ਚੰਡੀਗੜ੍ਹ

ਸੁਤੰਤਰ ਪੱਤਰਕਾਰਤਾ ਦੀ ਆਵਾਜ ਕੁਚਲਣ ਵਿਰੁੱਧ ਜਾਖੜ ਨੇ ਰਾਜਪਾਲ ਨੂੰ ਭੇਜਿਆ ਮੰਗ-ਪੱਤਰ
- ਸਾਬਕਾ ਸਾਂਸਦ ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸੱਤਾ ਦੀ ਗਲਤ ਵਰਤੋਂ ਦਾ ਲਗਾਇਆ ਦੋਸ਼ ਚੰਡੀਗੜ੍ਹ 20 ਦਸੰਬਰ : ਸੀਨੀਅਰ ਭਾਜਪਾ ਨੇਤਾ ’ਤੇ ਸਾਬਕਾ ਸਾਂਸਦ ਸੁਨੀਲ ਜਾਖੜ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜੇ ਪੱਤਰ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰ ਦੀ ਆਲੋਚਨਾ ਕਰਨ ਵਾਲੇ ਅਖਬਾਰਾਂ ਅਤੇ ਟੀਵੀ ਚੈਨਲਾਂ ਦੇ ਇਸ਼ਤਿਹਾਰ ਰੋਕਣ ਦੀ ਮਨਮਾਣੀ ਅਤੇ ਭੇਦਭਰੀ ਨੀਤੀ ਵੱਲ ਧਿਆਨ ਦਿਲਾਉਂਦੇ ਹੋਏ ਆਜਾਦ ਪੱਤਰਕਾਰਤਾ ਦੀ ਆਵਾਜ ਕੁਚਲਣ ਦਾ ਮੰਦਭਾਗਾ ਕਦਮ ਕਰਾਰ....
ਮਗਨਰੇਗਾ ਯੋਜਨਾ 'ਚ ਖਰਚ ਕਰਨ ਵਿਚ ਫਾਜ਼ਿਲਕਾ ਜ਼ਿਲ੍ਹਾ ਬਣਿਆ ਮੋਹਰੀ, ਪੰਚਾਇਤ ਮੰਤਰੀ ਨੇ ਦਿੱਤਾ ਪੁਰਸਕਾਰ
ਚੰਡੀਗੜ੍ਹ, 20 ਦਸੰਬਰ : ਮਹਾਤਮਾ ਗਾਂਧੀ ਦਿਹਾਤੀ ਰੋਜਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਤਹਿਤ ਰਾਜ ਵਿਚੋਂ ਸਭ ਤੋਂ ਜਿਆਦਾ ਰਕਮ ਖਰਚ ਕਰਕੇ ਫਾਜਿ਼ਲਕਾ ਜਿ਼ਲ੍ਹਾ ਸੂਬੇ ਵਿਚੋਂ ਪਹਿਲੇ ਸਥਾਨ ਤੇ ਰਿਹਾ ਹੈ। ਇਸ ਪ੍ਰਾਪਤੀ ਲਈ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਚੰਡੀਗੜ੍ਹ ਵਿਖੇ ਹੋਏ ਇਕ ਸਮਾਗਮ ਦੌਰਾਨ ਜਿ਼ਲ੍ਹੇ ਨੂੰ ਸਨਮਾਨਿਤ ਕੀਤਾ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਦਿੰਦਿਆਂ ਦੱਸਿਆ ਕਿ ਜਿ਼ਲ੍ਹੇ ਵੱਲੋਂ ਵਧੀਕ ਡਿਪਟੀ ਕਮਿਸ਼ਨਰ....
ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ: ਕੁਲਦੀਪ ਧਾਲੀਵਾਲ
• ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਮਗਨਰੇਗਾ ਤਹਿਤ ਵਧੀਆ ਕੰਮ ਕਰਨ ਵਾਲੀਆਂ ਮਹਿਲਾਵਾਂ ਦਾ ਸਨਮਾਨ • ਮਹਿਲਾਵਾਂ ਦੀ ਸਿਖਲਾਈ ਲਈ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 20 ਦਸੰਬਰ : ‘’ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਸੂਬੇ ਦੀਆਂ ਸਰਪੰਚ/ਪੰਚ ਮਹਿਲਾਵਾਂ ਪੂਰੀ ਸਮਰੱਥਾ ਨਾਲ ਆਪਣੇ ਪਿੰਡਾਂ ਦੀ ਅਗਵਾਈ ਵੀ ਕਰ ਰਹੀਆਂ ਹਨ’’। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ....
ਭਰਤ ਇੰਦਰ ਸਿੰਘ ਚਾਹਲ 'ਤੇ ਵਿਜੀਲੈਂਸ ਨੇ ਸ਼ਿਕੰਜਾ ਕਸਿਆ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਖ਼ਿਲਾਫ਼ ਵਿਜੀਲੈਂਸ ਨੇ ਆਪਣਾ ਸ਼ਿਕੰਜਾ ਕੱਸ ਲਿਆ ਹੈ। ਜਾਣਕਾਰੀ ਮੁਤਾਬਕ ਸਰਹਿੰਦ ਰੋਡ ਸਥਿਤ ਮੈਰਿਜ ਪੈਲਸ ਅਲਕਾਜ਼ਾਰ ਅਤੇ ਨਾਭਾ ਰੋਡ 'ਤੇ ਸਥਿਤ ਮਾਲ ਗ੍ਰੈਂਡ ਰੀਗਲ 'ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ, ਇਹ ਜਾਇਦਾਦਾਂ ਚਾਹਲ ਨਾਲ ਸਬੰਧਤ ਹਨ। ਦੱਸਿਆ ਜਾ ਰਿਹਾ ਕਿ ਸਰੋਤਾਂ ਤੋਂ ਵੱਧ ਆਮਦਨ ਦੀ ਸ਼ਿਕਾਇਤ 'ਤੇ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿੱਥੇ....
ਸੜਕ ਹਾਦਸਿਆਂ ਅਤੇ ਟ੍ਰੈਫਿਕ-2021 'ਤੇ ਸਾਲਾਨਾ ਰਿਪੋਰਟ ਡੀਜੀਪੀ ਯਾਦਵ ਵੱਲੋਂ ਜਾਰੀ
ਕਿਤਾਬ ਵਿੱਚ ਸੂਬੇ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਦਾ ਡੂੰਘਾਈ ਨਾਲ ਕੀਤਾ ਗਿਆ ਹੈ ਵਿਸ਼ਲੇਸ਼ਣ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ : ਡੀਜੀਪੀ ਯਾਦਵ ਚੰਡੀਗੜ੍ਹ, 19 ਦਸੰਬਰ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਸਥਿਤ ਆਪਣੇ ਦਫ਼ਤਰ ਵਿਖੇ “ਸੜਕ ਹਾਦਸਿਆਂ ਅਤੇ ਟ੍ਰੈਫਿਕ-2021” ‘ਤੇ ਸਾਲਾਨਾ ਰਿਪੋਰਟ ਜਾਰੀ ਕੀਤੀ। ਇਹ ਕਿਤਾਬ ਵਧੀਕ....
ਪੰਜਾਬ ’ਚ ਧਰਮ ਪਰਿਵਰਤਨ ਦਾ ਵੱਡਾ ਸਮਾਗਮ ਹੋਣਾ ਬਹੁਤ ਮੰਦਭਾਗਾ : ਸਿਰਸਾ
ਚੰਡੀਗੜ੍ਹ : ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸਾਈ ਮਿਸ਼ਨਰੀਆਂ ਵੱਲੋਂ ਧਰਮ ਪਰਿਵਰਤਨ ਪ੍ਰੋਗਰਾਮ ਆਯੋਜਿਤ ਹੋਣ ਦੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਨਿਖੇਧੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਜਿਥੇ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਨੇ ਧਰਮ ਪਰਿਵਰਤਨ ਤੋਂ ਇਨਕਾਰ ਕਰਦਿਆਂ ਸ਼ਹਾਦਤਾਂ ਦਿੱਤੀਆਂ, ਉਥੇ ਅਜਿਹੇ ਪ੍ਰੋਗਰਾਮ ਹੋਣੇ ਬਹੁਤ ਸ਼ਰਮਨਾਕ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਰਮਨ....
ਮੁੱਖ ਮੰਤਰੀ ਪੰਜਾਬ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ : ਸੁਖਬੀਰ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਅਤੇ ਆਮ ਲੋਕਾਂ ਦੀ ਜ਼ਿੰਦਗੀ ਨਰਕ ਬਣਾਉਣ ਵਾਲੇ ਗੈਂਗਸਟਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਲਈ ਮਜਬੂਰ ਕਰਨ ਦੀ ਅਪੀਲ ਕੀਤੀ ਹੈ। 15 ਦਿਨ ਪਹਿਲਾਂ ਫਿਰੌਤੀ ਲਈ ਅਗਵਾ ਕੀਤੇ ਗਏ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਦੇ 20 ਸਾਲਾ ਹਰਮਨਦੀਪ ਦੇ ਕਤਲ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ....
ਜ਼ੀਰਾ ਵਿਚ ਪ੍ਰਦਰਸ਼ਨਕਾਰੀਆਂ ਦੇ ਖਿਲਾਫ਼ ਪੁਲਿਸ ਦੀ ਕਾਰਵਾਈ ਦੀ ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਸਖਤ ਨਿੰਦਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਜੀਰਾ ਵਿਚ ਸ਼ਰਾਬ ਦੀ ਫੈਕਟਰੀ ਦੇ ਬਾਹਰ ਧਰਨੇ `ਤੇ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਕੱੁਟਮਾਰ ਕਰਕੇ ਹਿਰਾਸਤ ਵਿਚ ਲਏ ਜਾਣ ਦੀ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਇਥੇ ਜਾਰੀ ਬਿਆਨ ਵਿਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦਰਸ਼ਨਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਅਤੇ....
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਮਨ ਕਨੂੰਨ ਵੱਲ ਧਿਆਨ ਦੇਵੇ : ਰਵੀਇੰਦਰ ਸਿੰਘ
ਚੰਡੀਗੜ੍ਹ : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਪ੍ਰਾਂਤਕ ਭੱਖਦੇ ਮੱਸਲੇ ਅਤੇ ਅਮਨ–ਕਨੂੰਨ ਦੀ ਨਿਘਰ ਚੁੱਕੀ ਹਾਲਤ ਤੇ ਡੂੰਘੀ ਚਿੰਤਾ ਪ੍ਰਗਟਾਈ। ਸਾਬਕਾ ਸਪੀਕਰ ਮੁਤਾਬਕ ਕਿਸਾਨ ਹੱਕੀ ਮੰਗਾਂ ਲਈ ਤਿੱਖੇ ਸੰਘਰਸ਼ ਕੀਤੇ ਜਾ ਰਹੇ ਹਨ। ਜ਼ੀਰਾ ਸ਼ਰਾਬ ਮਿੱਲ ਕਾਰਨ ਕਰੀਬ 40 ਪਿੰਡਾਂ ਦਾ ਜ਼ਮੀਨ ਹੇਠਲਾ ਪਾਣੀ ਗੰਧਲਾ ਹੋ ਰਿਹਾ ਹੈ। ਕਹਿਰ ਦੀ ਸਰਦੀ ਚ ਜਲੰਧਰ ਵਿਖੇ ਗਰੀਬਾਂ ਦੇ ਘਰ ਢਾਹ ਦਿਤੇ ਹਨ ।ਇਨਾਂ ਗੁਰਬੱਤ ਦੇ....
ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਜਲਦ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣੀ : ਜਿੰਪਾ
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ। ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੋਆਬਾ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਉਣ....
ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫ.ਆਈ.ਐਚ. ਨੇਸ਼ਨਜ਼ ਕੱਪ ਜਿੱਤਣ ਤੇ ਖੇਡ ਮੰਤਰੀ ਹੇਅਰ ਨੇ ਦਿੱਤੀ ਵਧਾਈ
ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ ਐਫ.ਆਈ.ਐਚ. ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ। ਵਲੇਂਸੀਆ ਸ਼ਹਿਰ ਵਿਖੇ ਹੋਏ ਨੇਸ਼ਨਜ਼ ਕੱਪ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ। ਪੰਜਾਬ ਦੀ ਗੁਰਜੀਤ ਕੌਰ ਨੇ ਫ਼ਾਈਨਲ ਦੇ ਛੇਵੇਂ ਮਿੰਟ ਵਿੱਚ ਗੋਲ ਕੀਤਾ ਜੋ ਕਿ ਫੈਸਲਾਕੁੰਨ ਸਾਬਤ ਹੋਇਆ। ਇਸ ਤੋਂ ਪਹਿਲਾ ਸੈਮੀ....
ਮਾਈ ਭਾਗੋ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡੇਟਾਂ ਦਾ ਫਲਾਇੰਗ ਅਫ਼ਸਰ ਵਜੋਂ ਚੁਣਿਆ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਦਾ ਸ਼ਨਿਚਰਵਾਰ ਨੂੰ ਏਅਰ ਫੋਰਸ ਅਕੈਡਮੀ, ਡੁੰਡੀਗਲ, ਹੈਦਰਾਬਾਦ ਤੋਂ ਬਤੌਰ ਫਲਾਇੰਗ ਅਫਸਰ ਚੁਣਿਆ ਜਾਣਾ ਸੰਸਥਾ ਲਈ ਮਾਣਮੱਤੀ ਗੱਲ ਹੈ ਅਤੇ ਇਸ ਨਾਲ ਇੰਸਟੀਚਿਊਟ ਦੇ ਵੱਕਾਰ ਵਿੱਚ ਹੋਰ ਵਾਧਾ ਹੋਇਆ ਹੈ। ਜ਼ਿਕਰਯੋਗ ਹੈ ਕਿ ਫਲਾਇੰਗ ਅਫਸਰ ਸਹਿਜਪ੍ਰੀਤ ਕੌਰ, ਜੋ ਫਲਾਇੰਗ....
ਮੰਤਰੀ ਈ.ਟੀ.ਓ. ਦੇ ਨਿਰਦੇਸ਼ਾਂ ਤੇ ਘਟੀਆ ਮਿਆਰ ਦੀ ਸੜਕ ਬਣਾਉਣ ਦੇ ਮਾਮਲੇ 'ਚ ਦੋ ਸਹਾਇਕ ਇੰਜੀਨੀਅਰਾਂ ਨੂੰ ਕੀਤਾ ਮੁਅੱਤਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਭ੍ਰਿਟਾਚਾਰ ਮੁਕਤ ਪ੍ਰਸ਼ਾਸਤਨ ਦੇਣ ਲਈ ਵੱਚਨਬੱਧ ਹੈ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਲੋਕਾਂ ਦੀ ਸ਼ਿਕਾਇਤ ਤੇ ਫੌਰੀ ਕਾਰਵਾਈ ਕਰਦਿਆਂ ਜਿਲ੍ਹਾ ਐਸ.ਏ.ਐਸ ਨਗਰ ਦੇ ਹਲਕਾ ਖਰੜ ਦੇ ਪਿੰਡ ਜਕੜਮਾਜਰਾ ਵਿਖੇ ਬਣਾਈ ਜਾ ਰਹੀ ਘਟੀਆ ਮਿਆਰ ਦੀ ਸੜਕ ਦੀ ਮੌਕੇ ਤੇ ਜਾ ਪੜਤਾਲ ਕੀਤੀ ਸੀ। ਇਸ....
ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ : ਨਿੱਜਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਹੈ। ਜਿਸਨੇ 7911 ਮੀਟ੍ਰਿਕ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਸਫਾਈ ਕੀਤੀ ਹੈ। ਇਸ ਸਬੰਧੀ ਹੋਰ....
ਕੇਂਦਰ ਸਰਕਾਰ ਵਲੋਂ ਕਿਸਾਨ ਅੰਦੋਲਨ ਨਾਲ ਸੰਬੰਧਿਤ ਦਰਜ ਕੀਤੇ 86 ਕੇਸ ਵਾਪਸ ਲੈਣ ਦੇ ਨਿਰਦੇਸ਼ : ਅਸ਼ਵਨੀ ਸ਼ਰਮਾ
ਚੰਡੀਗੜ੍ਹ : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਅੰਦੋਲਨ ਨਾਲ ਸੰਬੰਧਿਤ 86 ਕੇਸ ਜੋ ਰੇਲਵੇ ਸੁਰੱਖਿਆ ਬਲਾਂ ਵਲੋਂ ਦਰਜ ਕੀਤੇ ਗਏ ਸਨ, ਉਹ ਸਾਰੇ ਕੇਸ ਵਾਪਸ ਲੈਣ ਦੇ ਜੋ ਨਿਰਦੇਸ਼ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਹਨ, ਇਹ ਕੇਂਦਰ ਸਰਕਾਰ ਦਾ ਇੱਕ ਇਤਿਹਾਸਕ ਫੈਸਲਾ ਹੈ, ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਇਸ ਲਈ ਉਹ ਖੁਦ ਦੇਸ਼ ਦੇ ਪ੍ਰਧਾਨ ਮੰਤਰੀ....