ਚੰਡੀਗੜ੍ਹ

ਆਪ ਦੇ ਕੈਬਨਿਟ ਮੰਤਰੀ ਸਰਾਰੀ ਦਾ ਅਸਤੀਫਾ ਭਾਜਪਾ ਦੀ ਜਿੱਤ: ਅਸ਼ਵਨੀ ਸ਼ਰਮਾ
ਚੰਡੀਗੜ੍ਹ, 7 ਜਨਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾੜੀ ਦੇ ਅਸਤੀਫੇ ਬਾਰੇ ਲੱਗ ਕਰਦਿਆਂ ਕਿਹਾ ਕਿ ਇਹ ਭਾਰਤੀ ਜਨਤਾ ਪਾਰਟੀ ਦੀ ਜਿੱਤ ਹੈ। ਭਾਜਪਾ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸਰਾਰੀ ਦੀ ਆਡੀਓ ਦੀ ਜਾਂਚ ਹੋਣੀ ਚਾਹੀਦੀ ਹੈ,ਪਰ ਭਗਵੰਤ ਮਾਨ ਸਰਕਾਰ ਨੇ ਆਪਣੇ ਮੰਤਰੀ ਨੂੰ ਬਚਾਉਣ ਲਈ 6 ਮਹੀਨੇ ਦਾ ਸਮਾਂ ਲਿਆ ਅਤੇ ਹੁਣ ਜਦੋਂ ਸਿਆਸੀ ਦਬਾਅ ਵਧਿਆ ਤਾਂ ਉਸ ‘ਤੋਂ ਅਸਤੀਫਾ....
ਪੰਜਾਬ 'ਚ ਅਗਲੇ ਕੁੱਝ ਦਿਨਾਂ ਚ ਮੀਂਹ ਪੈਣ ਦੀ ਸੰਭਾਵਨਾ, ਧੁੰਦ ਤੋਂ ਵੀ ਮਿਲ ਸਕਦੀ ਹੈ ਰਾਹਤ
ਚੰਡੀਗੜ੍ਹ, 7 ਜਨਵਰੀ : ਪੰਜਾਬ 'ਚ ਕੜਾਕੇ ਦੀ ਠੰਢ ਨਾਲ ਜਿਥੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਥੇ ਹੁਣ ਅਗਲੇ ਕੁੱਝ ਦਿਨਾਂ ਚ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਸੂਬੇ ਚ ਸੰਘਣੀ ਧੁੰਦ ਕਾਰਨ ਵਾਪਰੇ ਹਾਦਸਿਆਂ ਵਿੱਚ ਹੁਣ ਤੱਕ 5 ਤੋਂ ਵੱਧ ਲੋਕ ਜਾਨ ਗੁਆ ਚੁੱਕੇ ਹਨ। ਜਦਕਿ ਧੁੰਦ ਦੇ ਮੱਦੇਨਜ਼ਰ ਮੋਹਾਲੀ ਅਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਿਆਂ ਤੋਂ 4 ਉਡਾਣਾਂ ਵੀ ਰੱਦ ਕੀਤੀਆਂ ਗਈਆਂ ਹਨ।ਚੰਡੀਗੜ੍ਹ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਅਗਲੇ 4....
ਸਰਾਰੀ ਤੇ ਕੇਸ ਦਰਜ ਹੋਵੇ, ਸਾਡੇ ਕੋਲ 2 ਹੋਰ ਮੰਤਰੀਆਂ ਦੇ ਭ੍ਰਿਸ਼ਟਾਚਾਰੀ ਦੇ ਸਬੂਤ : ਬਾਜਵਾ
ਚੰਡੀਗੜ੍ਹ 7 ਜਨਵਰੀ : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਹੈ। ਕੈਬਨਿਟ ਮੰਤਰੀ ਸਰਾਰੀ ਦੇ ਅਸਤੀਫੇ ‘ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵਿਰੋਧੀ ਪਾਰਟੀਆਂ ਦੇ ਆਗੂਆਂ ‘ਤੇ ਕਾਰਵਾਈ ਕਰ ਰਹੇ ਹਨ, ਹੁਣ ਉਨ੍ਹਾਂ ਨੂੰ ਇਸ ਮਾਮਲੇ ‘ਤੇ ਵੀ ਗੌਰ ਕਰਨਾ ਚਾਹੀਦਾ ਹੈ। ਮੰਤਰੀ ਬਾਰੇ ਨਿਰਪੱਖ ਜਾਂਚ ਕਾਰਵਾਈ ਕੀਤੀ ਜਾਵੇ। ਸਾਡੇ ਕੋਲ ਉਨ੍ਹਾਂ ਦੇ ਦੋ ਹੋਰ ਮੰਤਰੀਆਂ ਦੇ....
ਸੀਨੀਅਰ ਪੱਤਰਕਾਰ ਪਰਵਾਨਾ ਦੇ ਦੇਹਾਂਤ 'ਤੇ ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਦੁੱਖ
ਚੰਡੀਗੜ੍ਹ, 7 ਜਨਵਰੀ : ਸੀਨੀਅਰ ਅਤੇ ਬਜ਼ੁਰਗ ਪੱਤਰਕਾਰ ਐਨ ਐਸ ਪਰਵਾਨਾ ਦਾ ਦਿਹਾਂਤ ਹੋ ਗਿਆ ਸੀ। ਉਹ ਤਕਰੀਬਨ 84 ਵਰ੍ਹਿਆਂ ਦੇ ਸਨ। ਇਸੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਐੱਨ.ਐੱਸ ਪਰਵਾਨਾ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ…ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਂਸਲੇ-ਹਿੰਮਤ ਦਾ ਬਲ਼ ਬਖ਼ਸ਼ਣ ਪਰਵਾਨਾ ਜੀ ਦੀ ਪੰਜਾਬ ਪੱਖੀ ਸੋਚ ਤੇ ਗੰਭੀਰ ਵਿਸ਼ਿਆਂ ‘ਤੇ ਸਮਝ ਦੀ ਘਾਟ ਸਦਾ ਪੰਜਾਬ ਦੇ ਪੱਤਰਕਾਰੀ ਖੇਤਰ....
ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪਾਣੀ ਸੁਧਾਰ ਲਈ ਕੇਂਦਰ ਤੋਂ ਫੰਡਾਂ ਦੀ ਮੰਗ
ਭੋਪਾਲ ਵਿਖੇ ਕੌਮੀ ਕਾਨਫਰੰਸ 'ਵਾਟਰ ਵਿਜ਼ਨ 2047' ਵਿਚ ਕੀਤੀ ਸ਼ਿਰਕਤ ਮੁੱਖ ਮੰਤਰੀ ਭਗਵੰਤ ਮਾਨ ਸਿਆਸਤ ਵਿਚ ਆਉਣ ਤੋਂ ਪਹਿਲਾਂ ਵੀ ਪੰਜਾਬ ਵਾਸੀਆਂ ਲਈ ਫਿਕਰਮੰਦ ਸਨ: ਜਿੰਪਾ ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ 'ਚੋਂ ਇੱਕ ਵੱਡਾ ਹਿੱਸਾ....
ਭਾਰਤ ਜੋੜੋ ਯਾਤਰਾ ਸਿਰਫ ਕਾਂਗਰਸ ਲਈ ਨਹੀਂ, ਪੂਰੇ ਦੇਸ਼ ਲਈ ਹੈ: ਰਾਜਾ ਵੜਿੰਗ
ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਪੰਜਾਬ ਵਿੱਚ ਦਾਖ਼ਲ ਹੋਵੇਗੀ ਚੰਡੀਗੜ੍ਹ, 7 ਜਨਵਰੀ : ਪੰਜਾਬ ਕਾਂਗਰਸ ਦੇ ਆਗੂਆਂ ਨੇ ਕਿਹਾ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹੈ, ਨਾ ਕਿ ਸਿਰਫ ਪਾਰਟੀ ਲਈ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਨਫਰਤ ਦੀ ਰਾਜਨੀਤੀ ਦੇ ਖਿਲਾਫ ਹੈ ਅਤੇ ਇਹ ਦੇਸ਼ ਦਾ ਧਿਆਨ ਮਹਿੰਗਾਈ, ਬੇਰੁਜ਼ਗਾਰੀ ਅਤੇ ਪੂੰਜੀਵਾਦ ਵਰਗੇ ਕੁਝ ਅਹਿਮ ਮੁੱਦਿਆਂ ਵੱਲ ਖਿੱਚ ਰਹੀ ਹੈ ਅਤੇ ਇਸਨੇ....
ਡਾ. ਬਲਬੀਰ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ
- ਮੁੱਖ ਮੰਤਰੀ ਨੇ ਨਵੇਂ ਮੰਤਰੀ ਨੂੰ ਵਧਾਈ ਦਿੱਤੀ - ਆਸ ਪ੍ਰਗਟਾਈ ਕਿ ਸਿਹਤ ਵਿਭਾਗ ਡਾ. ਬਲਬੀਰ ਦੀ ਅਗਵਾਈ ਹੇਠ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਦੀ ਮੌਜੂਦਗੀ ਵਿੱਚ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਡਾ. ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ....
ਅਮਨ ਅਰੋੜਾ ਵੱਲੋਂ ਸਰਕਾਰੀ ਇਮਾਰਤਾਂ 'ਤੇ ਸੋਲਰ ਪੈਨਲ ਲਗਾਉਣ ਲਈ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਇਸ ਵਾਤਾਵਰਣ-ਪੱਖੀ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ ਇਹ ਕਦਮ ਬਿਜਲੀ ਸੈਕਟਰ ਨੂੰ ਕਾਰਬਨ ਰਹਿਤ ਬਣਾਉਣ ਤੋਂ ਇਲਾਵਾ ਵਿਭਾਗਾਂ ਦੇ ਬਿਜਲੀ ਖ਼ਰਚ ਨੂੰ ਘਟਾਵੇਗਾ ਚੰਡੀਗੜ੍ਹ, 6 ਜਨਵਰੀ : ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐਨ....
ਮੱਧ ਪ੍ਰਦੇਸ਼ ਦੀ ਨਾਗਦਾ ਜਲ ਸਪਲਾਈ ਸਕੀਮ ਦਾ ਮੰਤਰੀ ਜਿੰਪਾ ਵੱਲੋਂ ਦੌਰਾ
ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਰਿਆਈ ਪਾਣੀ ‘ਤੇ ਆਧਾਰਤ ਬਹੁ ਪਿੰਡਾਂ ਵਾਲੀ ਜਲ ਸਪਲਾਈ ਸਕੀਮ ਨਾਗਦਾ ਦਾ ਵਫਦ ਸਮੇਤ ਦੌਰਾ ਕੀਤਾ। ਇਸ ਸਕੀਮ ਰਾਹੀਂ 22 ਪਿੰਡਾਂ ਨੂੰ ਜਲ ਸਪਲਾਈ ਕੀਤਾ ਜਾ ਰਿਹਾ ਹੈ। ਇਸ ਦੌਰੇ ਦਾ ਉਦੇਸ਼ ਪੰਜਾਬ ਦੇ ਮੈਗਾ ਪ੍ਰੋਜੈਕਟਾਂ ਦੀ ਵਿੱਤੀ ਅਤੇ ਤਕਨੀਕੀ ਸਥਿਰਤਾ ਸਬੰਧੀ ਗਿਆਨ ਹਾਸਲ ਕਰਨਾ ਸੀ ਤਾਂ ਜੋ ਲੰਬੇ ਸਮੇਂ ਤੱਕ ਪਾਣੀ ਦੀ ਗੁਣਵੱਤਾ ਨਾਲ ਪ੍ਰਭਾਵਿਤ ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਮਹੁੱਈਆ....
ਥਾਨਕ ਸਰਕਾਰਾਂ ਮੰਤਰੀ ਨੇ ਵਿਭਾਗ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ਸਬੰਧੀ ਰੀਵਿਊ ਮੀਟਿੰਗ
ਚੰਡੀਗੜ੍ਹ 05 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਸੂਬਾ ਸਰਕਾਰ ਲੋਕ ਹਿੱਤ ‘ਚ ਫੈਸਲੇ ਲੈ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਵਿਭਾਗ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ਸਬੰਧੀ ਰੀਵਿਊ ਮੀਟਿੰਗ ਅੱਜ ਮਿਉਂਸੀਪਲ ਭਵਨ ਸੈਕਟਰ-35....
ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਅਰੋੜਾ ਅਤੇ IAS ਅਫਸਰ ਸਮੇਤ 12 ਕਰਮਚਾਰੀਆਂ 'ਤੇ FIR ਦਰਜ
ਚੰਡੀਗੜ, 5 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਉਦਯੋਗਿਕ ਪਲਾਟਾਂ ਦੀ ਨਿਲਾਮੀ ਵਿੱਚ ਧਾਂਦਲੀ ਦੇ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਪੰਜਾਬ ਲਘੂ ਉਦਯੋਗ ਨਿਗਮ ਦੇ ਪਲਾਟਾਂ ਦੀ ਅਲਾਟਮੈਂਟ ਵਿੱਚ ਕਥਿਤ ਧਾਂਦਲੀ ਹੋਈ ਸੀ। ਅਰੋੜਾ ਦੇ ਨਾਲ ਉਦਯੋਗ ਵਿਭਾਗ ਦੇ 12 ਕਰਮਚਾਰੀਆਂ ਦੇ ਖਿਲਾਫ ਵੀ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਨੀਲਿਮਾ ਆਈ.ਏ.ਐਸ ਅਤੇ 10 ਸਰਕਾਰੀ....
ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ, ਨਿੱਜੀ ਹਿੱਤਾਂ ਲਈ ਐਸਵਾਈਐਲ ਨਹਿਰ ਦੀ ਕਰਵਾਈ ਉਸਾਰੀ : ਆਪ
-ਮੁੱਖ ਮੰਤਰੀ ਮਾਨ 'ਪੰਜਾਬ ਦਾ ਸੱਚਾ ਪੁੱਤ', ਐੱਸਵਾਈਐੱਲ ਦੀ ਬਜਾਏ, ਯਮੁਨਾ ਤੋਂ ਸਤਲੁਜ ਵੱਲ ਪਾਣੀ ਭੇਜਣ ਲਈ ਮੰਗੀ ਵਾਈਐੱਸਐੱਲ: ਮਲਵਿੰਦਰ ਸਿੰਘ ਕੰਗ -ਪ੍ਰਕਾਸ਼ ਬਾਦਲ ਨੇ ਮੁੱਖ ਮੰਤਰੀ ਰਹਿੰਦਿਆਂ ਐੱਸਵਾਈਐੱਲ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ, ਕੈਪਟਨ ਅਮਰਿੰਦਰ ਨੇ ਰੱਖਿਆ ਨੀਂਹ ਪੱਥਰ: ਕੰਗ ਚੰਡੀਗੜ੍ਹ, 5 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਬਹੁਤ ਅਫਸੋਸਜਨਕ ਹੈ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ....
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਟਰੱਕ ਆਪਰੇਟਰਾਂ ਦੀਆਂ ਅਦਾਇਗੀਆਂ 31 ਜਨਵਰੀ ਤੱਕ ਕੀਤੇ ਜਾਣ ਦੇ ਹੁਕਮ
- ਟਰੱਕ ਆਪ੍ਰੇਟਰਾਂ ਨਾਲ ਲਾਲ ਚੰਦ ਕਟਾਰੂਚੱਕ ਵੱਲੋਂ ਮੀਟਿੰਗ ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਵਿਚਾਰ ਅੱਜ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਟਰੱਕ ਆਪ੍ਰੇਟਰਾਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ। ਇਸ ਦੌਰਾਨ ਸ੍ਰੀ....
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਅਚਨਚੇਤ ਚੈਕਿੰਗ ਦੀ ਸ਼ੁਰੂਆਤ
- ਪੰਜਾਬ ਵਿੱਚ ਜਲਦ ਹੀ ਸ਼ੁਰੂ ਹੀਵੇਗੀ ਲੀਵਰ ਟਰਾਂਸਪਲਾਂਟ ਦੀ ਸਹੂਲਤ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ: 5 ਜਨਵਰੀ : ਪੰਜਾਬ ਦੀਆਂ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਡਾਕਟਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਅਚਨਚੇਤ ਨਿਰੀਖਣ ਮੁਹਿੰਮ ਸ਼ੁਰੂ ਕੀਤੀ। ਆਪਣੀ ਕਿਸਮ ਦੇ ਅਜਿਹੇ ਪਹਿਲੇ ਦੌਰੇ ਮੌਕੇ....
ਮੀਤ ਹੇਅਰ ਦੇ ਯਤਨਾਂ ਦੀ ਸੁਰਜੀਤ ਪਾਤਰ ਨੇ ਕੀਤੀ ਸ਼ਲਾਘਾ
ਚੰਡੀਗੜ੍ਹ, 5 ਜਨਵਰੀ : ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਪੰਜਾਬ ਦੇ ਭਾਸ਼ਾ ਮੰਤਰੀ ਮੀਤ ਹੇਅਰ ਵੱਲੋਂ ਮਾਂ ਬੋਲੀ ਪੰਜਾਬੀ ਦੇ ਮਾਣ-ਸਨਮਾਨ ਵਿਚ ਕੀਤੇ ਜਾ ਰਹੇ ਯਤਨਾਂ ਦੀ ਪੁਰਜ਼ੋਰ ਸ਼ਲਾਘਾ ਕੀਤੀ ਹੈ। ਕਲਾ ਪਰਿਸ਼ਦ ਦੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ ਨੇ ਦੱਸਿਆ ਕਿ ਡਾ ਸੁਰਜੀਤ ਪਾਤਰ ਸਮੇਤ ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ ਤੇ ਸਕੱਤਰ ਡਾ ਲਖਵਿੰਦਰ ਜੌਹਲ ਨੇ ਵੀ ਮੀਤ ਹੇਅਰ ਵਲੋਂ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਚੁੱਕੇ ਕਦਮਾਂ ਦੀ ਤਾਰੀਫ ਕੀਤੀ....