ਚੰਡੀਗੜ੍ਹ, 01 ਸਤੰਬਰ 2024 : ਪੰਜਾਬ ਵਿੱਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰ ਦਿੱਤਾ ਹੈ। ਜਿਸ ਦੇ ਤਹਿਤ ਨਾਜਾਇਜ਼ ਕਾਲੋਨੀਆਂ ਵਿਚ ਸਥਿਤ 500 ਗਜ਼ ਦੇ ਪਲਾਟ ਦੀ ਰਜਿਸਟਰੀ ਐੱਨਓਸੀ ਤੋਂ ਬਿਨਾਂ ਹੋਵੇਗੀ, ਜਿਸ ਦੇ ਲਈ ਬਿੱਲ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿਚ ਪੇਸ਼ ਹੋਵੇਗਾ। ਇਸ ਸਬੰਧੀ ਬਣਾਏ ਗਏ ਪ੍ਰਸਤਾਵ ਦੇ ਮੁਤਾਬਕ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ....
ਚੰਡੀਗੜ੍ਹ
ਚੰਡੀਗੜ੍ਹ, 1 ਸਤੰਬਰ, 2024 : 1984 ਵਿੱਚ ਦਿੱਲੀ ਵਿਖੇ ਕੀਤੀ ਗਈ ਸਿੱਖ ਨਸਲਕੁਸੀ (ਕਤਲੇਆਮ) ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਉਤੇ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕਿਹਾ ਕਿ ਇਹ ਮੋਦੀ ਸਰਕਾਰ ਦੇ ਯਤਨਾ ਸਦਕਾ ਹੀ ਸੰਭਵ ਹੋ ਸਕਿਆ ਹੈ ਅਸਲੀ ਦੋਸ਼ੀ ਹੁਣ ਛੇਤੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਇਹ ਪ੍ਰਗਟਾਵਾ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ....
ਚੰਡੀਗੜ੍ਹ, 1 ਸਤੰਬਰ 2024 : ਸੂਬੇ ਵਿੱਚ ਪਸ਼ੂਆਂ ਦੀ ਨਸਲ ਵਿੱਚ ਸੁਧਾਰ ਕਰਕੇ ਦੁੱਧ ਦੇ ਉਤਪਾਦਨ ਅਤੇ ਪਸ਼ੂਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਸੂਬੇ ਭਰ ਵਿੱਚ ਸਾਲਾਨਾ 30 ਲੱਖ ਦੁਧਾਰੂ ਪਸ਼ੂਆਂ ਦੇ ਮਸਨੂਈ ਗਰਭਧਾਰਨ ਦਾ ਟੀਚਾ ਮਿੱਥਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਨਾਭਾ ਅਤੇ ਰੋਪੜ ਵਿਖੇ ਦੋ ਸੀਮਨ ਸਟੇਸ਼ਨ ਹਨ....
ਚੰਡੀਗੜ੍ਹ, 1 ਸਤੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ....
ਚੰਡੀਗੜ੍ਹ, 31 ਅਗਸਤ 2024 : ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜੇਕਰ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਈ ਕੋਸ਼ਿਸ਼ ਕੀਤੀ ਗਈ ਤਾਂ ਪੰਜਾਬ ਸਰਕਾਰ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ 'ਐਮਰਜੈਂਸੀ' ਦੀ ਰਿਲੀਜ਼ 'ਤੇ ਪਾਬੰਦੀ ਲਗਾਉਣ 'ਤੇ ਵਿਚਾਰ ਕਰੇਗੀ। ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ। ਉਨ੍ਹਾਂ ਇੱਥੇ ਤੀਸਰੇ ਖੇਡ ਵਤਨ ਪੰਜਾਬ ਦੀਨ ਟੂਰਨਾਮੈਂਟ ਦੌਰਾਨ....
ਫਿਲਮ ਉਦਯੋਗ ਨਾਲ ਜੁੜੇ ਲੋਕ ਸਿਨੇਮਾ ਦੀ ਪਹੁੰਚ ਨੂੰ ਵਧਾਉਣ ਲਈ ਹੋਰ ਕੀ ਕੁਝ ਕਰ ਰਹੇ ਨੇ ਖਾਸ ਚੰਡੀਗੜ੍ਹ, 31 ਅਗਸਤ 2024 : ਚੰਡੀਗੜ੍ਹ ਵਿੱਚ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਦੇ ਖੇਤਰੀ ਦਫਤਰ ਨੇ ਅੱਜ ਸੈਂਟਰਲ ਹਾਊਸ ਵਿੱਚ ਇੱਕ ਕਾਨਫਰੰਸ ਦਾ ਆਯੋਜਨ ਕੀਤਾ, ਜਿਸ ਵਿੱਚ ਸਿਨੇਮਾ ਥੀਏਟਰਾਂ ਵਿੱਚ ਜਨਤਕ ਪ੍ਰਦਰਸ਼ਨੀ ਲਈ ਬਣੀਆਂ ਫੀਚਰ ਫਿਲਮਾਂ ਵਿੱਚ ਪਹੁੰਚਯੋਗਤਾ ਦੇ ਮਿਆਰਾਂ ਨੂੰ ਲਾਗੂ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਵੈਂਟ ਨੇ ਕਈ ਤਰ੍ਹਾਂ ਦੇ ਸਬੰਧਤ ਸਮੂਹਾਂ ਨੂੰ ਇਕੱਠਾ....
ਚੰਡੀਗੜ੍ਹ, 31 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ....
ਚੰਡੀਗੜ੍ਹ, 29 ਅਗਸਤ 2024 : ਹਰਿਆਣਾ ਦੇ ਕਰਨਾਲ ਵਿਖੇ ਸਾਬਕਾ ਪਾਰਲੀਮੈਂਟ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਪਾਰਲੀਮੈਂਟ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ, "ਤੁਸੀਂ ਕੰਗਣਾ ਰਣੌਤ ਨੂੰ....
ਚੰਡੀਗੜ੍ਹ, 29 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਸੀਨੀਅਰ ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ।ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਪਹਿਲਾਂ ਸਾਬਕਾ ਮੁੱਖ ਮੰਤਰੀ ਮਰਹੂਮ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਤੇ ਹੁਣ ਸੁਖ਼ਬੀਰ ਸਿੰਘ ਬਾਦਲ ਦੇ ਨਜ਼ਦੀਕੀ ਸਾਥੀਆਂ ਵਿੱਚ ਸ਼ਾਮਲ ਹਨ। ਸ਼੍ਰੋਮਣੀ....
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਸੀ.ਡੀ.ਪੀ.ਓਜ਼ ਵੱਲੋਂ ਲੰਬੇ ਸਮੇਂ ਤੋਂ ਤਰੱਕੀ ਦੀ ਕੀਤੀ ਜਾ ਰਹੀ ਸੀ ਮੰਗ ਚੰਡੀਗੜ੍ਹ, 29 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ....
ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਨੇ ‘ਨੈਸ਼ਨਲ ਟੀਚਰ ਐਵਾਰਡ 2024’ ਲਈ ਅਧਿਆਪਕਾਂ ਦੀ ਸੂਚੀ ਕੀਤੀ ਜਾਰੀ ਚੰਡੀਗੜ੍ਹ, 28 ਅਗਸਤ 2024 : ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਨੇ ‘ਨੈਸ਼ਨਲ ਟੀਚਰ ਐਵਾਰਡ 2024’ ਨਾਲ ਸਨਮਾਨਤ ਹੋਣ ਵਾਲੇ ਅਧਿਆਪਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਦੋ ਅਧਿਆਪਕਾਂ ਨੂੰ ਇਹ ਪੁਰਸਕਾਰ ਮਿਲੇਗਾ। ਸਾਲ 2024 ਲਈ ਦੇਸ਼ ’ਚੋਂ ਕੁੱਲ 50 ਅਧਿਆਪਕ ਇਸ ਪੁਰਸਕਾਰ ਲਈ ਚੁਣੇ ਗਏ ਹਨ। ਪੰਜਾਬ ਦੇ ਸਿੱਖਿਆ ਵਿਭਾਗ ਨੇ ਕੁੱਲ 6 ਅਧਿਆਪਕਾਂ ਦੇ ਨਾਂ ਖ਼ਿਤਾਬ ਲਈ ਭੇਜੇ ਸਨ....
ਚੰਡੀਗੜ੍ਹ, 28 ਅਗਸਤ 2024 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ....
ਚੰਡੀਗੜ੍ਹ, 28 ਅਗਸਤ 2024 : ਕੁੱਝ ਸਮਾਂ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਮੁੜ ਕਾਂਗਰਸ ਸ਼ਾਮਲ ਹੋ ਗਏ ਹਨ, ਜਿੰਨ੍ਹਾਂ ਦਾ ਸਵਾਗਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤਾ ਗਿਆ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਅਰੋੜਾ ਦੇ ਸ਼ਾਮਿਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ, ਕਿਉਂਕਿ....
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਟਰਾਂਸਪੋਰਟ ਮੰਤਰੀ ਨੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 28 ਅਗਸਤ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਸਰਕਾਰੀ ਸੇਵਾਵਾਂ....
ਚੰਡੀਗੜ੍ਹ, 27 ਅਗਸਤ 2024 : ਪੰਜਾਬ ਪੁਲਿਸ ਦੇ ASI ਦੇ ਬੇਟੇ ਨੇ ਕੀਤਾ ਅਜਿਹਾ ਕਾਰਨਾਮਾ ਕਿ ਚੰਡੀਗੜ੍ਹ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਦੋਸ਼ੀ ਨੇ ਆਪਣੀ ਸਾਬਕਾ ਪ੍ਰੇਮਿਕਾ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀਆਂ ਸਨ। ਪੁਲੀਸ ਨੇ ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ, ਦੋਸ਼ੀ ਨੇ ਗ੍ਰਿਫਤਾਰੀ ਤੋਂ ਬਚਣ ਲਈ ਐਡੀਸ ਹਾਰਪਿਕ ਨਾਂ ਦਾ ਪਦਾਰਥ ਪੀ ਲਿਆ, ਜੋ ਟਾਇਲਟ ਨੂੰ ਸਾਫ ਕਰਨ ਲਈ ਵਰਤਿਆ ਜਾਂਦਾ ਸੀ। ਇਸ ਕਾਰਨ ਉਸ ਦੀ ਸਿਹਤ ਵਿਗੜ ਗਈ। ਇਸ....