂ 100 ਕਰੋੜ ਰੁਪਏ ਦੇ ਸਾਈਬਰ ਫਰਾਡ ਦੇ ਮਾਮਲੇ ਦੀ ਪੰਜਾਬ ਪੁਲਿਸ ਮੁਖੀ ਨੂੰ ਕੀਤੀ ਸ਼ਿਕਾਇਤ ਦੀ ਸੀ ਬੀ ਆਈ ਜਾਂਚ....
30 ਸਤੰਬਰ ਤੱਕ ਖੇਤੀ ਨੀਤੀ ਜਾਰੀ ਕਰਾਉਣ ਦਾ ਭਰੋਸਾ ਤੇ ਹੋਰ ਅਹਿਮ ਮੰਗਾਂ ਪ੍ਰਵਾਨ ਕਰਾਉਣਾ ਮੋਰਚੇ ਦੀ ਗਿਣਨਯੋਗ ਪ੍ਰਾਪਤੀ ਕਰਾਰ ਚੰਡੀਗੜ੍ਹ, 6 ਸਤੰਬਰ, 2024 : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਲਾਇਆ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਮੋਰਚਾ ਅੱਜ ਛੇਵੇਂ ਦਿਨ ਜੇਤੂ ਨਾਹਰਿਆਂ ਦੀ ਗੂੰਜ ਵਿੱਚ ਸਮਾਪਤ ਕਰ ਦਿੱਤਾ ਗਿਆ। ਕੱਲ੍ਹ ਦੇਰ ਸ਼ਾਮ ਮੁੱਖ ਮੰਤਰੀ ਵੱਲੋਂ ਕਿਸਾਨ ਤੇ ਖੇਤ ਮਜ਼ਦੂਰ ਜਥੇਬੰਦੀ ਦੇ ਨੁਮਾਇੰਦਿਆਂ ਨਾਲ....
ਸੋਲਰ ਪੰਪ ਲਾਉਣ 'ਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ 80% ਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਮਿਲੇਗੀ 60% ਸਬਸਿਡੀ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਦੇ ਪੋਰਟਲ ਦੀ ਸਮੀਖਿਆ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਸਮੇਂ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦੇਣ ਦੇ ਨਿਰਦੇਸ਼ ਚੰਡੀਗੜ੍ਹ, 6 ਸਤੰਬਰ 2024 : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ....