ਚੰਡੀਗੜ੍ਹ

ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ: ਸਪੀਕਰ ਸੰਧਵਾਂ
ਪੰਜਾਬ ਵਿਧਾਨ ਸਭਾ ਵਿਖੇ ਬੂਟਾ ਲਾ ਕੇ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ ਕਿਹਾ, ਵਿਧਾਨ ਸਭਾ ਦੇ ਅਧਿਕਾਰਤ ਖੇਤਰ ‘ਚ 2000 ਬੂਟੇ ਲਾਏ ਜਾਣਗੇ ਚੰਡੀਗੜ੍ਹ, 16 ਜੁਲਾਈ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸੰਤੁਲਿਤ ਵਾਤਾਵਰਨ ਦੀ ਬੇਹੱਦ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਬੂਟਾ ਲਾ ਕੇ ਬੂਟੇ ਲਾਉਣ ਤੇ....
ਰਾਜਪਾਲ ਪੁਰੋਹਿਤ ਨੇ ਪੰਜਾਬ ਅਤੇ ਯੂ.ਟੀ., ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ 300 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ 
ਚੰਡੀਗੜ੍ਹ, 16 ਜੁਲਾਈ 2024 : ਅੱਜ ਪੰਜਾਬ ਰਾਜ ਭਵਨ ਵਿਖੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਸਸ਼ਕਤ ਬਣਾਉਣ ਲਈ ਪਹਿਲਕਦਮੀ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਤੇ ਯੂ.ਟੀ., ਚੰਡੀਗੜ੍ਹ ਦੇ 10ਵੀਂ ਅਤੇ 8ਵੀਂ ਜਮਾਤ ਦੇ 300 ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਮਾਨਤਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਧਾਈ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਅੱਜ ਸਨਮਾਨਿਤ ਕੀਤੇ ਗਏ 300....
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ....
ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਅਧਿਕਾਰੀਆਂ ਨਾਲ ਮੀਟਿੰਗ
ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਅਤੇ ਬੁਨਿਆਦੀ ਸਹੂਲਤਾਂ ਦਾ ਧਿਆਨ ਰੱਖਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, 15 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸੂਬੇ ਵਿਚ ਬਰਸਾਤੀ ਪਾਣੀ ਦੀ ਮੁਕੰਮਲ ਨਿਕਾਸੀ, ਨਾਲੀਆਂ ਦੀ ਸਾਫ ਸਫਾਈ ਅਤੇ....
ਵਿਜੀਲੈਂਸ ਬਿਊਰੋ ਨੇ 1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 15 ਜੁਲਾਈ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ....
ਜੇਕਰ ਅਕਾਲੀ ਦਲ ਨੂੰ ਮਜ਼ਬੂਤ ​​ਕਰਨਾ ਹੈ ਤਾਂ ਸੁਖਬੀਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ : ਪ੍ਰੇਮ ਸਿੰਘ ਚੰਦੂਮਾਜਰਾ
ਗੁਰਪ੍ਰਤਾਪ ਸਿੰਘ ਵਡਾਲਾ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਨਿਯੁਕਤ ਚੰਡੀਗੜ੍ਹ, 15 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ 'ਚ ਬਗਾਵਤ ਜ਼ੋਰਾਂ 'ਤੇ ਹੈ। ਇਸ ਨੂੰ ਲੈ ਕੇ ਅੱਜ ਮੀਟਿੰਗਾਂ ਦਾ ਦੌਰ ਜਾਰੀ ਹੈ । ਮੀਟਿੰਗ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਬਡਾਲਾ, ਸੁਖਦੇਵ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ ਸਮੇਤ ਕਈ ਆਗੂ ਹਾਜ਼ਰ ਸਨ। ਇਸ ਮੌਕੇ ਪ੍ਰੈੱਸ ਕਾਨਫਰੰਸ ਵਿੱਚ ਬਾਗੀ ਧੜੇ ਦੇ ਆਗੂਆਂ ਨੇ ਦੱਸਿਆ ਕਿ....
ਸੂਬਾ ਸਰਕਾਰ ਸੂਚਨਾ ਅਧਿਕਾਰ ਐਕਟ 2005 ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾ ਕਰ ਰਹੀ ਹੈ :  ਪ੍ਰਤਾਪ ਸਿੰਘ ਬਾਜਵਾ 
ਚੰਡੀਗੜ੍ਹ, 15 ਜੁਲਾਈ 2024 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਦੀ ਸੂਬਾ ਸਰਕਾਰ ਸੂਚਨਾ ਅਧਿਕਾਰ ਐਕਟ 2005 ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾ ਕਰ ਰਹੀ ਹੈ, ਇਹ ਦੋਸ਼ ਲਗਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ ਨੂੰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਕੋਈ ਚਿੰਤਾ ਨਹੀਂ ਹੈ। ਕਾਂਗਰਸੀ ਆਗੂ ਬਾਜਵਾ ਨੇ ਇੱਕ ਖਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਸੂਚਨਾ ਕਮਿਸ਼ਨਰਾਂ ਦੀਆਂ 10....
ਲਖਬੀਰ ਲੰਡਾ ਗਰੁੱਪ ਦੇ ਦੋ ਅਤਿਵਾਦੀ ਗ੍ਰਿਫਤਾਰ, ਭਾਰੀ ਮਾਤਰਾ ’ਚ ਅਸਲਾ ਬਰਾਮਦ: ਡੀ ਜੀ ਪੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੁਆਰਾ ਐਮਪੀ-ਆਧਾਰਿਤ ਹਥਿਆਰਾਂ ਦੇ ਡੀਲਰ ਤੋਂ ਖਰੀਦੀ ਗਈ ਇਹ ਹਥਿਆਰਾਂ ਦੀ ਦੂਜੀ ਖੇਪ-ਡੀਜੀਪੀ ਗੌਰਵ ਯਾਦਵ ਹਥਿਆਰਾਂ ਦੇ ਡੀਲਰ ਦੀ ਹੋਈ ਪਛਾਣ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਆਈਜੀ ਐਸਐਸਓਸੀ ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ....
ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੂੰ ਬਣਾਇਆ ਜਾਵੇਗਾ ਮੰਤਰੀ 
ਚੰਡੀਗੜ੍ਹ, 14 ਜੁਲਾਈ 2024 : ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਅਗਲੇ ਇੱਕ-ਦੋ ਦਿਨਾਂ ਵਿੱਚ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਹੈ। ਸਮਾਂ ਮਿਲਦੇ ਹੀ ਉਨ੍ਹਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ....
ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ
ਚੰਡੀਗੜ੍ਹ, 14 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਵੀਂ ਦਿੱਲੀ ਵਿਖੇ ਰਾਇਲ ਡੈਨਿਸ਼ ਅੰਬੈਸੀ ਦੇ ਰਾਜਦੂਤ ਸ੍ਰੀ ਫਰੈਡੀ ਸਵੈਨ ਨਾਲ ਮੀਟਿੰਗ ਕੀਤੀ। ਪੰਜਾਬ ਅਤੇ ਡੈਨਮਾਰਕ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਵਪਾਰ ਲਈ ਸੰਭਾਵੀ ਸਹਿਯੋਗ ਬਾਰੇ ਗੱਲਬਾਤ 'ਤੇ ਕੇਂਦਰਿਤ ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਡੈਨਮਾਰਕ ਦੇ ਰਾਜਦੂਤ ਸਵੈਨ ਨੇ ਆਪਸੀ ਹਿੱਤਾਂ ਦੇ ਵੱਖ-ਵੱਖ....
ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ
ਚੈਕਿੰਗ ਦੌਰਾਨ ਲਏ ਗਏ 40 ਨਮੂਨਿਆਂ ਵਿੱਚੋਂ 24 ਨਮੂਨੇ ਹੋਏ ਫੇਲ੍ਹ: ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹਾ ਖੇਤੀਬਾੜੀ ਅਫਸਰਾਂ ਨੂੰ ਸ਼ਿਕਾਇਤ ਮਿਲਣ ਉੱਤੇ ਫੌਰੀ ਕਾਰਵਾਈ ਕਰਨ ਦੇ ਦਿੱਤੇ ਹੁਕਮ ਖੇਤੀਬਾੜੀ ਵਿਭਾਗ ਨੇ ਸੂਬੇ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਚੰਡੀਗੜ੍ਹ, 13 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ....
ਪੰਜਾਬ ਵਿੱਚ ਆਉਣ ਵਾਲੇ ਦੋ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ
ਚੰਡੀਗੜ੍ਹ, 13 ਜੁਲਾਈ 2024 : ਪੰਜਾਬ ਵਿੱਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਪੰਜਾਬ ਦਾ ਔਸਤ ਤਾਪਮਾਨ ਇੱਕ ਦਿਨ ਵਿੱਚ 6.5 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਆਮ ਜਾਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਪਰ, ਇਸ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਅੰਮ੍ਰਿਤਸਰ ‘ਚ 19 ਮਿਲੀਮੀਟਰ, ਲੁਧਿਆਣਾ ‘ਚ 2....
ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ
ਅਧਿਕਾਰੀਆਂ ਨੂੰ 19 ਜੁਲਾਈ ਦੀ ਮੀਟਿੰਗ ਦੌਰਾਨ ਰਿਪੋਰਟ ਦੇਣ ਦੇ ਨਿਰਦੇਸ਼ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਗਠਤ ਕਮੇਟੀ ਦੀ ਹੋਈ ਪਹਿਲੀ ਮੀਟਿੰਗ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ ਚੰਡੀਗੜ੍ਹ, 12 ਜੁਲਾਈ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ....
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਅੱਤਲ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਡਿਊਟੀ ‘ਤੇ ਬਹਾਲ
ਚੰਡੀਗੜ੍ਹ, 12 ਜੁਲਾਈ 2024 : ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਅੱਤਲ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਅਦਾਲਤ ਨੇ ਉਸ ਨੂੰ ਡਿਊਟੀ ‘ਤੇ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ 2 ਜੁਲਾਈ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਉਮਰਾਨੰਗਲ ਦੀ ਮੁਅੱਤਲੀ ਰੱਦ ਕਰਕੇ ਉਨ੍ਹਾਂ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਸਨ। ਹੁਣ ਅਦਾਲਤ ਦੇ ਹੁਕਮਾਂ ਤੋਂ ਬਾਅਦ ਉਸ ਨੂੰ ਡਿਊਟੀ ‘ਤੇ ਬਹਾਲ ਕਰ ਦਿੱਤਾ ਗਿਆ....
ਪੰਜਾਬ ਪੁਲਿਸ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ: ਡੀਜੀਪੀ ਗੌਰਵ ਯਾਦਵ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੇ ਲੋਕਾਂ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਚੰਡੀਗੜ੍ਹ, 12 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਹਰਿਆਲੀ ਨੂੰ ਵਧਾਉਣ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਹੀ....