ਚੰਡੀਗੜ੍ਹ

ਪੰਜਾਬ ‘ਚ ਕੱਲ੍ਹ ਦੀ ਛੁੱਟੀ ਦਾ ਐਲਾਨ, ਸਰਕਾਰੀ ਅਦਾਰੇ ਰਹਿਣਗੇ  ਬੰਦ 
ਚੰਡੀਗੜ੍ਹ, 16 ਅਪ੍ਰੈਲ : ਭਲਕੇ ਯਾਨੀ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਰਾਮ ਨੌਮੀ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ
ਦੋ 32 ਬੋਰ ਦੇ ਪਿਸਤੌਲਾਂ ਸਮੇਤ 16 ਜਿੰਦਾ ਅਤੇ 1 ਖਾਲੀ ਕਾਰਤੂਸ ਦੇ ਨਾਲ ਨਾਲ ਅਪਰਾਧ ਵਿੱਚ ਵਰਤੀ ਗਈ ਸਕੂਟੀ ਬਰਾਮਦ ਵੀਐਚਪੀ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਹੱਤਿਆ ਪਿੱਛੇ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਦੀ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰਾਂ ਦਾ ਹੱਥ: ਡੀਜੀਪੀ ਗੌਰਵ ਯਾਦਵ ਇਸ ਮਾਡਿਊਲ ਨੂੰ ਚਲਾਉਣ ਵਾਲੇ ਅੱਤਵਾਦੀ ਸੰਗਠਨ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਐਸਐਸਪੀ ਰੂਪਨਗਰ ਗੁਲਨੀਤ ਖੁਰਾਣਾ ਚੰਡੀਗੜ੍ਹ/ਰੂਪਨਗਰ, 16 ਅਪ੍ਰੈਲ : ਰੂਪਨਗਰ ਪੁਲਿਸ ਨੇ ਐਸਐਸਓਸੀ ਮੋਹਾਲੀ....
ਨਸ਼ਿਆਂ ਅਤੇ ਬੇਅਦਬੀ ਬਾਰੇ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਬਾਰੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਹੀ ਪਾਰਟੀ 'ਤੇ ਲਗਾਇਆ ਦੋਸ਼ ਸਹੀ : ਬਾਜਵਾ 
ਚੰਡੀਗੜ, 15 ਅਪ੍ਰੈਲ : ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਹੀ ਪਾਰਟੀ 'ਤੇ ਨਸ਼ਿਆਂ ਅਤੇ ਬੇਅਦਬੀ ਬਾਰੇ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹੁਣ ਪਾਰਟੀ ਆਗੂਆਂ ਨੇ ਵੀ ਪਾਰਟੀ ਦੀਆਂ ਗਲਤੀਆਂ ਦਾ ਪਰਦਾਫਾਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਐਤਵਾਰ ਨੂੰ 'ਆਪ' ਦੇ ਕੈਬਨਿਟ ਮੰਤਰੀ ਅਤੇ....
ਭਾਜਪਾ ਦੀ ਪੰਜਾਬੀਆਂ ਨੂੰ ਗਾਰੰਟੀ, ਪ੍ਰਧਾਨ ਜਾਖੜ ਨੇ ਕਿਹਾ- ਸੂਬੇ 'ਚ ਹਰ ਸਮੇਂ ਸਥਾਈ ਸ਼ਾਂਤੀ ਅਤੇ ਪ੍ਰਭਾਵਸ਼ਾਲੀ ਕਾਨੂੰਨ ਵਿਵਸਥਾ ਰਹੇਗੀ
ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭ੍ਰਿਸ਼ਟ ਲੋਕਾਂ ਦੇ ਖਿਲਾਫ ਕਾਰਵਾਈ ਕਰਨ ਦਾ ਇਰਾਦਾ ਉਨ੍ਹਾਂ ਨੂੰ ਸਭ ਤੋਂ ਵੱਧ ਪ੍ਰਸ਼ੰਸਾਯੋਗ ਨੇਤਾ ਬਣਾਉਂਦਾ ਹੈ। ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟ ਕੰਮਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਨੂੰ ਰੇਖਾਂਕਿਤ ਕਰਦਿਆਂ ਉਨ੍ਹਾਂ ਇਹ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਮੁੱਦੇ 'ਤੇ ਕੋਈ ਵੀ ਨਿਆਂ ਬਾਬਾ ਸਾਹਿਬ....
ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. 5000 ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ, 15 ਅਪ੍ਰੈਲ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ....
ਕਾਂਗਰਸ ਨੇ ਪੰਜਾਬ ਤੋਂ 6 ਉਮੀਦਵਾਰ ਐਲਾਨੇ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਤਾਰਿਆ ਚੋਣ ਮੈਦਾਨ 'ਚ
ਚੰਡੀਗੜ੍ਹ, 14 ਅਪ੍ਰੈਲ : ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਇਸ ਸੂਚੀ ਵਿੱਚ ਪੰਜਾਬ ਤੋਂ 6 ਉਮੀਦਵਾਰ ਐਲਾਨੇ ਗਏ ਹਨ। ਜਾਣਕਾਰੀ ਅਨੁਸਾਰ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ, ਪਟਿਆਲਾ ਤੋਂ ਧਰਮਵੀਰ ਗਾਂਧੀ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਦੀ ਟਿਕਟ ਬਰਕਰਾਰ ਰੱਖੀ ਹੈ। ਇਸ ਤੋਂ ਇਲਾਵਾ ਜਲੰਧਰ ਰਾਖਵਾਂ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ ਅਤੇ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ....
ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ : ਮੁੱਖ ਸਕੱਤਰ
ਮੰਡੀ ਤੋਂ ਫਸਲ ਉਠਾਨ ਵਿਚ ਵੀ ਤੇਜੀ ਵਰਤਣ, ਕਿਸਾਨਾਂ ਦੀ ਸਹੂਲਤ ਦਾ ਰੱਖਣ ਪੂਰਾ ਖਿਆਲ ਚੰਡੀਗੜ੍ਹ, 14 ਅਪ੍ਰੈਲ : ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਪ੍ਰਸਾਸ਼ਨਿਕ ਸਕੱਤਰਾਂ, ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਰਬੀ-ਫਸਲ ਦੀ ਖਰੀਦ ਨਾਲ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨ ਦੀ ਫਸਲ ਦਾ ਜੇ-ਫਾਰਮ ਕੱਟਣ ਦੇ 72 ਘੰਟਿਆਂ ਦੇ ਅੰਦਰ-ਅੰਦਰ ਫਸਲ ਦਾ ਭੁਗਤਾਨ ਯਕੀਨੀ ਕੀਤਾ ਜਾਵੇ। ਉਨ੍ਹਾਂ ਨੇ ਅਨਾਜ ਮੰਡੀਆਂ ਤੋਂ ਫਸਲਾਂ ਦਾ ਸਮੇਂ 'ਤੇ ਉਠਾਨ ਕਰਨ ਅਤੇ ਕਿਸਾਨਾਂ ਦੀ....
ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਸਾਬਕਾ ਐਮਐਲਏ ਪਵਨ ਟੀਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ
ਚੰਡੀਗੜ੍ਹ, 14 ਅਪ੍ਰੈਲ : ਅੱਜ ਅਕਾਲੀ ਦਲ ਨੂੰ ਝਟਕਾ ਲੱਗਾ ਹੈ ਕਿਉਂਕਿ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਲੰਧਰ ਦੀ ਲੋਕ ਸਭਾ ਸੀਟ ਤੋਂ ਐਮਪੀ ਸੁਸ਼ੀਲ ਕੁਮਾਰ ਰਿੰਕੂ ਦੇ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਲਈ ਇੱਥੋਂ ਨਵੇਂ ਉਮੀਦਵਾਰ ਦੀ ਭਾਲ਼ ਕੀਤੀ ਜਾ ਰਹੀ ਸੀ ਜੋ ਕਿ ਲਗਭਗ ਖ਼ਤਮ ਹੁੰਦੀ ਜਾਪ ਰਹੀ ਹੈ। ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ....
ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ
ਪੰਜਾਬ ਪੁਲਿਸ ਆਗਾਮੀ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 44 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 42 ਐਫਆਈਆਰਜ਼ ਦਰਜ; 222 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, ਭਾਰੀ ਮਾਤਰਾ ਵਿੱਚ ਜਾਇਜ਼ ਤੇ ਨਜਾਇਜ਼ ਸ਼ਰਾਬ ਬਰਾਮਦ ਪੁਲਿਸ ਟੀਮਾਂ ਨੇ 5137 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ....
ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਕੂਲ ਕੀਤਾ ਜਾ ਰਿਹਾ ਹੈ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ, 13 ਅਪ੍ਰੈਲ : ਸੂਬੇ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਕੂਲ ਕੀਤਾ ਜਾ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ, ਉਨ੍ਹਾਂ ਇੱਕ ਖਬਰ ਦਾ ਹਵਾਲਾ ਦਿੰਦਿਆ ਦੱਸਿਆ ਕਿ ਆਪ ਦੀ ਸੂਬਾ ਸਰਕਾਰ ਵੱਲੋਂ ਆਪਣੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਖਬਰਾਂ ਅਨੁਸਾਰ ਕਰਮਚਾਰੀਆਂ ਦੇ ਖਾਤਿਆਂ....
ਲੋਕ ਸਭਾ ਚੋਣਾਂ 2024, ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 13 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਸਾਖੀ ਵਾਲੇ ਦਿਨ 7 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਗੁਰਦਾਸਪੁਰ ਤੋਂ ਡਾਕਟਰ ਦਲਜੀਤ ਸਿੰਘ ਚੀਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਿਹਗੜ੍ਹ....
ਸਿਕੰਦਰ ਸਿੰਘ ਮਲੂਕਾ ਨੂੰ ਹਲਕਾ ਮੌੜ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਜਨਮੇਜਾ ਸਿੰਘ ਸੇਖੋਂ ਨੂੰ ਇੰਚਾਰਜ ਕੀਤਾ ਨਿਯੁਕਤ 
ਬਾਦਲ, 12 ਅਪ੍ਰੈਲ : ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤ ਅਤੇ ਨੂੰਹ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਨੇ ਮਲੂਕਾ ਉਤੇ ਐਕਸ਼ਨ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਲੂਕਾ ਨੂੰ ਹਲਕਾ ਮੌੜ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜ਼ੁਬਾਨੀ ਹੁਕਮ ਦੇ ਕੇ ਸਿਕੰਦਰ ਸਿੰਘ ਮਲੂਕਾ ਨੂੰ ਹਲਕਾ ਮੌੜ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ....
ਲੋਕ ਸਭਾ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਤੋਂ ਡਰ ਕੇ ਆਪ ਤੇ ਕਾਂਗਰਸ ਨੇ ਅਪਵਿੱਤਰ ਗਠਜੋੜ ਕੀਤਾ : ਪਰਮਬੰਸ ਸਿੰਘ ਰੋਮਾਣਾ
ਮੁੱਖ ਮੰਤਰੀ ਸੁਖਪਾਲ ਖਹਿਰਾ ਨਾਲ ਹੋਏ ਗੁਪਤ ਸਮਝੌਤੇ ਨੂੰ ਜਨਤਕ ਕਰਨ : ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ, 12 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਕਾਂਗਰਸ ਦੇ ਆਗੂ ਸੁਖਪਾਲ ਖਹਿਰਾ ਵੱਲੋਂ ਉਹਨਾਂ ਖਿਲਾਫ ਮੁਕੱਦਮਾ ਨਾ ਚਲਾਉਣ ਲਈ ਕੀਤੇ ਗੁਪਤ ਸਮਝੌਤੇ ਨੂੰ ਜਨਤਕ ਕਰਨ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ), ਕਾਂਗਰਸ ਤੇ ਭਾਜਪਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ....
ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ 
ਕੇਜ਼ੈਡਐਫ ਸੰਚਾਲਕ ਪ੍ਰਭਪ੍ਰੀਤ ਜਰਮਨੀ ਤੋਂ ਅੱਤਵਾਦੀ ਭਰਤੀ ਕਰਨ, ਸਹਾਇਤਾ ਅਤੇ ਫੰਡਿੰਗ ਪ੍ਰਦਾਨ ਕਰਨ ਵਾਲਾ ਮਾਡਿਊਲ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਕੇਜ਼ੈਡਐਫ ਦੇ ਪੂਰੇ ਨੈਟਵਰਕ ਅਤੇ ਗ੍ਰਿਫ਼ਤਾਰ ਦੋਸ਼ੀ ਦੇ ਹੋਰ ਸੰਪਰਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ ਚੰਡੀਗੜ੍ਹ / ਅੰਮ੍ਰਿਤਸਰ, 12 ਅਪ੍ਰੈਲ : ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ....
ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 12 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ ਇਸ ਸਮੇਂ ਕਥਿਤ ਸ਼ਰਾਬ ਨੀਤੀ ਦੇ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਹਨ ਨੂੰ ਮੁੱਖ ਮੰਤਰੀ ਮਾਨ 15 ਅਪ੍ਰੈਲ ਨੂੰ ਮਿਲਣਗੇ। ਇਹ ਫੈਸਲਾ ਤਿਹਾੜ ਜੇਲ੍ਹ ਪ੍ਰਬੰਧਨ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ‘ਚ ਮੁੱਖ ਮੰਤਰੀ ਦੀ ਸੁਰੱਖਿਆ ਨਾਲ ਜੁੜੇ ਹਰ ਮੁੱਦੇ ‘ਤੇ ਚਰਚਾ ਕੀਤੀ....