ਚੰਡੀਗੜ੍ਹ

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ  : ਗਰੇਵਾਲ
ਚੰਡੀਗੜ੍ਹ 23 ਮਾਰਚ : ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ ਤੋਂ ਦੇਰ ਰਾਤ 10 ਵਜੇ ਤੱਕ 10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ -2024 ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਨਾਮੀ ਗੱਤਕਾ ਅਖਾੜਿਆਂ ਦੇ ਗੱਤਕੇਬਾਜ ਆਪਣੀ ਜੰਗਜੂ ਕਲਾ ਦੇ ਜੌਹਰ ਦਿਖਾਉਣਗੇ। ਇਹ ਜਾਣਕਾਰੀ ਦਿੰਦੇ ਹੋਏ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ....
ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ : ਸਿਬਿਨ ਸੀ
ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਮੈਂਬਰਾਂ ਨੇ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਕੀਤੀ ਅਪੀਲ ਮੈਚ ਦੌਰਾਨ ਸਟੇਟ ਆਈਕੋਨ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੁਆਰਾ ਦਿੱਤੇ ਗਏ ਵੋਟਰ ਜਾਗਰੂਕਤਾ ਸੰਦੇਸ਼ਾਂ ਅਤੇ ਵੋਟ ਪਾਉਣ ਦੀਆਂ ਅਪੀਲਾਂ ਨੂੰ ਕੀਤਾ ਗਿਆ ਪ੍ਰਦਰਸ਼ਿਤ/ਪ੍ਰਸਾਰਿਤ ਸਵੀਪ ਪ੍ਰੋਗਰਾਮ ਤਹਿਤ ਸਟੇਡੀਅਮ ਦੇ ਬਾਹਰ ਵੱਡੇ-ਵੱਡੇ ਹੋਰਡਿੰਗ, ਬੈਨਰ, ਕੈਨੋਪੀਜ਼ ਅਤੇ ਸਟੈਂਡੀਜ਼ ਲਗਾਏ ਗਏ ਚੰਡੀਗੜ੍ਹ, 23 ਮਾਰਚ....
ਆਪ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਵਾਲਿਆਂ ਵਿਰੁੱਧ FIR ਦਰਜ਼ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਪ੍ਰਤਾਪ ਸਿੰਘ ਬਾਜਵਾ 
ਚੰਡੀਗੜ੍ਹ, 22 ਮਾਰਚ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਨਾਮ ਵਿੱਚ 6 ਲੋਕਾਂ ਦੀ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਤੋਂ ਬਾਅਦ ਕੁੱਲ 16 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਵਿੱਚ ਰੁੱਝੇ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਦੇ ਅਸੰਵੇਦਨਸ਼ੀਲ ਰਵੱਈਏ ਦਾ....
ਪੰਜਾਬ ਦੀ ਆਬਕਾਰੀ ਨੀਤੀ ਦਿੱਲੀ ਦੀ ਨੀਤੀ ਤੋਂ ਵੀ ਵੱਡਾ ਘਪਲਾ : ਜਾਖੜ
ਚੰਡੀਗੜ੍ਹ, 22 ਮਾਰਚ : ਪੰਜਾਬ ਆਬਕਾਰੀ ਨੀਤੀ ਨਾਂ ਦੀ ਸਾਜ਼ਿਸ਼ ਤਹਿਤ ਪੰਜਾਬ ਦੇ ਲੋਕਾਂ ਨਾਲ ਹਜ਼ਾਰਾਂ ਕਰੋੜਾਂ ਰੁਪਏ ਦਾ ਧੋਖਾਧੜੀ ਕਰਨ ਵਾਲੀ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਰਾਘਵ ਚੱਢਾ ਸਮੇਤ ਕੇਜਰੀਵਾਲ ਵੱਲੋਂ ਨਿਯੁਕਤ, ਵਿਦੇਸ਼ ਭੱਜ ਚੁੱਕੇ ਦਲਾਲਾੰ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਈ.ਡੀ ਜਾਂਚ ਦੀ ਮੰਗ ਕੀਤੀ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਦਿੱਲੀ ਦੀ ਅਜੋਕੀ ਨੀਤੀ ਨਾਲੋਂ ਵੱਡੀ ਬਿਮਾਰੀ ਹੈ। ਜਾਖੜ ਨੇ ਪੰਜਾਬ ਦੇ ਮੁੱਖ....
ਪਾਰਟੀ ਲਈ ਸਾਡੇ ਸਿਧਾਂਤ ਰਾਜਨੀਤੀ ਤੋਂ ਉਪਰ, ਖਾਲਸਾ ਪੰਥ, ਘੱਟ ਗਿਣਤੀਆਂ ਤੇ ਪੰਜਾਬੀਆਂ ਦੇ ਹਿੱਤਾਂ ਵਾਸਤੇ ਡੱਟਣ ਤੋਂ ਪਿੱਛੇ ਨਹੀਂ ਹਟੇਗੀ : ਸ਼੍ਰੋਮਣੀ ਅਕਾਲੀ ਦਲ 
ਅਕਾਲੀ ਦਲ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਮੁੱਦਿਆਂ ਨੂੰ ਕੀਤਾ ਉਜਾਗਰ ਚੰਡੀਗੜ੍ਹ, 22 ਮਾਰਚ : ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਉਹਨਾਂ ਮੁੱਦਿਆਂ, ਨੀਤੀਆਂ ਤੇ ਸਿਧਾਂਤਾਂ ਨੂੰ ਉਜਾਗਰ ਕੀਤਾ ਜਿਹਨਾਂ ਨੂੰ ਲੈ ਕੇ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਲਈ ਪੰਜਾਬ ਦੇ ਲੋਕਾਂ ਕੋਲ ਜਾਵੇਗੀ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਜੋ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਵਿਚ ਇਕ ਵਿਸ਼ੇਸ਼ ਮਤਾ ਪਾਸ ਕਰ ਕੇ ਕਿਹਾ ਗਿਆ ਕਿ....
ਈਡੀ, ਭਾਜਪਾ ਦੀ ਸਿਆਸੀ ਟੀਮ, ਅਰਵਿੰਦ ਕੇਜਰੀਵਾਲ ਨੂੰ ਨਹੀਂ ਰੋਕ ਸਕਦੀ : ਭਗਵੰਤ ਮਾਨ
ਚੰਡੀਗੜ੍ਹ, 22 ਮਾਰਚ : ਸੀਐਮ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਈਡੀ ਭਾਰਤੀ ਜਨਤਾ ਪਾਰਟੀ ਦੀ ਇੱਕ ਸਿਆਸੀ ਟੀਮ ਹੈ। ਇਹ ਕੋਈ ਭੇਤ ਨਹੀਂ ਹੈ। ਪਰ ਉਨ੍ਹਾਂ ਨੂੰ ਹੁਣ ਤੱਕ ਪਤਾ ਲੱਗ ਜਾਣਾ ਚਾਹੀਦਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਨਹੀਂ ਰੋਕ ਸਕਦੇ। ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਇਕ ਸੋਚ ਹੈ ਅਤੇ ਈਡੀ ਉਸ ਨੂੰ ਕੈਦ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਸਿਰਫ਼ ‘ਆਪ’ ਅਤੇ ਅਰਵਿੰਦ ਕੇਜਰੀਵਾਲ ਹੀ ਭਾਜਪਾ ਨੂੰ ਰੋਕ ਸਕਦੇ ਹਨ ਅਤੇ ਇਸ....
ਭਾਜਪਾ ਈ.ਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ, ਇਸ ਤੋਂ ਬਚ ਕੇ ਨਿਕਲਣ ਵਾਲਾ ਆਗੂ ਭਾਜਪਾ ‘ਚ ਸ਼ਾਮਲ ਹੋ ਜਾਂਦਾ ਹੈ ਤੇ ਫਿਰ ਉਸ ਦੇ ਸਾਰੇ ਘਪਲੇ ਮਾਫ਼ ਹੋ ਜਾਂਦੇ ਹਨ : ਚੀਮਾ
ਆਪ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ, ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ- ਭਾਜਪਾ ਈਡੀ ਸੀਬੀਆਈ ਦੀ ਦੁਰਵਰਤੋਂ ਕਰਕੇ ਲੋਕਤੰਤਰ ਦਾ ਕਤਲ ਕਰ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਡਰਦੇ ਹਨ, ਕੇਜਰੀਵਾਲ ਦੀ ਸੋਚ ਦੇਸ਼ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਸਿਹਤ ਸਹੂਲਤਾਂ ਦੇਣ ਦੀ ਹੈ – ਚੀਮਾ ਚੰਡੀਗੜ੍ਹ ‘ਚ ਦਾਖਲ ਹੋਣ ‘ਤੇ ਚੰਡੀਗੜ੍ਹ ਪੁਲਸ ਨੇ ‘ਆਪ’ ਆਗੂਆਂ ‘ਤੇ ਲਾਠੀਚਾਰਜ ਤੇ ਜਲ....
ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤ
ਚੰਡੀਗੜ੍ਹ, 22 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਸਹਾਇਕ ਗ੍ਰਿਫਤਾਰ
ਚੰਡੀਗੜ੍ਹ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁਕੱਦਮਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਨਸਾ ਕਲਾਂ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ....
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।....
ਪੱਛਮੀ ਗੜਬੜੀਆਂ ਦੇ ਕਾਰਨ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ : ਮੌਸਮ ਵਿਭਾਗ
ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਤੋਂ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜਾਜ਼ ਫਿਰ ਤੋਂ ਬਦਲਿਆ ਹੈ। ਮੌਸਮ ਵਿਭਾਗ ਅਨੁਸਾਰ ਦੋ ਪੱਛਮੀ ਗੜਬੜੀ ਇੱਕੋ ਸਮੇਂ ਸਰਗਰਮ ਹਨ, ਜੋ ਕਮਜ਼ੋਰ ਹਨ, ਜਿਸ ਕਾਰਨ ਹੋਲੀ ਦੌਰਾਨ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣਗੇ ਅਤੇ ਬੂੰਦਾ-ਬਾਂਦੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਘੱਟੋ-ਘੱਟ ਪਾਰਾ 10 ਤੋਂ 15 ਡਿਗਰੀ ਤੱਕ ਦਰਜ ਕੀਤਾ ਗਿਆ। ਦਰਅਸਲ, ਮੌਸਮ ਵਿਭਾਗ ਵੱਲੋਂ ਹੋਲੀ ਤੋਂ ਪਹਿਲਾਂ ਉੱਤਰੀ ਭਾਰਤ ਦੇ ਕਈ....
ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ
ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ....
85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਸਾਰੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਦੇ ਹਨ: ਸਿਬਿਨ ਸੀ
205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 21 ਮਾਰਚ : ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਤੱਕ ਦੇ 5004 ਵੋਟਰ ਹਨ ਜਦਕਿ 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਸਾਰੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਦੇ ਹਨ ਅਤੇ ਇਸ ਮਕਸਦ ਲਈ ਪਹਿਲਾਂ ਹੀ....
ਦੋਵੇਂ ਸਰਕਾਰਾਂ ਵਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰਨ ਦੇਵਾਂਗੇ, ਪਰਿਵਾਰ ਨਾਲ ਦ੍ਰਿੜਤਾ ਨਾਲ ਖੜ੍ਹੇ ਹਾਂ : ਰਾਜਾ ਵੜਿੰਗ
ਚੰਡੀਗੜ੍ਹ, 20 ਮਾਰਚ : ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਤੰਗ ਪਰੇਸ਼ਾਨ ਕਰਨਾ ਬੇਹੱਦ ਨਿੰਦਣਯੋਗ ਹੈ। ਇਹ ਬਹੁਤ ਹੀ ਸ਼ਰਮਨਾਕ ਕਾਰਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਂਊਂਟ ਤੇ ਇੱਕ ਪੋਸਟ ਸ਼ੇਅਰ ਕਰਕੇ ਕੀਤਾ, ਉਨ੍ਹਾਂ ਕਿਹਾ ਕਿ ਮਸਾਂ ਮਸਾਂ ਉਸ ਘਰ ਵਿੱਚ ਖੁਸ਼ੀ ਆਈ ਹੈ ਉਹਨਾਂ ਨੂੰ ਡਰਾ ਧਮਕਾ ਕੇ ਜ਼ਲੀਲ ਨਾ ਕਰੋ। ਅਫ਼ਸਰਾਂ ਨੂੰ ਵੀ ਚਾਹੀਦਾ ਹੈ ਕਿ ਦੁਨੀਆਂ ਤੇ ਪੂਰੇ ਪੰਜਾਬ, ਪੰਜਾਬੀਅਤ ਤੇ ਸਾਡਾ ਨਾਮ....
ਪੰਜਾਬ ਸਰਕਾਰ ਨਹੀਂ ਸਗੋਂ ਕੇਂਦਰ ਲੂੰਬੜ ਚਾਲਾਂ ਚੱਲ ਰਿਹਾ ਹੈ : ਡਾ. ਬਲਵੀਰ ਸਿੰਘ 
ਚੰਡੀਗੜ੍ਹ, 20 ਮਾਰਚ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਹੀਂ ਸਗੋਂ ਕੇਂਦਰ ਲੂੰਬੜ ਚਾਲਾਂ ਚੱਲ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਸਿੱਧੂ ਮੂਸੇਵਾਲੇ ਦੀ ਮਾਤਾ ਵੱਲੋਂ ਵੱਲੋਂ IVF ਤਕਨੀਕ ਦੀ ਵਰਤੋਂ ਨਾਲ ਪੈਦਾ ਹੋਏ ਬੱਚੇ ਬਾਰੇ ਸਾਰੇ ਤੱਥ ਸਰਕਾਰ ਨੂੰ ਭੇਜੇ ਜਾਣ। IVF ਤਕਦੀਕ ਦੀ ਵਰਤੋਂ ਬਾਰੇ ਕਾਨੂੰਨ ਕਹਿੰਦਾ ਹੈ ਕਿ ਇਸ ਤਕਨੀਕ ਦੀ ਵਰਤੋਂ 21 ਤੋਂ 50 ਸਾਲ ਦੀ ਔਰਤ ‘ਤੇ ਹੀ ਕੀਤੀ ਜਾ ਸਕਦੀ....