ਚੰਡੀਗੜ੍ਹ

ਮੁੱਖ ਮੰਤਰੀ ਨੂੰ ਸੂਬੇ 'ਚ ਨਸ਼ਿਆਂ 'ਤੇ ਰੋਕ ਲਗਾਉਣ 'ਚ ਅਸਫਲ : ਤਰੁਣ ਚੁੱਘ 
ਚੰਡੀਗੜ੍ਹ, 24 ਜੂਨ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਹ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ ਕਿ ਕੀ 10,000 ਪੰਜਾਬ ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਕੀਤੇ ਗਏ ਹਨ ਜਾਂ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਦੂਸਰੀਆ ਸਿਆਸੀ ਪਾਰਟੀਆਂ ਦੀ ਮਦਦ ਕਰਨ ਕਾਰਨ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕਰਦਿਆਂ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਗੰਭੀਰ ਮਾਮਲੇ ਵਿੱਚ ਪੰਜਾਬ ਨੂੰ....
ਚੰਡੀਗੜ੍ਹ ਏਲਾਂਟੇ ਮਾਲ ‘ਚ ਟੋਏ ਟਰੇਨ ਪਲਟਣ ਨਾਲ 11 ਸਾਲਾ ਬੱਚੇ ਦੀ ਮੌਤ 
ਚੰਡੀਗੜ੍ਹ 24 ਜੂਨ 2024 : ਚੰਡੀਗੜ੍ਹ ਦੇ ਏਲਾਂਟੇ ਮਾਲ ‘ਚ ਖਿਡੌਣਾ ਟਰੇਨ ਪਲਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਬੱਚੇ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਖਿਡੌਣੇ ਵਾਲੀ ਰੇਲਗੱਡੀ ਵਿੱਚ ਬੈਠਾ ਸੀ, ਅਤੇ ਜਦੋਂ ਟਰੇਨ ਪਲਟ ਗਈ ਤਾਂ ਬੱਚੇ ਦਾ ਸਿਰ ਜ਼ਮੀਨ ਨਾਲ ਜਾ ਟਕਰਾਇਆ। ਜਿਸ ਤੋਂ ਬਾਅਦ ਬੱਚੇ ਨੂੰ ਗੰਭੀਰ ਹਾਲਤ ‘ਚ ਸੈਕਟਰ-32 ਹਸਪਤਾਲ ਲਿਜਾਇਆ ਗਿਆ। ਪਰ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਨਵਾਂਸ਼ਹਿਰ ਦੇ ਸ਼ਹਿਜ਼ਾਦ ਵਜੋਂ ਹੋਈ ਹੈ। ਬੱਚੇ....
ਝੋਨੇ ਦੀ ਨਾੜ ‘ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ : ਈ.ਟੀ.ਓ. 
ਪੀ.ਐਸ.ਪੀ.ਸੀ.ਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ ਚੰਡੀਗੜ੍ਹ, 24 ਜੂਨ 2024 : ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ ਲਈ ਵਾਤਾਵਰਣ ਅਤੇ ਆਰਥਿਕ ਲਾਭ ਹੋਣਗੇ। ਪਿੰਡ ਜਲਖੇੜੀ (ਤਹਿਸੀਲ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ) ਵਿਖੇ 10 ਮੈਗਾਵਾਟ ਬਾਇਓਮਾਸ ਪਲਾਂਟ ਮੂਲ ਰੂਪ ਵਿੱਚ ਪੀਐਸਈਬੀ (ਹੁਣ ਪੀਐਸਪੀਸੀਐਲ) ਦੁਆਰਾ ਜੂਨ 1992 ਵਿੱਚ ਚਾਲੂ....
ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ
ਇੱਕ ਵੀ ਪਸ਼ੂ ਟੀਕਾਕਰਨ ਤੋਂ ਨਾ ਰਹੇ ਵਾਂਝਾ, ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਮੂੰਹ-ਖੁਰ ਤੇ ਗਲਘੋਟੂ ਵਿਰੋਧੀ ਟੀਕਾਕਰਨ ਮੁਹਿੰਮ 30 ਜੂਨ ਨੂੰ ਹੋਵੇਗੀ ਸਮਾਪਤ ਚੰਡੀਗੜ੍ਹ, 23 ਜੂਨ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ....
ਜੁਲਾਈ 2024 ਤੋਂ ਬਾਅਦ ਕਿਸੇ ਵੀਵੀਆਈਪੀ ਨੂੰ ਨਹੀਂ ਮਿਲੇਗੀ ਮੁਫ਼ਤ ਸਰਕਾਰੀ ਸੁਰੱਖਿਆ
ਚੰਡੀਗੜ੍ਹ 22 ਜੂਨ 2024 : ਪੰਜਾਬ ‘ਚ ਹੁਣ ਇੱਕ ਜੁਲਾਈ 2024 ਤੋਂ ਬਾਅਦ ਕਿਸੇ ਵੀਵੀਆਈਪੀ ਨੂੰ ਮੁਫ਼ਤ ‘ਚ ਸੁਰੱਖਿਆ ਨਹੀਂ ਦਿੱਤੀ ਜਾਵੇਗੀ। ਸਗੋਂ ਉਨ੍ਹਾਂ ਨੂੰ ਸੁਰੱਖਿਆ ਲਈ ਭੁਗਤਾਨ ਕਰਨਾ ਪੈਣਾ। ਪੁਲਿਸ ਵਿਭਾਗ ਵੱਲੋਂ ਇਸ ਸਬੰਧੀ ਖਰੜਾ ਤਿਆਰ ਕਰ ਲਿਆ ਗਿਆ ਹੈ। ਜਿਸ ਬਾਰੇ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਿੱਤੇ ਡਰਾਫਟ ਅਨੁਸਾਰ ਜਿਨ੍ਹਾਂ ਦੀ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ ਕੋਈ....
PSDM ਨੇ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਾਉਣ ਲਈ ਕੀਤਾ ਮਾਈਕ੍ਰੋਸਾਫਟ ਨਾਲ ਸਮਝੌਤਾ
ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ :ਅਮਨ ਅਰੋੜਾ ਚੰਡੀਗੜ੍ਹ 22 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਵਿਸ਼ਵ ਲੋੜਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਹੁਨਰ ਅਤੇ ਯੋਗਤਾ ਵਿੱਚ ਵਾਧਾ ਕਰਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ, ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ‘ਤੇ ਹਸਤਾਖਰ ਕੀਤੇ ਹਨ। ) ਇੱਕ ਸਾਲ ਵਿੱਚ ਰਾਜ ਦੇ ਘੱਟੋ-ਘੱਟ 10,000 ਨੌਜਵਾਨਾਂ ਨੂੰ ਜ਼ਰੂਰੀ....
ਪੰਜਾਬ ‘ਚ ਅੱਜ ਫਿਰ ਤੋਂ ਵਧੇਗਾ ਤਾਪਮਾਨ
ਚੰਡੀਗੜ੍ਹ, 21 ਜੂਨ 2024 : ਪੰਜਾਬ ‘ਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ 6.4 ਡਿਗਰੀ ਡਿੱਗ ਗਿਆ, ਜੋ ਆਮ ਨਾਲੋਂ 2.7 ਡਿਗਰੀ ਘੱਟ ਸੀ। ਮੌਸਮ ਵਿਭਾਗ ਉੱਸਰ ਅੱਜ ਤੋਂ ਤਾਪਮਾਨ ਵਿੱਚ ਫੇਰ ਵਾਧਾ ਦੇਖਣ ਨੂੰ ਮਿਲੇਗਾ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ....
ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਦਸੰਬਰ 2022 ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਦਿੱਤਾ ਲਾਭ ਲੰਬਿਤ ਰਹਿੰਦੇ ਕੇਸ ਵੀ ਜਲਦ ਕੀਤੇ ਜਾਣਗੇ ਕਲੀਅਰ ਚੰਡੀਗੜ੍ਹ, 20 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ....
ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ : ਆਪ 
ਖੇਤੀਬਾੜੀ ਦੀ ਲਾਗਤ 70 ਫ਼ੀਸਦੀ ਵਧੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ਸਿਰਫ਼ 7 ਫ਼ੀਸਦੀ ਵਧਿਆ ਹੈ, ਇਹ ਬਹੁਤ ਘੱਟ ਹੈ- 'ਆਪ' ਬੁਲਾਰਾ ਬੱਬੀ ਬਾਦਲ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ "C2+50%" ਅਨੁਸਾਰ ਫ਼ਸਲਾਂ ਦੀ ਕੀਮਤ ਅਦਾ ਕੀਤੀ ਜਾਵੇ - ਬੱਬੀ ਬਾਦਲ ਸੁਨੀਲ ਜਾਖੜ 'ਤੇ ਬੋਲਿਆ ਹਮਲਾ, ਕਿਹਾ- ਪੀਐਮ ਮੋਦੀ ਤੇ ਸੁਨੀਲ ਜਾਖੜ ਦੀ ਜੋੜੀ ਗੱਪੀ ਤੇ ਖੱਪੀ ਦੀ ਜੋੜੀ ਹੈ, ਜਾਖੜ ਦਾ ਕੰਮ ਸਿਰਫ ਕੇਂਦਰ ਦੇ ਹਰ ਫ਼ੈਸਲੇ 'ਤੇ ਤਾੜੀਆਂ ਵਜਾਉਣਾ ਹੈ ਚੰਡੀਗੜ੍ਹ, 20 ਜੂਨ : ਆਮ ਆਦਮੀ....
ਕੇਂਦਰ ਵੱਲੋਂ MSP ਦੇ ਵਾਧੇ ‘ਤੇ ਸੁਖਬੀਰ ਸਿੰਘ ਬਾਦਲ ਦਾ ਪ੍ਰਤੀਕਰਮ ਆਇਆ ਸਾਹਮਣੇ
ਚੰਡੀਗੜ੍ਹ 20 ਜੂਨ 2024 : ਕੇਂਦਰ ਸਰਕਾਰ ਵੱਲੋਂ ਸਾਉਣੀ ਦੀਆਂ ਫਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ਦੇ ਵਾਧੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਐਮਐਸਪੀ ਦੇ ਵਾਧੇ ਤੇ ਪ੍ਰਤੀਕਰਮ ਦਿੰਦਿਆਂ ਫਸਲ ਦੀ ਐਮਐਸਪੀ ਤੈਅ ਕਰਨ ਵੇਲੇ ਵਿਗਿਆਨਿਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ, ਝੋਨੇ ਦੀ ਐਮਐਸਪੀ ਦੇ ਵਿੱਚ 117 ਰੁਪਏ ਦਾ ਨਿਗੂਣਾ ਵਾਧਾ ਕਰਨ ਸਮੇਂ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ....
ਕਾਂਗਰਸ ਪਾਰਟੀ 2027 ‘ਚ ਵੀ ਸ਼ਾਨਦਾਰ ਨਤੀਜੇ ਪ੍ਰਾਪਤ ਕਰੇਗੀ : ਰਾਜਾ ਵੜਿੰਗ 
ਚੰਡੀਗੜ੍ਹ, 19 ਜੂਨ 2024 : ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਵਿੱਚ ਹਾਲ ਹੀ ਵਿੱਚ 7 ਸੀਟਾਂ ਜਿੱਤ ਕੇ ਮਿਲੀ ਸਫਲਤਾ ਦਾ ਜਸ਼ਨ ਮਨਾਇਆ ਗਿਆ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਉਨ੍ਹਾਂ ਦੀ ਲਗਨ ਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ....
ਬ੍ਰਮ ਸ਼ੰਕਰ ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਚੰਡੀਗੜ੍ਹ, 19 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਕਿਸੇ ਵੀ ਪਿੰਡ ਵਾਸੀ ਨੂੰ ਪਾਣੀ ਦੀ ਕੋਈ ਕਿੱਲਤ ਨਾ ਆਵੇ ਅਤੇ....
ਬੀਜੇਪੀ ਸਰਕਾਰ ਦੇ ਖਿਲਾਫ਼ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵਲੋਂ ਪ੍ਰਦਰਸ਼ਨ
ਚੰਡੀਗੜ੍ਹ, 19 ਜੂਨ 2024 : 4 ਜੂਨ ਨੂੰ ਐਨਈਈਟੀ (ਯੂਜੀ) 2024 ਦੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਹੋਏ ਘੁਟਾਲੇ ਦੇ ਖਿਲਾਫ਼ ਪੂਰੇ ਦੇਸ਼ ਅੰਦਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਬੀਜੇਪੀ ਸਰਕਾਰ ਦੇ ਖਿਲਾਫ਼ ਅੱਜ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਵਲੋਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਪ ਚੰਡੀਗੜ੍ਹ ਡਾ. ਐਸ.ਐਸ. ਆਹਲੂਵਾਲੀਆ ਦੀ ਅਗਵਾਈ ਵਿੱਚ ਗਵਰਨਰ ਹਾਊਸ ਦੇ ਨੇੜੇ ਸੈਕਟਰ 7 ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ....
ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 19 ਜੂਨ 2024 : ਪੰਜਾਬ ਸਰਕਾਰ ਨੇ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ। ਇਸ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਗਰਮੀ ਵਧਣ ਕਰਕੇ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਲਈ ਇਹ ਐਲਾਨ ਸਰਕਾਰੀ....
ਅਰਮੇਨੀਆ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਪਰਿਵਾਰਾਂ ਦੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਕਲਾਤ
ਚੰਡੀਗੜ੍ਹ, 19 ਜੂਨ 2024 : ਪੰਜਾਬ ਦੇ 12 ਨੌਜਵਾਨ ਅਰਮੇਨੀਆ ਦੀ ਜੇਲ੍ਹ ਵਿੱਚ ਫਸੇ ਹੋਏ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲੇ ਅਤੇ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਨੂੰ ਅਰਮੇਨੀਆ ਦੀ ਜੇਲ੍ਹ ਵਿੱਚੋਂ ਰਿਹਾਅ ਕਰਵਾਇਆ ਜਾਵੇ। ਨਿਰਮਲ ਕੁਟੀਆ ਸੁਲਤਾਨਪੁਰ ਪੁੱਜੇ ਇਨ੍ਹਾਂ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਟਰੈਵਲ ਏਜੰਟਾਂ ਨੇ ਨਾ ਸਿਰਫ਼ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ, ਸਗੋਂ ਉਨ੍ਹਾਂ ਦੇ ਪੁੱਤਰਾਂ ਨੂੰ ਵੀ....