ਚੰਡੀਗੜ੍ਹ

ਮੁੱਖ ਮੰਤਰੀ ਮਾਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਦਿੱਤੀ ਇਜਾਜ਼ਤ
ਚੰਡੀਗੜ੍ਹ, 4 ਅਪ੍ਰੈਲ : ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਤਿਹਾੜ ਜੇਲ੍ਹ ਨੂੰ ਪੱਤਰ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀ ਸੀ। ਇਸ ’ਤੇ ਜੇਲ੍ਹ ਪ੍ਰਸ਼ਾਸਨ ਨੇ ਉਹਨਾਂ ਨੂੰ ਮੀਟਿੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਗੌਰਤਲਬ ਹੈ ਕਿ ਪੰਜਾਬ ਦੇ ਸੀਐਮਓ ਦਫ਼ਤਰ ਨੇ ਤਿਹਾੜ ਜੇਲ੍ਹ....
ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਰਣਨੀਤੀ ਬਣਾਉਣ ਲਈ ਸੀਨੀਅਰ ਆਗੂਆਂ ਤੇ ਮੰਤਰੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 03 ਅਪ੍ਰੈਲ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਪਾਰਾ ਵਧਣਾ ਸ਼ੁਰੂ ਹੋ ਗਿਆ ਹੈ। ਸਿਆਸੀ ਪਾਰਟੀਆਂ ਨੇ ਚੋਣ ਰਣਨੀਤੀ ਨੂੰ ਲੈ ਕੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦਿਆਂ ਹੀ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਕੀਤੀ ਗਈ। ਅੱਜ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸੰਗਰੂਰ ਲੋਕ ਸਭਾ ਹਲਕੇ ਲਈ ਰਣਨੀਤੀ ਬਣਾਈ ਗਈ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਪਾਰਟੀ....
ਸੀਨੀਅਰ ਅਕਾਲੀ ਆਗੂ ਮਲੂਕਾ ਦੀ ਨੂੰਹ ਆਈਏਐਸ ਅਫ਼ਸਰ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ   
ਚੰਡੀਗੜ੍ਹ 3 ਅਪ੍ਰੈਲ : ਪੰਜਾਬ ਦੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਧਰਮ ਪਤਨੀ ਆਈਏਐਸ ਅਫ਼ਸਰ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਪਰਮਪਾਲ ਕੌਰ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਲੜ ਸਕਦੇ ਹਨ।
ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਜ਼ੇਲ੍ਹ ਪ੍ਰਸ਼ਾਸ਼ਨ ਨੂੰ ਲਿਖਿਆ ਪੱਤਰ
ਚੰਡੀਗੜ੍ਹ, 3 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜ਼ੇਲ੍ਹ ਪ੍ਰਸ਼ਾਸ਼ਨ ਨੂੰ ਪੱਤਰ ਲਿਖ ਕੇ ਮਿਲਣ ਦੀ ਇਜ਼ਾਜ਼ਤ ਮੰਗੀ ਹੈ। ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 22 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ 28....
ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਕਾਂਗਰਸ ਪਾਰਟੀ ਵੱਲੋਂ ਲੜ ਸਕਦੇ ਚੋਣ 
ਚੰਡੀਗੜ੍ਹ 3 ਅਪ੍ਰੈਲ : ਪ੍ਰਸਿੱਧ ਮਹਰੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਸਰਦਾਰ ਬਲਕੌਰ ਸਿੰਘ ਚੋਣ ਮੈਦਾਨ ਵਿੱਚ ਉਤਰਨ ਜਾ ਰਹੇ ਹਨ । ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਬਲਕੌਰ ਸਿੰਘ ਕਾਂਗਰਸ ਪਾਰਟੀ ਵੱਲੋਂ ਬਠਿੰਡੇ ਹਲਕੇ ਤੋਂ ਚੋਣ ਲੜ ਸਕਦੇ ਹਨ। ਪਤਾ ਲੱਗਾ ਹੈ ਕਿ ਕਾਂਗਰਸ ਹਾਈ ਕਮਾਂਡ ਨੇ ਬਲਕੌਰ ਸਿੰਘ ਨੂੰ ਚੋਣ ਲੜਨ ਲਈ ਮਨਾ ਲਿਆ ਹੈ। ਜਦੋਂ ਕਿ ਬਲਕੌਰ ਸਿੰਘ ਪਹਿਲਾਂ ਇਹ ਐਲਾਨ ਕਰ ਚੁੱਕੇ ਹਨ ਕਿ ਇਸ ਵਾਰ ਚੋਣ ਨਹੀਂ ਲੜਨਗੇ ।
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਦੀ ਰਿਸ਼ਵਤ ਲੈਂਦਾ ਐਸਐਮਓ. ਕਾਬੂ 
ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਸੀ.ਐਮ.ਐਸ. ਡਾਕਟਰ ਨੂੰ ਧਰਮਬੀਰ ਸਿੰਘ ਵਾਸੀ ਗਲੀ ਮਾਤਾ ਲਾਚੋ ਵਾਲੀ....
ਮੁੱਲਾਂਪੁਰ, ਮਹਿਲ ਕਲਾਂ ਟੋਲ ਪਲਾਜ਼ੇ ਅੱਜ ਰਾਤ ਤੋਂ ਬੰਦ : ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 2 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ 2 ਹੋਰ ਟੋਲ ਪਲਾਜ਼ੇ ਅੱਜ ਰਾਤ ਤੋਂ ਬੰਦ ਕਰ ਦਿੱਤੇ ਜਾਣਗੇ। ਪਿੰਡ ਰਕਬਾ ਤੇ ਪਿੰਡ ਮਹਿਲ ਕਲਾਂ ਵਿਖੇ ਮੌਜੂਦ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਮੁੱਖ ਮੰਤਰੀ ਦੇ ਟਵਿੱਟਰ (ਐਕਸ) ਅਕਾਊਂਟ ‘ਤੇ ਸਾਂਝੀ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ 30 ਮਾਰਚ ਨੂੰ ਟਵੀਟ ਕਰਦਿਆਂ ਨੇ ਲਿਖਿਆ ਸੀ – “ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ… ਰਾਏਕੋਟ.. ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ। 1. ਪਿੰਡ ਰਕਬਾ ਨੇੜੇ ਮੁੱਲਾਂਪੁਰ 2....
ਲੋਕ ਸਾਡੇ ਨਾਲ ਹਨ, ਮਿਹਨਤ ਕਰੋ, ਅਸੀਂ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਇਤਿਹਾਸਕ ਜਿੱਤ ਦਰਜ ਕਰਾਂਗੇ: ਭਗਵੰਤ ਮਾਨ
ਮੁੱਖ ਮੰਤਰੀ ਮਾਨ ਨੇ ਪਟਿਆਲਾ ਅਤੇ ਫਰੀਦਕੋਟ ਦੇ ‘ਆਪ’ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਚੋਣ ਰਣਨੀਤੀ ਤੇ ਕੀਤੀ ਚਰਚਾ ਚੰਡੀਗੜ੍ਹ, 2 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਲੋਕ ਸਭਾ ਚੋਣਾਂ ਲਈ ਪੂਰੀ ਤਿਆਰੀ ਵਿਚ ਹੈ। ਮੰਗਲਵਾਰ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪਟਿਆਲਾ ਅਤੇ ਫਰੀਦਕੋਟ ਦੇ ਉਮੀਦਵਾਰਾਂ ਅਤੇ ਇਨ੍ਹਾਂ ਦੋਵਾਂ ਲੋਕ ਸਭਾ ਹਲਕਿਆਂ ਤੋਂ ‘ਆਪ’ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਵਿੱਚ ਡਾ ਬਲਬੀਰ ਸਿੰਘ (ਪਟਿਆਲਾ ਤੋਂ ‘ਆਪ’ ਉਮੀਦਵਾਰ)....
ਪੰਜਾਬ ਸਰਕਾਰ ਵੱਲੋਂ ਸਾਈਲੋਜ਼ ਦੇ 2013 ਤੋਂ ਕੀਤੇ ਸਾਰੇ ਆਰਡਰ ਰੱਦ : ਬਰਸਟ
26 ਮਾਰਕੀਟ ਕਮੇਟੀਆਂ ਭੰਗ ਕਰਨ ਦੀਆਂ ਖਬਰਾਂ ਬੇਬੁਨਿਆਦ, ਆਪਣੇ ਸਿਆਸੀ ਹਿੱਤਾਂ ਲਈ ਵਿਰੋਧੀ ਆਗੂ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ : ਬਰਸਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਈਵੇਟ ਸਾਇਲੋਜ ਨੂੰ ਮੰਡੀ ਯਾਰਡਾਂ ਵਿੱਚ ਬਦਲਣ ਦਾ ਫੈਸਲਾ ਕੀਤਾ ਰੱਦ ਅਕਾਲੀ-ਭਾਜਪਾ ਸਰਕਾਰ ਨੇ ਪ੍ਰਾਈਵੇਟ ਸਾਇਲੋਜ ਨੂੰ ਖਰੀਦ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਇਹ ਕਿਸਾਨ ਵਿਰੋਧੀ ਫੈਸਲਾ ਲਿਆ ਹੈ ਤਾਂ ਜੋ ਪ੍ਰਾਈਵੇਟ ਖਿਡਾਰੀਆਂ ਨੂੰ ਲਾਭ ਪਹੁੰਚਾਇਆ ਜਾ ਸਕੇ-ਬਰਸਟ ਪਿਛਲੇ ਸਾਲ ਨਾਲੋਂ 47 ਵੱਧ ਮੰਡੀਆਂ ਸਥਾਪਿਤ....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ ‘ਚ ਵਧਾਈ ਚੌਕਸੀ
ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਕਮਿਸ਼ਨ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਅੰਤਰ-ਰਾਜੀ ਮੀਟਿੰਗ ਚੰਡੀਗੜ੍ਹ, 2 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ....
ਯੂਥ ਅਕਾਲੀ ਦਲ ਦੇ ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਅਤੇ ਅਭੈ ਸਿੰਘ ਢਿੱਲੋਂ ਯੂਥ ਵਿੰਗ ਦੇ ਬੁਲਾਰਾ ਨਿਯੁਕਤ 
ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦਾ ਵੀ ਸੂਚੀ ਜਾਰੀ ਚੰਡੀਗੜ੍ਹ 01 ਅਪ੍ਰੈਲ : ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਯੂਥ ਵਿੰਗ ਦੇ ਹੋਰ ਮਿਹਨਤੀ ਨੌਂਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ਤੇ ਨਿਯੁਕਤ ਕੀਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋ ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਜਿਲਾ ਲੁਧਿਆਣਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ....
ਪੰਜਾਬ ਰਾਜ ਭਵਨ ਨੇ ਧੂਮ-ਧਾਮ ਨਾਲ ਮਨਾਇਆ ਉੜੀਸਾ ਸਥਾਪਨਾ ਦਿਵਸ
ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਸ਼ਿਤ ਪ੍ਰਦੇਸ਼ ਚੰਡਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ​​ਕਰਦੇ ਹੋਏ ਪੰਜਾਬ ਰਾਜ ਭਵਨ ਵਿਖੇ ਉੜੀਸਾ ਰਾਜ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਰਾਜਪਾਲ ਨੇ ਸਮਾਗਮ ਵਿਚ ਹਾਜ਼ਰ ਸਾਰੇ ਮਹਿਮਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਹੋਰਨਾਂ ਰਾਜਾਂ ਦਾ ਸਥਾਪਨਾ ਦਿਵਸ ਮਨਾਉਣ ਨਾਲ ਆਪਸੀ ਸਦਭਾਵਨਾ ਅਤੇ ਮੋਹ ਸਤਿਕਾਰ ਵਧਦਾ ਹੈ। ਉਨ੍ਹਾਂ ਕਿਹਾ ਕਿ....
ਮੋਦੀ ਕੇਜਰੀਵਾਲ ਦੀ ਲੋਕਪ੍ਰਿਅਤਾ ਤੋਂ ਡਰਦੇ ਹਨ, ਏਜੰਡਾ ਉਨਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਣਾ ਹੈ: ਮਲਵਿੰਦਰ ਕੰਗ
ਕੋਈ ਸ਼ਰਾਬ ਘੁਟਾਲਾ ਨਹੀਂ ਹੈ, ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣ ਪ੍ਰਚਾਰ ਤੋਂ ਦੂਰ ਰੱਖਣ ਲਈ ਭਾਜਪਾ ਦੇ ਦਫਤਰ ਤੋਂ ਈਡੀ ਦੀ ਸਕ੍ਰਿਪਟ ਲਿਖੀ ਗਈ ਹੈ: ਆਪ ਈਡੀ ਅੱਜ ਤੱਕ ਕੇਸ ਵਿੱਚ ਇੱਕ ਵੀ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੀ ਹੈ- ਕੰਗ ਇਸ ਕੇਸ ਵਿੱਚ ਅਰਵਿੰਦ ਕੇਜਰੀਵਾਲ ਦੇ ਖਿਲਾਫ ਮੁੱਖ ਗਵਾਹ ਬਣਾਏ ਗਏ ਮਗੁੰਟਾ ਸ਼੍ਰੀਨਿਵਾਸਲੂ ਰੈਡੀ ਅਤੇ ਸਰਥ ਚੰਦ ਰੈਡੀ ਨੂੰ ਭਾਜਪਾ ਨੇ ਉਨ੍ਹਾਂ ਦੇ ਝੂਠੇ ਬਿਆਨਾਂ ਦਾ ਇਨਾਮ ਦਿੱਤਾ, ਇੱਕ ਨੂੰ ਜ਼ਮਾਨਤ ਮਿਲ ਗਈ ਅਤੇ ਦੂਜੇ ਨੂੰ ਲੋਕ ਸਭਾ ਚੋਣਾਂ ਲਈ ਐਨਡੀਏ ਦੀ....
ਪੰਜਾਬ ਵਿੱਚ 1 ਅਪ੍ਰੈਲ ਤੋਂ ਬਦਲੇਗਾ ਸਕੂਲਾਂ ਦਾ ਸਮਾਂ 
ਚੰਡੀਗੜ੍ਹ, 31 ਮਾਰਚ : ਪੰਜਾਬ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ਵਿੱਚ ਪੀ.ਟੀ.ਐਮ. ਕਿਹਾ ਗਿਆ ਸੀ ਕਿ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਸਵੇਰੇ 8 ਵਜੇ ਤੋਂ....
ਪੱਤਰਕਾਰ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਯਕੀਨੀ ਬਣਾਇਆ ਜਾ ਸਕੇ : ਸਿਬਿਨ ਸੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ ਚੰਡੀਗੜ੍ਹ, 31 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ। ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ....