ਚੰਡੀਗੜ੍ਹ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ: ਸਿਬਿਨ ਸੀ
ਚੰਡੀਗੜ੍ਹ, 5 ਅਗਸਤ, 2024 : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ....
ਵਿਜੀਲੈਂਸ ਬਿਊਰੋ ਵੱਲੋਂ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਐਚਓ. ਤੇ ਏਐਸਆਈ. ਖਿਲਾਫ਼ ਮੁਕੱਦਮਾ ਦਰਜ
ਦੋਸ਼ੀ ਮੁਲਾਜ਼ਮ ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏ ਚੰਡੀਗੜ੍ਹ, 5 ਅਗਸਤ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਸਬੰਧੀ ਹੋਰ ਜਾਣਕਾਰੀ....
ਚੰਡੀਗੜ੍ਹ 'ਚ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਦਾ ਵੱਡਾ ਦਾਅਵਾ, 2029 'ਚ ਵੀ ਬਣੇਗੀ ਭਾਜਪਾ ਦੀ ਸਰਕਾਰ
ਚੰਡੀਗੜ੍ਹ, 4 ਅਗਸਤ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੇ ਇੱਕ ਦਿਨਾਂ ਦੌਰੇ ‘ਤੇ ਸਨ। ਇਸ ਦੌਰੇ ਦੌਰਾਨ ਉਨ੍ਹਾਂ ਮਨੀਮਾਜਰਾ ਵਿੱਚ 24 ਘੰਟੇ ਚੱਲਣ ਵਾਲੇ ਜਲ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਮਨੀਮਾਜਰਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਮਨੀਮਾਜਰਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉਦਘਾਟਨ ਕੀਤੇ ਗਏ ਪ੍ਰੋਜੈਕਟ ਰਾਹੀਂ 24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਵੇਗੀ। ਇਸ ਦਾ ਨੀਂਹ ਪੱਥਰ 13 ਨਵੰਬਰ 2021 ਨੂੰ ਰੱਖਿਆ ਗਿਆ ਸੀ....
ਸੁਖਬੀਰ ਬਾਦਲ ਵੱਲੋਂ 23 ਮੈਂਬਰੀ ਕੋਰ ਕਮੇਟੀ ਦਾ ਪੁਨਰਗਠਨ 
ਚੰਡੀਗੜ੍ਹ, 4 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰਦਿਆਂ ਇਸ ਵਿਚ 23 ਮੈਂਬਰਾਂ ਨੂੰ ਸ਼ਾਮਲ ਕੀਤਾ ਹੈ ਜਦੋਂ ਕਿ 4 ਐਕਸ ਆਫੀਸ਼ੀਓ ਮੈਂਬਰ ਇਸ ਵਿਚ ਸ਼ਾਮਲ ਕੀਤੇ ਗਏ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਪਾਸ ਕੀਤੇ ਮਤੇ ਜਿਸ ਤਹਿਤ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਸੀ, ਮੁਤਾਬਕ....
ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ
4.48 ਕੁਇੰਟਲ ਪਾਊਡਰ ਅਤੇ 34 ਲੀਟਰ ਤਰਲ ਕੀਟਨਾਸ਼ਕ ਦਵਾਈਆਂ ਕੀਤੀਆਂ ਜ਼ਬਤ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਨੇ ਗੈਰ-ਕਾਨੂੰਨੀ ਕੀਟਨਾਸ਼ਕ ਡੀਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 3 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ....
ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਚੀਮਾ ਤੇ ਡਾ. ਅਰਵਿੰਦਰਵੀਰ ਗਿੱਲ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 3 ਅਗਸਤ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਬਿਹਾਰ , ਹੁਸ਼ਿਆਰਪੁਰ ਨੂੰ, ਉਨ੍ਹਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦੀ ਤਫ਼ਤੀਸ਼ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਨ.ਆਰ.ਸੀ. ਨੂੰ....
ਮੁੱਖ ਮੰਤਰੀ ਮਾਨ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ
ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 3 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ....
ਕੇਂਦਰ ਸਰਕਾਰ ਤੋਂ ਬਿਜਲੀ ਦੇ ਬਿੱਲ ‘ਤੇ ਵਸੂਲੇ 4.5 ਲੱਖ ਦੇ ਟੈਕਸ ਵਾਪਿਸ ਕਰੇ ਸੂਬਾ ਸਰਕਾਰ : ਹਾਈਕੋਰਟ 
ਚੰਡੀਗੜ੍ਹ, 2 ਅਗਸਤ 2024 : ਹਾਈਕੋਰਟ ਦਾ ਅਹਿਮ ਫੈਸਲਾ: ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਦਰਮਿਆਨ ਵਸੂਲੇ ਜਾਂਦੇ ਟੈਕਸ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਇੱਕ ਅਹਿਮ ਫੈਸਲੇ ਦੀ ਸੁਣਵਾਈ ਕੀਤੀ ਗਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ਦੇ ਵਿੱਚ ਇਹ ਸਪਸ਼ਟ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਨੂੰ ਵੇਚੀ ਗਈ ਬਿਜਲੀ ਦੇ ਉੱਪਰ ਸੂਬਾ ਸਰਕਾਰਾਂ ਟੈਕਸ ਵਸੂਲ ਨਹੀਂ ਕਰ ਸਕਦੀਆਂ। ਇਹ ਫੈਸਲਾ ਸੁਣਾਉਂਦਿਆਂ ਹਾਈਕੋਰਟ ਨੇ ਮਿਲਟਰੀ ਇੰਜੀਨੀਅਰਿੰਗ ਸਰਵਿਸ ਤੋਂ ਵਸੂਲੇ ਗਏ 4.5 ਲੱਖ....
ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ
ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਲੈਣ-ਦੇਣ ਦੀ ਸੁਖਾਲੀ ਵਿਧੀ ਲਈ ਅਤਿ-ਆਧੁਨਿਕ ਸਾਧਨ ਅਮਲ ਵਿੱਚ ਲਿਆਉਣ ਵਾਸਤੇ ਸਮਝੌਤਾ ਸਹੀਬੱਧ ਚੰਡੀਗੜ੍ਹ, 2 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਪੰਜਾਬ ਰਾਜ ਸਹਿਕਾਰੀ ਬੈਂਕ ਅਤੇ 20 ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ....
ਰਾਮ ਰਹੀਮ ਖਿਲਾਫ ਪੈਂਡਿੰਗ ਕੇਸ ’ਚ ਮੁਕੱਦਮਾ ਚਲਾਉਣ ਦੀ ਆਗਿਆ ਦਿਓ: ਅਕਾਲੀ ਦਲ ਨੇ ਮੁੱਖ ਮੰਤਰੀ ਮਾਨ ਨੂੰ ਆਖਿਆ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਹੁਕਮ ਦੇਣ ਲਈ ਹਨੀਪ੍ਰੀਤ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਪਰਦੀਪ ਕਲੇਰ ਖਿਲਾਫ ਦਰਜ ਦੋ ਪੈਂਡਿੰਗ ਕੇਸਾਂ ਵਿਚ ਉਸਨੂੰ ਵੀ ਗ੍ਰਿਫਤਾਰ ਕੀਤਾ ਜਾਵੇ: ਪਰਮਬੰਸ ਸਿੰਘ ਰੋਮਾਣਾ ਕਿਹਾ ਕਿ ਆਪ ਸਰਕਾਰ ਪੰਜਾਬ ਵਿਚ ਆਉਂਦੀਆਂ ਜ਼ਿਮਨੀ ਚੋਣਾਂ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਕਾਰਣ ਰਾਮ ਰਹੀਮ ਖਿਲਾਫ ਕਾਰਵਾਈ ਨਹੀਂ ਕਰ ਰਹੀ ਚੰਡੀਗੜ੍ਹ, 2 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੰਗ ਕੀਤੀ ਕਿ ਸੂਬੇ ਦੀ ਆਮ....
ਲੋਕ ਨਿਰਮਾਣ ਮੰਤਰੀ ਈਟੀਓ ਵੱਲੋਂ ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਚੰਡੀਗੜ੍ਹ, 1 ਅਗਸਤ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ। ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ, ਚੀਫ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਪੰਜਾਬ ਪੀ.ਡਬਲਯੂ.ਡੀ (ਬੀ.ਐਂਡ.ਆਰ.)....
ਬੀਬਾ ਬਾਦਲ ਨੇ ਰੇਲ ਮੰਤਰੀ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਹੋਰ ਸਿੱਖ ਤਖਤਾਂ ਨਾਲ ਜੋੜਨ ਦੀ ਅਪੀਲ ਕੀਤੀ
ਐਮ. ਪੀ. ਨੇ ਉਤਰਾਖੰਡ ’ਚ ਸਥਿਤ ਨਾਨਕਮੱਤਾ ਸਾਹਿਬ ਨੂੰ ਪੰਜਾਬ ਨਾਲ ਜੋੜਨ ਦੀ ਮੰਗ ਕੀਤੀ ਇਕ ਅਲੱਗ ਸਵਾਲ ’ਤੇ ਹੈਰਾਨੀ ਜਤਾਈ ਕਿ ਆਪ ਸਰਕਾਰ ਨੇ 2023 ’ਚ ਪੰਜਾਬ ’ਚ ਆਏ ਦੋ ਹੜ੍ਹਾਂ ਬਾਰੇ ਹੁਣ ਤੱਕ ਕੋਈ ਰਿਪੋਰਟ ਨਹੀਂ ਸੌਂਪੀ, ਜਿਸ ਨਾਲ ਫਸਲਾਂ ਤੇ ਘਰਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਹੋੲਆ ਸੀ ਚੰਡੀਗੜ੍ਹ, 1 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੀ ਐਮ. ਪੀ. ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖ ਵਰਗ ਦੇ ਹੋਰ ਤਖਤਾਂ ਨਾਲ ਜੋੜਨ ਦੀ....
ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
ਚੰਡੀਗੜ੍ਹ, 1 ਅਗਸਤ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ। ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੱਭਿਆਚਾਰਕ ਯੋਜਨਾ ਤਹਿਤ ਜਾਪਾਨ ਦਾ ਦੌਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ....
ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਔਰਤਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ
ਸੂਬੇ ਦੀਆਂ ਮਹਿਲਾ ਲਾਭਪਾਤਰੀਆਂ ਨੇ 32.46 ਕਰੋੜ ਤੋਂ ਵੱਧ ਯਾਤਰਾਵਾਂ ਦਾ ਲਿਆ ਲਾਭ ਮੁਫ਼ਤ ਬੱਸ ਯਾਤਰਾ ਸਕੀਮ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 1 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ....
‘ਪਰਦੀਪ ਵੱਲੋਂ ਮੇਰੇ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ, ਝੂਠੇ, ਰਾਜਨੀਤੀ ਤੋਂ ਪ੍ਰੇਰਿਤ ਹਨ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ 31 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ‘ਤੇ ਪੋਸਟ ਕਰਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਾਬਕਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਬਾਦਲ ਨੇ ਲਿਖਿਆ ਹੈ ਕਿ ਪ੍ਰਦੀਪ ਵੱਲੋਂ ਉਨ੍ਹਾਂ ‘ਤੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਝੂਠੇ ਹਨ ਅਤੇ ਸਿਰਫ ਸਿਆਸਤ ਤੋਂ ਪ੍ਰੇਰਿਤ ਹਨ। ਇਹ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ। ਬਾਦਲ ਨੇ ਲਿਖਿਆ ਹੈ ਕਿ, “ਸ੍ਰੀ....