ਚੰਡੀਗੜ੍ਹ

ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ 
ਚੰਡੀਗੜ੍ਹ, 15 ਮਾਰਚ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸ੍ਰੀਮਤੀ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ....
ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਡਾਕਟਰ ਰਾਜ ਕੁਮਾਰ ਚੱਬੇਵਾਲ ‘ਆਪ’ ਵਿੱਚ ਸ਼ਾਮਲ
ਆਪ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ.ਚੱਬੇਵਾਲ ਨੂੰ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਕਰਾਇਆ ਸ਼ਾਮਲ ਚੰਡੀਗੜ੍ਹ, 15 ਮਾਰਚ : ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਕਾਂਗਰਸ ਅਤੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ‘ਚ ਸ਼ਾਮਲ ਹੋਣ ਵਾਲੇ ਬੱਸੀ ਪਠਾਣਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ....
ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ‘ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ: ਸੀ.ਈ.ਓ.
ਸਿਬਿਨ ਸੀ ਵੱਲੋਂ ਪੰਜਾਬ ਦੇ ਸਮੂਹ ਡੀ.ਪੀ.ਆਰ.ਓਜ਼. ਨਾਲ ਰਾਜ ਪੱਧਰੀ ਮੀਟਿੰਗ, ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਹਦਾਇਤ ਚੰਡੀਗੜ੍ਹ, 14 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ‘ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) ਨਾਲ ਸੂਬਾ ਪੱਧਰੀ ਵੀਡਿਓ....
30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸਹਿ ਮੁਲਜ਼ਮ ਏ.ਐਸ.ਆਈ. ਮਨਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 14 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ ਨੂੰ ਪਿੰਡ ਮੱਲ੍ਹਣ, ਤਹਿਸੀਲ ਗਿੱਦੜਬਾਹਾ ਦੇ....
ਕਾਂਗਰਸ ਨੂੰ ਅਲਵਿਦਾ ਕਹਿ ਕੇ ਪ੍ਰਨੀਤ ਕੌਰ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ, 14 ਮਾਰਚ : ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪ੍ਰਨੀਤ ਕੌਰ ਵੀਰਵਾਰ ਨੂੰ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਅਧਿਕਾਰਤ ਤੌਰ ‘ਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸੰਸਦ ਮੈਂਬਰ ਪ੍ਰਨੀਤ ਨੇ 1999 ਵਿੱਚ ਪਟਿਆਲਾ ਤੋਂ ਪਹਿਲੀ ਵਾਰ ਚੋਣ ਜਿੱਤੀ ਸੀ। ਉਦੋਂ ਤੋਂ ਉਹ ਲੋਕ ਸਭਾ ਵਿੱਚ ਪਟਿਆਲਾ ਦੀ ਨੁਮਾਇੰਦਗੀ ਕਰ....
ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 14 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫੰਡ ਉਕਤ ਪੰਚਾਇਤ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਗਰੀਬਾਂ ਅਤੇ ਬੇਘਰਿਆਂ ਲਈ ਪੱਕਾ ਮਕਾਨ ਬਣਾਉਣ ਲਈ ਮਿਲੇ ਸਨ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਪਿਛਲੇ ਸੱਤ ਸਾਲਾਂ ਤੋਂ....
ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ
ਚੰਡੀਗੜ੍ਹ, 14 ਮਾਰਚ : ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4 ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।
ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਮਾਰਚ ਮਹੀਨੇ ਹੀ ਅਧਿਆਪਕਾਂ ਅਤੇ ਮੁਲਾਜਮਾਂ ਦੇ ਤਬਾਦਲੇ ਕਰਨ ਦਾ ਐਲਾਨ 
ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਦੂਰ ਕਰਨ ਦੇ ਲਈ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਅਪ੍ਰੈਲ ਵਿੱਚ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਨੂੰ ਦੇਖਦੇ ਸਿੱਖਿਆ ਵਿਭਾਗ ਨੇ ਮਾਰਚ ਮਹੀਨੇ ਹੀ ਅਧਿਆਪਕਾਂ ਅਤੇ ਮੁਲਾਜਮਾਂ ਦੇ ਤਬਾਦਲੇ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ (X) ਕਰਕੇ ਦਿੱਤੀ ਹੈ। ਉਹਨਾਂ ਨੇ ਲਿਖਿਆ ਕਿ ਮਾਨ ਸਰਕਾਰ ਅਧਿਆਪਕਾਂ ਦੇ ਨਾਲ.. ਅਧਿਆਪਕਾਂ ਦੀ ਬਦਲੀ ਦੀ ਮੰਗ ਨੂੰ....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ
ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵੀ ਕਾਰਜਸ਼ੀਲ ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐਮਸੀਐਮਸੀ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਵਿਚ 4 ਮੈਂਬਰ ਹੋਣਗੇ। ਐਮਸੀਐਮਸੀ ਦੇ ਚੇਅਰਮੈਨ ਪੰਜਾਬ ਦੇ ਮੁੱਖ....
ਆਮ ਆਦਮੀ ਪਾਰਟੀ ਨੇ ਸੁਖਬੀਰ ਬਾਦਲ ਦੇ ਮਲੰਗ ਬਿਆਨ ਦੀ ਕੀਤੀ ਸਖ਼ਤ ਨਿਖੇਧੀ, ਕਿਹਾ- ਇਹ ਉਹਨਾਂ ਦੀ ਜਗੀਰਦਾਰੀ ਸੋਚ ਨੂੰ ਦਰਸਾਉਂਦਾ ਹੈ 
ਸੁਖਬੀਰ ਬਾਦਲ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, 92 ਵਿਧਾਇਕ ਪਾਰਟੀ ਵਰਕਰਾਂ ਨੇ ਨਹੀਂ ਸਗੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੇ ਚੁਣੇ ਹਨ – ਮਲਵਿੰਦਰ ਸਿੰਘ ਕੰਗ ਸੁਖਬੀਰ ਬਾਦਲ ਵਰਗੇ ਲੋਕ ਆਮ ਲੋਕਾਂ ਨੂੰ ਆਪਣਾ ਸੇਵਕ ਅਤੇ ਸੱਤਾ ਨੂੰ ਆਪਣਾ ਜਨਮ ਅਧਿਕਾਰ ਸਮਝਦੇ ਹਨ – ਕੰਗ ਉਹ ਸੋਚਦੇ ਹਨ ਕਿ ਵੱਡੀਆਂ ਕਾਰਾਂ ਅਤੇ ਵੱਡੀਆਂ ਜਾਇਦਾਦਾਂ ਵਾਲੇ ਹੀ ਵਿਧਾਇਕ ਤੇ ਮੰਤਰੀ ਬਣ ਸਕਦੇ ਹਨ – ਕੰਗ ਸੁਖਬੀਰ ਬਾਦਲ ਦੀ ਪੰਜਾਬ ਬਚਾਓ ਯਾਤਰਾ ਪੰਜਾਬ ਅਤੇ ਸੰਪਰਦਾ ਨੂੰ ਬਚਾਉਣ ਲਈ ਨਹੀਂ....
ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ : ਖੁੱਡੀਆਂ
837 ਵੈਟਰਨਰੀ ਟੀਮਾਂ ਰੋਜ਼ਾਨਾ ਲਗਾ ਰਹੀਆਂ ਹਨ 60 ਹਜ਼ਾਰ ਖੁਰਾਕਾਂ ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ 16 ਅਪ੍ਰੈਲ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 13 ਮਾਰਚ : ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿੱਨ ਇੱਕ ਵਾਇਰਲ ਬਿਮਾਰੀ ਹੈ, ਜਿਸ ਨਾਲ ਪਸ਼ੂਆਂ ਨੂੰ ਬੁਖਾਰ ਦੇ ਨਾਲ-ਨਾਲ....
ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਰਾਜਭਵਨ ਵਿਚ ਸੀਐੱਮ ਅਹੁਦੇ ਦੀ ਸਹੁੰ ਚੁੱਕੀ 
ਚੰਡੀਗੜ੍ਹ, 12 ਮਾਰਚ : ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਜਨਤਾ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਸ਼ਾਮ ਨੂੰ ਹਰਿਆਣਾ ਦੇ ਰਾਜਭਵਨ ਵਿਚ ਸੀਐੱਮ ਅਹੁਦੇ ਦੀ ਸਹੁੰ ਚੁੱਕੀ ਹੈ। ਨਾਇਬ ਸੈਣੀ ਨੂੰ ਰਾਜਪਾਲ ਬੰਡਾਰੂ ਦਤਾਤ੍ਰੇਯ ਨੇ ਸਹੁੰ ਚੁਕਾਈ। ਸਹੁੰ ਲੈਣ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਨੇ ਮਨੋਹਰ ਲਾਲ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਇਸ ਦੌਰਾਨ ਕੰਵਰ ਪਾਲ ਗੁਰਜਰ ਨੇ ਵੀ ਮੰਤਰੀ ਅਹੁਦੇ ਤੇ ਗੋਪਨੀਅਤ ਦੀ ਸਹੁੰ ਚੁੱਕੀ। ਖੱਟਰ ਸਰਕਾਰ ਵਿਚ....
ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਦਿੱਤਾ ਅਸਤੀਫ਼ਾ, ਨਾਇਬ ਸਿੰਘ ਸੈਣੀ ਹੋਣਗੇ ਹਰਿਆਣਾ ਦੇ ਨਵੇਂ ਸੀਐਮ
ਚੰਡੀਗੜ੍ਹ, 12 ਮਾਰਚ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚੰਡੀਗੜ੍ਹ ‘ਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਆਪਣੇ ਮੰਤਰੀ ਮੰਡਲ ਨਾਲ ਰਾਜ ਭਵਨ ਪਹੁੰਚੇ ਅਤੇ ਪੂਰੇ ਮੰਤਰੀ ਮੰਡਲ ਦਾ ਅਸਤੀਫਾ ਸੌਂਪ ਦਿੱਤਾ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਗਠਜੋੜ ਟੁੱਟ ਗਿਆ ਹੈ। ਹਾਲਾਂਕਿ ਇਸ ਦਾ ਐਲਾਨ ਹੋਣਾ ਬਾਕੀ ਹੈ। ਮੰਨਿਆ ਜਾ ਰਿਹਾ ਹੈ ਕਿ ਜੇਜੇਪੀ ਹਰਿਆਣਾ....
ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ 12 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਵਿਰੁੱਧ ਦਰਜ ਦੋ ਸ਼ਿਕਾਇਤਾਂ ਦੀ....
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ
ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ ਖੇਤੀਬਾੜੀ ਲਈ ਸੋਲਰ ਪੰਪ ਦੇਣ ਦੀ ਯੋਜਨਾ ਨੂੰ ਪੜਾਅਵਾਰ ਲਾਗੂ ਕੀਤਾ ਜਾਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਚੰਡੀਗੜ੍ਹ, 12 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ 90,000 ਨਵੇਂ ਸੌਰ ਊਰਜਾ ਪੰਪ....