ਚੰਡੀਗੜ੍ਹ

ਕਿਸਾਨਾਂ ‘ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਭਾਜਪਾ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ :ਪੰਧੇਰ  
ਚੰਡੀਗੜ੍ਹ, 27 ਅਗਸਤ 2024 : ਕਿਸਾਨ ਆਗੂ ਸਰਵਨ ਪੰਧੇਰ ਨੇ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ‘ਤੇ ਦਿੱਤੇ ਬਿਆਨ ‘ਤੇ ਨਿਸ਼ਾਨਾ ਸਾਧਿਆ ਹੈ। ਸਰਵਨ ਪੰਧੇਰ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ ‘ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ। ਭਾਰਤੀ ਜਨਤਾ ਪਾਰਟੀ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ। ਭਾਜਪਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ....
ਪਾਸਪੋਰਟ ਸੇਵਾ ਦਾ ਪੋਰਟਲ ਇਨ੍ਹਾਂ ਦਿਨਾਂ ਦੌਰਾਨ ਬੰਦ ਰਹੇਗਾ
30 ਅਗਸਤ ਦੀਆਂ ਸਾਰੀਆਂ Appointments ਹੋਈਆਂ ਰੱਦ ਚੰਡੀਗੜ੍ਹ, 27 ਅਗਸਤ 2024 : ਪਾਸਪੋਰਟ ਸੇਵਾ ਪੋਰਟਲ ਰਾਹੀਂ ਪਾਸਪੋਰਟ ਅਪਲਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖ਼ਬਰ ਹੈ। 29 ਅਗਸਤ ਰਾਤ 8 ਵਜੇ ਤੋਂ ਲੈ ਕੇ 2 ਸਿਤੰਬਰ ਸਵੇਰੇ 6 ਵਜੇ ਤੱਕ ਪਾਸਪੋਰਟ ਸੇਵਾ ਦਾ ਪੋਰਟਲ ਬੰਦ ਰਹੇਗਾ। ਤਕਨੀਕੀ ਤੌਰ ‘ਤੇ ਪੋਰਟਲ ਦੀ ਸਾਂਭ ਸੰਭਾਲ ਹਿੱਤ ਇਹ ਫੈਸਲਾ ਲਿਆ ਗਿਆ ਹੈ। ਖੇਤਰੀ ਦਫ਼ਤਰ ਚੰਡੀਗੜ੍ਹ ਦੀਆਂ 30 ਅਗਸਤ ਦੀਆਂ ਸਾਰੀਆਂ Appointments ਰੱਦ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਦੇ ਹਸਪਤਾਲਾਂ ਨੂੰ ਮਿਲਣਗੇ 400 ਮੈਡੀਕਲ ਅਫਸਰ, ਸਰਕਾਰ ਨੇ 4 ਸਾਲਾਂ ਬਾਅਦ ਸ਼ੁਰੂ ਕੀਤੀ ਭਰਤੀ 
4 ਸਤੰਬਰ ਤੱਕ ਆਵੇਗੀ ਅਰਜ਼ੀਆਂ, 8 ਨੂੰ ਟੈਸਟ ਚੰਡੀਗੜ੍ਹ 26 ਅਗਸਤ 2024 : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ ਕਰੀਬ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਕਰੀਬ 4 ਸਾਲਾਂ ਬਾਅਦ ਸਰਕਾਰ ਰੈਗੂਲਰ ਡਾਕਟਰਾਂ ਦੀ ਭਰਤੀ ਕਰ ਰਹੀ ਹੈ, ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਰਾਹੀਂ ਚੱਲ ਰਹੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ....
ਕੰਗਣਾ ਰਣੌਤ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ ਅਤੇ ਉਸ ਨੂੰ ਇਲਾਜ ਦੀ ਲੋੜ ਹੈ : ਰਾਜਾ ਵੜਿੰਗ
ਚੰਡੀਗੜ੍ਹ, 26 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਪਾਰਲੀਮੈਂਟ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਦਾਕਾਰਾ ਕੰਗਣਾ ਰਣੌਤ ਦੇ ਕਿਸਾਨ ਅੰਦੋਲਨ ਸੰਬੰਧੀ ਬਿਆਨ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੰਗਣਾ ਰਣੌਤ ਵੱਲੋਂ ਅਜਿਹੀਆਂ ਫਾਲਤੂ ਗੱਲਾਂ ਕਰਨਾ ਅਫਸੋਸ ਦੀ ਗੱਲ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੰਗਣਾ ਰਣੌਤ ਮਾਨਸਿਕ ਤੌਰ ‘ਤੇ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਇਲਾਜ ਦੀ ਲੋੜ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਕੰਗਣਾ ਰਣੌਤ....
ਸੋਸ਼ਲ ਮੀਡੀਆ ‘ਤੇ ਲਾਇਵ ਹੋ ਕੇ ਡਿੰਪੀ ਢਿੱਲੋਂ ਨੇ ਪਾਰਟੀ ਛੱਡਣ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ 
ਚੰਡੀਗੜ੍ਹ, 26 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਤੋਂ ਬਾਅਦ ਅੱਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੋਸ਼ਲ ਮੀਡੀਆ ‘ਤੇ ਲਾਇਵ ਹੋ ਕੇ ਪਾਰਟੀ ਛੱਡਣ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਰ ਮਾੜੇ ਤੇ ਚੰਗੇ ਵਕਤ ‘ਚ ਪਾਰਟੀ ਦਾ ਸਾਥ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨਾਲ ਆਪਣੇ ਲੰਮੇ ਤਜਰਬੇ ਨੂੰ ਉਨ੍ਹਾਂ ਇਸ ਵੀਡੀਓ ਰਾਹੀਂ ਵਿਸਥਾਰ ਨਾਲ ਸਾਂਝਾ ਕੀਤਾ ਹੈ। ਵੀਡੀਓ ‘ਚ ਡਿੰਪੀ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸ਼ਿਵਰਾਜ ਸਿੰਘ ਢਿਲੋਂ....
ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ 
ਵੱਡ ਆਕਾਰੀ ਖੇਡ ਮੁਕਾਬਲੇ ਦੀ 29 ਅਗਸਤ ਨੂੰ ਸੰਗਰੂਰ ਤੋਂ ਹੋਵੇਗੀ ਸ਼ੁਰੂਆਤ ਖਿਡਾਰੀ 37 ਖੇਡਾਂ ਦੇ 9 ਵਰਗਾਂ ਵਿੱਚ ਲੈਣਗੇ ਭਾਗ ਜੇਤੂਆਂ ਨੂੰ 9 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ਚੰਡੀਗੜ੍ਹ, 26 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ....
ਚੋਣ ਜਾਬਤਾ ਦੀ ਪਾਲਣਾ ਨੁੰ ਲੈ ਕੇ ਸੋਸ਼ਲ ਮੀਡੀਆ ਦੀ ਰਹੇਗੀ ਵਿਸ਼ੇਸ਼ ਨਿਗਰਾਨੀ : ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ
ਸੋਸ਼ਲ ਮੀਡੀਆ ਰਾਹੀਂ ਚੋਣ ਜਾਬਤਾ ਦਾ ਉਲੰਘਣ ਕਰਨ ਵਾਲਿਆਂ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ ਚੰਡੀਗੜ੍ਹ, 25 ਅਗਸਤ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਆਮ ਚੋਣ ਨੁੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਸਪੰਨ ਕਰਵਾਉਣ ਨੁੰ ਲੈ ਕੇ ਹਰਿਆਣਾ ਮੁੱਖ ਚੋਣ ਅਧਿਕਾਰੀ ਦਾ ਦਫਤਰ ਅਤੇ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾ ਨਾਲ ਗੰਭੀਰ ਹੈ। ਚੋਣ ਜਾਬਤਾ ਦੀ ਪਾਲਣਾ ਨੂੰ ਲੈ ਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਟੀਮਾਂ ਵੱਲੋਂ ਸੋਸ਼ਲ ਮੀਡੀਆ ‘ਤੇ ਵੀ ਸਖਤ....
ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਕੈਬਨਿਟ ਮੰਤਰੀ ਈਟੀਓ
ਚੰਡੀਗੜ੍ਹ, 25 ਅਗਸਤ 2024 : ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ....
ਵਿਜੀਲੈਂਸ ਬਿਊਰੋ ਵੱਲੋਂ ਫੌਜੀ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 24 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ....
ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 23 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ -ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ....
ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਚਾਰ ਹਲਕਿਆਂ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਤੈਅ ਕਰਨ ਲਈ ਹਲਕਿਆਂ ਦਾ ਕਰੇਗਾ ਦੌਰਾ 
ਚੰਡੀਗੜ੍ਹ, 23 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਗਠਿਤ ਪਾਰਲੀਮਾਨ ਬੋਰਡ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਆ ਰਹੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਦੀ ਚੋਣ ਕਰਨ ਲਈ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਰਾਇ ਜਾਨਣ ਲਈ ਇਹਨਾਂ ਹਲਕਿਆ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪਾਰਲੀਮਾਨੀ ਬੋਰਡ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੇਅਰਮੈਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਲੀਮਾਨੀ ਬੋਰਡ ਵੱਲੋਂ ਭਲਕੇ 24 ਅਗਸਤ ਨੂੰ ਹੁਸ਼ਿਆਰਪੁਰ ਵਿਚ....
ਮੁੱਖ ਮੰਤਰੀ ਮਾਨ ਨੇ  ਮੰਦਰ ਕਮੇਟੀ ਅਤੇ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ
ਮਾਮਲਾ ਜਲਦੀ ਹੱਲ ਹੋਣ ਨਾਲ ਹਿੰਦੂ ਭਾਈਚਾਰੇ ਦਾ ਪੰਜਾਬ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ : ਦੀਪਕ ਬਾਲੀ ਮਾਨ ਸਰਕਾਰ ਨੇ ਜਿਸ ਵਚਨਬੱਧਤਾ ਨਾਲ ਮਾਮਲਾ ਜਲਦੀ ਹੱਲ ਕੀਤਾ ਉਹ ਸ਼ਲਾਘਾਯੋਗ ਹੈ- ਨੀਲ ਗਰਗ ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਨਿਰਪੱਖਤਾ ਬਾਰੇ ਆਪਣੇ ਭਾਸ਼ਣਾਂ ਵਿੱਚ ਜਿਸ ਤਰ੍ਹਾਂ ਦੀ ਗੱਲਾਂ ਕਹਿੰਦੇ ਹਨ, ਅਸਲ ਵਿੱਚ ਵੀ ਉਹ ਅਜਿਹੇ ਹੀ ਹਨ : ਮਹੰਤ ਬੰਸ਼ੀ ਦਾਸ ਚੰਡੀਗੜ੍ਹ, 23 ਅਗਸਤ 2024 : ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਸ਼ਿਵਲਿੰਗ ਦੀ ਬੇਅਦਬੀ ਮਾਮਲੇ ਨੂੰ ਪੰਜਾਬ ਪੁਲਿਸ ਵੱਲੋਂ ਜਲਦੀ....
ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ; ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼ ਸ਼ਹਿਰਾਂ ਵਿੱਚ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ ਸੀਵਰੇਜ ਟਰੀਟਮੈਂਟ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁੱਕਵੀ ਜਗ੍ਹਾ ਦੀ ਸ਼ਨਾਖ਼ਤ ਛੇਤੀ ਕਰਨ ਲਈ ਕਿਹਾ ਸਬੰਧਤ ਅਧਿਕਾਰੀਆਂ....
ਪੁਲਿਸ ਦੀ ਵੱਡੀ ਕਾਮਯਾਬੀ, ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਨੂੰ ਹਾਂਗਕਾਂਗ ਤੋਂ ਲਿਆਂਦਾ ਭਾਰਤ 
ਚੰਡੀਗੜ੍ਹ, 22 ਅਗਸਤ 2024 : ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਹਾਂਗਕਾਂਗ ਤੋਂ ਉਸ ਦੀ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ। ਜਾਣਕਾਰੀ ਮੁਤਾਬੁਕ ਅੱਜ ਸ਼ਾਮ ਨੂੰ ਹਾਂਗਕਾਂਗ ਤੋਂ ਆਉਣ ਵਾਲੀ ਫਲਾਈਟ ਦਿੱਲੀ ਏਅਰਪੋਰਟ ਤੇ ਲੈਂਡ ਕਰੇਗੀ। ਇਸ ਹਵਾਲਗੀ ਨੂੰ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਕਿਉਂਕਿ ਜੇਲ੍ਹ ਵਿੱਚੋਂ ਫਰਾਰ ਹੋਏ ਲੋਕਾਂ ਦੀ ਇਹ....
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ
ਪੀ.ਐਸ.ਡੀ.ਐਮ. ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਸਮਝੌਤਾ ਸਹੀਬੱਧ ਪਹਿਲੇ ਪੜਾਅ ਤਹਿਤ ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਫੌਜੀਆਂ ਦੇ 240 ਆਸ਼ਰਿਤਾਂ ਨੂੰ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ ਚੰਡੀਗੜ੍ਹ, 22 ਅਗਸਤ 2024 : ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਉਮੀਦਵਾਰਾਂ ਨੂੰ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਉਪਲਬਧ ਮੌਕਿਆਂ ਮੁਤਾਬਕ ਉਨ੍ਹਾਂ ਦੀ ਯੋਗਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ....