ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ ‘ਤੇ ਹੋਏ ਆਰ.ਪੀ.ਜੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚਿਤਾਵਨੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ। ਇੱਥੇ ਜਾਰੀ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬ ਲਈ ਇਹ ਆਖਰੀ ਚਿਤਾਵਨੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਆਪਣੀ ਗੂੜ੍ਹੀ ਨੀਂਦ ਤੋਂ ਜਾਗ ਕੇ ਸਥਿਤੀ ਦੀ ਗੰਭੀਰਤਾ ਨੂੰ ਸਮਝੇਗੀ। ਉਨ੍ਹਾਂ....
ਚੰਡੀਗੜ੍ਹ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਚੰਡੀਗੜ੍ਹ/ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ 'ਚ ਲੰਘੀ ਰਾਤ ਹੋਏ ਆਰਪੀਜੇ ਹਮਲੇ ਨੂੰ ਲੈ ਕੇ ਡੀਜੀਪੀ ਨੇ ਸਨਸਨੀਖੇਜ ਖ਼ੁਲਾਸੇ ਕੀਤੇ ਹਨ। ਘਟਨਾ ਸਥਾਨ 'ਤੇ ਪੁੱਜੇ ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਹਮਲਾ 11.22 ਵਜੇ ਹੋਇਆ। ਡੀਜੀਪੀ ਨੇ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਪਾਕਿਸਤਾਨ ਦੀਆਂ ਡਰੋਨ ਸਰਗਰਮੀਆਂ ਨੂੰ ਨਾਕਾਮ ਕਰਨ ਤੋਂ ਬਾਅਦ ਬੁਖਲਾਹਟ ਵਿਚ ਆਏ ਪਾਕਿਸਤਾਨ ਨੇ ਇਹ ਸਾਜ਼ਿਸ਼ ਰਚੀ ਸੀ। ਡੀਜੀਪੀ ਨੇ ਦੱਸਿਆ ਕਿ ਇਹ ਮਿਲਟਰੀ ਹਥਿਆਰ ਸੀ ਤੇ ਬਾਰਡਰ ਪਾਰੋਂ....
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਫੈਸਲਾ ਪੈਂਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਨੂੰ ਪਾਰਟੀ ਵਿੱਚੋਂ 6 ਸਾਲ ਦੇ ਲਈ ਬਾਹਰ ਕੱਢ ਦਿੱਤਾ ਹੈ। ਦਰਅਸਲ ਉਨ੍ਹਾਂ ਨੂੰ ਅਨੁਸ਼ਾਸਨੀ ਕਮੇਟੀ ਨੇ ਪੇਸ਼ ਹੋਣ ਦੇ ਲਈ ਸੱਦਿਆ ਸੀ ਜੋ ਕਿ ਕਮੇਟੀ ਦੇ ਅੱਗੇ ਅੱਜ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਨ੍ਹਾਂ ਦੀ ਅਕਾਲੀ ਦਲ 'ਚੋਂ ਪੱਕੀ ਛੁੱਟੀ ਕਰ ਦਿੱਤੀ ਗਈ ਹੈ। ਜਗਮੀਤ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲ ਲਈ ਬਾਹਰ ਕੱਢ ਦਿੱਤਾ....
ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਈ.ਟੀ.ਟੀ ਅਧਿਆਪਕਾਂ ਦੀ ਚੋਣ ਵਿਚ ਰਾਖਵੇਕਰਨ ਨੀਤੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਸਮਾਜਿਕ ਨਿਆਂ ਵਿਭਾਗ ਵਲੋਂ ਮਿਤੀ 10-07-1995 ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਜਿਕਰਯੋਗ ਹੈ ਕਿ ਪਿੱਛਲੇ ਦਿਨੀ ਈ.ਟੀ.ਟੀ 6635 ਐਸ.ਸੀ/ਬੀ.ਸੀ ਯੂਨੀਅਨ ਦਾ ਇਕ ਵਫਦ ਡਾ. ਬਲਜੀਤ ਕੌਰ ਨੂੰ ਮਿਲਿਆ ਸੀ ਜਿਸਨੇ ਮੰਤਰੀ ਦੇ....
ਚੰਡੀਗੜ੍ਹ (ਰਛਪਾਲ ਸਿੰਘ ਸ਼ੇਰਪੁਰੀ ) : ਐਂਟੀ ਕਾਸਟ ਐਂਡ ਵੈਲਫੇਅਰ ਸੁਸਾਇਟੀ (ਪੰਜਾਬ) ਵੱਲੋ ਸਮੇਂ ਸਮੇਂ ਅਨੁਸਾਰ ਪਹਿਲਾ ਵੀ ਗਰੀਬ ਧੀਆਂ ਦੇ ਵਿਆਹ ਤੇ ਸਹਾਇਤਾ ਕਰਨੀ, ਖੁਨ ਦਾਨ ਦੇ ਕੈਂਪ ਲਗਾਉਣੇ ਅਤੇ ਹੋਰ ਕਈ ਤਰਾਂ ਦੀ ਸਮੱਗਰੀ ਤੇ ਗਰੀਬ ਵਿਅਕਤੀਆਾਂ ਦੀ ਸਹਾਇਤਾ ਕੀਤੀ ਜਾਂਦੀ ਹੈ।ਇਸ ਤਰਾਂ ਅੱਜ ਚੰਡੀਗੜ੍ਹ ਵਿਖੇ 45 ਸੈਕਟਰ ਵਿੱਚ ਐਂਟੀ ਕਾਸਟ ਐਂਡ ਵੈਲਫੇਅਰ ਸੁਸਾਇਟੀ (ਪੰਜਾਬ) ਦੇ ਸਰਪ੍ਰਸਤ ਬੀਬੀ ਤਰਲੋਚਨ ਕੌਰ ਬਾਠ ਤੇ ਉਨਾਂ ਦੀ ਟੀਮ ਵੱਲੋ ਚੰਡੀਗੜ ਗਾਊਸਾਲਾ ਦੇ ਕੋਲ ਰਹਿ ਰਹੇ ਝੁੱਗੀਆ ਝੋਪੜੀਆਂ....
ਚੰਡੀਗੜ੍ਹ : ਕਾਂਗਰਸ ਆਗੂ ਰਾਹੁਲ ਗਾਂਧੀ ਆਪਣੀ 'ਭਾਰਤ ਜੋੜੋ ਯਾਤਰਾ' ਦੌਰਾਨ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਇਸ ਦੌਰਾਨ ਉਹ 9 ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਲੰਘਣਗੇ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੇ ਦੌਰੇ ਦੌਰਾਨ ਪ੍ਰਬੰਧ ਕਰਨ ਲਈ ਸੀਨੀਅਰ ਪਾਰਟੀ ਆਗੂਆਂ ਦੀ ਸਬ-ਕੋਆਰਡੀਨੇਸ਼ਨ ਕਮੇਟੀ ਬਣਾਈ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ 'ਭਾਰਤ ਜੋੜੋ ਯਾਤਰਾ' ਪਟਿਆਲਾ ਜ਼ਿਲ੍ਹੇ ਦੀ ਸ਼ੰਭੂ ਸਰਹੱਦ ਰਾਹੀਂ ਪੰਜਾਬ ਵਿੱਚ ਦਾਖ਼ਲ....
ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ 10ਵੀਂ ਸੀਨੀਅਰ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ ਦਾ ਮੰਤਰੀ ਮੀਤ ਹੇਅਰ ਨੇ ਕੀਤਾ ਉਦਘਾਟਨ
ਚੰਡੀਗੜ੍ਹ : ਪੰਜਾਬ ਵਿੱਚ ਪਾਣੀਆਂ ਦੀਆਂ ਖੇਡਾਂ ਲਈ ਬਹੁਤ ਸਮਰੱਥਾ ਹੈ। ਰੋਇੰਗ, ਕਾਏਕਿੰਗ ਤੇ ਕਨੋਇੰਗ ਖੇਡ ਵਾਂਗ ਡਰੈਗਨ ਬੋਟ ਖੇਡ ਨੂੰ ਵੀ ਸੂਬੇ ਵਿੱਚ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਕਰਵਾਈ ਜਾ ਰਹੀ 10ਵੀਂ ਸੀਨੀਅਰ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ (ਪੁਰਸ਼ਾਂ ਤੇ ਮਹਿਲਾਵਾਂ) ਦੇ ਉਦਘਾਟਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ। ਮੀਤ ਹੇਅਰ ਨੇ ਕਿਹਾ ਕਿ ਰੋਇੰਗ ਖੇਡ....
ਚੰਡੀਗੜ੍ਹ : ਸੂਬੇ ਵਿੱਚ ਖੁੱਲ੍ਹੇ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਨ੍ਹਾਂ ਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਯੋਜਨਾ ਉਲੀਕਣ ਅਤੇ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਢੁੱਕਵਾ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਉਣ ਵਾਸਤੇ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ....
ਚੰਡੀਗੜ੍ਹ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਏ.ਆਈ.ਜੀ. ਆਬਕਾਰੀ ਅਤੇ ਕਰ ਗੁਰਜੋਤ ਸਿੰਘ ਕਲੇਰ ਵੱਲੋਂ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਤੇਜ ਕਰਨ ਅਤੇ ਇਸ ਬੁਰਾਈ ਵਿਰੁੱਧ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ ਆਬਕਾਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਗੁਰਜੋਤ ਸਿੰਘ ਕਲੇਰ ਨੇ....
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਇਹ ਪੂਰੇ ਦੇਸ਼ ਅਤੇ ਖਾਸ ਕਰਕੇ ਗੁਆਂਢੀ ਸੂਬੇ ਪੰਜਾਬ ਦੇ ਵਰਕਰਾਂ ਵਿੱਚ ਉਤਸ਼ਾਹਜਨਕ ਹੈ। ਇਸ ਦੌਰਾਨ ਵੜਿੰਗ ਨੇ ਕਿਹਾ ਕਿ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਦੂਜੇ ਦੀ ਮਦਦ ਕਰਨ ਦਾ ਇਤਿਹਾਸ ਰਚਿਆ ਗਿਆ ਹੈ, ਜਿਸ ਨਾਲ ਉਨ੍ਹਾਂ ਵੱਲੋਂ ਖੇਡਿਆ ਗਿਆ ਫਿਕਸ ਮੈਚ ਸਭ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ....
ਚੰਡੀਗੜ੍ਹ : ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜਿੱਤ ਦੀ ਖ਼ਬਰ ਸੁਣਦਿਆਂ ਹੀ 'ਆਪ' ਵਰਕਰਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ 'ਤੇ ਇਕੱਠੇ ਹੋ ਕੇ ਲੱਡੂ ਵੰਡ ਕੇ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ। ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਚੇਤਨ ਸਿੰਘ ਜੌੜਾਮਾਜਰਾ, ਲਾਲਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ ਅਤੇ ਲਾਲਜੀਤ ਭੁੱਲਰ ਨੇ ਪਾਰਟੀ ਆਗੂਆਂ....
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਸਨਮੁਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ ਕਿਹਾ ਗਿਆ ਹੈ ਤਾਂ ਮੱਛੀ ਨੂੰ ਠੰਢ ਦੀ ਮਾਰ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਤਾਪਮਾਨ ਅਨੁਸਾਰ ਮੱਛੀ ਦੀ ਖ਼ੁਰਾਕ ਵ ਘਟਾਉਣ....
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਪ੍ਰਬੰਧ ਤੋਂ ਲੋਕ ਲੁਭਾਵੀ ਮੁਫ਼ਤ ਦੀਆਂ ਸਹੂਲਤਾਂ ਦੇ ਕੇ ਪੰਜਾਬ ਨੂੰ ਨਾ ਪੂਰਿਆ ਜਾ ਸਕਣ ਵਾਲੇ ਵਿੱਤੀ ਦੀਵਾਲੀਏਪਣ ਵੱਲ ਧੱਕਣ ਵਿਰੁੱਧ ਚੇਤਾਵਨੀ ਦਿੱਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦੌਰਾਨ ਪੰਜਾਬ ਨੇ ਕਰਜ਼ਾ-ਜੀਐਸਡੀਪੀ ਅਨੁਪਾਤ 53.3 ਫੀਸਦੀ ਤੱਕ ਪਹੁੰਚਣ ਦਾ ਨਾਂਹ-ਪੱਖੀ ‘ਰਿਕਾਰਡ’ ਬਣਾਇਆ ਹੈ। ਉਨ੍ਹਾਂ ਕਿਹਾ ਕਿ 'ਆਪ'....
ਚੰਡੀਗੜ੍ਹ : ਸਰਦ ਰੁੱਤ ਦੇ ਸ਼ੁਰੂ ਹੋਏ ਪਾਰਲੀਮੈਂਟ ਸ਼ੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਰਾਜ ਸਭਾ ਦੇ ਨਵੇਂ ਆਏ ਚੇਅਰਮੈਨ ਸ਼੍ਰੀ ਜਗਦੀਪ ਧਨਖੜ ਦਾ ਸਵਾਗਤ ਕਰਦਿਆ ਉਨ੍ਹਾਂ ਦਾ ਇਸ ਗੱਲ ਲਈ ਧੰਨਵਾਦ ਕੀਤਾ ਕਿ ਸਦਨ ਦੇ ਪਟਲ ‘ਤੇ ਦਿੱਤੇ ਜਾਣ ਵਾਲੇ ਦਸਤਾਵੇਜ ਪੰਜਾਬੀ ਵਿੱਚ ਮੁਹੱਈਆ ਕਰਵਾਏ ਗਏ। ਸਦਨ ਵਿੱਚ ਮੈਂਬਰਾਂ ਨੂੰ ਹਮੇਸ਼ਾਂ ਹਿੰਦੀ ਤੇ ਅੰਗਰੇਜ਼ੀ ਵਿੱਚ ਹੀ ਦਸਤਾਵੇਜ ਦਿੱਤੇ ਜਾਂਦੇ ਸਨ। ਇਸ ਸੰਬੰਧੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ....