ਚੰਡੀਗੜ੍ਹ

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ
ਕਿਹਾ, ਕਾਂਗਰਸ ਪਾਰਟੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਘਬਰਾ ਗਈ ਪੰਜਾਬ ਸਰਕਾਰ ਸ਼ੁੱਭਕਰਨ ਦੇ ਪਰਿਵਾਰ ਦੇ ਨਾਲ, ਜਾਂਚ ਉਪਰੰਤ ਦੋਸ਼ੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 1 ਮਾਰਚ : ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ....
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਸਾਬਕਾ ਵਿਧਾਇਕ ਸੋਹਣ ਸਿੰਘ....
ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ
ਚੰਡੀਗੜ੍ਹ ‘ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, ਮਾਰਚ 1 : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ....
ਕਾਂਗਰਸ ਦੱਸੇ 2020-21 ਵਿੱਚ ਕਿਸਾਨ ਅੰਦੋਲਨ ਵਿੱਚ ਮਰਨ ਵਾਲੇ 720 ਕਿਸਾਨਾਂ ਲਈ ਕੀ ਕੀਤਾ
ਬਹਿਬਲ ਕਲਾਂ ਅਤੇ ਬਰਗਾੜੀ ‘ਚ ਸ਼ਹੀਦ ਹੋਏ ਨੌਜਵਾਨਾਂ ਨੂੰ ਇਨਸਾਫ ਦਿਵਾਉਣ ‘ਚ ਕਾਂਗਰਸ ਪੂਰੀ ਤਰ੍ਹਾਂ ਨਾਕਾਮ ਰਹੀ ਕਾਂਗਰਸ ਨੇ ਵਿਧਾਨ ਸਭਾ ‘ਚ ਜੋ ਕੀਤਾ ਉਹ ਨੌਜਵਾਨ ਕਿਸਾਨ ਦੀ ਮੰਦਭਾਗੀ ਮੌਤ ‘ਤੇ ‘ਗਿੱਰਝ ਦੀ ਰਾਜਨੀਤੀ’ ਤੋਂ ਸਿਵਾਏ ਕੁਝ ਨਹੀਂ ਚੰਡੀਗੜ੍ਹ, 1 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਂਗਰਸੀ ਆਗੂਆਂ ਨੇ ਰਾਜਪਾਲ ਨੂੰ....
ਸੁਖਬੀਰ ਬਾਦਲ ਖਿਲਾਫ ਲਾਏ ਦੋਸ਼ਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਕੇਸ ਦਰਜ ਕਰਨ ਜਾਂ ਫਿਰ ਮੁਆਫੀ ਮੰਗਣ : ਐਡਵੋਕੇਟ ਕਲੇਰ 
ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਫਿਰ ਉਹ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਚੰਡੀਗੜ੍ਹ, 29 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਲਗਾਏ ਦੋਸ਼ਾਂ ਲਈ ਮੁਆਫੀ ਮੰਗਣ ਜਾਂ ਫਿਰ ਇਹ ਝੂਠੇ ਦੋਸ਼ਾਂ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ....
ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 29 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ ਵਿਜੀਲੈਂਸ ਮੁਲਾਜ਼ਮ ਦੱਸ ਕੇ ਇੱਕ ਕਿਸਾਨ ਤੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਵਾਸੀ ਪਿੰਡ....
ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ
ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਵਿੱਚ ਕੀਤੀ ਸ਼ਿਰਕਤ ਵਿਦਿਆਰਥੀਆਂ ਦੀ ਪ੍ਰੀਖਿਆ ਅਤੇ ਮੁਲਾਂਕਣ ਦੇ ਹਿੱਸੇ ਵਜੋਂ ਵਧੇਰੇ ਪੇਸ਼ੇਵਰ ਕਲੀਨਿਕਲ ਡਿਊਟੀਆਂ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 29 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ੀਰਕਪੁਰ ਵਿਖੇ ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ....
ਦਿਲ ਦੇ ਦੌਰੇ ਦੇ ਮਾਮਲੇ ਵਿੱਚ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਪੰਜਾਬ ਐਸ.ਟੀ.ਈ.ਐਮ.ਆਈ. ਪ੍ਰੋਜੈਕਟ ਸ਼ੁਰੂ : ਡਾ. ਬਲਬੀਰ ਸਿੰਘ 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਪੰਜਾਬ ਐਸ.ਟੀ.ਈ.ਐਮ.ਆਈ. ਪ੍ਰੋਜੈਕਟ ਤਹਿਤ ਕੀਮਤੀ ਜਾਨਾਂ ਬਚਾਉਣ ਲਈ 35 ਹਜ਼ਾਰ ਰੁਪਏ ਦੇ ਕਲੌਟ ਬਸਟਰ ਇੰਜੈਕਸ਼ਨ ਮੁਫ਼ਤ ਲਗਾਏ ਜਾਣਗੇ: ਡਾ. ਬਲਬੀਰ ਸਿੰਘ ਲੋਕ ਆਮ ਤੌਰ ‘ਤੇ ਦਿਲ ਦੇ ਦੌਰੇ ਦੇ ਦਰਦ ਨੂੰ ਆਮ ਗੈਸਟਰੋਇੰਟੇਸਟਾਈਨਲ ਸਮੱਸਿਆ ਸਮਝ ਕੇ ਅਣਦੇਖਿਆ ਕਰਦੇ ਹਨ: ਡਾ. ਬਿਸ਼ਵ ਮੋਹਨ ਚੰਡੀਗੜ੍ਹ, 29 ਫਰਵਰੀ : ਦਿਲ ਦਾ ਦੌਰੇ ਪੈਣ ‘ਤੇ....
ਪੰਜਾਬ ਵਿੱਚ 1 ਮਾਰਚ ਤੋਂ ਬਦਲੇਗਾ ਮੌਸਮ, ਤੇਜ਼ ਹਵਾਵਾਂ, ਮੀਂਹ, ਤੂਫ਼ਾਨ ਅਤੇ ਗੜੇ ਪੈਣ ਦੀ ਸੰਭਾਵਨਾ : ਮੌਸਮ ਵਿਭਾਗ
ਚੰਡੀਗੜ੍ਹ, 28 ਫਰਵਰੀ : ਪੰਜਾਬ ਵਿੱਚ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 1 ਮਾਰਚ ਤੋਂ 3 ਮਾਰਚ ਤੱਕ ਸੂਬੇ ‘ਚ ਕਈ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਕੁਝ ਥਾਵਾਂ ‘ਤੇ ਮੀਂਹ, ਤੂਫ਼ਾਨ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਸਾਵਧਾਨ ਰਹਿਣ....
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ : ਲਾਲ ਚੰਦ ਕਟਾਰੂਚੱਕ
ਕਿਰਤੀ ਵਰਗ ਦੀ ਭਲਾਈ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 28 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਜੋ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ....
ਮਾਨ ਸਰਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਜੌੜਾਮਾਜਰਾ
ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮਾਂ ਵੱਲੋਂ ਕਰਵਾਏ ਸਿਲਵਰ ਜੁਬਲੀ ਸੱਭਿਆਚਾਰਕ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕਿਹਾ, ਸੂਬਾ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 28 ਫ਼ਰਵਰੀ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਦੁਨੀਆ ਦੇ ਨਕਸ਼ੇ ‘ਤੇ ਲਿਆਉਣ ਦੇ ਮਕਸਦ ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸੈਰ....
ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਮੁੱਖ ਮੰਤਰੀ ਕਰਨਗੇ ਸਮਰਪਿਤ
ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਇਸ ਇੰਸਟੀਚਿਊਟ ਦੀ ਸਥਾਪਨਾ ਵੀਰਵਾਰ ਤੋਂ, ਲਿਵਰ ਤੇ ਬਿਲੀਅਰੀ ਸਬੰਧੀ ਬਿਮਾਰੀਆਂ ਵਾਲੇ ਮਰੀਜ਼ ਇਸ ਇੰਸਟੀਚਿਊਟ ਵਿਖੇ ਡਾਕਟਰੀ ਦੇਖਭਾਲ ਸੇਵਾਵਾਂ ਦਾ ਲੈ ਸਕਦੇ ਹਨ ਲਾਭ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਇੰਸਟੀਚਿਊਟ ਵਿੱਚ ਪਹਿਲਾਂ ਹੀ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਸੇਵਾਵਾਂ ਕਾਰਜਸ਼ੀਲ ਚੰਡੀਗੜ੍ਹ, 28 ਫਰਵਰੀ : ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ....
ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ
ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਆਪਣਾ ਸਾਲਾਨਾ ਲੇਖਾ-ਜੋਖਾ ਕੀਤਾ ਪੇਸ਼ ਪੰਜਾਬ ਮੰਡੀ ਬੋਰਡ ਨੂੰ ਜਮੀਨ ਦੇਣ ਤੇ ਪਿੰਡ ਮਹਿਮਦਪੁਰ ਪੰਚਾਇਤ ਨੂੰ ਕੀਤਾ ਸਨਮਾਨਤ ਚੰਡੀਗੜ੍ਹ, 28 ਫਰਵਰੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਕਿਸਾਨ ਭਵਨ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਏਜੰਡਿਆਂ ਉੱਤੇ ਵਿਸਤਾਰ ਨਾਲ ਗੱਲਬਾਤ ਹੋਈ ਅਤੇ 1146 ਕਰੋੜ ਰੁਪਏ ਦਾ ਸਾਲਾਨਾ....
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ
ਵੱਡੀ ਗਿਣਤੀ ਕੈਡਿਟਾਂ ਵੱਲੋਂ ਐਨ.ਡੀ.ਏ. ਲਈ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ: ਅਮਨ ਅਰੋੜਾ ਰੋਜ਼ਗਾਰ ਉਤਪਤੀ ਮੰਤਰੀ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 28 ਫਰਵਰੀ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 20 ਕੈਡਿਟਾਂ ਨੇ ਪਿਛਲੇ ਦੋ ਮਹੀਨਿਆਂ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦਾ ਇੰਟਰਵਿਊ ਪਾਸ ਕੀਤਾ ਹੈ। ਇਹ ਕੈਡਿਟ ਹੁਣ ਭਾਰਤੀ ਹਥਿਆਰਬੰਦ ਬਲਾਂ....
6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 28 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ....