ਚੰਡੀਗੜ੍ਹ

ਪ੍ਰਤਾਪ ਸਿੰਘ ਬਾਜਵਾ ਨੇ ਆਹਲੂਵਾਲੀਆ ਚੌਕ ਦਾ ਨਾਂ ਬਦਲ ਕੇ ‘ਜਲੇਬੀ ਵਾਲਾ ਚੌਕ’ ਰੱਖਣ ’ਤੇ ‘ਆਪ’ ਸਰਕਾਰ ਦੀ ਕੀਤੀ ਨਿੰਦਾ
ਚੰਡੀਗੜ੍ਹ, , 06 ਨਵੰਬਰ 2024 : ਅੰਮ੍ਰਿਤਸਰ ਦੇ ਇਤਿਹਾਸਕ ਕਟੜਾ ਆਹਲੂਵਾਲੀਆ ਚੌਕ ਦਾ ਨਾਂ ਬਦਲ ਕੇ ‘ਜਲੇਬੀ ਵਾਲਾ ਚੌਕ’ ਰੱਖਣ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਦੀ ਨਿੰਦਾ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 18ਵੀਂ ਸਦੀ ਦੇ ਸਿੱਖ ਆਗੂ ਜੱਸਾ ਸਿੰਘ ਆਹਲੂਵਾਲੀਆ ਦੇ ਸਨਮਾਨ ਨੂੰ ਬਰਕਰਾਰ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਪ੍ਰਭਾਵ ਨਾਲ ਚੌਕ ਦਾ ਅਸਲੀ ਨਾਂ ਮੁੜ ਬਹਾਲ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੱਸਾ ਸਿੰਘ ਆਹਲੂਵਾਲੀਆ ਦਲ....
ਕਿਰਪਾਨ' ਧਾਰਨ ਕਰਕੇ ਕੰਮ ਕਰਨ ਤੇ ਰੋਕ, ਸਿੱਖ ਕਦਰਾਂ-ਕੀਮਤਾਂ ਨੂੰ ਢਾਹ ਲਾਉਣ ਦੀ ਇੱਕ ਹੋਰ ਕੋਸ਼ਿਸ਼ : ਝਿੰਜਰ
ਸਿਵਲ ਏਵੀਏਸ਼ਨ ਬਿਊਰੋ ਦਾ ਇਹ ਨਿਰਦੇਸ਼ ਸਿੱਖ ਕਦਰਾਂ-ਕੀਮਤਾਂ ਅਤੇ ਮਾਨਤਾਵਾਂ ਨੂੰ ਢਾਹ ਲਾਉਣ ਦੀ ਇੱਕ ਹੋਰ ਸ਼ਰਮਨਾਕ ਕੋਸ਼ਿਸ਼: ਸਰਬਜੀਤ ਝਿੰਜਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ BCAS ਨੂੰ ਇਸ ਹੁਕਮ ਨੂੰ ਤੁਰੰਤ ਰੱਦ ਕਰਨ ਦੀ ਪੁਰਜ਼ੋਰ ਅਪੀਲ: ਪ੍ਰਧਾਨ ਝਿੰਜਰ ਚੰਡੀਗੜ੍ਹ, 6 ਨਵੰਬਰ 2024 : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸਿਵਲ ਏਵੀਏਸ਼ਨ ਮੰਤਰਾਲੇ ਅਤੇ ਬਿਊਰੋ ਆਫ ਸਿਵਲ ਏਵੀਏਸ਼ਨ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਡਿਊਟੀ ’ਤੇ ਕਿਰਪਾਨ ਪਹਿਨਣ ਤੋਂ ਰੋਕੇ ਜਾਣ ਵਾਲੇ....
‘ਤੇਰਾ ਭਾਣਾ ਮੀਠਾ ਲਾਗੇ’-ਪਾਰਟੀ ‘ਚੋ ਕੱਢੇ ਜਾਣ ‘ਤੇ ਜਸਵੀਰ ਸਿੰਘ ਗੜ੍ਹੀ ਦਾ ਬਿਆਨ
ਚੰਡੀਗੜ੍ਹ, 6 ਨਵੰਬਰ 2024 : ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਹੈ ਜਿਸ ਤੋਂ ਬਾਅਦ ਜਸਵੀਰ ਸਿੰਘ ਗੜ੍ਹੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕੀਤਾ ਕਿ “ਤੇਰਾ ਭਾਣਾ ਮੀਠਾ ਲਾਗੇ।” ਜਦੋਂ ਮੁਗਲ ਸ਼ਾਸਕ ਜਹਾਂਗੀਰ ਨੇ ਲਾਹੌਰ ਵਿਚ ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਗਰਮ ਤਵੀ ‘ਤੇ ਬਿਰਾਜਮਾਨ ਕੀਤਾ ਗਿਆ ਸੀ, ਤਾਂ....
ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ : ਹਰਪਾਲ ਸਿੰਘ ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ ‘ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ, 5 ਨਵੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ....
ਕੇਂਦਰ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਦੀ ਮੰਗ ਠੁਕਰਾਈ : ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ, 5 ਨਵੰਬਰ 2024 : ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ 'ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨਾਲ ਲਗਾਤਾਰ....
ਪੁਲਿਸ ਨੇ ਸ਼ਿਵ ਸੈਨਾ ਆਗੂ ਦੇ ਘਰ ‘ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ 'ਚ 4 ਗ੍ਰਿਫਤਾਰ
ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਚੰਡੀਗੜ੍ਹ, 5 ਨਵੰਬਰ 2024 : ਲੁਧਿਆਣਾ ‘ਚ ਪਿਛਲੇ 15 ਦਿਨਾਂ ‘ਚ ਸ਼ਿਵ ਸੈਨਾ ਆਗੂਆਂ ਦੇ ਘਰਾਂ ‘ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਬਾਈਕ ਸਵਾਰ ਸੇਫ ਸਿਟੀ ਕੈਮਰਿਆਂ ‘ਚ ਕੈਦ ਹੋ ਗਏ ਸਨ। ਬਾਈਕ ਦੀ ਦਿੱਖ ਅਤੇ ਨੰਬਰ ਪਲੇਟ ਦੀ ਮਦਦ ਨਾਲ ਪੁਲਿਸ ਨੇ ਨਵਾਂਸ਼ਹਿਰ ਨੇੜਿਓਂ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੰਜਾਬ ਡੀਜੀਪੀ ਨੇ ਜਾਣਕਾਰੀ ਸਾਂਝੀ ਕਰਦਿਆਂ....
ਪਰਾਲੀ ਸਾੜਨ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਸਰਕਾਰਾਂ ਨੂੰ 10 ਦਿਨਾਂ ਦਾ ਅੰਕੜਾ ਦੇਣ ਦੇ ਹੁਕਮ
ਚੰਡੀਗੜ੍ਹ, 4 ਨਵੰਬਰ 2024 : ਦਿੱਲੀ ਵਿੱਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਅੱਜ ਸੋਮਵਾਰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ 10 ਦਿਨਾਂ ਦਾ ਅੰਕੜਾ ਹਲਫੀਆ ਬਿਆਨ ਸਮੇਤ ਅਗਲੀ ਤਰੀਕ ‘ਤੇ ਦੇਣ ਲਈ ਕਿਹਾ ਗਿਆ ਹੈ। ਅੱਜ ਜਸਟਿਸ ਅਭੈ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਤੋਂ ਬਾਅਦ ਮਾਮਲੇ ਦੀ ਅਗਲੀ ਤਰੀਕ 14 ਨਵੰਬਰ ਤੈਅ ਕੀਤੀ ਗਈ ਹੈ।ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕੇਂਦਰ ਨੂੰ ਪਰਾਲੀ ਸਾੜਨ....
ਖੇਤੀਬਾੜੀ ਵਿਭਾਗ ਵੱਲੋਂ ਲਗਭਗ 22 ਹਜ਼ਾਰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਨੂੰ ਮਨਜ਼ੂਰੀ
ਚੰਡੀਗੜ੍ਹ, 4 ਨਵੰਬਰ 2024 : ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ। ਇਸ ਸਬੰਧੀ....
ਵਿਜੀਲੈਂਸ ਬਿਊਰੋ ਵੱਲੋਂ 50,000 ਰਿਸ਼ਵਤ ਲੈਣ ਵਾਲਾ ਸਾਬਕਾ ਐਸਐਚਓ ਤੇ ਏਐਸਆਈ ਗ੍ਰਿਫ਼ਤਾਰ
ਚੰਡੀਗੜ੍ਹ, 4 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ....
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਪ੍ਰਭੂਸੱਤਾ ਨੂੰ ਹੋਰ ਕਮਜ਼ੋਰ ਕੀਤਾ ਜਾ ਰਿਹਾ ਹੈ : ਪਰਗਟ ਸਿੰਘ
ਚੰਡੀਗੜ੍ਹ, 3 ਨਵੰਬਰ 2024 : ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਦਿੱਲੀ ਤੋਂ ਸਰਕਾਰ ਚਲਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ। ਵਿਧਾਇਕ ਨੇ ਸੋਸ਼ਲ ਮੀਡੀਆ ਤੇ ਲਿਖਿਆ, ਪੰਜਾਬ ਦੇ ਅਫਸਰਾਂ, ਡਿਪਟੀ ਕਮਿਸ਼ਨਰਾਂ, ਮੰਤਰੀਆਂ ਨੂੰ ਜਿਸ ਤਰੀਕੇ ਨਾਲ ਲਗਾਤਾਰ ਦਿੱਲੀ ਸੱਦ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸੂਬੇ ਦੀ ਪ੍ਰਭੂਸੱਤਾ ਨੂੰ ਹੋਰ ਕਮਜ਼ੋਰ ਕੀਤਾ ਜਾ ਰਿਹਾ ਹੈ।....
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦਾ ਮਾਮਲਾ, ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ
ਚੰਡੀਗੜ੍ਹ, 3 ਨਵੰਬਰ 2024 : 4 ਨਵੰਬਰ ਨੂੰ ਸੁਪਰੀਮ ਕੋਰਟ 1995 ’ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ ’ਤੇ ਫੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਵਲੋਂ ਦਾਇਰ ਪਟੀਸ਼ਨ ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ....
ਪੰਜਾਬ 'ਚ 15, 16 ਤੇ 17 ਨਵੰਬਰ ਨੂੰ ਛੁੱਟੀਆਂ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
ਚੰਡੀਗੜ੍ਹ, 2 ਨਵੰਬਰ 2024 : ਪੰਜਾਬ 'ਚ 15, 16 ਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿਚ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਤਿੰਨੋਂ ਦਿਨ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਾਲ 2024 ਦੀ ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ, 16 ਨਵੰਬਰ ਸ਼ਨਿਚਰਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਤੇ ਅਖੀਰ ਵਿਚ 17....
ਨਵੇਂ ਚੁਣੇ ਸਰਪੰਚਾਂ ਨੂੰ ਅਗਲੇ ਹਫਤੇ ਸਹੁੰ ਚੁੱਕਵਾਉਣਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 2 ਨਵੰਬਰ 2024 : ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਦਾ ‘ਸਹੁੰ ਚੁੱਕ ਸਮਾਗਮ’ ਨਵੰਬਰ ਦੇ ਦੂਸਰੇ ਹਫ਼ਤੇ ’ਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਚੁਣੇ ਸਰਪੰਚਾਂ ਨੂੰ ਹਲਫ਼ ਦਿਵਾਉਣਗੇ। ਇਹ ਸਮਾਗਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਚ ਹੋਣ ਦੀ ਸੰਭਾਵਨਾ ਹੈ ਕਿਉਕਿ ਕੁਝ ਦਿਨਾਂ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਵੀ ਹੈ। ਜਾਣਕਾਰੀ ਅਨੁਸਾਰ ਨਵੇਂ ਚੁਣੇ ਪੰਚਾਂ ਅਤੇ ਸਰਪੰਚਾਂ ਨੂੰ ਦੋ ਪੜਾਵਾਂ ਵਿਚ ਸਹੁੰ ਚੁਕਾਈ ਜਾਵੇਗੀ। ਪਹਿਲੇ ਪੜਾਅ....
ਹਾਈਕੋਰਟ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਲਗਾਈ ਸਖ਼ਤ ਫਟਕਾਰ
ਚੰਡੀਗੜ੍ਹ, 30 ਅਕਤੂਬਰ 2024 : ਹਾਈਕੋਰਟ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ ਨੇ ਕਿਹਾ- ਪੰਜਾਬ ਪੁਲਿਸ ਅਧਿਕਾਰੀਆਂ ਨੇ ਲਾਰੇਂਸ ਬਿਸ਼ਨੋਈ ਨੂੰ ਜੇਲ੍ਹ ਦੇ ਅੰਦਰੋਂ ਟੀਵੀ ਇੰਟਰਵਿਊ ਕਰਨ ਅਤੇ ਉਸ ਲਈ ਵਾਈਫਾਈ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਦਰਮਿਆਨ ਗਠਜੋੜ ਅਤੇ ਸਾਜ਼ਿਸ਼ ਦੀ ਹੋਰ ਜਾਂਚ ਕਰਨ ਲਈ ਇੱਕ ਨਵੀਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ....
ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆ
ਈ-ਨਿਲਾਮੀ ਦੀ ਸਫ਼ਲਤਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ‘ਤੇ ਲਗਾਈ ਮੋਹਰ ਪਿਛਲੇ ਦੋ ਮਹੀਨਿਆਂ ਵਿੱਚ ਈ ਨਿਲਾਮੀ ਰਾਹੀਂ ਕਮਾਏ ਕੁੱਲ 5000 ਕਰੋੜ ਰੁਪਏ ਚੰਡੀਗੜ੍ਹ, 30 ਅਕਤੂਬਰ 2024 : ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ ਪ੍ਰਾਪਰਟੀਆਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ....